News

ਮੋਗਾ,2 ਅਪ੍ਰੈਲ (ਚਮਕੌਰ ਸਿੰਘ ਧਾਲੀਵਾਲ, ਲੋਪੋਂ) ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਦਰਬਾਰ ਸੰਪਰਦਾਇ ਲੋਪੋਂ ਦੇ ਬਾਨੀ ਸੁਆਮੀ ਜੋਰਾ ਸਿੰਘ ਦੀ ਧਰਮ ਪਤਨੀ ਅਤੇ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਸੁਆਮੀ ਜਗਜੀਤ ਸਿੰਘ ਲੋਪੋਂ ਦੀ ਸਤਿਕਾਰਯੋਗ ਮਾਤਾ ਨਸੀਬ ਕੌਰ (85) ਅੱਜ ਇਸ ਫਾਨੀ ਸੰਸਾਰ ਤੋਂ ਸਦਾ ਲਈ ਰੁਖਸਤ ਹੋ ਗਏ। ਮਾਤਾ ਜੀ ਨੇ ਲੰਘੀ ਰਾਤ ਅੰਤਿਮ ਸਾਹ ਲਿਆ। ਸਵਰਗੀ ਮਾਤਾ ਨਸੀਬ ਕੌਰ ਦਾ ਅੰਤਿਮ ਸੰਸਕਾਰ ਲੋਪੋਂ ਵਿਖੇ ਧਾਰਮਿਕ ਰੀਤੀ ਰਿਵਾਜ਼ਾ ਨਾਲ ਕੀਤਾ ਗਿਆ। ਮਾਤਾ ਦੀ ਚਿਤਾ...
ਮੋਗਾ 2 ਅਪ੍ਰੈਲ:(ਜਸ਼ਨ)-ਮੁੱਖ ਖੇਤੀਬਾੜੀ ਅਫਸਰ, ਮੋਗਾ ਡਾ: ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਮੋਗਾ ਵੱਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ 03 ਅਪ੍ਰੈਲ ਨੂੰ ਜੀ.ਆਰ ਰਿਜੋਰਟਸ, ਮੋਗਾ-ਕੋਟਕਪੂਰਾ ਜੀ.ਟੀ.ਰੋਡ ਪਿੰਡ ਸਿੰਘਾਂ ਵਾਲਾ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ, ਮੋਗਾ ਸ. ਦਿਲਰਾਜ ਸਿੰਘ ਕਰਨਗੇੇ, ਜਦ ਕਿ ਡਾ: ਜਗਤਾਰ ਸਿੰਘ ਸੰਯੁਕਤ...
ਫ਼ਿਰੋਜ਼ਪੁਰ ,1 ਅਪ੍ਰੈਲ (ਪੰਕਜ ਕੁਮਾਰ )- ਮੁੱਖ ਸਕੱਤਰ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਪੁਲਿਸ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਮੁਖੀਆਂ ਨਾਲ ਵੀਡੀਓ ਕਾਂਨਫ੍ਰੰਂਸ ਰਾਹੀਂ ਪੂਰੇ ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਾਰ ਰੱਖਣ, ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਅਤੇ ਸਰਕਾਰੀ ਤੇ ਪ੍ਰਾਈਵੇਟ ਸੰਪਤੀ ਦੀ ਰੱਖਿਆ ਲਈ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਅਤੇ ਲੋੜ ਅਨੁਸਾਰ ਡਿਊਟੀ ਮੈਜਿਸਟ੍ਰੇਟ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਹ ਜਾਣਕਾਰੀ ਡਿਪਟੀ...
ਟੌਹੜਾ (ਪਟਿਆਲਾ), 1 ਅਪਰੈਲ: (ਪੱਤਰ ਪਰੇਰਕ)-ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮੌਤ ਲਈ ਸਿੱਧੇ ਤੌਰ ’ਤੇ ਬਾਦਲ ਪਰਿਵਾਰ ਨੂੰ ਜਿੰਮੇਵਾਰ ਠਹਿਰਾਇਆ ਹੈ। ਸ. ਚੰਨੀ, ਪੰਥ ਰਤਨ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 14ਵੀਂ ਬਰਸੀ ਮੌਕੇ ਅੱਜ ਪਿੰਡ ਟੌਹੜਾ ਦੀ ਅਨਾਜ ਮੰਡੀ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਮੌਕੇ ਮਰਹੂਮ ਆਗੂ ਨੂੰ ਪੰਜਾਬ ਸਰਕਾਰ...
ਬਰਗਾੜੀ 1 ਅਪ੍ਰੈਲ (ਪੱਤਰ ਪ੍ਰੇਰਕ) ਪੰਜਾਬੀ ਸਾਹਿਤ ਸਭਾ ਬਰਗਾੜੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਚਾਨੀ ਸੂਬੇਦਾਰ ਮੁਨਸ਼ੀ ਸਿੰਘ ਟੇਕ ਚੰਦ ਅਰਸ਼ੀ ਅਤੇ ਈਸ਼ਰ ਸਿੰਘ ਲੰਭਵਾਲੀ ਦੀ ਦੇਖ-ਰੇਖ ਹੇਠ ਅਤੇ ਸਭਾ ਦੇ ਪ੍ਰਧਾਨ ਸਤਨਾਮ ਬੁਰਜ ਹਰੀਕਾ ਅਤੇ ਮਨਪ੍ਰੀਤ ਸਿੰਘ ਬਰਗਾੜੀ ਦੀ ਅਗਵਾਈ ’ਚ ਅਤੇ ਗੁਰਪ੍ਰੀਤ ਸਿੰਘ ਮਾਨ ਮੌੜ ਦੇ ਵਿਸ਼ੇਸ਼ ਯਤਨਾ ਸਦਕਾ ਉੱਭਰਦੇ ਸ਼ਾਇਰ ਰਮਿੰਦਰ ਫਰੀਦਕੋਟੀ ਨਾਲ ਰੂ-ਬਰੂ ਅਤੇ ਸਨਮਾਨ ਸਮਾਰੋਹ ਦਸ਼ਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਕਰਵਾਇਆ ਗਿਆ।...
ਚੰਡੀਗੜ 1 ਅਪ੍ਰੈਲ (ਪੱਤਰ ਪਰੇਰਕ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਖਡੂਰ ਸਾਹਿਬ ਤੋ ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਕ ਪ੍ਰੈਸ ਬਿਆਨ ਜਾਰੀ ਕਰਦਿਆ ਹੋਇਆ ਆਖਿਆ ਕਿ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿਚ ਜਿੰਨੇ ਵੀ ਵਾਅਦੇ ਕੀਤੇ ਉਹ ਸਾਰੇ ਦੇ ਸਾਰੇ ਠੁਸ ਹੋ ਗਏ ਅਤੇ ਪੰਜਾਬ ਕਾਂਗਰਸ ਸਰਕਾਰ ਹਰ ਖੇਤਰ ਵਿਚ ਅਸਫਲ ਸਾਬਿਤ ਹੋਈ ਹੈ ਅਤੇ ਅੱਗੇ ਵੀ ਇਸ ਦੀ ਸੁਧਾਰ ਦੀ ਕੋਈ ਆਸ ਨਹੀ ਹੈ। ਸੂਬੇ ਦੀ ਕਾਂਗਰਸ ਸਰਕਾਰ ਹਰ ਖੇਤਰ ਵਿਚ...
ਸਮਾਲਸਰ,1 ਅਪ੍ਰੈਲ (ਜਸਵੰਤ ਗਿੱਲ)-ਕਸਬਾ ਸਮਾਲਸਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੌਜੂਦਾ ਪੰਚਾਇਤ ਮੈਂਬਰ ਸੋਮਾ ਸਿੰਘ ਗਿੱਲ ਅਤੇ ਲੋਕ ਗਾਇਕ ਗੁਰਨਾਮ ਗਿੱਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਰਣਜੀਤ ਕੌਰ (60) ਦਾ ਸੰਖੇਪ ਜਿਹੀ ਬੀਮਾਰੀ ਕਾਰਨ ਦਿਹਾਂਤ ਹੋ ਗਿਆ। ਪੰਚ ਸੋਮਾ ਸਿੰਘ,ਰਾਜਾ ਸਿੰਘ ਅਤੇ ਗੁਰਨਾਮ ਗਿੱਲ ਨੇ ਦੱਸਿਆ ਕਿ ਮਾਤਾ ਰਣਜੀਤ ਕੌਰ ਪਿਛਲੇ ਕੁਝ ਦਿਨਾਂ ਤੋਂ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਦਾਖਲ ਸਨ।ਜਿੱਥੇ...
ਮੋਗਾ,1 ਅਪਰੈਲ(ਜਸ਼ਨ) ਕਿਸੇ ਵੀ ਦੇਸ਼ ਦੀ ਤਰੱਕੀ ਨੌਜਵਾਨਾਂ ਦੀ ਕੁਸ਼ਲਤਾ ਅਤੇ ਮਜਬੂਤ ਇੱਛਾ ਸ਼ਕਤੀ ਤੇ ਨਿਰਭਰ ਕਰਦੀ ਹੈ। ਦੇਸ਼ ਦੇ ਨੌਜਵਾਨ ਜੇਕਰ ਬਹੁਪੱਖੀ ਮੁਹਾਰਤ ਰੱਖਦੇ ਹਨ ਤਾਂ ਨਿਸਚਤ ਰੂਪ ਵਿੱਚ ਉਹ ਦੇਸ਼ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਸਰ ਕਰਦਾ ਹੈ । ਇਸ ਲਈ ਦੇਸ਼ ਨੂੰ ਅੱਗੇ ਲਿਜਾਣ ਲਈ ਨੌਜਵਾਨਾਂ ਦਾ ਸਮਰੱਥ ਹੋਣਾ ਬਹੁਤ ਜਰੂਰੀ ਹੈ । ਇਹਨਾਂ ਵਿਚਾਰਾਂ ਦਾ ਪ੍ਗਟਾਵਾ ਨਹਿਰੂ ਯੁਵਾ ਕੇਂਦਰ ਮੋਗਾ ਦੇ ਯੁਥ ਕੋਆਰਡੀਨੇਟਰ ਰਘਬੀਰ ਸਿੰਘ ਖਾਰਾ ਅਤੇ ਪੰਜਾਬੀ ਦੇ ਮਸ਼ਹੂਰ ਕਵੀ ਅਤੇ...
ਮੋਗਾ,1 ਅਪ੍ਰੈਲ (Harvinder babbu / ਜਸ਼ਨ)- ਵੱਖ ਵੱਖ ਜਥੇਬੰਦੀਆਂ ਵੱਲੋਂ 2 ਅਪਰੈਲ ਦੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਅਮਨ ਕਾਨੂੰਨ ਦੇ ਹਾਲਾਤਾਂ ਨੂੰ ਸਾਜ਼ਗਾਰ ਬਣਾਈ ਰੱਖਣ ਲਈ ਅੱਜ ਸ਼ਾਮ ਮੋਗਾ ਦੇ ਬਜ਼ਾਰਾਂ ਵਿਚ ਪੰਜਾਬ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ । ਫਲੈਗ ਮਾਰਚ ਦੀ ਅਗਵਾਈ ਐੱਸ ਪੀ ਇੰਵੈਸਟੀਗੇਸ਼ਨ ਵਜੀਰ ਸਿੰਘ ਖਹਿਰਾ ਨੇ ਕੀਤੀ ਜਦਕਿ ਉਹਨਾਂ ਨਾਲ ਪੁਲਿਸ ਦੇ ਆਲਾ ਅਫਸਰ ਵੀ ਮਾਰਚ ਵਿਚ ਸ਼ਾਮਲ ਹੋਏ। ਇਹ ਮਾਰਚ ਥਾਣਾ ਮੋਗਾ ਸਿਟੀ 1 ਤੋਂ ਆਰੰਭ ਹੋ ਕੇ ਬਜ਼ਾਰਾਂ...
ਚੰਡੀਗੜ,1 ਅਪ੍ਰੈਲ(ਜਸ਼ਨ)ਪੰਜਾਬ ਸਰਕਾਰ ਨੇ 2 ਅਪ੍ਰੈਲ ਦਿਨ ਸੋਮਵਾਰ ਨੂੰ ਭਾਰਤ ਬੰਦ ਦੇ ਸੱਦੇ ਕਾਰਨ ਸਮੁੱਚੇ ਸੂਬੇ ਵਿੱਚ ਬੱਸ ਸੇਵਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਬੰਦ ਦੌਰਾਨ ਪੀ.ਆਰ.ਟੀ.ਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਬੱਸਾਂ ਸੂਬੇ ਦੀਆਂ ਸੜਕਾਂ ‘ਤੇ ਨਹੀਂ ਦੌੌੜਨਗੀਆਂ ਅਤੇ ਇਨਾਂ ਬੱਸਾਂ ਦੀਆਂ ਸੇਵਾਵਾਂ ਤੇ ਰੋਕ ਲਾ ਦਿੱਤੀ ਗਈ ਹੈ। ਉਨਾਂ ਅੱਗੇ ਦੱਸਿਆ ਕਿ ਇਸ ਦੌਰਾਨ 01 ਅਪ੍ਰੈਲ 2018...

Pages