News

ਮੋਗਾ 23 ਮਾਰਚ(ਜਸ਼ਨ)-ਭਾਰਤ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਵਿਕਾਸ ਪੱਖੋਂ ਪਛੜੇ ਦੇਸ਼ ਦੇ 115 ਜ਼ਿਲਿਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ, ਤਾਂ ਜੋ ਇਨਾਂ ਜ਼ਿਲਿਆਂ ਦਾ ਪਛੜਾਪਨ ਦੂਰ ਕਰਕੇ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਕੀਤਾ ਜਾ ਸਕੇ। ਇਹ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸਥਾਨਕ ਮੀਟਿੰਗ ਹਾਲ ਵਿਖੇ ਜ਼ਿਲੇ ਦੇ ਵਿਧਾਇਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ...
ਮੋਗਾ, 23 ਮਾਰਚ (ਜਸ਼ਨ) : ਕੈਂਬਬਿਜ਼ ਇੰਟਰਨੈਸ਼ਨਲ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਮਾਪਿਆਂ ’ਚ ਨਤੀਜੇ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ ਅਤੇ 100 ਫੀਸਦੀ ਹਾਜ਼ਰੀ ਲਗਾਉਣ ਵਾਲੇ ਬੱਚਿਆਂ ਦਾ ਟਰਾਫੀ ਦੇ ਕੇ ਸਨਮਾਨ ਕੀਤਾ ਗਿਆ। ਸਕੂਲ ਦਾ ਨਤੀਜਾ 100 ਫੀਸਦੀ ਹੋਣ ’ਤੇ ਬੱਚਿਆਂ ਦੇ ਮਾਪਿਆਂ ਨੇ ਪਿ੍ਰੰਸੀਪਲ ਸਤਵਿੰਦਰ ਕੌਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨਾਂ ਦੀ ਪੂਰੀ ਟੀਮ ਨੇ ਸਾਡੇ ਬੱਚਿਆਂ ਨੂੰ ਪੜਾਈ ਦੇ ਨਾਲ ਨਾਲ ਸਮੇਂ ਦੇ ਹਾਣੀ ਬਣਾਇਆ ਹੈ ਅਤੇ ਵੱਖ ਵੱਖ...
ਮੋਗਾ 23 ਮਾਰਚ: (ਜਸ਼ਨ)ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲਾ ਪੱਧਰੀ ਯੁਵਾ ਸਸ਼ਕਤੀਕਰਨ ਦਿਵਸ ਸਥਾਨਕ ਅਨਾਜ ਮੰਡੀ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਟਕੜ ਕਲਾਂ ਤੋਂ ਸਿੱਧੇ ਪ੍ਰਸਾਰਣ ਰਾਹੀਂ ਡੇਪੋ ਵਲੰਟੀਅਰਾਂ, ਨੌਜਵਾਨਾਂ ਅਤੇ ਹਾਜ਼ਰ ਨਾਗਰਿਕਾਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰਣ ਲਿਆ।ਇਸ ਮੌਕੇ ਵਿਧਾਇਕ ਮੋਗਾ ਡਾ: ਹਰਜੋਤ ਕਮਲ, ਡਿਪਟੀ ਕਮਿਸ਼ਨਰ...
ਮੋਗਾ, 23 ਮਾਰਚ (ਜਸ਼ਨ)- ਅੱਜ ਸਿਹਤ ਵਿਭਾਗ ਵੱਲੋਂ ਮੋਗਾ ਵਿਖੇ ਵਿਸ਼ਵ ਟੀ.ਬੀ.ਦਿਵਸ ’ਤੇ ਜ਼ਿਲਾ ਸਿਹਤ ਸੁਸਾਇਟੀ ਵੱਲੋਂ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ । ਵੱਖ ਵੱਖ ਨਰਸਿੰਗ ਸਕੂਲਾਂ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕੀਤੀ ਇਸ ਰੈਲੀ ਨੂੰ ਸਿਵਲ ਸਰਜਨ ਮੋਗਾ ਡਾ: ਸ਼ੁਸੀਲ ਜੈਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਿਵਲ ਸਰਜਨ ਡਾ: ਸ਼ੁਸੀਲ ਜੈਨ ਨੇ ਆਖਿਆ ਕਿ ਤਪਦਿਕ ਦੀ ਬੀਮਾਰੀ ਨੂੰ ਜੜੋਂ ਖਤਮ ਕਰਨ ਲਈ ਅਜਿਹੇ ਆਗੂੁਆਂ ਦੀ ਲੋੜ ਹੈ ਜੋ ਨਿਸ਼ਕਾਮ ਸੇਵਾ ਕਰਦਿਆਂ...
ਮੋਗਾ, 23 ਮਾਰਚ (ਪਰਮਜੀਤ ਸਿੰਘ ਜੰਡੂ) : ਅੱਜ ਸਥਾਨਕ ਸਿਟੀ ਪਾਰਟਕ ਗਿੱਲ ਰੋਡ ਵਿਖੇ ਆਮ ਆਦਮੀ ਪਾਰਟੀ ਵੱਲੋਂ ਐਡਵੋਕੇਟ ਨਸੀਬ ਬਾਵਾ ਜਿਲਾ ਪ੍ਰਧਾਨ ਮੋਗਾ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੌਰਾਨ ਅਵਤਾਰ ਸਿੰਘ ਬੰਟੀ, ਅਨਿਲ ਸ਼ਰਮਾ, ਨਵਦੀਪ ਸੰਘਾ, ੳੂਸ਼ਾ ਰਾਣੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ। ਇਸ ਮੌਕੇ ਸਥਾਪਿਤ ਭਗਤ ਸਿੰਘ ਦੇ ਆਦਮ ਕੱਦ ਬੁੱਤ ’ਤੇ ਫੁੱਲ ਮਾਲਾਵਾਂ ਭੇਂਟ ਕਰਕੇ ਉਨਾਂ ਨੂੰ...
ਸਮਾਲਸਰ, 23 ਮਾਰਚ (ਗਗਨਦੀਪ)- ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਵੈਰੋਕੇ ਵਿਖੇ ਅਣਪਛਾਤੇ ਚੋਰਾਂ ਵੱਲੋਂ ਇੱਕੋ ਰਾਤ ਵਿੱਚ ਦੋ ਘਰਾਂ ਦਾ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਨੇਕ ਸਿੰਘ, ਕੇਵਲ ਸਿੰਘ ਤੇ ਨਿਰਮਲ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਮਕਾਨ ਸਮਾਲਸਰ ਰੋਡ ‘ਤੇ ਬਣਿਆ ਹੋਇਆ ਹੈ। ਬੀਤੀ ਅੱਧੀ ਰਾਤ ਮਗਰੋਂ ਅਣਪਛਾਤੇ ਚੋਰਾਂ ਨੇ ਸੁੱਤੇ ਪਏ ਪਰਿਵਾਰ ਨੂੰ ਕਮਰਿਆਂ ਵਿੱਚ ਬੰਦ ਕਰਕੇ ਪੇਟੀਆਂ ਵਾਲੇ...
ਫਿਰੋਜ਼ਪੁਰ , 22 ਮਾਰਚ (ਪੰਕਜ ਕੁਮਾਰ)-ਜ਼ਿਲਾ ਫਿਰੋਜ਼ਪੁਰ ਪੁਲਿਸ ਨੂੰ ਉਸ ਵੇਲੇ ਇਕ ਵੱਡੀ ਕਾਮਯਾਬੀ ਹੱਥ ਲਗੀ ਜਦੋ ਪੁਲਿਸ ਨੇ 7 ਕਾਤਲਾਂ ਅਤੇ ਬੈੰਕ ਡਕੈਤੀ ਦੇ ਮਾਮਲੇ ਵਿਚ ਇਕ ਭਗੌੜੇ ਮੁਜਰਿਮ ਨੂੰ ਗਿਰਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ । ਪੁਲਿਸ ਵਲੋਂ ਕਾਬੂ ਕੀਤੇ ਮੁਜ਼ਰਿਮ ਮਲੂਕ ਸਿੰਘ ‘ਤੇ ਕਈ ਵੱਖ ਵੱਖ ਥਾਣਿਆਂ ਵਿਚ ਅਪਰਾਧਿਕ ਮਾਮਲੇ ਦਰਜ ਹਨ । ਗਿਰਫਤਾਰੀ ਤੋਂ ਬਾਅਦ ਪੁਲਿਸ ਵਲੋਂ ਉਕਤ ਮੁਜਰਿਮ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸਦਾ ਰਿਮਾਂਡ ਲਿਆ ਜਾਏਗਾ, ਜਿਸ ਦੌਰਾਨ ਇਕ...
ਮੋਗਾ, 22 ਮਾਰਚ (ਜਸ਼ਨ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਿਕ ਵਿਸ਼ਵ ਟੀ.ਬੀ.ਦਿਵਸ ਨੂੰ ਮੁੱਖ ਰੱਖਦੇ ਹੋਏ ਅੱਜ ਟੀ.ਬੀ. ਵਿਭਾਗ ਅਧੀਨ ਜ਼ਿਲ੍ਹਾ ਸਿਹਤ ਸੁਸਾਇਟੀ ( ਆਰ ਐਨ ਟੀ ਸੀ ਪੀ) ਮੋਗਾ ਵੱਲੋਂ ਸਿਵਲ ਸਰਜਨ ਮੋਗਾ ਡਾ ਸ਼ੁਸੀਲ ਜੈਨ ਦੀ ਅਗਵਾਈ ਹੇਠ ਟੀ ਬੀ ਦੀ ਬਿਮਾਰੀ ਪ੍ਰਤੀ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਟੀ ਬੀ ਅਫਸਰ ਡਾ: ਇੰਦਰਵੀਰ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਟੀ.ਬੀ. ਦੇ ਖਿਲਾਫ ਵਿਸ਼ੇਸ...
ਚੰਡੀਗੜ, 22 ਮਾਰਚ:(ਪੱਤਰ ਪਰੇਰਕ)- ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਅਤੁਲ ਨੰਦਾ ਨੇ ਅੱਜ ਲੋਕਤੰਤਰਿਕ ਕਦਰਾਂ-ਕੀਮਤਾਂ ਦੀ ਰੱਖਿਆ ਹਿੱਤ ਨਵੇਂ ਨੌਜਵਾਨ ਵਕੀਲਾਂ ਨੂੰ ਆਪਣੇ ਮਾਹਿਰ ਤੇ ਤਜ਼ਰਬੇਕਾਰ ਸਹਿਕਰਮੀਆਂ ਤੋਂ ਸੇਧ ਲੈਣ ਦਾ ਸੱਦਾ ਦਿੱਤਾ ਗਿਆ।ਸ੍ਰੀ ਨੰਦਾ ਜਲੰਧਰ ਵਿਖੇ ਹੋਏ ਪੰਜਾਬ ਹਰਿਆਣਾ ਬਾਰ ਕੌਸਲ ਦੇ ਸਮਾਰੋਹ ਵਿਚ ਬੋਲ ਰਹੇ ਸਨ ਜਿੱਥੇ ਵਕਾਲਤ ਪੇਸ਼ੇ ਨਾਲ 50 ਸਾਲ ਤੋਂ ਵੱਧ ਸਮੇਂ ਤੋਂ ਜੁੜੇ ਮਾਹਰ ਵਕੀਲਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਉਹਨਾਂ ਕਿਹਾ ਕਿ...
ਚੰਡੀਗੜ,22 ਮਾਰਚ (ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਰਾਕ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਦਿੱਤੇ ਜਾਣ ਦਾ ਵਾਅਦਾ ਕੀਤਾ ਹੈ ਪਰ ਇਸ ਦੇ ਨਾਲ ਹੀ ਉਨਾਂ ਨੇ ਮੁੜ ਦੁਹਰਾਇਆ ਹੈ ਕਿ ਇਹ ਦੁਖਾਂਤ ਵਿਦੇਸ਼ਾਂ ਵਿੱਚ ਵਾਪਰਿਆ ਹੋਣ ਕਾਰਨ ਕੇਂਦਰ ਸਰਕਾਰ ਨੂੰ ਵੀ ਇਸ ਵਾਸਤੇ ਮੁਆਵਜ਼ਾ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਮੁਆਵਜ਼ੇ ਦੇ ਅਧਾਰ ’ਤੇ ਪੀੜਤ ਪਰਿਵਾਰਾਂ ਨੂੰ ਫਰਵਰੀ ਤੇ ਮਾਰਚ 2018 ਦੀ 20,...

Pages