News

ਫ਼ਿਰੋਜ਼ਪੁਰ,17 ਮਈ:(ਪੰਕਜ ਕੁਮਾਰ) ਅਬੋਹਰ ਅਤੇ ਫ਼ਾਜ਼ਿਲਕਾ ਇਲਾਕਿਆਂ ਦੇ ਨਰਮਾ ਕਿਸਾਨਾਂ ਨੂੰ ਗਰਮੀ ਦੇ ਸੀਜ਼ਨ ਦੌਰਾਨ ਲੋੜੀਂਦਾ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਪੇਸ਼ ਨਾਲ ਆਵੇ। ਇਹ ਪ੍ਰਗਟਾਵਾਂ ਸਕੱਤਰ ਖੇਤੀਬਾੜੀ ਸ. ਕਾਹਨ ਸਿੰਘ ਪੰਨੂ ਆਈ.ਏ.ਐੱਸ. ਨੇ ਹਰੀ ਕੇ ਹੈੱਡ ਵਰਕਸ, ਗੁਰਦਿੱਤੀ ਵਾਲਾ ਹੈੱਡ ਤੋਂ ਇਲਾਵਾ ਫ਼ਿਰੋਜ਼ਪੁਰ ਫੀਡਰ ਅਤੇ ਸਰਹਿੰਦ ਫੀਡਰ ਨਹਿਰਾਂ ਦਾ ਦੌਰਾ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸ...
ਸ਼ਾਹਕੋਟ, 17 ਮਈ (ਜਸ਼ਨ)-ਸ਼ਾਹਕੋਟ ਜ਼ਿਮਨੀ ਚੋਣ ਜਿੱਥੇ ਕਾਂਗਰਸ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਮੁੱਛ ਦਾ ਸਵਾਲ ਬਣੀ ਹੋਈ ਹੈ, ਉੱਥੇ ਕਾਂਗਰਸ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਨੇ ਨੁੱਕੜ ਮੀਟਿੰਗਾਂ ਅਤੇ ਘਰ ਘਰ ਜਾ ਕੇ ਲੋਕਾਂ ਤੱਕ ਪਹੁੰਚ ਬਣਾਉਣ ਦੀ ਰਣਨੀਤੀ ਨੇ ਕਾਂਗਰਸ ਦੀ ਚੋਣ ਮੁਹਿੰਮ ਨੂੰ ਹਾਲ ਦੀ ਘੜੀ ਦੋ ਕਦਮ ਅੱਗੇ ਲੈ ਜਾਣ ਵਿਚ ਸਫਲਤਾ ਹਾਸਲ ਕੀਤੀ ਹੈ। ਮੋਗਾ ਹਲਕੇ ਤੋਂ ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸਿੰਘ...
ਸ਼ਾਹਕੋਟ ,17 ਮਈ (ਜਸ਼ਨ)-ਸ਼ਾਹਕੋਟ ਜਿਮਨੀ ਚੋਣ ਲਈ ਕਾਂਗਰਸ ਅਤੇ ਅਕਾਲੀ ਦਲ ਦਰਮਿਆਨ ਕਾਂਟੇ ਦੀ ਟੱਕਰ ਹੁਣ ਤੋਂ ਹੀ ਨਜ਼ਰ ਆਉਣ ਲੱਗੀ ਹੈ, ਜਦੋਂ ਦੋਨਾਂ ਪਾਰਟੀਆਂ ਨੇ ਸ਼ਾਹਕੋਟ ਹਲਕੇ ਨੂੰ 44 ਜ਼ੋਨਾਂ ’ਚ ਵੰਡਦਿਆਂ ਮੈਂਬਰ ਪਾਰਲੀਮੈਂਟ, ਵਿਧਾਇਕਾਂ ਅਤੇ ਹੋਰ ਸੀਨੀਅਰ ਆਗੂਆਂ ਨੂੰ ਵੱਖ ਵੱਖ ਜ਼ੋਨਾਂ ਦੇ ਲੋਕਾਂ ਤੱਕ ਪਹੁੰਚ ਯਕੀਨੀ ਬਣਾਉਣ ਲਈ ਡਿੳੂਟੀਆਂ ਲਗਾ ਦਿੱਤੀਆਂ ਗਈਆਂ ਹਨ। ਹਲਕਾ ਧਰਮਕੋਟ ਤੋਂ ਵਿਧਾਇਕ ਅਤੇ ਕਾਂਗਰਸ ਦੇ ਪ੍ਰਭਾਵਸ਼ਾਲੀ ਸੀਨੀਅਰ ਆਗੂ ਸੁਖਜੀਤ ਸਿੰਘ ਕਾਕਾ ਲੋਹਗੜ...
ਸ਼ਾਹਕੋਟ,17 ਮਈ (ਜਸ਼ਨ)-ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਜਗਸੀਰ ਸਿੰਘ ਮੰਗੇਵਾਲਾ ਦਾ ਆਖਣਾ ਹੈ ਕਿ ਸ਼ਾਹਕੋਟ ਜ਼ਿਮਨੀ ਚੋਣ ਵਿਚ ਕਾਂਗਰਸ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਇਤਿਹਾਸਿਕ ਜਿੱਤ ਦਰਜ ਕਰੇਗੀ। ਸੂਬਾ ਸਕੱਤਰ ਮੰਗੇਵਾਲਾ ਨੇ ਅੱਜ ਸ਼ਾਹਕੋਟ ਵਿਖੇ ਕਾਂਗਰਸ ਦੇ ਮੁੱਖ ਚੋਣ ਦਫਤਰ ਤੋਂ ਵੱਖ ਵੱਖ ਪਿੰਡਾਂ ਲਈ ਚੋਣ ਪ੍ਰਚਾਰ ਵਾਸਤੇ ਰਵਾਨਾ ਹੋਣ ਮੌਕੇ ‘ਸਾਡਾ ਮੋਗਾ ਡੌਟ ਕੌਮ’ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਿਸਾਨਾਂ ਦੀ ਜਿਣਸਾਂ...
ਮੋਗਾ,17 ਮਈ (ਜਸ਼ਨ): ਮੋਗਾ ਦੇ ਪਿੰਡ ਕਪੂਰੇ ਦੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਦੀ 17ਵੀਂ ਬਰਸੀ ਅਤੇ ਸ਼ਰਧਾਂਜਲੀ ਸਮਾਗਮ ਹਰ ਸਾਲ ਦੀ ਤਰਾਂ ਇਸ ਸਾਲ ਵੀ ਪਿੰਡ ਕਪੂਰੇ ਦੇ ਗੁਰੂਦੁਆਰਾ ਗੋਬਿੰਦਗੜ ਸਾਹਿਬ ਵਿਖੇ ਸ਼ਹੀਦ ਦੇ ਪਰਿਵਾਰ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 27 ਮਈ ਦਿਨ ਐਤਵਾਰ ਨੂੰ ਮਨਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੇ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਹੀਦ ਹੌਲਦਾਰ ਅਵਤਾਰ...
ਫ਼ਿਰੋਜ਼ਪੁਰ 17 ਮਈ 2018 (ਪੰਕਜ ਕੁਮਾਰ ) ਪੰਜਾਬ ਦੇ ਨੌਜਵਾਨਾਂ ਦੇ ਸਿਖਲਾਈ ਤੇ ਰੋਜ਼ਗਾਰ ਕੇਂਦਰ (ਸੀ ਪਾਈਟ ਸੈਂਟਰ) ਪਿੰਡ ਹਕੂਮਤ ਸਿੰਘ ਵਾਲਾ ਫ਼ਿਰੋਜ਼ਪੁਰ ਵਿਖੇ ਅਗਸਤ ਮਹੀਨੇ ਵਿਚ ਹੋਣ ਵਾਲੀ ਭਾਰਤੀ ਫ਼ੌਜ ਵਿੱਚ ਭਰਤੀ ਲਈ ਨੌਜਵਾਨਾਂ ਨੂੰ ਫ਼ਰੀ ਟ੍ਰੇਨਿੰਗ 28 ਮਈ 2018 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ ਜ਼ਿਲ੍ਹੇ ਦੀ ਮੁਕਤਸਰ ਤਹਿਸੀਲ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੀ ਜਲਾਲਾਬਾਦ ਤਹਿਸੀਲ ਜ਼ਿਲ੍ਹਿਆਂ ਦੇ ਨਾਲ ਸਬੰਧਿਤ ਨੌਜਵਾਨਾਂ ਨੂੰ...
ਮੋਗਾ ,17 ਮਈ (ਜਸ਼ਨ)- ਲੰਬੇ ਸਮੇਂ ਤੋਂ ਟੁੱਟੀ ਹੋਈ ਸੜਕ ਬਣਵਾਉਣ ਲਈ ਤਰਸ ਰਹੇ ਚੱਕੀ ਵਾਲੀ ਗਲੀ ਦੇ ਨਿਵਾਸੀਆਂ ਨੇ ਉਸ ਸਮੇਂ ਸੁਖ ਦਾ ਸਾਹ ਲਿਆ ਜਦੋਂ ਕੌਂਸਲਰ ਗੁਰਪ੍ਰੀਤ ਸਿੰਘ ਸਚਦੇਵਾ ਅਤੇ ਕੌਂਸਲਰ ਮਨਜੀਤ ਮਾਨ ਦੇ ਯਤਨਾ ਸਦਕਾ 13 ਸਾਲਾਂ ਬਾਅਦ ਗਲੀ ਵਿੱਚ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਹੋਇਆ। ਗੌਰਤਲਬ ਹੈ ਕਿ ਉਕਤ ਗਲੀ ਪਿਛਲੇ ਕਈ ਸਾਲਾਂ ਤੋਂ ਟੁੱਟੀ ਹੋਈ ਸੀ ਅਤੇ ਇਸ ਵਿੱਚ ਕਈ ਖੱਡੇ ਸਨ ਜਿਸ ਕਰਕੇ ਇੱਥੇ ਮਿਸ਼ਨ ਖੱਡਾ ਮੁਕਤ ਮੋਗਾ ਤਹਿਤ ਇੰਟਰਲੋਕਿੰਗ ਟਾਇਲਾਂ ਅਤੇ...
ਤਰਨਤਾਰਨ, 17 ਮਈ:(ਪੱਤਰ ਪਰੇਰਕ)-ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ੇ ਦਾ ਖਾਤਮਾ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਯਤਨਾ ਸਦਕਾ ਪੰਜਾਬ ਦੇ ਨੌਜਵਾਨਾਂ ਵਿੱਚ ਨਸ਼ਾ ਛੱਡਣ ਦਾ ਰੁਝਾਨ ਵਧਿਆ ਹੈ, ਜਿਸ ਕਾਰਨ ਨਸ਼ਾ ਛੁਡਾਊ ਕੇਂਦਰਾਂ ਵਿੱਚ ਨੌਜਵਾਨਾਂ ਦੀ ਗਿਣਤੀ ਪਹਿਲਾਂ ਨਾਲੋਂ 126 ਫੀਸਦੀ ਵਧੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਤਰਨਤਾਰਨ ਵਿਖੇ ‘ਡੈਪੋ’ ਪ੍ਰੋਗਰਾਮ ਦੇ ਦੂਜੇ ਪੜਾਅ, ਨਸ਼ਾ ਨਿਗਰਾਨ ਕਮੇਟੀਆਂ, ਪੰਜਾਬ ਭਰ ਵਿੱਚ 60 ‘ਓਟ’ ਕੇਂਦਰਾਂ...
ਮੋਗਾ,17 ਮਈ (ਜਸ਼ਨ)ਆਰ.ਆਈ.ਈ.ਸੀ. ਇੰਮੀਗਰੇਸ਼ਨ ਸੰਸਥਾ ਮਾਲਵੇ ਦੀ ਨਾਮਵਰ ਸੰਸਥਾ ਹੈ। ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਇਮੀਗੀਰੇਸ਼ਨ ਸੰਸਥਾ ਵਲੋਂ ਹਰ ਵਾਰ ਦੀ ਤਰਾਂ ਇਸ ਵਾਰ ਵਿਦਿਆਰਥਣ ਦਿਲਪ੍ਰੀਤ ਕੌਰ ਪੁੱਤਰੀ ਚਮਕੌਰ ਸਿੰਘ ਵਾਸੀ ਬੋਟੀਆਂ ਵਾਲਾ (ਫ਼ਿਰੋਜ਼ਪੁਰ) ਦਾ 6 ਬੈਂਡ ’ਤੇ ਆਸਟੇ੍ਰਲੀਆ ਦਾ ਸਟੂਡੈਂਟ ਵੀਜ਼ਾ ਲਗਵਾਇਆ ਗਿਆ। ਸੰਸਥਾ ਦੇ ਡਾਇਰੈਕਟਰ ਰੋਹਿਤ ਬਾਂਸਲ ਅਤੇ ਕੀਰਤੀ ਬਾਂਸਲ ਨੇ ਦੱਸਿਆ ਕਿ ਵਿਦਿਆਰਥਣ ਨੇ 12ਵੀਂ ਦੀ ਪੜਾਈ ਮੈਡੀਕਲ...
ਫਿਰੋਜ਼ਪੁਰ,17 ਮਈ (ਪੰਕਜ ਕੁਮਾਰ)- ਅੱਜ ਕੱਲ ਲੋਕਾਂ ਅਤੇ ਅਪਰਾਧੀਆਂ ਦੇ ਹੌਸਲੇ ਇਨੇ ਕੁ ਬੁਲੰਦ ਹੋ ਚੁਕੇ ਹਨ ਕਿ ਉਹ ਕਿਸੇ ਵੀ ਵਕਤ ਵਾਰਦਾਤ ਨੂੰ ਅੰਜਾਮ ਦੇਣ ਦਾ ਮੌਕਾ ਨਹੀਂ ਚੁੱਕਦੇ ਫਿਰ ਭਾਵੇ ਥਾਂ ਜਿਹੜਾ ਮਰਜੀ ਹੋਵੇ ਕੁਝ ਅਜਿਹਾ ਹੀ ਵੇਖਣ ਨੂੰ ਮਿਲਿਆ ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਜੀਰਾ ਵਿਖੇ ਜਿਥੇ ਕਿ ਦਿਨ- ਦਿਹਾੜੇ ਕਾਰ ਸਵਾਰ ਲੋਕਾਂ ਵਲੋਂ ਕੋਰਟ ਵਿਚ ਪੇਸ਼ੀ ਭੁਗਤਣ ਆਏ ਇਕ ਸਰਪੰਚ ਤੇ ਸ਼ਰੇਆਮ ਗੋਲੀਆਂ ਚੱਲਾ ਦਿੱਤੀਆਂ। ਜੀਰਾ ’ਚ ਉਸ ਸਮੇਂ ਅਚਾਨਕ ਦਹਿਸਤ ਦਾ ਮਾਹੌਲ...

Pages