ਅੰਮਿ੍ਰਤਸਰ, 16 ਮਾਰਚ(ਪੱਤਰ ਪਰੇਰਕ)-ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਅਤੁਲ ਨੰਦਾ ਨੇ ਕਾਨੂੰਨੀ ਮਾਹਿਰਾਂ ਨੂੰ ਨਿਆਂ, ਆਜ਼ਾਦੀ, ਬਰਾਬਰੀ ਅਤੇ ਭਾਈਚਾਰੇ ਦੇ ਬੁਨਿਆਦੀ ਤੱਤਾਂ ਦੇ ਸੰਵਿਧਾਨਕ ਸਵਰੂਪ ਨੂੰ ਕਾਇਮ ਰੱਖਣ ਦੇ ਨਾਲ-ਨਾਲ ਹੋਰ ਮਜ਼ਬੂਤ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਅਨੇਕਤਾ ’ਚ ਏਕਤਾ ਦੀ ਬਹੁਮੁੱਲੀ ਵਿਭਿੰਨਤਾ ਦੀ ਅਮੀਰ ਪ੍ਰੰਪਰਾ ਨੂੰ ਸੁਰੱਖਿਅਤ ਬਣਾਇਆ ਜਾ ਸਕੇ। ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਦੀ ਇਕੱਤਰਤਾ-2018 ਵਿੱਚ...
News
ਲੁਧਿਆਣਾ,16 ਮਾਰਚ (ਜਸ਼ਨ)-ਮਨੁੱਖੀ ਅਧਿਕਾਰਾਂ ਦੀ ਪਹਿਰੇਦਾਰ ਸੰਸਥਾ ‘ਸੰਤ ਸਿਪਾਹੀ ਦਲ ’ ਦੇ ਪ੍ਰਧਾਨ ਅਤੇ ਮਨੁੱਖੀ ਅਧਿਕਾਰ ਸੰਸਥਾ ਕੌਮੀਂ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਗੇੜਾ ਨੇ ਐਡਵੋਕੇਟ ਜਗਮੋਹਣ ਸਿੰਘ ਖੰਨਾ ਨੂੰ ਪੁਲਿਸ ਜ਼ਿਲਾ ਖੰਨਾ ਦਾ ਚੇਅਰਮੈਨ ਦਾ ਨਿਯੁਕਤੀ ਪੱਤਰ ਦਿੱਤਾ ਗਿਆ। ਨਿਯੁਕਤੀ ਪੱਤਰ ਦਿੰਦਅਿਾਂ ਸੰਤ ਜਗੇੜਾ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਲਈ ਇਹੋ ਜਿਹੇ ਵਕੀਲਾਂ ਦੀ ਬਹੁਤ ਲੋੜ ਹੈ । ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰਨ...
ਚੰਡੀਗੜ, 16 ਮਾਰਚ(ਜਸ਼ਨ)-ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਕਲੋਨੀਆਂ ਸਬੰਧੀ ਗਠਿਤ ਸਬ ਕਮੇਟੀ ਵੱਲੋਂ ਨਵੀਂ ਤਿਆਰ ਕੀਤੀ ਗਈ ਨੀਤੀ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ ਗਈ। ਅੱਜ ਇਥੇ ਪੰਜਾਬ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਦੀ ਤੀਸਰੀ ਉੱਚ-ਪੱਧਰੀ ਮੀਟਿੰਗ ਦੌਰਾਨ ਕਮੇਟੀ ਵਿਚ ਸ਼ਾਮਲ ਮੰਤਰੀਆਂ ਵਲੋਂ ਨਵੀਂ ਨੀਤੀ ਨੂੰ ਸਰਬ-ਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ ਗਈ। ਹੁਣ ਇਸ ਨੀਤੀ ਨੂੰ ਅੰਤਿਮ ਫੈਸਲੇ ਲਈ...
ਮੋਗਾ, 16 ਮਾਰਚ (ਜਸ਼ਨ)- ਯੁਵਾ ਖਤਰੀ ਸਭਾ ਦੇ ਨਵ-ਨਿਯੁਕਤ ਪ੍ਰਧਾਨ ਦੀਪਕ ਕੋੜਾ ਨੂੰ ਮੇਨ ਬਾਜ਼ਾਰ ਦੇ ਦੁਕਾਨਦਾਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਦੁਕਾਨਦਾਰ ਐਸੋਸੀਏਸ਼ਨ ਦੇ ਸਮੂਹ ਦੁਕਾਨਦਾਰਾਂ ਨੇ ਦੀਪਕ ਕੌੜਾ ਨੂੰ ਗੁਲਦਸਤਾ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ । ਐਸੋਸੀਏਸ਼ਨ ਦੇ ਮੁਨੀਸ਼ ਮੈਨਰਾਏ ਨੇ ਆਖਿਆ ਕਿ ਦੀਪਕ ਕੋੜਾ ਨੂੰ ਯੁਵਾ ਖਤਰੀ ਸਭਾ ਦੇ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਉਹ ਜ਼ਿਲਾ ਪ੍ਰਧਾਨ ਵਰਿੰਦਰ ਕੌੜਾ ਅਤੇ ਪ੍ਰਧਾਨ ਐਡਵੋਕੇਟ ਵਿਜੇ ਧੀਰ ਦਾ ਧੰਨਵਾਦ ਕਰਦੇ...
ਮੋਗਾ,16 ਮਾਰਚ (ਜਸ਼ਨ)-ਸਮੂਹ ਬੈਂਕ ਅਧਿਕਾਰੀ ਗਰੀਬ ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਆਸਾਨ ਵਿਆਜ਼ ਦਰਾਂ ‘ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਨੂੰ ਤਰਜੀਹ ਦੇਣ, ਤਾਂ ਜੋ ਲੋੜਵੰਦ ਵਿਅਕਤੀ ਸਵੈ-ਰੋਜ਼ਗਾਰ ਅਪਣਾ ਕੇ ਆਪਣਾ ਜੀਵਨ ਨਿਰਬਾਹ ਬਿਹਤਰ ਢੰਗ ਨਾਲ ਕਰ ਸਕਣ। ਇਹ ਪ੍ਰੇਰਣਾ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਨੇ ਜ਼ਿਲਾ ਪੱਧਰੀ ਬੈਂਕਰਜ਼ ਰੀਵਿਊ ਕਮੇਟੀ ਦੀ ਤਿਮਾਹੀ ਮੀਟਿੰਗ ਦੌਰਾਨ ਮੀਟਿੰਗ ‘ਚ ਹਾਜ਼ਰ ਜ਼ਿਲੇ ਦੇ ਸਮੂਹ ਬੈਂਕ ਅਧਿਕਾਰੀਆਂ ਨੂੰ ਦਿੱਤੀ। ਸ. ਦਿਲਰਾਜ ਸਿੰਘ ਨੇ...
ਮੋਗਾ,16 ਮਾਰਚ(ਜਸ਼ਨ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਪੰਜਾਬ ਇੰਸਟੀਚਿੳੂਟ ਆਫ਼ ਟੈਕਨਾਲੌਜੀ ਗੁਰੂ ਤੇਗ ਬਹਾਦਰਗੜ ਮੋਗਾ ਦੇ ਰਾਹੀਂ ਮਾਲਵਾ ਇਲਾਕੇ ਵਿੱਚ ਨੌਜਵਾਨ ਵਿਦਿਆਰਥੀਆ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ ਨਾਲ ਕਾਲਜ ਨੂੰ ਹੋਰ ਵੀ ਲੋੜੀਂਦੀ ਸਹਾਇਤਾ ਦੇਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਉਪ-ਕੁਲਪਤੀ ਡਾ.ਮੋਹਨਪਾਲ ਸਿੰਘ...
ਚੰਡੀਗੜ, 16 ਮਾਰਚ (ਪੱਤਰ ਪਰੇਰਕ)-ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਅੱਜ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਉਨਾਂ ਨੂੰ ਧੋਖਾ ਦੇਣ ਲਈ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਉਨਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਅੱਜ ਜਾਰੀ ਇੱਕ ਬਿਆਨ ਵਿੱਚ ਕਿਹਾ, ‘‘ਬਿਕਰਮ ਮਜੀਠੀਆ ਤੋਂ ਮੁਆਫੀ ਮੰਗਣ ਦੀ ਜਗਾ ਤੁਹਾਨੂੰ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਜਿੰਨਾਂ ਨਾਲ ਤੁਸੀਂ...
ਸੁਖਾਨੰਦ,16 ਮਾਰਚ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਵਿਖੇ ਕਾਮਰਸ ਅਤੇ ਮੈਨਜਮੈਂਟ ਵਿਭਾਗ ਦੇ ਬਿਜ਼ ਵਰਲਡ ਕਲੱਬ ਵੱਲੋਂ ‘ਵਿਸ਼ਵ ਖਪਤਕਾਰ ਅਧਿਕਾਰ ਦਿਵਸ’ ਮਨਾਇਆ ਗਿਆ। ਇਸ ਦੇ ਅੰਤਰਗਤ ਖਪਤਕਾਰਾਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਵਿਭਾਗ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਰੈਲੀ ਕੱਢੀ ਗਈ। ਰੈਲੀ ਦੀ ਸ਼ੁਰੂਆਤ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ...
ਚੰਡੀਗੜ, 15 ਮਾਰਚ:(ਪੱਤਰ ਪਰੇਰਕ)-ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸੂਬੇ ਭਰ ਵਿੱਚ ਜੰਗਲਾਤ ਵਿਭਾਗ ਦੀ ਨਜਾਇਜ਼ ਕਬਜ਼ਿਆਂ ਹੇਠਲੀ ਜ਼ਮੀਨ ਛੁਡਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਸਮੇਂ ਵਿਭਾਗ ਦੀ 31 ਹਜ਼ਾਰ ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਹੇਠ ਹੈ। ਇਸ ਵਿੱਚੋਂ 21 ਹਜ਼ਾਰ ਏਕੜ ਜ਼ਮੀਨ ਬਾਰੇ ਅਦਾਲਤਾਂ ਵਿੱਚ ਕੇਸ ਚੱਲ ਰਹੇ ਹਨ, ਜਦੋਂ ਕਿ 2 ਹਜ਼ਾਰ...
ਮੋਗਾ, 15 ਮਾਰਚ (ਜਸ਼ਨ):- 5 ਪੰਜਾਬ ਗਰਲ ਬਟਾਲੀਅਨ ਐਨ.ਸੀ.ਸੀ. ਮੋਗਾ ਦੇ ਕਮਾਂਡਿੰਗ ਅਫ਼ਸਰ ਐਮ.ਐਸ. ਚਾਹਲ ਵਲੋਂ ਆਰ.ਡੀ.ਸੀ. 2018 ਅਤੇ ਟੀ.ਐਸ.ਸੀ 2017 ਦੇ ਐਨ.ਸੀ.ਸੀ. ਕੈਡਿਟਾਂ ਨੂੰ ਸਨਮਾਨਿਤ ਕੀਤਾ ਗਿਆ। ਜਿਸ ਵਿੱਚ 5 ਪੰਜਾਬ ਗਰਲ ਬਟਾਲੀਅਨ ਐਨ.ਸੀ.ਸੀ. ਮੋਗਾ ਦੀ ਸੀਨੀਅਰ ਅੰਡਰ ਅਫ਼ਸਰ ਰਮਨਦੀਪ ਕੌਰ ਔਲਖ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਅਤੇ ਵਿਪਨਪ੍ਰੀਤ ਮੱਲੀ ਸੈਕਰਡ ਹਾਰਟ ਸਕੂਲ ਮੋਗਾ ਨੇ 2018 ਆਰ.ਡੀ.ਐਸ. ਅਤੇ ਪ੍ਰਧਾਨ ਮੰਤਰੀ ਰੈਲੀ ਵਿੱਚ ਹਿੱਸਾ ਲਿਆ...

