News

ਮੋਗਾ 12 ਅਪ੍ਰੈਲ(ਜਸ਼ਨ)-ਮਾਣਯੋਗ ਸ੍ਰੀ ਰਜਿੰਦਰ ਅਗਰਵਾਲ ਇੰਚਾਰਜ਼ ਜ਼ਿਲਾ ਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀਆਂ ਹਦਾਇਤਾ ਅਨੁਸਾਰ ਸ੍ਰੀ ਵਿਨੀਤ ਕੁਮਾਰ ਨਾਰੰਗ, ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਜੋ ਕਿ ਬੱਚਿਆਂ ਦੀ ਭਲਾਈ ਲਈ ਬਣਾਈ ਗਈ ਕਮੇਟੀ ਦੇ ਚੇਅਰਮੈਨ ਹਨ, ਵੱਲੋਂ ਅੱਜ ਸਲੱਮ ਏਰੀਆ, ਨੇੜੇ ਨਵੀਂ ਦਾਣਾ ਮੰਡੀ, ਮੋਗਾ ਵਿਖੇ ਸਕੂਲਾਂ ਵਿੱਚ ਨਾ ਜਾਣ ਵਾਲੇ ਬੱਚਿਆਂ ਅਤੇ ਉਨਾਂ ਦੇ ਮਾਤਾ-ਪਿਤਾ ਨੂੰ...
ਮੋਗਾ,12 ਅਪਰੈਲ (ਜਸ਼ਨ)-ਮੋਗਾ ਜ਼ਿਲੇ ਦੇ ਪਿੰਡ ਰਣਸੀਂਹ ਖੁਰਦ ਵਿਖੇ ਸ: ਹਰਚੰਦ ਸਿੰਘ ਇੰਗਲੈਂਡ ਵਾਲਿਆਂ ਦੇ ਸਹਿਯੋਗ ਸਦਕਾ ਇਕ ਰੋਜ਼ਾ ਫਰੀ ਇਲੈਕਟਰੋ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਗਿਆ। ਮੈਡੀਕਲ ਕੈਂਪ ਦੌਰਾਨ ਇਲੈਕਟਰੋ ਹੋਮਿਓਪੈਥਿਕ ਮੈਡੀਕਲ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਡਾ: ਜਗਤਾਰ ਸਿੰਘ ਸੇਖੋਂ ਦੀ ਅਗਵਾਈ ਵਿਚ ਲੱਗੇ ਇਸ ਕੈਂਪ ਦੌਰਾਨ ਡਾ: ਮਨਪ੍ਰੀਤ ਸਿੰਘ ਨਿਹਾਲ ਸਿੰਘ ਵਾਲਾ, ਡਾ: ਕਮਲਜੀਤ ਕੌਰ ਸੇਖੋਂ, ਡਾ: ਜਗਜੀਤ ਸਿੰਘ ਗਿੱਲ, ਡਾ: ਪਰਮਿੰਦਰ ਪਾਠਕ, ਡਾ:...
ਫਤਿਹਗੜ ਪੰਜਤੂਰ,12 ਅਪਰੈਲ (ਰਾਜਵਿੰਦਰ ਸਿੰਘ)ਦਸ਼ਮੇਸ਼ ਗੁਰਮਤਿ ਪ੍ਰਚਾਰ ਲਹਿਰ ਫਤਿਹਗੜ ਪੰਜਤੂਰ ਵਲੋਂ ਪਿੰਡ ਜੋਗੇਵਾਲਾ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲੁਧਿਆਣਾ ਦੇ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਨੇ 1200 ਮਰੀਜ਼ਾਂ ਦਾ ਚੈੱਕਅਪ ਕੀਤਾ । ਇਸ ਮੌਕੇ ਦਸ਼ਮੇਸ਼ ਗੁਰਮਤਿ ਪ੍ਰਚਾਰ ਲਹਿਰ ਦੇ ਉੱਦਮਾਂ ਸਦਕਾ 135 ਲੋੜਵੰਦ ਮਰੀਜ਼ਾਂ ਦਾ ਆਪਰੇਸ਼ਨ ਲੁਧਿਆਣਾ ਵਿਖੇ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਵੱਲੋਂ...
ਨਿਹਾਲ ਸਿੰਘ ਵਾਲਾ,12 ਅਪਰੈਲ(ਪੱਤਰ ਪਰੇਰਕ) -ਬੀਤੇ ਦਿਨ ਹੋਈ ਤੇਜ਼ ਬਾਰਿਸ਼ ਤੇ ਗੜੇਮਾਰੀ ਨੇ ਪਿੰਡ ਰੌਂਤਾ ਅਤੇ ਇਲਾਕੇ ਦੇ ਪਿੰਡਾਂ ਦੇ ਸਬਜ਼ੀ ਕਾਸ਼ਤਕਾਰਾਂ ਦੀ ਸਬਜ਼ੀ ਦੀ ਕਾਸ਼ਤ ਤਬਾਹ ਕਰ ਦਿੱਤੀ ਹੈ। ਪਿੰਡ ਦੀਦਾਰੇਵਾਲਾ ਵਿਖੇ ਸਬਜ਼ੀ ਦੀ ਖੇਤੀ ਕਰਦੇ ਕਾਸ਼ਤਕਾਰਾਂ ਨੇ ਦੱਸਆ ਕਿ ਉਹਨਾਂ ਕੋਲ ਢਾਈ ਮਹੀਨੇ ਲਈ 25 ਹਜ਼ਾਰ ਰੁਪਏ ਤੇ ਪ੍ਰਤੀ ਏਕੜ ਖੇਤ ਸੀ ਅਤੇ ਉਹਨਾਂ ਦੇ 10 ਹਜ਼ਾਰ ਦੇ ਬੀਜ ਅਤੇ 4 ਹਜ਼ਾਰ ਰੁਪਏ ਪ੍ਰਤੀ ਏਕੜ ਰੇਹ ਸਪਰੇਅ ਤੇ ਖਰਚ ਹੋਏ ਹਨ। ਪ੍ਰਭਾਵਿਤ ਕਿਸਾਨ ਜਗਸੀਰ ਸਿਘ ,...
ਮੋਗਾ 12 ਅਪ੍ਰੈਲ(ਜਸ਼ਨ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਖੇਤੀ ਕਰਜ਼ਿਆਂ ਦੀ ਮੁਆਫ਼ੀ ਦੇ ਕੀਤੇ ਗਏ ਵਾਅਦੇ ਨੂੰ ਪੁਗਾਉਂਦਿਆਂ ਮੋਗਾ ਜ਼ਿਲੇ ਦੇ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ 13 ਹਜ਼ਾਰ 267 ਕਿਸਾਨਾਂ ਨੂੰ ਕਰਜ਼ ਮੁਆਫ਼ੀ ਦਾ 51 ਕਰੋੜ 12 ਲੱਖ 48 ਹਜ਼ਾਰ ਰੁਪਏ ਦਾ ਲਾਭ ਦਿੱਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੇ ਕਿਸਾਨਾਂ ਨੂੰ ਵੀ ਕਰਜ਼ਾ ਮੁਆਫ਼ੀ ਦਾ ਲਾਭ ਜਲਦ ਦਿੱਤਾ ਜਾਵੇਗਾ। ਵਿਧਾਇਕ ਮੋਗਾ ਡਾ: ਹਰਜੋਤ ਕਮਲ ਨੇ ਇਸ ਸਬੰਧੀ ਜਾਣਕਾਰੀ...
ਬਰਗਾੜੀ 12 ਅਪ੍ਰੈਲ (ਮਨਪ੍ਰੀਤ ਸਿੰਘ ਬਰਗਾੜੀ ਸਤਨਾਮ ਬੁਰਜ ਹਰੀਕਾ) ਸ਼੍ਰੋਮਣੀ ਅਕਾਲੀ ਦਲ ਅਮਿ੍ਰਤਸਰ ਦੀ ਅਹਿਮ ਬੈਠਕ ਦਲ ਦੇ ਅਹੁਦੇਦਾਰ ਅਮਰ ਸਿੰਘ ਬਰਗਾੜੀ ਦੇ ਗ੍ਰਹਿ ਵਿਖੇ ਗੁਰਦੀਪ ਸਿੰਘ ਢੁੱਡੀ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ‘ਚ ਸਿੱਖ ਕੌਮ ਤੇ ਯੋਜਨਾਬੱਧ ਤਰੀਕੇ ਨਾਲ ਹੋ ਰਹੀਆਂ ਵਧੀਕੀਆਂ ਸਬੰਧੀ ਗੰਭੀਰ ਵਿਚਾਰਾਂ ਕੀਤੀਆਂ ਗਈਆ। ਇਸ ਸਮੇਂ ਬੋਲਦਿਆਂ ਗੁਰਦੀਪ ਸਿੰਘ ਢੁੱਡੀ ਨੇ ਕਿਹਾ ਕਿ ਸਿੱਖ ਕੌਮ ਅੱਜ ਬਾਬਰ ਅਤੇ ਅਰੰਗਜੇਬ ਦੇ ਸਾਸ਼ਨ ਕਾਲ ਨਾਲੋਂ ਵੀ ਜਿਆਦਾ ਦੁੱਖੀ ਹੈ...
ਚੰਡੀਗੜ, 11 ਅਪ੍ਰੈਲ(ਪੱਤਰ ਪਰੇਰਕ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਅਦਾਲਤਾਂ ਅਤੇ ਮੀਡੀਆ ਵਿਚ ਆਪਣੀ ਚੱਲ ਰਹੀ ਨਿੱਜੀ ਅਤੇ ਪੇਸ਼ੇਵਰ ਲੜਾਈ ਨੂੰ ਤੁਰੰਤ ਖਤਮ ਕਰਨ ਦੇ ਹੁਕਮ ਦਿੱਤੇ ਹਨ। ਉਨਾਂ ਨੇ ਪੰਜਾਬ ਪੁਲਿਸ ਦਾ ਨਾਂ ਬਦਨਾਮ ਕਰਨ ਅਤੇ ਗੰਭੀਰ ਅਨੁਸ਼ਾਸਨਹੀਨਤਾ ਵਿਚ ਰੁੱਝੇ ਰਹਿਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਹਟਾਉਣ ਦੀ ਧਮਕੀ ਦਿੱਤੀ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਜਾਰੀ ਕਰਦੇ ਹੋਏ ਮੁੱਖ...
ਚੰਡੀਗੜ, 11 ਅਪ੍ਰੈਲ(ਪੱਤਰ ਪਰੇਰਕ)- ਪੰਜਾਬ ਸਰਕਾਰ ਵੱਲੋਂ ਹਾਈਪਰਟੈਂਸ਼ਨ ਤੋਂ ਪੀੜਿਤ ਲੋਕਾਂ ਦਾ ਪਤਾ ਲਗਾਉਣ ਅਤੇ ਇਸਦੇ ਇਲਾਜ ਲਈ ‘‘ਇੰਡੀਆ ਹਾਈਪਰਟੈਂਸ਼ਨ ਮੈਨੇਜ਼ਮੈਂਟ ਇਨੀਸ਼ੀਏਟਿਵ’’ (ਆਈ.ਐਚ.ਐਮ.ਆਈ.) ਦੀ ਸ਼ੁਰੂਆਤ ਕੀਤੀ ਗਈ ਹੈ। ਅੱਜ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮਾਹਿਰਾਂ ਨਾਲ ‘‘ਇੰਡੀਆ ਹਾਈਪਰਟੈਂਸ਼ਨ ਮੈਨੇਜ਼ਮੈਂਟ ਇਨੀਸ਼ੀਏਟਿਵ’’ ਪ੍ਰੋਗਰਾਮ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀ ਬ੍ਰਹਮ ਮੋਹਿੰਦਰਾ ਨੇ ਕਿਹਾ ਕਿ ਗੈਰ-ਸੰਚਾਰਿਤ ਬਿਮਾਰੀਆਂ (ਨਾਨ ਕਮਿਊਨੀਕੇਬਲ...
ਚੰਡੀਗੜ,11 ਅਪ੍ਰੈਲ(ਪੱਤਰ ਪਰੇਰਕ)- ਭਾਰਤ ਸਰਕਾਰ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਦੇ ਐਸ.ਏ.ਐਸ ਨਗਰ (ਮੋਹਾਲੀ) ਵਿੱਚ 374.86 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਇਸ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਸੂਬੇ ਵਿੱਚ ਮੈਡੀਕਲ ਮਾਹਿਰਾਂ ਦੀ ਵੱਡੀ ਘਾਟ ਨੂੰ ਦੂਰ ਕਰਨ ਅਤੇ ਸਿਹਤ ਸਹੂਲਤਾਂ ਵਿੱਚ ਸੁਧਾਰ ਬਾਰੇ ਪ੍ਰੋਗਰਾਮ ਨੂੰ ਹੁਲਾਰਾ ਮਿਲੇਗਾ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕੈਪਟਨ...
ਚੰਡੀਗੜ, 11 ਅਪ੍ਰੈਲ(ਪੱਤਰ ਪਰੇਰਕ)- :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ ਦੇ ਬਕਾਇਆ ਪਏ ਭੁਗਤਾਨ ਦਾ ਮੁੱਦਾ ਪਹਿਲ ਦੇ ਅਧਾਰ ’ਤੇ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫ.ਸੀ.ਆਈ) ਕੋਲ ਉਠਾਉਣ ਲਈ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਪੰਜਾਬ ਆੜਤੀਆ ਐਸੋਸੀਏਸ਼ਨ ਦਾ ਇਕ ਵਫ਼ਦ ਅੱਜ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਵਿਚ ਮੁੱਖ ਮੰਤਰੀ ਨੂੰ ਮਿਲਿਆ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਆਪਣੀ ਸਰਕਾਰ ਵੱਲੋਂ ਆੜਤੀਆਂ ਦੀਆਂ...

Pages