ਬਾਘਾਪੁਰਾਣਾ,31 ਮਈ (ਜਸਵੰਤ ਗਿੱਲ)-ਇਲਾਕੇ ਦੀ ਮਾਣਮੱਤੀ ਸੰਸਥਾ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਨੱਥੂਵਾਲਾ ਗਰਬੀ ਜੋ ਪੜ੍ਹਾਈ ਦੇ ਪੱਧਰ, ਖੇਡਾਂ ਦੇ ਪੱਧਰ ਤੇ ਹੋਰ ਧਾਰਮਿਕ ਗਤੀਵਿਧੀਆਂ ਵਿੱਚ ਉੱਚਾ ਰੁਤਬਾ ਹਾਸਲ ਕਰ ਚੁੱਕੀ ਹੈ।ਵਿਦਿਆਰਥੀਆਂ ਨੂੰ ਬੁਹ-ਪੱਖੀ ਗਿਆਨ ਹਾਸਲ ਕਰਵਾਉਣ ਲਈ ਹਰ ਤਰ੍ਹਾਂ ਦਾ ਤਰੀਕਾ ਅਪਣਾਉਂਦੀ ਹੈ। ਸਕੂਲ ਦੇ 20 ਵਿਦਿਆਰਥੀ, ਡੀ.ਪੀ ਤਰਸੇਮ ਸਿੰਘ ਦੀ ਯੋਗ ਅਗਵਾਈ ਸਦਕਾ ਹਿਮਾਚਲ ਪ੍ਰਦੇਸ਼ ਦੇ ਤਾਰਾਦੇਵੀ ਵਿਖੇ ਭਾਰਤ ਸਕਾਊਟ ਐਂਡ ਗਾਈਡ...
News
ਮੋਗਾ, 31 ਮਈ (ਜਸ਼ਨ)-ਸੀ ਬੀ ਐੱਸ ਈ ਵੱਲੋਂ ਐਲਾਨੇ ਦਸਵੀਂ ਦੇ ਨਤੀਜਿਆਂ ’ਚ ਵਿਦਿਆਰਥਣ ਨੀਕਿਤਾ ਗੁਪਤਾ 95.4 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਦਾ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਨੀਕਿਤਾ ਦੀ ਮਾਤਾ ਮੰਜੂ ਗੁਪਤਾ ਅਤੇ ਪਿਤਾ ਬਲਪ੍ਰਤਾਪ ਗੁਪਤਾ ਨੇ ਕਿਹਾ ਕਿ ਬੱਚੀ ਦੀ ਕਾਮਯਾਬੀ ਪਿੱਛੇ ਸਮੁੱਚੇ ਸਕੂਲ ਸਟਾਫ ਦਾ ਬਹੁਤ ਵੱਡਾ ਯੋਗਦਾਨ ਹੈ । ਇਸ ਮੋਕੇ ਨੀਕਿਤਾ ਗੁਪਤਾ ਨੇ ਕਿਹਾ ਕਿ ਮੇਰੀ ਇਸ ਕਾਮਯਾਬੀ ਪਿੱਛੇ ਮੇਰੇ ਪਾਪਾ ਅਤੇ...
ਬਾਘਾਪੁਰਾਣਾ/ਸਮਾਲਸਰ,31 ਮਈ (ਜਸਵੰਤ ਗਿੱਲ)-ਕਸਬਾ ਸਮਾਲਸਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੌਜੂਦਾ ਪੰਚਾਇਤ ਮੈਂਬਰ ਸੋਮਾ ਸਿੰਘ ਗਿੱਲ ਅਤੇ ਲੋਕ ਗਾਇਕ ਗੁਰਨਾਮ ਗਿੱਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਭਤੀਜੇ ਸ਼ਨੀ ਸਿੰਘ ਗਿੱਲ (18) ਪੁੱਤਰ ਹਰਚਰਨ ਸਿੰਘ ਰਾਜਾ ਦੀ ਭਗਤਾ ਭਾਈ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ।ਸ਼ਨੀ ਸਿੰਘ ਦੀ ਬੇਵਕਤੀ ਮੌਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾਂ ਪ੍ਰਧਾਨ ਜੱਥੇਦਾਰ ਤੀਰਥ ਸਿੰਘ ਮਾਹਲਾ,ਸ਼ਹਿਰੀ...
ਬਾਘਾਪੁਰਾਣਾ,31 ਮਈ (ਜਸਵੰਤ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਲਾ ਕਲਾਂ ਵਿਖੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਅਤੇ ਸਹਿਯੋਗੀਆਂ ਦਾ ਸਨਮਾਨ ਕਰਨ ਵਾਸਤੇ ਪਿ੍ਰੰ: ਸ਼ਤੀਸ਼ ਕੁਮਾਰ ਦੁਆ ਦੀ ਅਗਵਾਈ ਹੇਠ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਅਤੇ ਹਲਕਾ ਬਾਘਾਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਸ਼ਮੂਲੀਅਤ ਕੀਤੀ। ਸਕੂਲ ਦੇ ਵਾਈਸ ਪਿ੍ਰੰਸੀਪਲ ਫੱਗਣ ਸਿੰਘ ਨੇ ਸਕੂਲ...
ਮੋਗਾ, 31 ਮਈ (ਜਸ਼ਨ)- : ਕਾਂਗਰਸ ਦੇ ਕੌਮੀਂ ਪ੍ਰਧਾਨ ਰਾਹੁਲ ਗਾਂਧੀ ਦੀਆਂ ਹਦਾਇਤਾਂ ਤੇ ਅੱਜ ਮੋਗਾ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ’ਚ ਕਾਂਗਰਸ ਦੀ ਜ਼ਿਲਾ ਇਕਾਈ ਨੇ ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਦੀ ਅਗਵਾਈ ’ਚ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੇ ਲਗਾਤਾਰ ਵੱਧ ਰਹੇ ਭਾਅ ਖਿਲਾਫ਼ ਰੋਸ ਧਰਨਾ ਦਿੰਦਿਆਂ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਅੱਜ ਦੇ ਧਰਨੇ ਦੌਰਾਨ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ, ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਸਿੰਘ,...
ਮੋਗਾ,31 ਮਈ (ਜਸ਼ਨ): ਮਾਲਵੇ ਦੀ ਨਾਮਵਰ ਆਰ.ਆਈ.ਈ.ਸੀ. ਇੰਮੀਗਰੇਸ਼ਨ ਸੰਸਥਾ ਵਲੋਂ ਹਰ ਵਾਰ ਦੀ ਤਰਾਂ ਇਸ ਵਾਰ ਸਰਬਜੋਤ ਸਿੰਘ ਹੇਅਰ ਪੁੱਤਰ ਅਜਮੇਰ ਸਿੰਘ ਵਾਸੀ ਘਲੋਟੀ ਦਾ ਆਸਟੇ੍ਰਲੀਆ ਦਾ ਸਟੂਡੈਂਟ ਵੀਜ਼ਾ (ਡਿਪੈਂਡੈਂਟ ਵੀਜ਼ਾ) ਲਗਵਾਇਆ। ਡਾਟਿਰੈਕਟਰਜ਼ ਰੋਹਿਤ ਬਾਂਸਲ ਅਤੇ ਕੀਰਤੀ ਬਾਂਸਲ ਨੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਵਲੋਂ ਹੀ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਕਿਸਮ ਦੀ ਸਮੱਸਿਆ ਨਾ ਆਵੇ। ਉਨਾਂ ਦੱਸਿਆ ਕਿ ਜਿਹੜੇ...
ਚੰਡੀਗੜ, 31ਮਈ(ਪੱਤਰ ਪਰੇਰਕ)- ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਸ਼ਾਹਕੋਟ ਜ਼ਿਮਨੀ ਚੋਣ ਵਿਚ ਕਾਂਗਰਸ ਦੀ ਹੋਈ ਹੂੰਝਾਫੇਰ ਜਿੱਤ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਬਿਹਤਰੀਨ ਕਾਰਗੁਜ਼ਾਰੀ ਅਤੇ ਲੋਕਪੱਖੀ ਨੀਤੀਆਂ ਦੀ ਜਿੱਤ ਦਸਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਲਗਾਤਾਰ ਤੀਜੀ ਲੱਕ ਤੋੜਵੀਂ ਹਾਰ ਦੇ ਕੇ ਸੁਖਬੀਰ ਬਾਦਲ-ਬਿਕਰਮ ਮਜੀਠੀਆ ਦੀ...
ਕੋਟਈਸੇ ਖਾਂ, 31 ਮਈ (ਜਸ਼ਨ)- ਸਹਾਇਕ ਡਾਇਰੈਕਟਰ ਸ: ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਹੇਠ ਅੱਜ ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਕੋਟ-ਈਸੇ-ਖਾਂ ਵਿੱਚ ਐੱਨ.ਐੱਸ.ਐੱਸ ਦੇ ਵਲੰਟੀਅਰਜ਼ ਨੇ ਤੰਬਾਕੂ ਵਿਰੋਧੀ ਦਿਵਸ ਮਨਾਇਆ । ਇਸ ਵਿੱਚ 70 ਵਲੰਟੀਅਰਜ਼ ਸ਼ਾਮਿਲ ਹੋਏ ਅਤੇ ਇਸ ਪ੍ਰੋਗਰਾਮ ਵਿੱਚ ਵਲੰਟੀਅਰਜ਼ ਨੇ ਤੰਬਾਕੂ ਦੀ ਵਿਰੋਧਤਾ ਕੀਤੀ । ਉਹਨਾਂ ਸਮਾਜ ਵਿੱਚੋਂ ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਸਾਰਥਕ ਉਪਰਾਲੇ ਕਰਨ ਦੀ ਸਹੂੰ ਵੀ ਖਾਧੀ। ਸਕੂੁਲ ਦੇ ਚੇਅਰਮੈਨ ਸ: ਕੁਲਵੰਤ...
ਮੋਗਾ,30 ਮਈ (ਜਸ਼ਨ)--ਧੰਨ ਸ੍ਰੀ ਗੁੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਦਰਸ਼ਨ ਅਭਿਲਾਖੀ ਖ਼ਾਲਸਾ ਮਾਰਚ ’ (ਵਿਸ਼ਾਲ ਨਗਰ ਕੀਰਤਨ) ਗੁਰਦੁਆਰਾ ਸ੍ਰੀ ਬੇਰ ਸਾਹਿਬ ਪਾਤਸ਼ਾਹੀ ਛੇਵੀਂ ਡਰੋਲੀ ਭਾਈ (ਜ਼ਿਲਾ ਮੋਗਾ) ਤੋਂ ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ, ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਨਗਾਰੇ ਦੀ ਚੋਟ ਤੇ ਜੈਕਾਰਿਆਂ ਦੀ ਗੂੰਜ ਨਾਲ ਖਾਲਸਾਈ ਸ਼ਾਨੋ-ਸ਼ੌਕਤ ਤੇ ਪੰਥਕ ਜਾਹੋ-ਜਲਾਲ ਨਾਲ ਆਰੰਭ ਹੋਇਆ। ਸੰਪ੍ਰਦਾਇ ਸ੍ਰੀਮਾਨ...
ਮੋਗਾ,30ਮਈ (ਜਸ਼ਨ): ਕੇਂਦਰ ਦੀ ਮੋਦੀ ਸਰਕਾਰ ਖਿਲਾਫ 31ਮਈ ਨੂੰ ਜ਼ਿਲ੍ਹਾ ਕਾਂਗਰਸ ਹਾਈਕਮਾਂਡ ਦੀਆਂ ਹਦਾਇਤਾਂ ਤੇ ਸਾਰੇ ਦੇਸ਼ ਵਿੱਚ ਜ਼ਿਲ੍ਹਾ ਪੱਧਰ ਤੇ ਕੇਂਦਰ ਸਰਕਾਰ ਖਿਲਾਫ ਰੋਹ ਭਰਪੂਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ ਜਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਦੀ ਅਗਵਾਈ ਵਿੱਚ ਪੈਟਰੋਲ-ਡੀਜ਼ਲ, ਰਸੋਈ ਗੈਸ ਅਤੇ ਮਹਿੰਗਾਈ ਦੇ ਵਿਰੋਧ ਵਿੱਚ ਮਿਤੀ 31 ਮਈ ਨੂੰ ਸਵੇਰੇ 9-30 ਵਜੇ ਡੀ.ਸੀ. ਦਫ਼ਤਰ ਮੋਗਾ ਦੇ ਸਾਹਮਣੇ ਇਸੇ ਲੜੀ ਤਹਿਤ-ਦਿੱਤਾ ਜਾ ਰਿਹਾ ਹੈ। ਇਸ ਸਬੰਧੀ...

