News

ਚੰਡੀਗੜ, 5 ਫਰਵਰੀ: (ਜਸ਼ਨ) ਗੈਰ-ਕਾਨੂੰਨੀ ਖਣਨ ਅਤੇ ਇਸ ਨਾਲ ਸਬੰਧਤ ਟੈਕਸਾਂ ਦੀ ਚੋਰੀ ਵਿਰੁੱਧ ਤਿੱਖਾ ਹਮਲਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਜਿਲਿਆਂ ਵਿਚ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿਚ ਵਿਸ਼ੇਸ਼ ਬਹੁ-ਵਿਭਾਗੀ ਸੰਯੁਕਤ ਟੀਮਾਂ ਗਠਿਤ ਕਰਨ ਦੇ ਹੁਕਮ ਜਾਰੀ ਕੀਤੇ।ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨਾਂ ਟੀਮਾਂ ਵਿਚ ਕਰ, ਖਣਨ, ਮਾਲ ਅਤੇ ਪੁਲਿਸ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ ਅਤੇ ਉਨਾਂ ਨੂੰ ਗੈਰ-ਕਾਨੂੰਨੀ...
ਚੰਡੀਗੜ, 5 ਫਰਵਰੀ (ਜਸ਼ਨ) ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸ਼ਹਿਰੀਆਂ ਨੂੰ ਹਰ ਤਰਾਂ ਦੀ ਵਰਤੋਂ ਲਈ ਪਾਈਪ ਲਾਈਨ ਰਾਹੀਂ ਗੈਸ ਮੁਹੱਈਆ ਕਰਵਾਉਣ ਲਈ ਇਕ ਠੋਸ ਅਤੇ ਲੋਕ ਪੱਖੀ ਨੀਤੀ ਬਣਾਈ ਗਈ ਹੈ। ਇਹ ਖੁਲਾਸਾ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕੀਤਾ।ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾ ਵਾਸੀਆਂ ਨੂੰ ਕੁਸ਼ਲ ਪ੍ਰਸ਼ਾਸਨਿਕ ਸੇਵਾਵਾਂ ਅਤੇ ਸਹੂਲਤਾਂ ਦੇਣ ਲਈ ਕੀਤੀ ਵਚਨਬੱਧਤਾ...
ਚੰਡੀਗੜ, 5 ਫਰਵਰੀ: (ਜਸ਼ਨ) ਸਰਕਾਰ ਨੂੰ ਦਰਪੇਸ਼ ਗੰਭੀਰ ਵਿੱਤੀ ਸੰਕਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਅਤੇ ਵਿਧਾਇਕਾਂ ਸਣੇ ਸੂਬੇ ਵਿੱਚ ਸਾਰੇ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੇ ਆਮਦਨ ਕਰ ਦਾ ਭੁਗਤਾਨ ਖੁਦ ਕਰਨ ਦਾ ਸੁਝਾਅ ਦਿੱਤਾ ਹੈ। ਇਸ ਵੇਲੇ ਇਹ ਭੁਗਤਾਨ ਸਰਕਾਰ ਵੱਲੋਂ ਕੀਤਾ ਜਾਂਦਾ ਹੈ ਜਿਸ ਕਰਕੇ ਸਰਕਾਰੀ ਖਜ਼ਾਨੇ ’ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। ਮੁੱਖ ਮੰਤਰੀ ਨੇ ਆਪਣੇ ਸਣੇ ਸਾਰੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਕਰਾਂ ਦਾ...
ਮੋਗਾ, 5 ਜਨਵਰੀ (ਜਸ਼ਨ )-ਜ਼ਿਲ•ੇ ਦੇ ਪਿੰਡ ਕੋਕਰੀ ਕਲਾਂ ਵਿਖੇ ਸੱਭਿਆਚਾਰਕ ਕੁੰਭ ਮੇਲੇ ਦਾ ਆਯੋਜਨ 13 ਫਰਵਰੀ ਨੂੰ ਬੜੀ ਧੂਮਧਾਮ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਅੱਜ ਮੇਲੇ ਦਾ ਪੋਸਟਰ ਰਿਲੀਜ਼ ਕਰਦੇ ਹੋਏ ਮਾਉਂਟ ਲਿਟਰਾ ਜ਼ੀ ਸਕੂਲ ਅਤੇ ਲਿਟਲ ਮਿਲੇਨੀਅਮ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ, ਗਾਇਕ ਗਗਨ ਕੋਕਰੀ, ਬਲਕਾਰ ਭੁੱਲਰ, ਸਤਵੰਤ ਕੋਕਰੀ, ਦਵਿੰਦਰ ਕੋਕਰੀ ਨੇ ਦੱਸਿਆ ਕਿ ਮੇਲੇ ਵਿਚ ਪੰਜਾਬੀ ਸੰਗੀਤ ਨਾਲ ਜੁੜੀਆਂ ਹਸਤੀਆਂ ਅਤੇ ਫਿਲਮੀ ਕਲਾਕਾਰ ਵਿਸ਼ੇਸ਼ ਤੌਰ ਤੇ ਸ਼ਿਰਕਤ...
ਮੋਗਾ, 5 ਫਰਵਰੀ (ਜਸ਼ਨ): ਮੋਗਾ ਦੇ ਵਾਰਡ ਨੰਬਰ 25 ਦੀ ਜਿਮਨੀ ਚੋਣ ਸਬੰਧੀ ਪ੍ਰਾਪਤ ਹੋਈਆਂ ਅਰਜ਼ੀਆਂ 'ਤੇ ਵਿਚਾਰ ਚਰਚਾ ਕਰਨ ਲਈ ਵਿਸ਼ੇਸ਼ ਮੀਟਿੰਗ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਤੇ ਜ਼ਿਲ•ਾ ਕਾਂਗਰਸ ਪ੍ਰਧਾਨ ਕਰਨਲ ਬਾਬੂ ਸਿੰਘ, ਸ਼ਹਿਰੀ ਪ੍ਰਧਾਨ ਸ਼੍ਰੀ. ਵਿਨੋਦ ਬਾਂਸਲ, ਸੀਨੀਅਰ ਕਾਂਗਰਸੀ ਆਗੂ ਸ. ਇੰਦਰਜੀਤ ਸਿੰਘ ਬੀੜ ਚੜਿੱਕ, ਸ਼੍ਰੀ. ਰਾਮਪਾਲ ਧਵਨ ਆਦਿ ਹਾਜ਼ਰ ਸਨ। ਇਸ ਮੌਕੇ ਤੇ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਮੋਗਾ ਦੇ ਵਾਰਡ ਨੰਬਰ...
ਲੁਧਿਆਣਾ,5 ਫਰਵਰੀ (ਯਾਦਵਿੰਦਰ ਸਿੰਘ ਤੂਰ)-ਅੰਤਰਰਾਸ਼ਟਰੀ ਪੱਧਰ ਤੇ ਨਾਮਣਾ ਖੱਟ ਚੁੱਕੀਆਂ ਜਰਖੜ ਖੇਡਾਂ ਆਪਣੇ 31ਵਰੇ ਪੂਰੇ ਕਰ ਚੁੱਕੀਆਂ ਹਨ। ਖੇਡਾਂ ਪ੍ਰਤੀ ਸੁਹਿਰਦ ਲੋਕਾਂ, ਸਪਾਂਸਰ ਅਤੇ ਪ੍ਰਵਾਸੀ ਖੇਡ ਪ੍ਰਮੋਟਰਾਂ ਨੂੰ ਇਹ ਲੇਖ ਲਿਖਣ ਤੋਂ ਪਹਿਲਾ ਇੱਕ ਬੇਨਤੀ ਕਰਾਂਗਾ ਕਿ ਜੇਕਰ ਉਹ ਵਾਕਿਆ ਹੀ ਪੰਜਾਬ ਦੀਆਂ ਖੇਡਾਂ ਪ੍ਰਤੀ ਚਿੰਤਤ ਹਨ ਤਾਂ ਜਰਖੜ ਖੇਡ ਸਟੇਡੀਅਮ ਦਾ ਇੱਕ ਵਾਰ ਗੇੜਾ ਜ਼ਰੂਰ ਮਾਰ ਕੇ ਆਉਣ। ਪਿੰਡ ਜਰਖੜ ਲੁਧਿਆਣਾ ਤੋਂ 12 ਕਿਮੀ ਦੂਰ ਮਲੇਰਕੋਟਲਾ ਰੋਡ ਨੇੜੇ...
ਨਿਹਾਲ ਸਿੰਘ ਵਾਲਾ,5 ਫਰਵਰੀ(ਰਾਜਵਿੰਦਰ ਰੌਂਤਾ)-ਸਿੱਖ ਪ੍ਰਚਾਰਕ ਜਗਜੀਤ ਸਿੰਘ ਖਾਈ ਦੀ ਅਗਵਾਈ ਹੇਠ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਇਤਿਹਾਸਕ ਪਿੰਡ ਤਖ਼ਤੂਪੁਰਾ ਤੋਂ ਰਵਾਨਾ ਹੋ ਕੇ ਪਿੰਡ ਖਾਈ ਵਿਖੇ ਸਮਾਪਤ ਹੋਇਆ। ਤਖਤ ਸ਼੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬਾਨ ਜਥੇਦਾਰ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਜਥੇਦਾਰ ਹਰਪ੍ਰੀਤ ਸਿੰਘ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੇ ਤਖ਼ਤੂਪੁਰਾ ਦੇੇ ਇਤਿਹਾਸਕ ਗੁਰਦਵਾਰਾ ਸਾਹਿਬ ਵਿਖੇ ਮੌਜੂਦ ਸੰਗਤ ਨੂੰ ਸ਼ਬਦ ਗੁਰੂ...
ਮੋਗਾ, 5 ਫਰਵਰੀ (ਜਸ਼ਨ) -ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆ ਵੱਲੋਂ ਆਮ ਲੋਕਾਂ ਦੇ ਵਿੱਚ ਕੈਂਸਰ ਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕੈਂਸਰ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਕੂਲ ਦਾ ਰੈਲੀ...
ਮੋਗਾ, 5 ਫਰਵਰੀ (ਸੰਜੀਵ ਅਰੋੜਾ)- ਅੱਜ 132 ਕੇ ਵੀ ਸਬ ਸਟੇਸ਼ਨ ਕਲੋਨੀ ਮੋਗਾ ਵਿਖੇ ਪੰਜਾਬ ਰਾਜ ਪਾਵਰ ਕਾਮ ਅਤੇ ਟਰਾਂਸਕੋ ਦੇ ਕਰਮਚਾਰੀਆਂ ਨੂੰ ਜਨਵਰੀ 2018 ਦੀ ਤਨਖਾਹ ਰਿਲੀਜ਼ ਨਾ ਕਰਨ ਵਿਰੁੱਧ ਪਾਵਰਕਾਮ ਦੇ ਸਮੁੱਚੇ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਰੋਸ ਰੈਲੀ ਤੀਜੇ ਦਿਨ ’ਚ ਪ੍ਰਵੇਸ਼ ਕਰ ਗਈ ਏ। ਰੈਲੀ ਦੌਰਾਨ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜਿਕਰਯੋਗ ਹੈ ਕਿ ਪਾਵਰਕਾਮ ਵੱਲੋਂ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਨਾ...
ਸ਼ਾਹਕੋਟ,5 ਫਰਵਰੀ (ਜਸ਼ਨ)-ਸ਼ੋ੍ਰਮਣੀ ਅਕਾਲੀ ਦਲ ਦੇ ਜੁਝਾਰੂ ਆਗੂ , ਸਾਬਕਾ ਮੰਤਰੀ ਅਤੇ ਸ਼ਾਹਕੋਟ ਦੇ ਹਲਕੇ ਦੇ ਮੌਜੂਦਾ ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦਾ ਐਤਵਾਰ ਰਾਤ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ । ਉਹਨਾਂ ਆਖਰੀ ਸਾਹ ਜਲੰਧਰ ਦੇ ਇਕ ਹਸਪਤਾਲ ਵਿਚ ਲਿਆ । ਉਹ 81 ਵਰਿਆਂ ਦੇ ਸਨ । ਪੰਜਾਬ ਦੀ ਰਾਜਨੀਤੀ ਵਿਚ ‘ਬਾਬਾ ਬੋਹੜ ’ ਵਜੋਂ ਜਾਣੇ ਜਾਂਦੇ ਜਥੇਦਾਰ ਅਜੀਤ ਸਿੰਘ ਕੋਹਾੜ ਸ਼ਾਹਕੋਟ ਹਲਕੇ ਤੋਂ ਪੰਜ ਵਾਰ ਵਿਧਾਇਕ ਚੁਣੇ ਗਏ । ਅਕਾਲੀ ਭਾਜਪਾ ਗੱਠਜੋੜ ਸਰਕਾਰ...

Pages