ਖ਼ਬਰਾਂ

ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ, 15 ਅਪ੍ਰੈਲ, ( ਜਸ਼ਨ, ਸਟਰਿੰਗਰ ਦੂਰਦਰਸ਼ਨ ) - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਅਬੋਹਰ ਸਬ-ਤਹਿਸੀਲ ਵਿਖੇ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ, ਇੰਚਾਰਜ ਮਾਲ ਹਲਕਾ ਸੀਤੋ ਰੋਡ ਅਬੋਹਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਅਬੋਹਰ ਦੇ ਰਹਿਣ ਵਾਲੇ ਰਾਹੁਲ ਸਚਦੇਵਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸ ਦੇ ਪਲਾਟ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ ਜੋ ਕਿ ਪਹਿਲਾਂ ਦੀ ਉਸਦੀ ਮਾਤਾ ਦੇ ਨਾਮ 'ਤੇ ਸੀ।
ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਵਿੱਚ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਚੰਡੀਗੜ੍ਹ, 15 ਅਪ੍ਰੈਲ( ਜਸ਼ਨ, ਸਟਰਿੰਗਰ ਦੂਰਦਰਸ਼ਨ )  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਸਦਰ ਵਿੱਚ ਦਰਜ ਕੇਸ ਦੀ ਤਫਤੀਸ਼ ਦੌਰਾਨ ਉਸ ਦੇ ਲੜਕੇ ਦਾ ਪੱਖ ਲੈਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 10,000 ਰੁਪਏ ਦੀ ਮੰਗ ਕੀਤੀ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਲਵਾ ਰਹੀ ਹੈ ਵੀਜੇ

ਮੋਗਾ, 13 ਅਪਰੈਲ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਜਗੀਰ ਕੌਰ ਦਾ ਇੱਕ ਰਿਫਿਉਜਲ ਤੋਂ ਬਾਅਦ ਕੈਨੇਡਾ ਦਾ ਸੂਪਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਾਵਾਇਆ ਜਾਂਦਾ ਹੈ ਤਾਂ ਜੋ ਉਹਨਾਂ ਨੂੰ ਵਿਦੇਸ਼ਾਂ ਵਿੱਚ ਕੋਈ ਸਮੱਸਿਆ ਨਾ ਆਵੇ। ਉਹਨਾਂ ਦੱਸਿਆ ਕਿ ਸਪਾਉਸ ਕੇਸਾਂ ਦਿਆਂ ਫਾਈਲਾਂ ਬਹੁਤ ਤਜੁਰਬੇਕਾਰ ਸਟਾਫ ਵੱਲੋਂ ਤਿਆਰ ਕਿਤਿਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚੇਆਂ ਨੂੰ ਬਹੁਤ ਜਲਦੀ ਵੀਜੇ ਪ੍ਰਾਪਤ ਹੋ ਰਹੇ ਹਨ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਜਗੀਰ ਕੌਰ ਨੂੰ ਵੀਜਾ ਦਿੰਦਿਆ ਉਹਨਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਜਗੀਰ ਕੌਰ ਨੇ ਵੀਜਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜਾ ਅਤੇ ਰਿਫਿਊਜਲ ਕੇਸ ਲਗਾਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ। 

ਗੁਰਪ੍ਰੀਤ ਸਿੰਘ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 15 ਅਪ੍ਰੈਲ ( ਜਸ਼ਨ, ਸਟਰਿੰਗਰ ਦੂਰਦਰਸ਼ਨ)- ਵਿਆਹੇ ਹੋਏ ਜੋੜਿਆ ਨੂੰ ਬੱਚਿਆ ਸਮੇਤ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਪਿੰਡ ਗਿੱਲ, ਤਹਿਸੀਲ ਬਾਘਾਪੁਰਾਣਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੂੰ ਡੇਢ ਮਹੀਨਿਆਂ ਬਾਅਦ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ  ਗੁਰਪ੍ਰੀਤ ਸਿੰਘ ਦੀ ਸਟੱਡੀ ਵਿੱਚ ਚਾਰ ਸਾਲਾਂ ਦਾ ਗੈਪ ਸੀ। ਗੁਰਪ੍ਰੀਤ ਸਿੰਘ ਲਗਾਤਾਰ ਆ ਰਹੇ ਕੌਰ ਇੰਮੀਗ੍ਰੇਸ਼ਨ ਦੇ ਵੀਜ਼ਿਆਂ ਵਾਲੀਆਂ ਪੋਸਟਾਂ ਤੋਂ ਪ੍ਰਭਾਵਿਤ ਹੋ ਕੇ ਦਫ਼ਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਗੁਰਪ੍ਰੀਤ ਸਿੰਘ ਦੀ ਪ੍ਰੋਫਾਈਲ ਦੇਖਣ ਦੇ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 27 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 10 ਫਰਵਰੀ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਰਾਜਵਿੰਦਰ ਸਿੰਘ ਦੇ ਨਾਲ ਹਲਕਾ ਮੋਗਾ ਤੋਂ ਕਾਫਲਿਆਂ ਦੇ ਰੂਪ ਵਿੱਚ ਆਗੂ ਤੇ ਵਰਕਰ ਜਾਣਗ- ਸਨੀ ਗਿੱਲ

ਮੋਗਾ 15 ਅਪ੍ਰੈਲ  ( ਜਸ਼ਨ, ਸਟਰਿੰਗਰ ਦੂਰਦਰਸ਼ਨ)  ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਸਨੀ ਟਾਵਰ ਤੇ ਮੋਗਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਮੋਹਤਬਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ, ਜ਼ਿਲ੍ਹਾ ਯੂਥ ਪ੍ਰਧਾਨ ਦੇਬਸੀਸ ਮਲਿਕ, ਸਾਬਕਾ ਚੇਅਰਮੈਨ ਜਗਦੀਸ਼ ਛਾਬੜਾ, ਸਾਬਕਾ ਕੌਂਸਲਰ ਚਰਨਜੀਤ ਸਿੰਘ ਝੰਡੇਆਣਾ, ਸੀਨੀਅਰ ਆਗੂ ਰਣਜੀਤ ਸਿੰਘ ਭਾਊ, ਮਨਜੀਤ ਸਿੰਘ ਧੰਮੂ ਕੌਂਸਲਰ ਵਾਰਡ ਨੰ 19/20, ਸੀਨੀਅਰ ਆਗੂ ਰਾਜਵੰਤ ਸਿੰਘ ਮਾਹਲਾ ਵਿਸ਼ੇਸ਼ ਤੌਰ ਤੇ ਹਾਜਰ ਸਨ । ਸਨੀ ਗਿੱਲ ਨੇ ਰਾਜਵਿੰਦਰ ਸਿੰਘ ਨੂੰ ਟਿਕਟ ਮਿਲਣ ਤੇ ਖੁਸੀ ਦਾ ਪ੍ਰਗਟਾਵਾ ਕਰਦਿਆਂ ਸਾਰੇ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮਿਤੀ ਅੱਜ 15 ਅਪ੍ਰੈਲ ਨੂੰ ਲੋਕ ਸਭਾ ਹਲਕਾ ਫਰੀਦਕੋਟ ਰਾਖਵਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਫਰੀਦਕੋਟ ਵਿਖੇ ਬਾਬਾ ਫਰੀਦ ਜੀ ਦੀ ਜਗ੍ਹਾ ਤੇ ਨਤਮਸਤਕ ਹੋਣ ਲਈ ਜਾ ਰਹੇ ਹਨ ਤੇ ਉਨ੍ਹਾਂ ਨਾਲ ਮੋਗਾ ਹਲਕੇ ਤੋਂ ਕਾਫਲਿਆਂ ਦੇ ਰੂਪ ਵਿੱਚ ਵੱਡੀ ਗਿਣਤੀ ਵਿਚ ਵਰਕਰ ਤੇ ਆਗੂ ਹੁੰਮ ਹੁੰਮਾ ਕੇ ਪੁੱਜਣਗੇ। ਇਸ ਮੌਕੇ ਤੇ ਸਨੀ ਗਿੱਲ ਨੇ ਬੋਲਦਿਆਂ ਕਿਹਾ ਕਿ ਸ਼ਹਿਰ ਦੇ 50 ਵਾਰਡਾਂ ਅਤੇ ਹਲਕੇ ਦੇ 45 ਪਿੰਡਾਂ ਵਿੱਚ ਨਵਾਂ ਜਥੇਬੰਧਕ ਢਾਂਚਾ ਬਣਾਉਣ ਦੀ ਸਖਤ ਲੋੜ ਹੈ ਤਾਂ ਕਿ ਲੋਕ ਸਭਾ ਹਲਕਾ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਨੂੰ ਵੱਡੀ ਲੀਡ ਨਾਲ ਜਿੱਤ ਦਿਵਾਈ ਜਾ ਸਕੇ ਅਤੇ ਇਹ ਇਸ ਲਈ ਵੀ ਜ਼ਰੂਰੀ ਹੈ ਜੇਕਰ ਸ਼ਹਿਰ ਦੇ 50 ਵਾਰਡਾਂ ਅਤੇ ਹਲਕੇ ਦੇ 45 ਪਿੰਡਾਂ ਵਿੱਚ ਨਵਾਂ ਜਥੇਬੰਧਕ ਢਾਂਚਾ ਹੋਵੇਗਾ ਤਾਂ ਪਾਰਟੀ ਮਜ਼ਬੂਤ ਹੋਣ ਦੇ ਨਾਲ ਲਗਾਏ ਗਏ ਅਹੁਦੇਦਾਰ ਜ਼ਿਆਦਾ ਸੰਜੀਦਗੀ ਨਾਲ ਕੰਮ ਕਰਨਗੇ ਅਤੇ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਵੀ ਕਾਇਮ ਹੋਵੇਗਾ। ਉਨ੍ਹਾਂ ਇਸ ਸਬੰਧੀ ਰੈਅ ਮੰਗਦਿਆਂ ਕਿਹਾ ਕਿ ਨਵਾਂ ਜਥੇਬੰਧਕ ਢਾਂਚਾ ਛੇਤੀ ਹੀ ਤਿਆਰ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਮਤਵਾਲ ਸਿੰਘ, ਦਵਿੰਦਰ ਤਿਵਾੜੀ ਕੌਂਸਲਰ, ਬਲਵੀਰ ਸਿੰਘ ਕੌਂਸਲਰ, ਨਿੰਮਾ ਲੰਢੇਕੇ, ਬੂਟਾ ਸਿੰਘ ਗਿੱਲ, ਨਸੀਬ ਸਿੰਘ ਰੱਤੂ, ਪਰਮਿੰਦਰ ਸਫਰੀ, ਜਗਦੇਵ ਸਿੰਘ ਚਾਨੀ, ਪਿਰੰਸੀਪਲ ਅਰੋੜਾ, ਗੁਰਜੰਟ ਸਿੰਘ ਰਾਮੂਵਾਲਾ ਅਕਾਸ਼ਦੀਪ ਸਿੰਘ ਪੀ ਏ ਆਦਿ ਹਾਜ਼ਰ ਸਨ।

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਉਤਸ਼ਾਹ ਤੇ ਉਮੰਗ ਨਾਲ ਮਨਾਇਆ ਗਿਆ ‘ਵਿਸਾਖੀ’ ਦਾ ਤਿਉਹਾਰ

ਮੋਗਾ, 15 ਅਪਰੈਲ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਸੰਸਥਾ ਦੇ ਚੇਅਰਮੈਨ ਸ਼੍ਰੀ ਸੰਜੀਵ ਕੂਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਵਿਸਾਖੀ ਦਾ ਦਿਹਾੜਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਸਟਾਫ ਅਤੇ ਸਮੂਹ ਵਿਦਿਆਰਥੀ ਮੌਜੂਦ ਸਨ। ਸਕੂਲ ਵਿੱਚ ਪ੍ਰਾਰਥਨਾ ਸਭਾ ਮੌਕੇ ਵਿਦਿਆਰਥੀਆਂ ਦੁਆਰਾ ਬੜੇ ਹੀ ਦਿਲ ਖਿੱਚਵੇਂ ਚਾਰਟ ਪੇਸ਼ ਕੀਤੇ ਗਏ ਅਤੇ ਹੋਰ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਵਾਲੇ ਆਰਟੀਕਲ ਪੇਸ਼ ਕੀਤੇ ਗਏ। ਆਰਟੀਕਲ ਪੇਸ਼ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਵਿਸਾਖੀ ਦਾ ਤਿਓਹਾਰ ਹਰ ਸਾਲ ਕਣਕਾਂ ਦੀ ਵਾਢੀ ਵੇਲੇ ਮਨਾਇਆ ਜਾਂਦਾ ਹੈ ਕਿਉਂਕਿ ਇਸ ਮੌਕੇ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕ ਕੇ ਤਿਆਰ ਹੋ ਚੁੱਕੀ ਹੁੰਦੀ ਹੈ। ਇਸ ਦਿਨ ਦਾ ਇਤਿਹਾਸ ਸਿੱਖ ਧਰਮ ਨਾਲ ਵੀ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਸ ਦਿਨ ਹੀ ਸੰਨ 1699 ਸ਼੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਤੇ ਪੰਜ ਪਿਆਰੇ ਸਾਜੇ ਸਨ। ਉਹਨਾਂ ਅੱਗੇ ਦੱਸਿਆ ਭਾਂਵੇ ਵਿਸਾਖੀ ਦਾ ਤਿਉਹਾਰ ਖੁਸ਼ੀਆਂ ਦਾ ਪ੍ਰਤੀਕ ਹੈ ਪਰ ਇਸ ਦਿਨ ਦੇ ਨਾਲ ਸੰਨ 1919 ਵਿੱਚ ਵਾਪਰੀ ਜਲਿਆਂਵਾਲਾ ਬਾਗ ਦੀ ਘਟਨਾਂ ਵੀ ਯਾਦ ਆਉਂਦੀ ਹੈ ਜਦੋਂ ਬ੍ਰਿਟਿਸ਼ ਅਫਸਰ ਸਰ ਜਨਰਲ ਅਡਵਾਇਰ ਦੇ ਹੁਕਮਾ ਤੇ ਸੈਂਕੜੇ ਲੋਕ ਸ਼ਹੀਦ ਕਰ ਦਿੱਤੇ ਗਏ ਸਨ। ਸਕੂਲ ਸਟਾਫ, ਮੈਨੇਜਮੈਂਟ ਅਤੇ ਵਿਦਿਆਰਥੀਆਂ ਵੱਲੋਂ ਉਹਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਸਕੂਲ ਵਿੱਚ ਵਿਸਾਖੀ ਦਾ ਤਿਓਹਾਰ ਮਨਾਉਂਦੇ ਹੋਏ ਵਿਦਿਆਰਥੀਆਂ ਵੱਲੋਂ ਪਂਜਾਬੀ ਲੋਕ ਨਾਚ ਪੇਸ਼ ਕੀਤੇ ਗਏ ਜਿਸ ਵਿੱਚ ਦੂਸਰੀ, ਚੌਥੀ ਅਤੇ ਪੰਜਵੀ ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਸੀਨੀਅਰ ਕਲਾਸ ਦੇ ਲੜਕਿਆਂ ਦੁਆਰਾ ਪੰਜਾਬੀ ਲੋਕਨਾਚ ਪੇਸ਼ ਕੀਤਾ ਗਿਆ। ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੁਆਰਾ ਵਿਦਿਆਰਥੀਆਂ ਨੂੰ ਦੱਸਿਆ ਗਿਆ ਕੀ ਪੰਜਾਬ ਦਾ ਇਤਿਹਾਸ ਅਤੇ ਵਿਰਸਾ ਬਹੁਤ ਹੀ ਅਮੀਰ ਅਤੇ ਮਹਾਨ ਹੈ ਅਤੇ ਇਹ ਵਿਸਾਖੀ ਦਾ ਦਿਹਾੜਾ ਪੰਜਾਬ ਦੇ ਇਤਿਹਾਸ, ਵਿਰਸੇ ਅਤੇ ਪੰਜਾਬੀਅਤ ਨੂੰ ਦਰਸਾਉਂਦਾ ਹੈ। ਉਹਨਾਂ ਕਿਹਾ ਵੈਸੇ ਤਾਂ ਵਿਸਾਖੀ ਦਾ ਦਿਨ ਦੇਸੀ ਮਹੀਨੇ ਵਿਸਾਖ ਦੀ ਸ਼ੁਰੂਆਤ ਮੰਨਿਆ ਜਾਂਦੇ ਹੈ ਪਰ ਇਸ ਦੇ ਨਾਲ-ਨਾਲ ਇਹ ਕਣਕ ਦੀ ਫਸਲ ਦੀ ਕਟਾਈ ਦਾ ਵੀ ਸੁਨੇਹਾ ਲੈਕੇ ਆਉਂਦਾ ਹੈ ਕਿਉਂਕਿ ਇਸ ਮੌਕੇ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕ ਕੇ ਕਟਾਈ ਲਈ ਬਿਲਕੁਲ ਤਿਆਰ ਹੁੰਦੀ ਹੈ। ਪ੍ਰਿੰਸੀਪਲ ਮੈਡਮ ਨੇ ਜਲਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦੇ ਫੁੱਲ ਭੇਂਟ ਕੀਤੇ। ਉਹਨਾਂ ਅੱਗੇ ਕਿਹਾ ਕਿ ਪੰਜਾਬੀ ਹੋਣ ਦੇ ਨਾਤੇ ਸਾਡੀ ਸਭ ਦੀ ਇਹ ਨੈਤਿਕ ਜਿੰਮੇਦਾਰੀ ਬਣਦੀ ਹੈ ਕਿ ਅਸੀਂ ਆਪਣੇ ਤਿਉਹਾਰਾਂ ਦਾ ਸਤਿਕਾਰ ਕਰੀਏ ਅਤੇ ਆਪਣੇ ਵਿਰਸੇ ਦੀ ਸੰਭਾਲ ਕਰੀਏ। ਅੰਤ ਵਿੱਚ ਸਕੂਲ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਵਿਸਾਖੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। 

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਉਤਸ਼ਾਹ ਤੇ ਉਮੰਗ ਨਾਲ ਮਨਾਇਆ ਗਿਆ ‘ਵਿਸਾਖੀ’ ਦਾ ਤਿਉਹਾਰ

ਮੋਗਾ, 15 ਅਪਰੈਲ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਸੰਸਥਾ ਦੇ ਚੇਅਰਮੈਨ ਸ਼੍ਰੀ ਸੰਜੀਵ ਕੂਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਵਿਸਾਖੀ ਦਾ ਦਿਹਾੜਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਸਟਾਫ ਅਤੇ ਸਮੂਹ ਵਿਦਿਆਰਥੀ ਮੌਜੂਦ ਸਨ। ਸਕੂਲ ਵਿੱਚ ਪ੍ਰਾਰਥਨਾ ਸਭਾ ਮੌਕੇ ਵਿਦਿਆਰਥੀਆਂ ਦੁਆਰਾ ਬੜੇ ਹੀ ਦਿਲ ਖਿੱਚਵੇਂ ਚਾਰਟ ਪੇਸ਼ ਕੀਤੇ ਗਏ ਅਤੇ ਹੋਰ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਵਾਲੇ ਆਰਟੀਕਲ ਪੇਸ਼ ਕੀਤੇ ਗਏ। ਆਰਟੀਕਲ ਪੇਸ਼ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਵਿਸਾਖੀ ਦਾ ਤਿਓਹਾਰ ਹਰ ਸਾਲ ਕਣਕਾਂ ਦੀ ਵਾਢੀ ਵੇਲੇ ਮਨਾਇਆ ਜਾਂਦਾ ਹੈ ਕਿਉਂਕਿ ਇਸ ਮੌਕੇ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕ ਕੇ ਤਿਆਰ ਹੋ ਚੁੱਕੀ ਹੁੰਦੀ ਹੈ। ਇਸ ਦਿਨ ਦਾ ਇਤਿਹਾਸ ਸਿੱਖ ਧਰਮ ਨਾਲ ਵੀ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਸ ਦਿਨ ਹੀ ਸੰਨ 1699 ਸ਼੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਤੇ ਪੰਜ ਪਿਆਰੇ ਸਾਜੇ ਸਨ। ਉਹਨਾਂ ਅੱਗੇ ਦੱਸਿਆ ਭਾਂਵੇ ਵਿਸਾਖੀ ਦਾ ਤਿਉਹਾਰ ਖੁਸ਼ੀਆਂ ਦਾ ਪ੍ਰਤੀਕ ਹੈ ਪਰ ਇਸ ਦਿਨ ਦੇ ਨਾਲ ਸੰਨ 1919 ਵਿੱਚ ਵਾਪਰੀ ਜਲਿਆਂਵਾਲਾ ਬਾਗ ਦੀ ਘਟਨਾਂ ਵੀ ਯਾਦ ਆਉਂਦੀ ਹੈ ਜਦੋਂ ਬ੍ਰਿਟਿਸ਼ ਅਫਸਰ ਸਰ ਜਨਰਲ ਅਡਵਾਇਰ ਦੇ ਹੁਕਮਾ ਤੇ ਸੈਂਕੜੇ ਲੋਕ ਸ਼ਹੀਦ ਕਰ ਦਿੱਤੇ ਗਏ ਸਨ। ਸਕੂਲ ਸਟਾਫ, ਮੈਨੇਜਮੈਂਟ ਅਤੇ ਵਿਦਿਆਰਥੀਆਂ ਵੱਲੋਂ ਉਹਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਸਕੂਲ ਵਿੱਚ ਵਿਸਾਖੀ ਦਾ ਤਿਓਹਾਰ ਮਨਾਉਂਦੇ ਹੋਏ ਵਿਦਿਆਰਥੀਆਂ ਵੱਲੋਂ ਪਂਜਾਬੀ ਲੋਕ ਨਾਚ ਪੇਸ਼ ਕੀਤੇ ਗਏ ਜਿਸ ਵਿੱਚ ਦੂਸਰੀ, ਚੌਥੀ ਅਤੇ ਪੰਜਵੀ ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਸੀਨੀਅਰ ਕਲਾਸ ਦੇ ਲੜਕਿਆਂ ਦੁਆਰਾ ਪੰਜਾਬੀ ਲੋਕਨਾਚ ਪੇਸ਼ ਕੀਤਾ ਗਿਆ। ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੁਆਰਾ ਵਿਦਿਆਰਥੀਆਂ ਨੂੰ ਦੱਸਿਆ ਗਿਆ ਕੀ ਪੰਜਾਬ ਦਾ ਇਤਿਹਾਸ ਅਤੇ ਵਿਰਸਾ ਬਹੁਤ ਹੀ ਅਮੀਰ ਅਤੇ ਮਹਾਨ ਹੈ ਅਤੇ ਇਹ ਵਿਸਾਖੀ ਦਾ ਦਿਹਾੜਾ ਪੰਜਾਬ ਦੇ ਇਤਿਹਾਸ, ਵਿਰਸੇ ਅਤੇ ਪੰਜਾਬੀਅਤ ਨੂੰ ਦਰਸਾਉਂਦਾ ਹੈ। ਉਹਨਾਂ ਕਿਹਾ ਵੈਸੇ ਤਾਂ ਵਿਸਾਖੀ ਦਾ ਦਿਨ ਦੇਸੀ ਮਹੀਨੇ ਵਿਸਾਖ ਦੀ ਸ਼ੁਰੂਆਤ ਮੰਨਿਆ ਜਾਂਦੇ ਹੈ ਪਰ ਇਸ ਦੇ ਨਾਲ-ਨਾਲ ਇਹ ਕਣਕ ਦੀ ਫਸਲ ਦੀ ਕਟਾਈ ਦਾ ਵੀ ਸੁਨੇਹਾ ਲੈਕੇ ਆਉਂਦਾ ਹੈ ਕਿਉਂਕਿ ਇਸ ਮੌਕੇ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕ ਕੇ ਕਟਾਈ ਲਈ ਬਿਲਕੁਲ ਤਿਆਰ ਹੁੰਦੀ ਹੈ। ਪ੍ਰਿੰਸੀਪਲ ਮੈਡਮ ਨੇ ਜਲਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦੇ ਫੁੱਲ ਭੇਂਟ ਕੀਤੇ। ਉਹਨਾਂ ਅੱਗੇ ਕਿਹਾ ਕਿ ਪੰਜਾਬੀ ਹੋਣ ਦੇ ਨਾਤੇ ਸਾਡੀ ਸਭ ਦੀ ਇਹ ਨੈਤਿਕ ਜਿੰਮੇਦਾਰੀ ਬਣਦੀ ਹੈ ਕਿ ਅਸੀਂ ਆਪਣੇ ਤਿਉਹਾਰਾਂ ਦਾ ਸਤਿਕਾਰ ਕਰੀਏ ਅਤੇ ਆਪਣੇ ਵਿਰਸੇ ਦੀ ਸੰਭਾਲ ਕਰੀਏ। ਅੰਤ ਵਿੱਚ ਸਕੂਲ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਵਿਸਾਖੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। 

ਮੋਗਾ ਦੇ ਪਿੰਡ ਢੁੱਡੀਕੇ ਵਿੱਚ ਭਾਜਪਾ ਦੇ ਸੰਸਦ ਮੈਂਬਰ ਅਤੇ ਫਰੀਦਕੋਟ ਲੋਕ ਸਭਾ ਹਲਕੇ ਦੇ ਉਮੀਦਵਾਰ ਹੰਸਰਾਜ ਹੰਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਕਈ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋਏ

*ਪ੍ਰਧਾਨ ਮੰਤਰੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ:  ਡਾ: ਸੀਮਾਂਤ ਗਰਗ

ਮੋਗਾ, 15 ਅਪ੍ਰੈਲ (ਜਸ਼ਨ):- ਮੋਗਾ ਜ਼ਿਲੇ ਦੇ ਪਿੰਡ ਢੁੱਡੀਕੇ ਵਿਖੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸਰਾਜ ਹੰਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਭਾਜਪਾ ਦੇ ਜ਼ਿਲਾ ਪ੍ਰਧਾਨ ਡਾ: ਸੀਮਾਂਤ ਗਰਗ ਅਤੇ ਜਨਰਲ ਸਕੱਤਰ ਮੁਖਤਿਆਰ ਸਿੰਘ ਦੀ ਪ੍ਰੇਰਨਾ ਸਦਕਾ ਕਈ ਪਰਿਵਾਰ ਖੱਬੇ ਪੱਖੀ ਪਾਰਟੀਆਂ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ, ਭਾਜਪਾ ਦੇ ਜਨਰਲ ਸਕੱਤਰ ਤੇ ਸਾਬਕਾ ਐੱਸ.ਪੀ. ਮੁਖਤਿਆਰ ਸਿੰਘ, ਜਨਰਲ ਸਕੱਤਰ ਵਿੱਕੀ ਸੀਤਾਰਾ, ਜਨਰਲ ਸਕੱਤਰ ਰਾਹੁਲ ਗਰਗ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਸੂਦ, ਮੰਡਲ ਪ੍ਰਧਾਨ ਭੁਪਿੰਦਰ ਹੈਪੀ, ਮੀਤ ਪ੍ਰਧਾਨ ਸੋਨੀ ਮੰਗਲਾ, ਹੇਮੰਤ ਸੂਦ, ਜਤਿੰਦਰ ਚੱਢਾ ਅਤੇ ਵੱਡੀ ਗਿਣਤੀ ਵਿੱਚ ਅਧਿਕਾਰੀ ਹਾਜ਼ਰ ਸਨ। ਸੰਸਦ ਮੈਂਬਰ ਹੰਸਰਾਜ ਹੰਸ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਵਿੱਚ ਦੇਸ਼ ਦੀ ਸੱਤਾ ਸੰਭਾਲੀ ਸੀ ਤਾਂ ਉਨ੍ਹਾਂ ਨੇ ਸਭ ਤੋਂ ਪਹਿਲਾਂ ਦੇਸ਼ ਦੇ ਦਲਿਤ ਭਾਈਚਾਰੇ ਅਤੇ ਗਰੀਬ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਉਣ ਲਈ ਕੀਤਾ ਸੀ। ਆਮ ਲੋਕਾਂ ਦੇ ਖਾਤਿਆਂ ਵਿੱਚ ਸਿੱਧਾ ਪਹੁੰਚਣਾ ਯਕੀਨੀ ਬਣਾਇਆ। ਅੱਜ ਦੇਸ਼ ਭਰ ਵਿੱਚ ਦਲਿਤਾਂ ਅਤੇ ਗਰੀਬਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਸਿੱਧਾ ਉਨ੍ਹਾਂ ਦੇ ਖਾਤਿਆਂ ਵਿੱਚ ਮਿਲ ਰਿਹਾ ਹੈ। ਇਸ ਤੋਂ ਪ੍ਰਭਾਵਿਤ ਹੋ ਕੇ ਅੱਜ ਦੇਸ਼ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੋਕ ਭਾਜਪਾ 'ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਗਰੀਬਾਂ ਨੂੰ ਉਨ੍ਹਾਂ ਦੇ ਕੱਚੇ ਘਰ ਪੱਕੇ ਕਰਨ ਲਈ ਡੇਢ ਲੱਖ ਰੁਪਏ ਦੀ ਵਿੱਤੀ ਸਹਾਇਤਾ, ਉੱਜਵਲਾ ਯੋਜਨਾ ਤਹਿਤ ਪਿੰਡਾਂ ਦੀਆਂ ਔਰਤਾਂ ਨੂੰ ਮੁਫ਼ਤ ਗੈਸ ਸਿਲੰਡਰ, ਜਨ-ਧਨ ਤਹਿਤ ਔਰਤਾਂ ਦੇ ਖਾਤਿਆਂ ਵਿੱਚ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ। ਯੋਜਨਾ, ਅਤੇ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਦੇ ਤਹਿਤ ਵਿੱਤੀ ਸਹਾਇਤਾ ਪ੍ਰਦਾਨ ਕਰਨਾ, ਸਟ੍ਰੀਟ ਵਿਕਰੇਤਾਵਾਂ ਨੂੰ 10,000 ਰੁਪਏ ਤੋਂ 1 ਲੱਖ ਰੁਪਏ ਤੱਕ ਦੇ ਅਸੁਰੱਖਿਅਤ ਕਰਜ਼ੇ ਪ੍ਰਦਾਨ ਕਰਨਾ ਅਤੇ ਛੋਟੇ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਨੂੰ 1 ਲੱਖ ਤੋਂ 10 ਲੱਖ ਰੁਪਏ ਤੱਕ ਦੇ ਅਸੁਰੱਖਿਅਤ ਕਰਜ਼ੇ ਪ੍ਰਦਾਨ ਕਰਨਾ। ਆਪਣੇ ਕਾਰੋਬਾਰ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਭਰ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇੰਨੇ ਦੀਵਾਨੇ ਹੋ ਚੁੱਕੇ ਹਨ ਕਿ 400 ਤੋਂ ਵੱਧ ਸੀਟਾਂ ਜਿੱਤ ਕੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਨੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਬਿਨਾਂ ਕਿਸੇ ਭੇਦਭਾਵ ਦੇ ਪੂਰਾ ਮਾਣ ਸਤਿਕਾਰ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 70 ਸਾਲ ਬਾਅਦ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਰਥਿਕ ਸੰਕਟ ਵਿੱਚ ਜੀਅ ਰਹੇ ਗਰੀਬ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਿਆ ਹੈ ਅਤੇ ਉਨ੍ਹਾਂ ਨੂੰ ਕਰੋਨਾ ਦੌਰ ਤੋਂ ਲੈ ਕੇ ਅੱਜ ਤੱਕ ਰਾਸ਼ਨ ਸਕੀਮ ਤਹਿਤ ਕਣਕ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਦੇ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਿਆ ਹੈ। ਇਸ ਦੇ ਨਾਲ ਹੀ ਇਸ ਨੇ ਪੂਰੀ ਦੁਨੀਆ ਵਿੱਚ ਆਪਣਾ ਅਕਸ ਉੱਚਾ ਕਰਕੇ ਭਾਰਤ ਦਾ ਨਾਂ ਵੀ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਭਾਰਤ ਪੂਰੀ ਦੁਨੀਆ ਵਿੱਚ ਇੱਕ ਵੱਡੀ ਤਾਕਤ ਵਜੋਂ ਉੱਭਰ ਰਿਹਾ ਹੈ। ਜਿਸ ਕਾਰਨ ਅੱਜ ਦੁਨੀਆਂ ਦੇ ਸਭ ਤੋਂ ਵੱਡੇ ਦੇਸ਼ ਭਾਰਤ ਨਾਲ ਦੋਸਤੀ ਦਾ ਹੱਥ ਵਧਾ ਰਹੇ ਹਨ

ਡਾ: ਭੀਮ ਰਾਓ ਅੰਬੇਡਕਰ ਵਿਸ਼ਵ ਪੱਧਰੀ ਵਕੀਲ ਅਤੇ ਸਮਾਜ ਸੁਧਾਰਕ ਸਨ: ਸੰਸਦ ਮੈਂਬਰ ਹੰਸਰਾਜ ਹੰਸ

* ਡਾ: ਭੀਮ ਰਾਓ ਅੰਬੇਡਕਰ ਨੇ ਦਲਿਤਾਂ, ਮਜ਼ਦੂਰਾਂ ਅਤੇ ਔਰਤਾਂ ਨੂੰ ਇਨਸਾਫ਼ ਦਿਵਾਉਣ ਵਿਚ ਅਹਿਮ ਯੋਗਦਾਨ ਪਾਇਆ: ਡਾ: ਸੀਮਾਂਤ ਗਰਗ
  ਮੋਗਾ 14 ਅਪ੍ਰੈਲ () ਡਾ: ਭੀਮ ਰਾਓ ਅੰਬੇਡਕਰ ਉਹ ਇੱਕ ਵਿਸ਼ਵ ਪੱਧਰੀ ਵਕੀਲ ਅਤੇ ਸਮਾਜ ਸੁਧਾਰਕ ਸਨ, ਜਿਨ੍ਹਾਂ ਨੇ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਸਹੀ ਦਿਸ਼ਾ ਵਿੱਚ ਅੱਗੇ ਲਿਜਾਣ ਵਿੱਚ ਅਹਿਮ ਯੋਗਦਾਨ ਪਾਇਆ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਗਾਇਕ ਅਤੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸਰਾਜ ਹੰਸ ਨੇ ਡਾ: ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕਰਨ ਮੌਕੇ ਕੀਤਾ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ, ਜਨਰਲ ਸਕੱਤਰ ਤੇ ਸਾਬਕਾ ਐੱਸ.ਪੀ ਮੁਖਤਿਆਰ ਸਿੰਘ, ਜਨਰਲ ਸਕੱਤਰ ਵਿੱਕੀ ਸੀਤਾਰਾ, ਜਨਰਲ ਸਕੱਤਰ ਰਾਹੁਲ ਗਰਗ, ਯੂਥ ਪ੍ਰਧਾਨ ਰਾਜਨ ਸੂਦ, ਮੀਤ ਪ੍ਰਧਾਨ ਸੋਨੀ ਮੰਗਲਾ, ਮੰਡਲ ਪ੍ਰਧਾਨ ਭੁਪਿੰਦਰ ਹੈਪੀ, ਧਰਮਵੀਰ ਭਾਰਤੀ, ਸਰਪੰਚ ਮਨਿੰਦਰ ਡਾ. ਕੌਰ ਸਲੀਨਾ, ਜਤਿੰਦਰ ਚੱਢਾ, ਹੇਮੰਤ ਸੂਦ, ਅਰਜੁਨ ਕੁਮਾਰ, ਕਮਲ ਕੁਮਾਰ ਆਦਿ ਅਧਿਕਾਰੀ ਹਾਜ਼ਰ ਸਨ। ਸੰਸਦ ਮੈਂਬਰ ਹੰਸਰਾਜ ਹੰਸ ਨੇ ਕਿਹਾ ਕਿ 1947 ਤੋਂ ਬਾਅਦ ਡਾ: ਭੀਮ ਰਾਓ ਅੰਬੇਡਕਰ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਬਣੇ, ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸਮਾਜਿਕ ਅਤੇ ਆਰਥਿਕ ਮੁੱਦਿਆਂ ਦੇ ਹੱਲ ਲਈ ਵੱਖ-ਵੱਖ ਕਾਨੂੰਨਾਂ ਅਤੇ ਸੁਧਾਰਾਂ ਦਾ ਖਰੜਾ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਅੰਬੇਡਕਰ ਨੇ ਦੇਸ਼ ਵਿੱਚ ਕਿਰਤ ਕਾਨੂੰਨਾਂ ਨਾਲ ਸਬੰਧਤ ਕਈ ਬਦਲਾਅ ਕੀਤੇ। ਜਿਸ ਵਿੱਚ ਭਾਰਤੀ ਮਜ਼ਦੂਰ ਸੰਮੇਲਨ ਦੇ ਸੱਤਵੇਂ ਸੈਸ਼ਨ ਵਿੱਚ ਕੰਮ ਦੇ ਘੰਟੇ 12 ਤੋਂ ਬਦਲ ਕੇ 8 ਘੰਟੇ ਕੀਤੇ ਗਏ। ਡਾਕਟਰ ਭੀਮ ਰਾਓ ਅੰਬੇਡਕਰ ਨੇ ਵਿਦੇਸ਼ ਵਿੱਚ ਅਰਥ ਸ਼ਾਸਤਰ ਵਿੱਚ ਡਾਇਰੈਕਟਰ ਦੀ ਡਿਗਰੀ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ ਬਣਨ ਦਾ ਸਿਹਰਾ ਵੀ ਲਿਆ। ਉਨ੍ਹਾਂ ਨੇ ਸੰਸਦ ਵਿੱਚ ਹਿੰਦੂ ਕੋਡ ਬਿੱਲ ਲਈ ਜ਼ੋਰਦਾਰ ਜ਼ੋਰ ਦਿੱਤਾ। ਇਸ ਕਾਨੂੰਨ ਦਾ ਉਦੇਸ਼ ਵਿਆਹ ਅਤੇ ਵਿਰਾਸਤ ਦੇ ਮਾਮਲਿਆਂ ਵਿੱਚ ਔਰਤਾਂ ਨੂੰ ਸਨਮਾਨਜਨਕ ਅਧਿਕਾਰ ਦੇਣਾ ਸੀ। ਜਦੋਂ ਇਹ ਕਾਨੂੰਨ ਸੰਸਦ ਵਿੱਚ ਪਾਸ ਨਾ ਹੋ ਸਕਿਆ ਤਾਂ ਉਨ੍ਹਾਂ ਨੇ ਕਾਨੂੰਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਡਾ: ਅੰਬੇਡਕਰ ਵੱਲੋਂ ਦੇਸ਼ ਦੇ ਗ਼ਰੀਬ ਅਤੇ ਦੱਬੇ-ਕੁਚਲੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਚੁੱਕੇ ਕਦਮਾਂ ਸਦਕਾ ਅੱਜ ਭਾਰਤ ਦੇ ਗ਼ਰੀਬ ਲੋਕਾਂ ਦਾ ਸਿਰ ਉੱਚਾ ਹੈ ਅਤੇ ਉਹ ਇੱਜ਼ਤ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡਾ: ਭੀਮ ਰਾਓ ਅੰਬੇਡਕਰ ਨੇ ਭਾਰਤ ਦੇ ਆਰਥਿਕ ਮਾਮਲਿਆਂ ਨੂੰ ਸੁਲਝਾਉਣ ਲਈ ਬਹੁਤ ਕੰਮ ਕੀਤਾ | ਜਿਸ ਦਾ ਲਾਭ ਅੱਜ ਦੇਸ਼ ਦਾ ਹਰ ਨਾਗਰਿਕ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾ: ਭੀਮ ਰਾਓ ਅੰਬੇਡਕਰ ਜਦੋਂ ਤੱਕ ਜਿਉਂਦੇ ਹਨ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਨੇ ਵੀ ਡਾ: ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਡਾ: ਅੰਬੇਡਕਰ ਨੇ ਦੇਸ਼ ਲਈ ਜੋ ਯੋਗਦਾਨ ਪਾਇਆ ਹੈ, ਉਸ ਨੂੰ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਦਲਿਤ ਲੋਕ ਮਾਣ-ਸਨਮਾਨ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ, ਇਸ ਵਿੱਚ ਡਾ: ਭੀਮ ਰਾਓ ਅੰਬੇਡਕਰ ਦਾ ਹੀ ਯੋਗਦਾਨ ਹੈ ਅਤੇ ਕਾਨੂੰਨ ਵਿੱਚ ਵੀ ਔਰਤਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਵਿੱਚ ਡਾ: ਭੀਮ ਰਾਓ ਅੰਬੇਡਕਰ ਨੇ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਡਾ: ਅੰਬੇਡਕਰ ਨੇ ਦਲਿਤਾਂ, ਔਰਤਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਵਿਚ ਅਹਿਮ ਯੋਗਦਾਨ ਪਾਇਆ ਹੈ |

ਰਾਜਵਿੰਦਰ ਸਿੰਘ ਹੋਣਗੇ, ਲੋਕ ਸਭਾ ਹਲਕਾ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ

ਮੋਗਾ, 13 ਅਪਰੈਲ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ.ਰਾਜਵਿੰਦਰ ਸਿੰਘ ਧਰਮਕੋਟ ਨੂੰ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਆਮ ਆਦਮੀ ਪਾਰਟੀ ਵਲੋਂ ਗਾਇਕ ਅਤੇ ਫਿਲਮ ਕਲਾਕਾਰ  ਕਰਮਜੀਤ ਅਨਮੋਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਗਾਇਕ ਹੰਸ ਰਾਜ ਹੰਸ ਨੂੰ ਅਖਾੜੇ ਵਿਚ ਉਤਾਰੇ ਜਾਣ ਤੋਂ ਬਾਅਦ,  ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਸ. ਸੀਤਲ ਸਿੰਘ ਦੇ ਸਪੁੱਤਰ  ਨੂੰ ਫਰੀਦਕੋਟ ਪਾਰਲੀਮਾਨੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਬਣਾਏ ਜਾਣ ਨਾਲ, ਮੁਕਾਬਲਾ ਦਿਲਚਸਪ ਹੋ ਗਿਆ ਹੈ । 

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ

ਚੰਡੀਗੜ੍ਹ, 12 ਅਪ੍ਰੈਲ (ਜਸ਼ਨ) :ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਇਥੇ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ।ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੀ.ਏ.ਐਮ.ਐਸ. ਨੇ ਵੱਖ-ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ ਦੀਆਂ ਗਤੀਵਿਧੀਆਂ, ਮੌਕ ਪੋਲ, ਵੋਟਿੰਗ ਪ੍ਰਕਿਰਿਆ ਸ਼ੁਰੂ ਤੇ ਬੰਦ ਹੋਣ, ਸ਼ਾਮ 6 ਵਜੇ ਕਤਾਰ ਵਿੱਚ ਖੜ੍ਹੇ ਵੋਟਰਾਂ ਦੀ ਗਿਣਤੀ, ਜਮ੍ਹਾਂ ਕਰਵਾਈ ਗਈ ਸਮੱਗਰੀ ਆਦਿ ਦੀ ਨਿਗਰਾਨੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਇਹ ਪ੍ਰਣਾਲੀ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਜ਼ਰੀਏ ਸੈਕਟਰ ਮੈਜਿਸਟ੍ਰੇਟਾਂ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ਵਿਖੇ ਵੱਖ-ਵੱਖ ਗਤੀਵਿਧੀਆਂ ਦੀ ਰੀਅਲ ਟਾਈਮ ਮਾਨੀਟਰਿੰਗ ਲਈ ਵਧੇਰੇ ਮਦਦਗਾਰ ਸਿੱਧ ਹੋਈ।ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੀ.ਏ.ਐਮ.ਐਸ. ਨੂੰ ਹੋਰ ਵੀ ਕਾਰਗਰ ਬਣਾਇਆ ਗਿਆ ਹੈ, ਜੋ ਚੋਣ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਿਆਂ ਚੋਣਾਂ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਦੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਏਗਾ।ਉਨ੍ਹਾਂ ਅੱਗੇ ਦੱਸਿਆ ਕਿ ਰੀਅਲ-ਟਾਈਮ ਅਪਡੇਟਸ ਲਈ ਐਂਡਰਾਇਡ ਅਤੇ ਆਈ.ਓ.ਐਸ. ਪਲੇਟਫਾਰਮਾਂ ਵਾਸਤੇ ਮੋਬਾਈਲ ਐਪਲੀਕੇਸ਼ਨਾਂ ਵਿਕਸਿਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਐਪਲੀਕੇਸ਼ਨ ਅਤੇ ਸਰਵਰ ਦਰਮਿਆਨ ਪ੍ਰਭਾਵੀ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਇੱਕ ਟੋਕਨ-ਅਧਾਰਤ ਅਕਸੈਸ ਐਲਗੋਰਿਦਮ ਵੀ ਲਾਗੂ ਕੀਤਾ ਗਿਆ ਹੈ। ਜੀ.ਪੀ.ਐਸ. ਕੋਆਰਡੀਨੇਟਸ  ਦੀ ਵਰਤੋਂ ਕਰਦਿਆਂ ਇਹ ਐਪਲੀਕੇਸ਼ਨ ਡਿਸਪੈਚ ਪ੍ਰਕਿਰਿਆ ਦੌਰਾਨ ਪਾਰਟੀਆਂ ਦੀ ਹਲਚਲ 'ਤੇ ਬਾਰੀਕੀ ਨਾਲ ਨਜ਼ਰ ਰੱਖਦੀ ਹੈ ਅਤੇ ਹਰ ਕਦਮ 'ਤੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ।

ਹੇਮਕੁੰਟ ਸਕੂਲ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ

ਮੋਗਾ, 12 ਅਪ੍ਰੈਲ (ਜਸ਼ਨ) -ਵਿਸਾਖੀ ਪੰਜਾਬੀਆਂ ਦਾ ਪ੍ਰਸਿੱਧ ਤਿਉਹਾਰ ਹੈ।ਇਸ ਤਿਉਹਾਰ ਦੇ ਸ਼ੁੱਭ ਉਤਸਵ ਸਮੇਂ ਹੇਮਕੁੰਟ ਸਕੂਲ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ । ਪਹਿਲੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀ ਜਿਹੜੇ ਕਿ ਪੰਜਾਬੀ ਪਹਿਰਾਵੇ ਵਿੱਚ ਬੇਹੱਦ ਖੂਬਸੁੂਰਤ ਲੱਗ ਰਹੇ ਸਨ ਨੇ ਢੋਲ ਦੀ ਤਾਲ  ਤੇ ਭੰਗੜਾ ਅਤੇ ਕਵਿਤਾਵਾਂ ਪੇਸ਼ ਕੀਤੀਆਂ।ਇਸ ਮੌਕੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਕਲਾਸ ਛੇਵੀਂ ਤੋਂ ਲੈ ਕੇ ਅੱਠਵੀਂ ਤੱਕ ਦੇ ਵਿਦਿਆਰਥੀ ਅਤੇ ਵਿਦਿਆਰਥਣਾਂ ਨੇ ਵੱਧ –ਚੜ੍ਹ ਕੇ ਭਾਗ ਲਿਆ ਅਤੇ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ ।ਇਹ ਕਵਿਤਾਵਾਂ ਵਿਦਿਆਰਥੀਆਂ ਵੱਲੋਂ ਆਪਣੇ ਵਿਰਸੇ ਨੂੰ ਜੋੜਣ ਸੰਬੰਧੀ ਹੀ ਪੇਸ਼ ਕੀਤੀਆਂ ।ਇਸ ਦਿਨ ਕਿਸਾਨ ਆਪਣੀ ਪੱਕੀ ਹੋਈ ਫਸਲ ਨੂੰ ਵੱਢਣ ਦਾ ਸ਼ਗਨ ਕਰਦੇ ਹਨ।“ਕਣਕਾਂ ਦੇ ਖੇਤ ਲਗਾਉਦੇਂ - ਸਭ ਨੱਚ-ਟੱਪ ਵਿਸਾਖੀ ਮਨਾਉਂਦੇ” ।ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ  ਨੇ ਦੱਸਿਆ ਕਿ ਇਹ ਦਿਨ ਇਤਿਹਾਸਿਕ,ਸੱਭਿਆਚਾਰਕ ਅਤੇ ਰਾਜਨੀਤਿਕ ਨਾਲ ਸਬੰਧਤ ਹੈ।ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਬੱਚਿਆਂ ਨੂੰ ਵਿਰਾਸਤੀ ਦਿਹਾੜਿਆਂ ਨਾਲ ਜੋੜਨਾ ਸਾਡਾ ਫਰਜ਼ ਬਣਦਾ ਹੈ , ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਦੱਸੇ ਮਾਰਗ ਤੇ ਚੱਲਣ ਦੀ ਅਪੀਲ ਕੀਤੀ ।ਇਸ ਦਿਨ ਬ੍ਰਿਟਿਸ਼ ਫੋਜ਼ਾ ਨੇ ਪੰਜਾਬ ਦੇ ਅੰਮ੍ਰਿਤਸਰ ਦੇ ਜਿਲ੍ਹਿਆਵਾਲੇ ਬਾਗ ਵਿਖੇ ਨਿਹੱਥੇ ਭਾਰਤੀਆਂ ਦੇ ਇੱਕ ਵੱਡੇ ਇੱਕਠ ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਹਜ਼ਾਰਾ ਲੋਕਾਂ ਦੀ ਹੱਤਿਆਂ ਕੀਤੀ । ਇਸ ਮੌਕੇ ਸ਼ਹੀਦ ਹੋਏ ਸ਼ਹੀਦਾ ਨੰੁੂ ਯਾਦ ਖੀਤਾ ਗਿਆ । ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਦੱਸਿਆ ਕਿ ਗੁਰੁੂ ਗੋਬਿੰਦ ਸਿੰਘ ਜੀ ਨੇ ਅੱਜ ਦੇ ਦਿਨ ਹੀ ਅਨੰਦਪੁਰ ਵਿਖੇ ਭਾਰੀ ਦੀਵਾਨ ਲਗਾਇਆ ਤੇ ਗੁਰੁੂ ਜੀ ਨੇ ਪੰਜਾਂ ਸਿੱਖਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦਾ ਨਾਂ ਦਿੱਤਾ ਅਤੇ ਖੁਦ ਉਹਨਾਂ ਕੋਲੋ ਅੰਮ੍ਰਿਤ ਛਕਿਆ ਅਤੇ ਖਾਲਸਾ ਪੰਥ ਦੀ ਸਥਾਪਨਾ ਕੀਤੀ । 

 

ਨੌਜਵਾਨ ਵੋਟਰਾਂ ਦੇ ਸਵੀਪ ਆਇਕਨ ਗਿੱਲ ਰੌਂਤਾ ਯੂਨੀਵਰਸਿਟੀ ਕਾਲਜ ਕੜਿਆਲ ਵਿੱਚ ਨੌਜਵਾਨਾਂ ਨਾਲ ਹੋਏ ਰੂਬਰੂ

ਮੋਗਾ, 12 ਅਪ੍ਰੈਲ: (ਜਸ਼ਨ) - ਜ਼ਿਲ੍ਹਾ ਮੋਗਾ ਵਿੱਚ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਸਿਲਸਿਲੇ ਨੂੰ ਜਾਰੀ ਰਖਦੇ ਹੋਏ ਅੱਜ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਬਣਾਏ ਗਏ ਸਵੀਪ ਆਈਕਾਨ ਗੁਰਵਿੰਦਰ ਸਿੰਘ ਗਿੱਲ ਰੌਂਤਾ ਨਾਲ ਨੌਜਵਾਨ ਵਿਦਿਆਰਥੀਆਂ ਨੂੰ ਰੂਬਰੂ ਕਰਵਾਇਆ ਗਿਆ। ਉਹਨਾਂ ਨੂੰ ਮਿਲਣ ਅਤੇ ਸੁਣਨ ਲਈ ਨੌਜਵਾਨ ਲੜਕੇ-ਲੜਕੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਆਪਣੇ ਰੂਬਰੂ ਦੌਰਾਨ ਗਿੱਲ ਰੌਂਤਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੀ ਵੋਟ ਹਾਲੇ ਵੀ ਨਹੀਂ ਬਣੀ ਅਤੇ ਉਨ੍ਹਾਂ ਨੇ 18 ਸਾਲ ਦੀ ਉਮਰ ਪੂਰੀ ਕਰ ਲਈ ਹੈ ਤਾਂ 4 ਮਈ 2024 ਤੱਕ ਬਣਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟ ਹੀ ਸਾਡਾ ਮੁੱਢਲਾ ਅਧਿਕਾਰ ਹੈ ਅਤੇ ਇਸਦਾ ਇਸਤੇਮਾਲ ਵੀ ਬਹੁਤ ਹੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਲਈ ਮਿਤੀ 01 ਜੂਨ 2024 ਨੂੰ ਵੋਟਾਂ ਪੈਣੀਆਂ ਨੇ ਤੇ ਅਸੀਂ ਸਾਰਿਆਂ ਨੇ ਵੋਟ ਪਾਉਣੀ ਹੈ ਅਤੇ ਆਪਣੇ ਪਰਿਵਾਰ ਦੀਆਂ ਵੋਟਾਂ ਵੀ ਜਰੂਰ ਪਵਾਉਣੀਆਂ ਹਨ। ਉਹਨਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਿਫਾਰਿਸ਼ 'ਤੇ ਗੀਤ ਅਤੇ ਸ਼ੇਅਰ ਵੀ ਸੁਣਾਏ।
ਇਸ ਸਮੇਂ ਸਹਾਇਕ ਕਮਿਸ਼ਨਰ ਜਨਰਲ ਕਮ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਨੇ ਨੌਜਵਾਨਾਂ ਨੂੰ ਦੱਸਿਆ ਕਿ ਉਹ ਆਪਣੇ ਸਵੀਪ ਆਇਕਨ ਗਿੱਲ ਰੌਂਤਾ ਵੱਲੋਂ ਕਹੀਆਂ ਗੱਲਾਂ ਉੱਪਰ ਜ਼ਰੂਰ ਗੌਰ ਕਰਨ ਅਤੇ ਵੋਟ ਫੀਸਦੀ ਵਧਾਉਣ ਵਿੱਚ ਨੌਜਵਾਨ ਆਪਣਾ ਅਹਿਮ ਯੋਗਦਾਨ ਜਰੂਰ ਪਾਉਣ। ਉਨ੍ਹਾਂ ਸਭ ਨੂੰ ਅਪੀਲ ਕੀਤੀ ਕਿ ਵੋਟ ਪਾਉਣ ਲਈ ਵੋਟਾਂ ਵਾਲੇ ਦਿਨ ਜਰੂਰ ਬੂਥ ਤੇ ਪਹੁੰਚੋ ਅਤੇ ਆਪਣੇ ਅਧਿਕਾਰ ਦਾ ਇਸਤੇਮਾਲ ਜਰੂਰ ਕਰੋ। ਇਸ ਸਮੇਂ  ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ ਘਾਲੀ ਨੇ ਕਿਹਾ ਕਿ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰਿਆ ਜਾ ਸਕਦਾ ਹੈ। ਇਹ ਫਾਰਮ ਆਫਲਾਈਨ ਆਪਣੇ ਬੀ ਐਲ ਓ ਕੋਲੋਂ ਭਰਿਆ ਜਾ ਸਕਦਾ ਹੈ ਤੇ ਇਸ ਫਾਰਮ ਨੂੰ ਆਨਲਾਈਨ ਭਰਨ ਲਈ ਮੋਬਾਈਲ ਵਿੱਚ ਵੋਟਰ ਹੈਲਪ ਲਾਈਨ ਐਪ ਇੰਸਟਾਲ ਕੀਤਾ ਜਾ ਸਕਦਾ ਹੈ। ਇਹ ਐਪ ਕੇਵਲ ਵੋਟ ਬਣਾਉਣ ਲਈ ਹੀ ਨਹੀਂ ਬਲਕਿ ਵੋਟਾਂ ਨਾਲ ਸੰਬੰਧਿਤ ਹੋਰ ਵੀ ਕੰਮ ਕਰਨ  ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਵਿਆਂਗ ਵੋਟਰ ਆਪਣੀ ਵੋਟ ਅਧਿਕਾਰ ਸਬੰਧੀ ਜਾਂ ਵੋਟਾਂ ਵਾਲੇ ਦਿਨ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਨ ਲਈ ਸਕਸ਼ਮ ਐਪ ਦੀ ਵਰਤੋਂ ਕਰ ਸਕਦੇ ਹਨ। ਚੋਣ ਜ਼ਾਬਤਾ ਦੀ ਉਲੰਘਣਾ ਮੋਬਾਈਲ ਦੇ ਸੀ ਵਿਜਿਲ ਐਪ ਰਾਹੀਂ ਸ਼ਿਕਾਇਤ ਕੀਤੀ  ਜਾ ਸਕਦੀ ਹੈ। ਹੈਲਪਲਾਈਨ ਨੰਬਰ 1950 ਵੀ ਇਹਨਾਂ ਸਾਰੀਆਂ ਸਹੂਲਤਾਂ ਬਾਰੇ ਜਾਣਨ ਲਈ ਅਤੇ ਸ਼ਿਕਾਇਤ ਲਈ ਵਰਤਿਆ ਜਾ ਸਕਦਾ ਹੈ।
ਸਾਬਕਾ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਈ ਵੀ ਐਮ  ਬਾਰੇ ਫੈਲਾਏ ਜਾ ਰਹੇ ਭਰਮ ਗ਼ਲਤ ਨੇ। ਇਸ ਬਿਲਕੁਲ ਠੀਕ ਕੰਮ ਕਰਦੀ ਹੈ ਅਤੇ ਇਸ ਰਾਹੀਂ ਕਿਸੇ ਕਿਸਮ ਦੀ ਹੇਰਾਫੇਰੀ ਸੰਭਵ ਨਹੀਂ ਹੈ। ਇਸ ਮਸ਼ੀਨ ਨਾਲ ਵੀ ਵੀ ਪੈਟ ਮਸ਼ੀਨ ਵੀ ਲਗਦੀ ਹੈ ਜਿਸ ਉਪਰ ਅਸੀਂ ਉਸਦੀ ਫੋਟੋ ਅਤੇ ਨਿਸ਼ਾਨ ਵੀ ਦੇਖ ਸਕਦੇ ਹਾਂ ਜਿਸਨੂੰ ਅਸੀਂ ਆਪਣੀ ਵੋਟ ਪਾਈ ਹੈ।
ਇਸ ਸਮੇ ਤਹਿਸੀਲਦਾਰ ਧਰਮਕੋਟ ਰੇਸ਼ਮ ਸਿੰਘ, ਧਰਮਕੋਟ ਹਲਕਾ ਸਵੀਪ ਨੋਡਲ ਅਫ਼ਸਰ ਪਰਮਿੰਦਰ ਸਿੰਘ, ਕਾਲਜ ਇੰਚਾਰਜ ਰਾਜੀਵ ਕੁਮਾਰ, ਸਮੂਹ ਸਟਾਫ਼ ਅਤੇ ਭਾਰੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ ।
 
 
 
 

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਅਤੇ ਡਾਕਟਰ ਬੀ ਆਰ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ ਗਿਆ

ਮੋਗਾ, 12 ਅਪ੍ਰੈਲ (ਜਸ਼ਨ)ਮੋਗਾ ਜਿਲੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਸਾਖੀ ਦਾ ਤਿਉਹਾਰ ਅਤੇ ਡਾਕਟਰ ਬੀ ਆਰ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ ਗਿਆ ।ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਵਿੱਚ ਲੀਗਲ ਲਿਟਰੇਸੀ ਕਲੱਬ ਬਣਾਇਆ ਗਿਆ ਹੈ ਜਿਸ ਦੇ ਅੰਤਰਗਤ ਇਹ ਦੋਨੋਂ ਪ੍ਰੋਗਰਾਮ ਆਯੋਜਿਤ ਕਰਵਾਏ ਗਏ ਹਨ ਵਿਸਾਖੀ ਦੇ ਤਿਉਹਾਰ ਮੌਕੇ ਨਰਸਰੀ ਤੋਂ ਲੈ ਕੇ ਤੀਸਰੀ ਜਮਾਤ ਦੇ ਬੱਚੇ ਰੰਗ ਬਰੰਗੇ ਪਹਿਰਾਵੇ ਵਿੱਚ ਸਕੂਲ ਆਏ। ਸਕੂਲ ਦੇ ਟੈਂਡਰ ਫੀਟ ਵਿਭਾਗ ਵਿੱਚ ਸਕੂਲ ਦੀਆਂ ਅਧਿਆਪਕ ਨੀਰੂ ਨੇ ਨੰਨੇ ਮੁੰਨੇ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੇ ਮਹੱਤਤਾ ਦੱਸੀ। ਤੀਸਰੀ ਜਮਾਤ ਦੇ ਬੱਚਿਆਂ ਨੇ ਪੰਜਾਬੀ ਪਹਿਰਾਵੇ ਵਿੱਚ ਭੰਗੜਾ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਪੰਜਾਬੀ  ਵਿਭਾਗ ਦੇ ਮੁਖੀ ਸਰਬਜੀਤ ਕੌਰ ਨੇ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ, ਖਾਲਸਾ ਪ੍ਰਗਟਿਓ ਦਿਵਸ ਅਤੇ ਜਲਿਆਂ ਵਾਲਾ ਬਾਂਗ ਦੇ ਖੂਨੀ ਹੱਤਿਆਕਾਂਡ ਬਾਰੇ ਦੱਸਿਆ। ਇਸ ਤੋਂ ਬਾਅਦ ਜਲਿਆਂ ਵਾਲੇ ਬਾਗ ਦੇ ਸਾਕੇ ਦੀ ਘਟਨਾ ਨਾਲ ਸਬੰਧਤ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਐਕਟ ਪੇਸ਼ ਕੀਤਾ ਗਿਆ । ਜਿਸ ਨੂੰ ਵੇਖ ਕੇ ਸਭ ਦਾ ਮਨ ਦੇਸ਼ ਭਗਤੀ ਦੀ ਭਾਵਨਾ ਨਾਲ ਭਰ ਗਿਆ।ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਹੀ ਸਮਾਜਿਕ ਵਿਸ਼ੇ ਦੇ ਅਧਿਆਪਕ ਸੁਮਨ ਰਾਣੀ ਨੇ ਡਾਕਟਰ ਬੀ ਆਰ ਅੰਬੇਦਕਰ ਦੇ ਜੀਵਨ ਅਤੇ  ਸਾਡੇ ਦੇਸ਼ ਦੇ ਸੰਵਿਧਾਨ ਦੇ ਬਾਰੇ ਦੱਸਿਆ। ਇਸ ਤੋਂ ਬਾਅਦ ਸਕੂਲ ਦੇ ਚਾਰੇ ਸਦਨ ਵਿਚਕਾਰ ਡਾਕਟਰ ਬੀ ਆਰ ਅੰਬੇਦਕਰ ਦੇ ਜੀਵਨ ਅਤੇ  ਸੰਵਿਧਾਨ ਸਬੰਧੀ ਕੁਇਜ ਮੁਕਾਬਲਾ ਹੋਇਆ ਜਿਸ ਵਿੱਚ ਮਾਰਸ, ਜੂਪੀਟਰ ਤੇ ਵੀਨਸ ਹਾਊਸ ਬਰਾਬਰ ਅੰਕਾਂ ਨਾਲ ਪਹਿਲੇ ਸਥਾਨ ਤੇ ਰਹੇ। ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਜਨਰਲ ਸੈਕਟਰੀ ਪਰਮਜੀਤ ਕੌਰ ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ ਵਾਈਸ ਪ੍ਰੈਜ਼ੀਡੈਂਟ ਡਾਕਟਰ ਇਕਬਾਲ ਸਿੰਘ ਅਤੇ ਸਮੁੱਚੀ ਮੈਨੇਜਮੈਂਟ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸਾਖੀ ਅਤੇ ਡਾਕਟਰ ਬੀ ਆਰ ਅੰਬੇਦਕਰ ਦੇ ਜਨਮ ਦਿਹਾੜੇ ਦੀ  ਵਧਾਈ ਭੇਜੀ।

ਪੰਜਾਬ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ: ਸ੍ਰੀਨਿਵਾਸਲੂ

 *ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹਨ: ਸੰਸਦ ਮੈਂਬਰ ਹੰਸਰਾਜ ਹੰਸ

ਮੋਗਾ, 12 ਅਪ੍ਰੈਲ (ਜਸ਼ਨ)- 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ਵਿਚ ਭਾਜਪਾ ਵੱਲੋਂ ਵੱਡੇ ਪੱਧਰ 'ਤੇ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਅਰੇ ਇਸ ਵਾਰ 400 ਦਾ ਅੰਕੜਾ ਪਾਰ ਕਰਕੇ ਭਾਜਪਾ ਉਮੀਦਵਾਰਾਂ ਨੂੰ ਜਿਤਾਇਆ ਜਾ ਸਕੇ। ਚੋਣਾਂ ਵਿੱਚ ਭਾਰੀ ਬਹੁਮਤ ਨਾਲ ਪੂਰਾ ਕੀਤਾ ਜਾ ਸਕਦਾ ਹੈ। ਜਿਸ ਲਈ ਭਾਜਪਾ ਦੇ ਸੂਬਾਈ ਸੰਗਠਨ ਮੰਤਰੀ ਸ੍ਰੀਨਿਵਾਸਲੂ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਹਰ ਲੋਕ ਸਭਾ ਹਲਕੇ ਵਿੱਚ ਮੀਟਿੰਗਾਂ ਕਰਕੇ ਲੋਕ ਸਭਾ ਚੋਣ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ, ਤਾਂ ਜੋ ਚੋਣਾਂ ਦੇ ਪ੍ਰਬੰਧਾਂ ਨੂੰ ਸਹੀ ਢੰਗ ਨਾਲ ਚਲਾਇਆ ਜਾ ਸਕੇ। ਇਸੇ ਲੜੀ ਤਹਿਤ ਲੋਕ ਸਭਾ ਹਲਕਾ ਫ਼ਰੀਦਕੋਟ ਅਧੀਨ ਆਉਂਦੀਆਂ 9 ਵਿਧਾਨ ਸਭਾਵਾਂ ਫ਼ਰੀਦਕੋਟ, ਕੋਟਕਪੂਰਾ, ਸ੍ਰੀਮੁਕਤਸਰ ਸਾਹਿਬ, ਜੈਤੋ, ਰਾਮਪੁਰਾਫੂਲ, ਮੋਗਾ, ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ, ਧਰਮਕੋਟ ਦੇ ਭਾਜਪਾ ਪ੍ਰਧਾਨਾਂ, ਜਨਰਲ ਮੰਤਰੀਆਂ ਅਤੇ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਸ੍ਰੀਨਿਵਾਸਲੂ, ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਭਾਜਪਾ ਉਮੀਦਵਾਰ ਅਤੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹੰਸਰਾਜ ਹੰਸ, ਮੈਨੋਰਿਟੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ, ਲੋਕ ਸਭਾ ਹਲਕਾ ਫਰੀਦਕੋਟ ਦੇ ਕਨਵੀਨਰ ਸ਼ਿਵਰਾਜ ਚੌਧਰੀ, ਮੋਗਾ ਦੇ ਭਾਜਪਾ ਕੋ-ਕਨਵੀਨਰ ਦੁਰਗੇਸ਼ ਸ਼ਰਮਾ ਨੇ ਸ਼ਿਰਕਤ ਕੀਤੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ, ਫ਼ਰੀਦਕੋਟ ਦੇ ਪ੍ਰਧਾਨ ਗੌਰਵ ਕੱਕੜ, ਮੋਗਾ ਜ਼ਿਲ੍ਹਾ ਇੰਚਾਰਜ ਕ੍ਰਿਸ਼ਨਾ ਨਾਗਪਾਲ, ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸਤੀਸ਼ ਅਸੀਜਾ, ਆਈ.ਟੀ. ਸੈੱਲ ਫ਼ਰੀਦਕੋਟ ਦੇ ਇੰਚਾਰਜ ਦੇਵਪ੍ਰਿਆ ਤਿਆਗੀ, ਸਾਬਕਾ ਪ੍ਰਧਾਨ ਰਾਕੇਸ਼ ਸ਼ਰਮਾ, ਕੋ-ਕਨਵੀਨਰ ਵਿਜੇ ਸ਼ਰਮਾ, ਮੋਗਾ ਭਾਜਪਾ ਦੇ ਜਨਰਲ ਸਕੱਤਰ ਮੁਖਤਿਆਰ ਸਿੰਘ, ਜਨਰਲ ਸਕੱਤਰ ਵਿੱਕੀ ਸਿਤਾਰਾ, ਜਨਰਲ ਸਕੱਤਰ ਰਾਹੁਲ ਗਰਗ, ਸਾਬਕਾ ਪ੍ਰਧਾਨ ਵਿਨੈ ਸ਼ਰਮਾ, ਸਾਬਕਾ ਪ੍ਰਧਾਨ ਤ੍ਰਿਲੋਚਨ ਸਿੰਘ ਗਿੱਲ, ਮੰਡਲ ਪ੍ਰਧਾਨ ਅਮਿਤ. ਗੁਪਤਾ, ਮੰਡਲ ਪ੍ਰਧਾਨ ਭੁਪਿੰਦਰ ਹੈਪੀ, ਮੀਤ ਪ੍ਰਧਾਨ ਬਲਦੇਵ ਸਿੰਘ ਗਿੱਲ, ਸਮਾਲਸਰ ਮੰਡਲ ਦੇ ਪ੍ਰਧਾਨ ਚਮਨ ਲਾਲ, ਬਾਘਾਪੁਰਾਣਾ ਮੰਡਲ ਦੇ ਪ੍ਰਧਾਨ ਦੀਪਕ ਤਲਵਾੜ, ਤੇਜਵੀਰ ਸਿੰਘ, ਮੀਤ ਪ੍ਰਧਾਨ ਸੋਨੀ ਮੰਗਲਾ, ਧਰਮਕੋਟ ਮੰਡਲ ਦੇ ਇੰਚਾਰਜ ਸ਼ਮਸ਼ੇਰ ਸਿੰਘ ਕੈਲਾ ਤੋਂ ਇਲਾਵਾ ਮੰਡਲ ਪ੍ਰਧਾਨਾਂ ਤੇ ਇੰਚਾਰਜਾਂ ਨੇ ਸ਼ਿਰਕਤ ਕੀਤੀ | ਫਰੀਦਕੋਟ ਲੋਕ ਸਭਾ ਹਲਕੇ ਅਧੀਨ ਆਉਂਦੀਆਂ ਸਮੂਹ ਸਭਾਵਾਂ ਦੇ ਜਨਰਲ ਸਕੱਤਰ ਆਦਿ ਹਾਜ਼ਰ ਸਨ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਸੰਗਠਨ ਮੰਤਰੀ ਸ੍ਰੀਨਿਵਾਸਲੂ ਨੇ ਕਿਹਾ ਕਿ ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਲਈ ਭਾਜਪਾ ਪਿਛਲੇ ਇੱਕ ਸਾਲ ਤੋਂ ਬੂਥ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਕਮੇਟੀਆਂ ਦਾ ਗਠਨ ਕਰਕੇ ਵਿਉਂਤਬੰਦੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੂਥ ਲੈਵਲ ਕਮੇਟੀਆਂ ਨੂੰ ਮਜ਼ਬੂਤ ਕਰਕੇ ਭਾਜਪਾ ਦੇ ਅਧਿਕਾਰੀਆਂ ਤੇ ਵਰਕਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਿਛਲੇ 10 ਸਾਲਾਂ ਦੌਰਾਨ ਗਰੀਬ ਵਰਗ, ਕਿਸਾਨਾਂ, ਮਜ਼ਦੂਰਾਂ, ਔਰਤਾਂ, ਨੌਜਵਾਨਾਂ, ਵਪਾਰੀਆਂ ਅਤੇ ਹੋਰ ਵਰਗਾਂ ਲਈ ਬਣਾਈਆਂ ਜਾ ਰਹੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਜਾਵੇ। ਦੇਸ਼ ਅਤੇ ਉਨ੍ਹਾਂ ਦੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਜ਼ਮੀਨੀ ਪੱਧਰ 'ਤੇ ਲਾਭ ਲਿਆ ਜਾ ਸਕੇ। ਕਿਉਂਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਜਿਵੇਂ ਮੁਫਤ ਅਨਾਜ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ, ਉੱਜਵਲਾ ਯੋਜਨਾ, ਸੈਲਫ ਹੈਲਪ ਗਰੁੱਪ ਸਕੀਮ, ਰੇਹੜੀ ਵਾਲਿਆਂ ਨੂੰ ਕਰਜ਼ਾ ਦੇਣ ਦੀ ਸਕੀਮ, ਕੱਚੇ ਮਕਾਨਾਂ ਨੂੰ ਪੱਕੇ ਕਰਨ ਦੀ ਸਕੀਮ, ਸਿਹਤ ਸਹੂਲਤਾਂ ਲਈ ਆਯੂਸ਼ਮਾਨ ਸਕੀਮ ਆਦਿ ਬਾਰੇ ਲੋਕਾਂ ਨੇ ਡਾ. ਜਾਗਰੂਕ ਕੀਤਾ ਗਿਆ ਸੀ। ਕਿਉਂਕਿ ਕਈ ਥਾਵਾਂ 'ਤੇ ਸੂਬਾ ਸਰਕਾਰਾਂ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਆਪਣਾ ਹੋਣ ਦਾ ਦਾਅਵਾ ਕਰਕੇ ਉਨ੍ਹਾਂ ਦਾ ਸਿਹਰਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਲਈ ਹੁਣ ਬਹੁਤ ਘੱਟ ਸਮਾਂ ਬਚਿਆ ਹੈ, ਜਿਸ ਕਾਰਨ ਭਾਜਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਕਮਰ ਕੱਸ ਲੈਣੀ ਚਾਹੀਦੀ ਹੈ। ਇਸ ਮੌਕੇ ਸੰਸਦ ਮੈਂਬਰ ਹੰਸਰਾਜ ਹੰਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ, ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਹਮੇਸ਼ਾ ਯਤਨਸ਼ੀਲ ਅਤੇ ਸੋਚ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਨਰਿੰਦਰ ਮੋਦੀ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣਗੇ ਅਤੇ ਸੱਤਾ ਸੰਭਾਲਣ ਤੋਂ ਬਾਅਦ ਜੇਕਰ ਜਨਤਾ ਮੈਨੂੰ ਤਾਕਤ ਦੇਵੇ ਤਾਂ ਕਿਸਾਨਾਂ ਦੀਆਂ ਮੰਗਾਂ ਦੇ ਨਾਲ-ਨਾਲ ਰੁਜ਼ਗਾਰ ਮੁਹੱਈਆ ਕਰਵਾਏਗਾ | ਫਰੀਦਕੋਟ ਲੋਕ ਸਭਾ ਹਲਕੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਉਦਯੋਗ ਲਾ ਕੇ ਨੌਜਵਾਨਾਂ ਨੂੰ ਦੇਣ ਲਈ ਪਹਿਲਕਦਮੀ ਦੇ ਆਧਾਰ 'ਤੇ ਕੰਮ ਕਰਨਗੇ ਅਤੇ ਪ੍ਰਧਾਨ ਮੰਤਰੀ ਅਤੇ ਲੋਕਾਂ ਅਤੇ ਕਿਸਾਨਾਂ ਵਿਚਕਾਰ ਇੱਕ ਕੜੀ ਵਜੋਂ ਕੰਮ ਕਰਨਗੇ। ਇਸ ਮੌਕੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਦੇ ਹਰ ਲੋਕ ਸਭਾ ਹਲਕੇ ਵਿੱਚ ਮੀਟਿੰਗਾਂ ਕਰਕੇ ਅਧਿਕਾਰੀਆਂ ਤੇ ਵਰਕਰਾਂ ਨੂੰ ਲੋਕ ਸਭਾ ਚੋਣਾਂ ਜਿੱਤਣ ਦੇ ਤਰੀਕਿਆਂ ਬਾਰੇ ਦੱਸਿਆ ਜਾ ਰਿਹਾ ਹੈ ਤੇ ਵਰਕਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਆਪਣੇ ਨਾਲ ਜੋੜਿਆ ਜਾ ਰਿਹਾ ਹੈ। ਪਾਰਟੀ ਭਾਜਪਾ ਨੂੰ ਮਜਬੂਤ ਕਰਕੇ ਭਾਰੀ ਬਹੁਮਤ ਹਾਸਿਲ ਕਰ ਸਕਦੀ ਹੈ।ਪੰਜਾਬ ਦੇ ਲੋਕ ਵੀ ਆਪਣੇ ਉਮੀਦਵਾਰਾਂ ਨੂੰ ਜਿਤਾ ਕੇ ਤੀਜੀ ਵਾਰ ਪ੍ਰਧਾਨ ਮੰਤਰੀ ਨੂੰ ਸੱਤਾ ਸੌਂਪਣ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ। ਕਿਉਂਕਿ ਅੱਜ ਤੱਕ ਵੱਖ-ਵੱਖ ਸਿਆਸੀ ਪਾਰਟੀਆਂ ਦੇ ਜੇਤੂ ਉਮੀਦਵਾਰਾਂ ਨੇ ਫ਼ਰੀਦਕੋਟ ਲੋਕ ਸਭਾ ਹਲਕੇ ਲਈ ਕੋਈ ਕੰਮ ਨਹੀਂ ਕੀਤਾ। ਜਿਸ ਕਾਰਨ ਲੋਕ ਸਭਾ ਹਲਕਾ ਫਰੀਦਕੋਟ ਹੋਰਨਾਂ ਸ਼ਹਿਰਾਂ ਤੋਂ ਪਛੜ ਰਿਹਾ ਹੈ। ਇਸ ਨੂੰ ਤਰੱਕੀ ਦੇ ਰਾਹ 'ਤੇ ਲਿਆਉਣ ਲਈ ਭਾਜਪਾ ਦੇ ਉਮੀਦਵਾਰਾਂ ਨੂੰ ਜੇਤੂ ਬਣਾਉਣਾ ਜ਼ਰੂਰੀ ਹੈ।

ਅਰਸ਼ਦੀਪ ਸਿੰਘ ਸੈਨੀ ਚੱਲਿਆ ਪਤਨੀ ਕੋਲ ਸਪਾਊਸ ਵੀਜ਼ਾ ਤੇ ਕੈਨੇਡਾ

 ਮੋਗਾ, 12 ਅਪ੍ਰੈਲ (ਜਸ਼ਨ): ਵਿਆਹੇ ਹੋਏ ਜੋੜਿਆ ਨੂੰ ਬੱਚਿਆ ਸਮੇਤ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਪਿੰਡ ਮਾਹਲਾਂ ਕਲ੍ਹਾਂ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਸੈਨੀ ਨੂੰ ਪੰਜ ਮਹੀਨਿਆਂ ਬਾਅਦ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ  ਅਰਸ਼ਦੀਪ ਸਿੰਘ ਸੈਨੀ ਦੀਆਂ ਦੋ ਰਿਫਿਊਜ਼ਲਾਂ ਵਿਜ਼ਟਰ ਵੀਜ਼ਾ ਦੀਆਂ ਕਿਸੇ ਹੋਰ ਏਜੰਸੀ ਤੋਂ ਆਈਆਂ ਹੋਈਆਂ ਸਨ। ਅਰਸ਼ਦੀਪ ਸਿੰਘ ਸੈਨੀ ਕੌਰ ਇੰਮੀਗ੍ਰੇਸ਼ਨ ਤੋਂ ਛੇ-ਸੱਤ ਰਿਫਿਊਜ਼ਲਾਂ ਵਾਲੇ ਲੱਗੇ ਵੀਜ਼ਿਆਂ ਵਾਲੀਆਂ ਪੋਸਟਾਂ ਤੋਂ ਪ੍ਰਭਾਵਿਤ ਹੋ ਕੇ ਦਫ਼ਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਅਰਸ਼ਦੀਪ ਸਿੰਘ ਸੈਨੀ ਦੀ ਪ੍ਰੋਫਾਈਲ ਦੇਖਣ ਦੇ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਅੰਬੈਂਸੀ ‘ਚ ਲਗਾਈ ਤੇ ਪੰਜ ਮਹੀਨਿਆਂ ਬਾਅਦ ਵੀਜ਼ਾ ਆ ਗਿਆ। ਇਸ ਮੌਕੇ ਅਰਸ਼ਦੀਪ ਸਿੰਘ ਸੈਨੀ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਦੇਸ਼ ਦੀ ਸੱਤਾ ਤੀਜੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪਣ ਲਈ ਪ੍ਰਵਾਸੀ ਸੈੱਲ ਅਹਿਮ ਭੂਮਿਕਾ ਨਿਭਾਏਗਾ: ਡਾ: ਸੀਮਾਂਤ ਗਰਗ

* ਪੰਜਾਬ ਵਿੱਚ ਪ੍ਰਵਾਸੀ ਭਾਈਚਾਰਾ ਭਾਜਪਾ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਵਿੱਚ ਅਹਿਮ ਯੋਗਦਾਨ ਪਾਵੇਗਾ: ਦੇਵਪ੍ਰਿਆ ਤਿਆਗੀ
 
 ਮੋਗਾ, 11 ਅਪ੍ਰੈਲ (ਜਸ਼ਨ): 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਸੱਤਾ ਸੌਂਪਣ ਵਿੱਚ ਪ੍ਰਵਾਸੀ ਸੈੱਲ ਅਹਿਮ ਭੂਮਿਕਾ ਨਿਭਾਏਗਾ ਅਤੇ ਦੇਸ਼ ਭਰ ਵਿੱਚ ਭਾਜਪਾ ਦਾ ਸਮਰਥਨ ਕਰੇਗਾ। ਕਿਉਂਕਿ 2014 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਸੂਬੇ ਵਿੱਚ ਪ੍ਰਵਾਸੀ ਭਾਈਚਾਰੇ ਦਾ ਮਾਣ-ਸਨਮਾਨ ਬਹਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਨੇ ਭਾਜਪਾ ਵਪਾਰ ਸੈੱਲ ਦੇ ਸੂਬਾ ਮੀਤ ਪ੍ਰਧਾਨ ਅਤੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਮੀਡੀਆ ਸੈੱਲ ਦੇ ਇੰਚਾਰਜ ਦੇਵਪ੍ਰਿਯਾ ਤਿਆਗੀ ਅਤੇ ਓਵਰਸੀਜ਼ ਸੈੱਲ ਦੇ ਜ਼ਿਲ੍ਹਾ ਇੰਚਾਰਜ ਵਿਜੇ ਦੀ ਅਗਵਾਈ ਹੇਠ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਮਿਸ਼ਰਾ। ਇਸ ਮੌਕੇ ਜਨਰਲ ਸਕੱਤਰ ਤੇ ਸਾਬਕਾ ਐੱਸ.ਪੀ. ਮੁਖਤਿਆਰ ਸਿੰਘ, ਜਨਰਲ ਸਕੱਤਰ ਵਿੱਕੀ ਸਿਤਾਰਾ, ਸਾਬਕਾ ਪ੍ਰਧਾਨ ਰਾਕੇਸ਼ ਸ਼ਰਮਾ, ਵਿਜੇ ਸ਼ਰਮਾ ਬਾਘਾਪੁਰਾਣਾ, ਮੰਡਲ ਪ੍ਰਧਾਨ ਬਾਘਾਪੁਰਾਣਾ ਦੀਪਕ ਤਲਵਾੜ, ਮੰਡਲ ਪ੍ਰਧਾਨ ਅਮਿਤ ਗੁਪਤਾ, ਮੰਡਲ ਪ੍ਰਧਾਨ ਭੁਪਿੰਦਰ ਹੈਪੀ, ਧਰਮਵੀਰ ਭਾਰਤੀ, ਸੀਨੀਅਰ ਆਗੂ ਸੋਨੀ ਮੰਗਲਾ, ਅਮਨਦੀਪ ਗਰੋਵਰ, ਯੂਥ ਜ਼ਿਲ੍ਹਾ ਪ੍ਰਧਾਨ ਰਾਜਨ ਐਸ. ਇਸ ਮੌਕੇ ਮਹਿਲਾ ਵਿੰਗ ਦੀ ਸੀਨੀਅਰ ਆਗੂ ਸੁਮਨ ਮਲਹੋਤਰਾ, ਗੀਤਾ ਆਰੀਆ, ਸੁਕੇਸ਼ ਸੂਦ, ਸਤਿੰਦਰਪ੍ਰੀਤ ਸਿੰਘ, ਹੇਮੰਤ ਸੂਦ, ਜਤਿੰਦਰ ਚੱਢਾ ਆਦਿ ਅਧਿਕਾਰੀ ਹਾਜ਼ਰ ਸਨ। ਡਾ: ਸੀਮੰਤ ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾ ਸੰਭਾਲਣ ਤੋਂ ਬਾਅਦ ਗਰੀਬ ਅਤੇ ਲੋੜਵੰਦ ਲੋਕਾਂ ਲਈ ਯੋਜਨਾਵਾਂ ਬਣਾ ਕੇ ਅਤੇ ਕੇਂਦਰ ਸਰਕਾਰ ਦੀਆਂ ਸਰਕਾਰੀ ਸਕੀਮਾਂ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਖਾਤਿਆਂ ਵਿਚ ਤਬਦੀਲ ਕਰਕੇ ਉਨ੍ਹਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਦੀ ਕੋਸ਼ਿਸ਼ ਕੀਤੀ ਹੈ | ਉਨ੍ਹਾਂ ਨੂੰ ਮਿਲ ਰਹੀਆਂ ਸਕੀਮਾਂ ਦੇ ਲਾਭ ਤੋਂ ਪ੍ਰਭਾਵਿਤ ਹੋ ਕੇ ਅੱਜ ਦੇਸ਼ ਦਾ ਹਰ ਵਰਗ ਭਾਜਪਾ ਨਾਲ ਜੁੜ ਕੇ ਪਾਰਟੀ ਨੂੰ ਮਜ਼ਬੂਤ ਕਰ ਰਿਹਾ ਹੈ। ਉਨ੍ਹਾਂ ਭਾਜਪਾ ਦੇ ਵਪਾਰ ਸੈੱਲ ਦੀ ਸੂਬਾ ਮੀਤ ਪ੍ਰਧਾਨ ਦੇਵਪ੍ਰਿਆ ਤਿਆਗੀ ਅਤੇ ਪ੍ਰਵਾਸੀ ਸੈੱਲ ਦੇ ਇੰਚਾਰਜ ਵਿਜੇ ਮਿਸ਼ਰਾ ਨੂੰ ਪ੍ਰਵਾਸੀ ਸੈੱਲ ਦੇ ਇਕੱਠ ਲਈ ਵਧਾਈ ਦਿੱਤੀ। ਇਸ ਮੌਕੇ ਲੋਕ ਸਭਾ ਹਲਕਾ ਫਰੀਦਕੋਟ ਦੇ ਮੀਡੀਆ ਇੰਚਾਰਜ ਦੇਵਪ੍ਰਿਆ ਤਿਆਗੀ ਨੇ ਕਿਹਾ ਕਿ ਡਾਇਸਪੋਰਾ ਸੈੱਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਤੀਜੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੀ ਵਾਗਡੋਰ ਸੌਂਪਣ ਲਈ ਪੂਰਾ ਸਹਿਯੋਗ ਦੇਵੇਗਾ ਅਤੇ ਸ. ਪੰਜਾਬ ਵਿੱਚ ਭਾਜਪਾ ਦੇ ਲੋਕ ਸਭਾ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੀ ਇੱਕੋ ਇੱਕ ਸਿਆਸੀ ਪਾਰਟੀ ਹੈ ਜਿਸ ਨੇ ਹਰ ਸੂਬੇ ਵਿੱਚ ਪ੍ਰਵਾਸੀਆਂ ਦਾ ਮਾਣ-ਸਨਮਾਨ ਵਧਾਉਣ ਦਾ ਕੰਮ ਕੀਤਾ ਹੈ। ਜਿਸ ਕਾਰਨ ਅੱਜ ਹਰ ਸੂਬੇ ਵਿੱਚ ਪ੍ਰਵਾਸੀ ਭਾਈਚਾਰਾ ਬਿਨਾਂ ਕਿਸੇ ਡਰ ਦੇ ਆਪਣਾ ਕੰਮ ਕਰ ਰਿਹਾ ਹੈ ਅਤੇ ਆਪਣੇ ਪਰਿਵਾਰਾਂ ਦੀ ਦੇਖਭਾਲ ਕਰਕੇ ਆਪਣਾ ਜੀਵਨ ਬਤੀਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਵਿੱਚ ਹੋਰਨਾਂ ਸੂਬਿਆਂ ਤੋਂ ਆਏ ਪਰਵਾਸੀ ਭਾਈਚਾਰੇ ਦੇ ਲੋਕ ਇਕੱਠੇ ਹੋ ਕੇ ਭਾਜਪਾ ਦੇ ਉਮੀਦਵਾਰਾਂ ਨੂੰ ਜਿਤਾਉਣਗੇ। ਇਸ ਮੌਕੇ ਭਾਜਪਾ ਲੋਕ ਸਭਾ ਹਲਕਾ ਫਰੀਦਕੋਟ ਦੇ ਸਹਿ-ਇੰਚਾਰਜ ਵਿਜੇ ਸ਼ਰਮਾ ਅਤੇ ਸਾਬਕਾ ਪ੍ਰਧਾਨ ਰਾਕੇਸ਼ ਸ਼ਰਮਾ ਨੇ ਕਿਹਾ ਕਿ ਲੋਕ ਸਭਾ ਹਲਕਾ ਫਰੀਦਕੋਟ ਤੋਂ ਸੰਸਦ ਮੈਂਬਰ ਹੰਸਰਾਜ ਹੰਸ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ। , ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਹੰਸਰਾਜ ਹੰਸ ਵੱਲੋਂ ਦਿੱਲੀ ਵਿੱਚ ਆਪਣੇ ਖੇਤਰ ਵਿੱਚ ਜੋ ਕੰਮ ਕੀਤਾ ਗਿਆ ਹੈ ਉਹ ਇੱਕ ਇਤਿਹਾਸ ਹੈ ਅਤੇ ਫਰੀਦਕੋਟ ਜ਼ਿਲ੍ਹੇ ਵਿੱਚ ਵੀ ਸੰਸਦ ਮੈਂਬਰ ਹੰਸਰਾਜ ਹੰਸ ਦੀ ਜਿੱਤ ਨਾਲ ਉਹ ਲੋਕਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਸਿੱਧਾ ਹੱਲ ਪ੍ਰਧਾਨ ਮੰਤਰੀ ਤੋਂ ਕਰਵਾਉਣ ਵਿੱਚ ਕੜੀ ਵਜੋਂ ਕੰਮ ਕਰਨਗੇ। ਨਰਿੰਦਰ ਮੋਦੀ.. ਇਸ ਮੌਕੇ ਪ੍ਰਵਾਸੀ ਸੈੱਲ ਦੇ ਇੰਚਾਰਜ ਵਿਜੇ ਮਿਸ਼ਰਾ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ, ਭਾਜਪਾ ਵਪਾਰ ਸੈੱਲ ਦੀ ਸੂਬਾ ਮੀਤ ਪ੍ਰਧਾਨ ਦੇਵਪ੍ਰਿਆ ਤਿਆਗੀ ਅਤੇ ਹੋਰ ਭਾਜਪਾ ਆਗੂਆਂ ਦਾ ਧੰਨਵਾਦ ਕਰਦਿਆਂ ਪ੍ਰਵਾਸੀ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਸਮੇਂ-ਸਮੇਂ 'ਤੇ ਉਨ੍ਹਾਂ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ | ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸਮੂਹ ਪ੍ਰਵਾਸੀ ਭਾਈਚਾਰੇ ਦੇ ਲੋਕਾਂ ਦਾ ਇੱਥੇ ਆਉਣ 'ਤੇ ਧੰਨਵਾਦ ਵੀ ਕੀਤਾ

ਰਾਜਸਥਾਨ ਤੋਂ ਚਾਚੇ-ਤਾਏ ਦੇ ਪੁੱਤ ਇਕੱਠੇ ਚੱਲੇ ਸਟੂਡੈਂਟ ਵੀਜ਼ਿਆਂ ਤੇ ਕੈਨੇਡਾ

ਮੋਗਾ,10 ਅਪ੍ਰੈਲ(ਜਸ਼ਨ):-  ਕੈਨੇਡਾ, ਯੂ.ਐਸ.ਏ, ਯੂ.ਕੇ, ਆਸਟ੍ਰੇਲੀਆ ਤੇ ਯੂਰਪ ਦੇਸਾਂ ਦੇ ਹਜਾਰਾਂ ਵੀਜ਼ਾ ਲਗਵਾ ਕੇ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਰਾਜਸਥਾਨ , ਸ਼੍ਰੀ ਗੰਗਾਨਗਰ ਦੇ ਰਹਿਣ ਵਾਲੇ ਚਿਰਾਗ ਸ਼ਰਮਾ ਤੇ ਮੋਹਿਤ ਸ਼ਰਮਾ ਚਾਚੇ-ਤਾਏ ਦੇ ਪੁੱਤਾਂ ਇਕੱਠਿਆਂ ਦੇ ਆਏ ਕੈਨੇਡਾ ਦਾ ਸਟੂਡੈਂਟ ਵੀਜ਼ੇ। ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਚਿਰਾਗ ਸ਼ਰਮਾ ਤੇ ਮੋਹਿਤ ਸ਼ਰਮਾ ਦੀ ਸਟੱਡੀ ਵਿੱਚ ਦੋ ਤੇ ਤਿੰਨਾਂ ਸਾਲਾ ਦਾ ਕ੍ਰਮਵਾਰ ਗੈਪ ਸੀ ਤੇ ਉਹਨਾਂ ਦੋਵਾਂ ਨੇ ਪੀਟੀਈ ਦਾ ਟੈਸਟ ਪਾਸ ਕੀਤਾ ਸੀ। ਰਾਜਸਥਾਨ ਤੋਂ ਫਾਈਲ ਪ੍ਰੋਸੈੱਸ ਕਰਵਾਉਣ ਦਾ ਕਾਰਨ ਇਹੀ ਸੀ ਕਿ ਸ਼ੋਸ਼ਲ ਮੀਡੀਆ ਤੇ ਕੌਰ ਇੰਮੀਗ੍ਰੇਸ਼ਨ ਦੇ ਆ ਰਹੇ ਵੀਜ਼ਿਆਂ ਦੀਆਂ ਪੋਸਟਾਂ ਅਤੇ ਵੀਡੀਓ ਨੂੰ ਫਾਲੋ ਕਰ ਰਹੇ ਸਨ ਤੇ ਉਸੇ ਤੋਂ ਪ੍ਰਭਾਵਿਤ ਹੋ ਕੇ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਚਿਰਾਗ ਸ਼ਰਮਾ ਤੇ ਮੋਹਿਤ ਸ਼ਰਮਾ ਦੀ ਫਾਈਲ ਨੂੰ ਰੀਝ ਨਾਲ ਤਿਆਰ ਕਰਕੇ ਅੰਬੈਂਸੀ ਵਿੱਚ ਲਗਾਈ ਤੇ ਥੋੜ੍ਹੇ ਦਿਨਾਂ ‘ਚ ਵੀਜ਼ਾ ਆ ਗਿਆ। ਇਸ ਮੌਕੇ ਚਿਰਾਗ ਸ਼ਰਮਾ ਤੇ ਮੋਹਿਤ ਸ਼ਰਮਾ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ੇ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

राइटवे ऐयरलिंक्स ने लगवाया अमनप्रीत कौर काऑस्ट्रेलिया स्टडी वीजा

मोगा, 10 अप्रैल ( जशन):राइटवे ऐयरलिंक्स मालवा क्षेत्र अग्रणी इमीग्रेशन व आईलैटस संस्था पंजाब के अलावा पूरे भारत में काम कर रही है । इस संस्था ने हजारों छात्राओ के विदेश में पढ़ाई करने के सपनो को साकार किया है।संस्था ने आज अमनप्रीत कौर पुत्री गुरिंदर सिंह निवासी गांव कासोयाना, जीरा, फिरोजपुर का ऑस्ट्रेलिया की न्यू साउथ वेल्स यूनिवर्सिटी का स्टडी वीजा लगवा कर दिया। 
इस अवसर पर संस्था के डायरेक्टर देवप्रिय त्यागी ने कहा कि अफवाहों पर ध्यान न दे, उन्होंने ने कहा कि जिन बच्चों के कानाडा व यूके स्टडी केस रीफयूज हुए है वह ऑस्ट्रेलिया के लिए अप्लाई कर सकते है। उन्होंने ने बताया कि अब बच्चे कालेज की फीस व एम्बेसी फीस वीजा लगने के बाद दे सकते है। जिनको टूरिस्ट जा विजीटर वीजा लगवाना हो यह भी यूके,ऑस्ट्रेलिया व कानाडा के लिए अप्लाई कर सकते है। राइट वे एयरलिंक्स बैंक के जरिये बच्चों को एजुकेशन लोन की सुविधा लेकर देता है जिन पैसे को बच्चे अपने खर्चे के लिए इस्तेमाल कर सकते है। इस अवसर पर संस्था के डायरेक्टर देवप्रिय त्यागी ने अमनप्रीत कौर को शुभकामनाएं दी।

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ 2024 -25 ਸੈਸ਼ਨ ਦੀ ਸ਼ੁਰੂਆਤ ਖੇਡ ਮੇਲਾ ਆਯੋਜਿਤ ਕਰਕੇ ਕੀਤੀ ਗਈ

ਮੋਗਾ, 9 ਅਪ੍ਰੈਲ (ਜਸ਼ਨ): -ਕੈਬਰਿਜ ਇੰਟਰਨੈਸ਼ਨਲ ਸਕੂਲ ਵਿੱਚ 2024-25 ਸੈਸ਼ਨ ਦੀ ਸ਼ੁਰੂਆਤ ਵਿੱਚ ਬੱਚਿਆਂ ਦੇ ਮਾਨਸਿਕ ਤਨਾਓ ਨੂੰ ਘੱਟ ਕਰਨ ਲਈ ਅਤੇ ਮੁੜ ਤੋਂ ਪੜ੍ਹਾਈ ਲਈ ਤਿਆਰ ਕਰਨ ਲਈ 6 ਅਪ੍ਰੈਲ, 2024 ਸ਼ਨੀਵਾਰ ਨੂੰ ਖੇਡ ਮੇਲਾ ਆਯੋਜਿਤ ਕੀਤਾ ਗਿਆ। ਇਸ ਵਿੱਚ ਸਾਰੇ ਹਾਊਸ ਦੇ ਮੁਖੀ ਪਰਮਿੰਦਰ ਸਿੰਘ ਅਤੇ ਐਨ ਕਮਲ ਜੋਤ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ।ਸਭ ਤੋਂ ਪਹਿਲਾਂ ਤੀਸਰੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਵਿੱਚ ਕਬੱਡੀ ਦਾ ਮੁਕਾਬਲਾ ਕਰਵਾਇਆ ਗਿਆ। ਪਹਿਲਾਂ ਮਰਕਰੀ ਅਤੇ ਵੀਨਸ ਹਾਊਸ ਵਿੱਚ ਮੁਕਾਬਲਾ ਹੋਇਆ ਜਿਸ ਵਿੱਚ ਮਰਕਰੀ ਹਾਊਸ ਨੇ ਜਿੱਤ ਪ੍ਰਾਪਤ ਕੀਤੀ ਉਸ ਤੋਂ ਬਾਅਦ ਮਾਰਸ ਅਤੇ ਜੂ ਪੀਟਰ ਹਾਊਸ ਵਿੱਚ ਮੁਕਾਬਲਾ ਹੋਇਆ ਅਤੇ ਮਾਰਸ ਹਾਊਸ ਨੇ ਜਿੱਤ ਪ੍ਰਾਪਤ ਕੀਤੀ ।ਅੰਤ ਜੇਤੂ ਟੀਮਾਂ ਮਰਕਰੀ ਤੇ ਮਾਰਸ ਹਾਊਸ ਵਿੱਚ ਮੁਕਾਬਲਾ ਹੋਇਆ ਆਖਰ ਮਾਰਸ ਹਾਊਸ ਨੇ ਜਿੱਤ ਪ੍ਰਾਪਤ ਕਰਕੇ ਮੈਦਾਨ ਫਤਿਹ ਕੀਤਾ ਇਹਨਾਂ ਛੋਟੇ -ਛੋਟੇ ਵਿਦਿਆਰਥੀਆਂ ਦੇ ਕਬੱਡੀ ਮੁਕਾਬਲੇ ਦਾ ਸਭ ਨੇ ਬਹੁਤ ਆਨੰਦ ਮਾਣਿਆ ਅਤੇ ਮੈਦਾਨ ਤਾੜੀਆਂ ਨਾਲ ਗੂੰਜ ਉੱਠਿਆ। ਕਬੱਡੀ ਤੋਂ ਬਾਅਦ ਤੀਸਰੀ ਜਮਾਤ ਦੀਆਂ ਕੁੜੀਆਂ ਲਈ ਪੇਪਰ ਵਾਕ, ਚੌਥੀ ਜਮਾਤ ਦੀਆਂ ਕੁੜੀਆਂ ਹਰਡਲ ਰੇਸ, ਪੰਜਵੀਂ ਜਮਾਤ ਦੇ ਮੁੰਡਿਆਂ ਲਈ ਗੁਬਾਰਾ ਖੇਡ ਅਤੇ ਕੁੜੀਆਂ ਲਈ ਸਨੇਕ ਰੇਸ ਕਰਵਾਈ ਗਈ ਜਿਸ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਛੇਵੀਂ ਜਮਾਤ ਦੇ ਮੁੰਡਿਆਂ ਲਈ ਮਿਊਜੀਕਲ ਰਿੰਗ, ਕੁੜੀਆਂ ਲਈ ਰੱਸਾ ਟੱਪੀ ਖੇਡ ਖਿਡਾਈ ਗਈ। ਅੱਠਵੀਂ ਜਮਾਤ ਦੇ ਮੁੰਡਿਆਂ ਲਈ ਰਿੰਗ ਵਾਕ, ਕੁੜੀਆਂ ਲਈ ਕੌਣ ਖੇਡ ਖਿਡਾਈ ਗਈ। ਸਾਰੀਆਂ ਹੀ ਖੇਡਾਂ ਦਾ ਬੱਚਿਆਂ ਨੇ ਬਹੁਤ ਆਨੰਦ ਮਾਣਿਆ ।ਖੇਡਾਂ ਵਿੱਚ ਸ਼ਾਮਿਲ ਹੋ ਕੇ ਵਿਦਿਆਰਥੀਆਂ ਨੇ ਸਰੀਰਕ ਅਤੇ ਮਾਨਸਿਕ ਤੌਰ ਤੇ ਆਪਣੇ ਆਪ ਨੂੰ ਤਰੋ ਤਾਜ਼ਾ ਮਹਿਸੂਸ ਕੀਤਾ ।ਇਸ ਖੇਡ ਮੇਲੇ ਦੀ ਸ਼ਾਨਦਾਰ ਸਫਲਤਾ ਤੇ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਜੀ, ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਹਰਪ੍ਰੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਨੇ ਸਾਰੇ ਹਾਊਸ ਦੇ ਮੁਖੀ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਵੀ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਉਣ ਲਈ ਉਤਸ਼ਾਹਿਤ ਕੀਤਾ।