ਮੋਗਾ 22 ਜਨਵਰੀ: (ਜਸ਼ਨ) ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੇ ਦੱਸਿਆ ਕਿ ਆਮ ਲੋਕਾਂ ਨੂੰ ਲੋਕਤੰਤਰ ਦੀ ਮਹੱਤਤਾ ਅਤੇ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰਨ ਲਈ 25 ਜਨਵਰੀ ਨੂੰ ਜ਼ਿਲਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਦੇਸ਼ ਭਗਤ ਫ਼ਾਊਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਡਗਰੂ, ਫ਼ਿਰੋਜ਼ਪੁਰ ਰੋਡ ਮੋਗਾ ਵਿਖੇ ਮਨਾਇਆ ਜਾਵੇਗਾ।ਸ. ਦਿਲਰਾਜ ਸਿੰਘ ਨੇ ਦੱਸਿਆ ਕਿ ਇਸ ਜ਼ਿਲਾ ਪੱਧਰੀ ਵੋਟਰ ਦਿਵਸ ਸਮਾਰੋਹ ਮੌਕੇ ਹਾਜ਼ਰ ਵਿਅਕਤੀਆਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ...
News
ਮੋਗਾ 22 ਜਨਵਰੀ: (ਜਸ਼ਨ) --ਬਾਘਾ ਪੁਰਾਣਾ ਦੇ ਤਹਿਸੀਲਦਾਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੇ ਟਰੱਸਟੀ ਮੈਂਬਰ ਸ. ਗੁਰਮੀਤ ਸਿੰਘ ਸਹੋਤਾ ਨੇ ਆਪਣੀਆਂ ਦੋ ਬੇਟੀਆਂ ਦੇ ਜਨਮ ਦਿਨ ਮੌਕੇ ਇੱਕ ਨਿਵੇਕਲੀ ਮਿਸਾਲ ਪੈਦਾ ਕਰਦਿਆਂ 200 ਦੇ ਕਰੀਬ ਗਰੀਬ ਔਰਤਾਂ ਅਤੇ ਵਿਦਿਆਰਥੀਆਂ ਨੂੰ ਬੂਟ ਵੰਡ ਕੇ ਜਨਮ ਦਿਨ ਮਨਾਇਆ । ਬੇਟੀ ਕਰਮਵੀਰ ਕੌਰ ਅਤੇ ਹਰਮੀਤ ਕੌਰ ਦੇ ਜਨਮ ਦਿਨ ਦੇ ਮੌਕੇ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵਿਖੇ ਪਹੁੰਚ ਕੇ 160 ਦੇ ਕਰੀਬ ਗਰੀਬ ਵਿਧਵਾ...
ਮੋਗਾ, 22 ਜਨਵਰੀ (ਜਸ਼ਨ)-ਆਈ.ਐਸ.ਐਫ.ਕਾਲਜ ਆਫ ਫਾਰਮੇਸੀ ਤੇ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ ਵਿਚ ਅੱਜ ਚੇਅਰਮੈਨ ਪ੍ਰਵੀਨ ਗਰਗ, ਇੰਜੀ. ਜਨੇਸ਼ ਗਰਗ ਤੇ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪੰਡਤ ਰਾਮ ਚੰਦਰ ਕੌਸ਼ਕ ਦੀ ਅਗਵਾਈ ਹੇਠ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ.ਗੁਪਤਾ ਤੇ ਫੈਕਲਿਟੀ ਸਟਾਫ ਤੇ ਵਿਦਿਆਰਥੀਆ ਨੇ ਮਾਂ ਸਰਸਵਤੀ ਦਾ ਪੂਜਨ ਕਰਕੇ ਵਿਧੀ ਪੂਜਨ ਕਰਕੇ ਕੀਤਾ।...
ਮੋਗਾ 22 ਜਨਵਰੀ: (ਜਸ਼ਨ) ਮੋਗਾਆਰ.ਆਈ.ਈ.ਸੀ. ਇਮੀਗਰੇਸ਼ਨ ਸੰਸਥਾ ਮਾਲਵੇ ਦੀ ਨਾਮਵਰ ਸੰਸਥਾ ਹੈ, ਜੋ ਕਿ ਆਏ ਦਿਨ ਵਿਦੇਸ਼ ਜਾਣ ਵਾਲਿਆਂ ਦੇ ਸੁਪਨੇ ਸਾਕਾਰ ਕਰਕੇ ਪਹਿਲੀ ਪਸੰਦ ਬਣੀ ਹੋਈ ਹੈ। ਸੰਸਥਾ ਦੇ ਡਾਇਰੈਕਟਰ ਰੋਹਿਤ ਬਾਂਸਲ ਅਤੇ ਕੀਰਤੀ ਬਾਂਸਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ਼ਤਿਹਾਰਬਾਜ਼ੀ ਤੋਂ ਪ੍ਰਭਾਵਿਤ ਹੋ ਕੇ ਕਈ ਲੋਕ ਆਪਣੀ ਫ਼ਾਈਲ ਗਲਤ ਜਗਾ ਤੋਂ ਲਗਵਾ ਕੇ ਆਪਣਾ ਰਿਕਾਰਡ ਅੰਬੈਸੀ ਵਿਚ ਖ਼ਰਾਬ ਕਰ ਲੈਂਦੇ ਹਨ ਸਿੱਟੇ ਵਜੋਂ...
ਮੋਗਾ, 22 ਜਨਵਰੀ (ਜਸ਼ਨ) -ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਸਕੂਲ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਗੌਰਵ ਗੁਪਤਾ ਤੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ। ਬੱਚਿਆ ਨੇ ਪੀਲੇ ਰੰਗ ਦੇ ਕਪੜੇ ਪਾ ਕੇ ਪਤੰਗ ਬਣਾਉਣੀ ਸਿੱਖੀ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਪੂਨਮ ਸ਼ਰਮਾ ਤੇ ਸਮੂਹ ਸਟਾਫ ਨੇ ਮਾਂ ਸਰਸਵਤੀ ਦੀ ਪ੍ਰਤਿਮਾ ਤੇ ਜੋਯਤੀ ਜਗਾ ਕੇ ਕੀਤੀ। ਇਸ ਮੌਕੇ ਬੱਚਿਆ ਨੇ ਮਾਂ ਸਰਸਵਤੀ ਦੀ ਵੰਦਨਾ ਪੇਸ਼ ਕਰਕੇ...
ਮੋਗਾ, 22 ਜਨਵਰੀ (ਲਛਮਣਜੀਤ ਸਿੰਘ ਪੁਰਬਾ/ਜਸ਼ਨ)-ਮੋਗਾ ਪੁਲਿਸ ਨੇ ਮੋਗਾ ਜ਼ਿਲੇ ਦੇ ਪਿੰਡ ਤਾਰੇ ਵਾਲਾ ਵਿਖੇ 22 ਅਗਸਤ 2017 ਦੀ ਰਾਤ ਨੂੰ ਇਕ ਐਨ ਆਰ ਆਈ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ’ਚੋਂ ਤਿੰਨ ਵਿਅਕਤੀਆਂ ਨੂੰ ਗਿ੍ਰਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਅੱਜ ਐਸ ਪੀ ਆਈ ਵਜੀਰ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਅੱਜ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ 22-23 ਦੀ ਰਾਤ ਸਮੇਂ ਐਨ ਆਰ ਆਈ ਬਜ਼ੁਰਗ ਗੁਰਚਰਨ ਸਿੰਘ ਆਪਣੇ ਘਰ...
ਮੋਗਾ, 22 ਜਨਵਰੀ (ਜਸ਼ਨ)- ਹਾਈ ਕੋਰਟ ਦੇ ਹੁਕਮਾਂ ਤਹਿਤ ਮੋਗਾ ਵਿਚ ਨਜਾਇਜ਼ ਕਬਜ਼ਿਆਂ ਖਿਲਾਫ਼ ਨਗਰ ਨਿਗਮ ਵੱਲੋਂ ਚਲਾਈ ਮੁਹਿੰਮ ਨਾਲ ਗਰਮਾਈ ਸਿਆਸਤ ਅਤੇ ਪ੍ਰਭਾਵਿਤ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਨੂੰ ਲੈ ਕੇ ਪੈਦਾ ਹੋਈ ਗੁੰਝਲਦਾਰ ਸਥਿਤੀ ਦੇ ਅੱਜ ਹੋਰ ਗੰਭੀਰ ਹੋ ਜਾਣ ਦਾ ਖਦਸ਼ਾ ਪੈਦਾ ਹੋ ਗਿਆ ਹੈ ,ਕਿਉਂਕਿ ਸ਼ਹਿਰ ਵਿਚ ਕਰਵਾਈ ਗਈ ਮੁਨਿਆਦੀ ਮੁਤਾਬਕ ਨਾ ਸਿਰਫ਼ ਨਗਰ ਨਿਗਮ ਬਲਕਿ ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ) ਵੀ ਨਜਾਇਜ਼ ਕਬਜ਼ਿਆਂ ਖਿਲਾਫ਼ ਅੱਜ...
ਮੋਗਾ, 21 ਜਨਵਰੀ (ਜਸ਼ਨ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਮੋਗਾ ਵਿਚ ਅਣਅਧਿਕਾਰਤ ਖੋਖਿਆਂ ਨੂੰ ਢਾਹੁਣ ਅਤੇ ਵਸੇਬੇ ਦੇ ਮਾਮਲੇ ਸਬੰਧੀ ਕੌਂਸਲਰਾਂ ਦੀ ਹੋਈ ਮੀਟਿੰਗ ਦੌਰਾਨ ਭਾਜਪਾ ਆਗੂ ਅਤੇ ਸੀਨੀਅਰ ਡਿਪਟੀ ਮੇਅਰ ਅਨਿਲ ਬਾਂਸਲ, ਭਾਜਪਾ ਜ਼ਿਲਾ ਪ੍ਰਧਾਨ ਤਰਲੋਚਨ ਸਿੰਘ ਗਿੱਲ, ਡਿਪਟੀ ਮੇਅਰ ਜਰਨੈਲ ਸਿੰਘ ਦੁੱਨੇਕੇ, ਕੌਂਸਲਰ ਅਤੇ ਭਾਜਪਾ ਆਗੂ ਵਿਨੇ ਸ਼ਰਮਾ ,ਗੁਰਮਿੰਦਰਜੀਤ ਸਿੰਘ ਬਬਲੂ ਕੌਂਸਲਰ, ਵਿਨੇ ਸ਼ਰਮਾ, ਗੋਵਰਧਨ ਪੋਪਲੀ,ਸ਼ਿੰਦਰ ਸਿੰਘ ਗਿੱਲ,ਮਨਜੀਤ...
ਮੋਗਾ (ਜਸ਼ਨ) 21 ਜਨਵਰੀ : ਆਮ ਆਦਮੀ ਪਾਰਟੀ ਦੀ ਵਿਧਾਨ ਸਭਾ ਹਲਕਾ ਮੋਗਾ ਦੇ ਕਾਰਜਕਾਰੀ ਮੈਂਬਰਾਂ ਦੀ ਇੱਕ ਹੰਗਾਮੀ ਮੀਟਿੰਗ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਨਸੀਬ ਬਾਵਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿਵਾਸ ਸਥਾਨ ਤੇ ਹੋਈ ਜਿਸ ਵਿੱਚ ਸਰਵ ਸ਼੍ਰੀ ਨਰਿੰਦਰ ਚਾਹਲ ਐਡਵੋਕੇਟ, ਨਵਦੀਪ ਸੰਘਾ, ਅਨਿਲ ਸ਼ਰਮਾ ਵਾਇਸ ਪ੍ਰਧਾਨ, ਨਛੱਤਰ ਸਿੰਘ ਬਲਾਕ ਪ੍ਰਧਾਨ, ਸੁਰਿੰਦਰ ਸਿੰਘ ਦੌਲਤਪੁਰਾ ਬਲਾਕ ਪ੍ਰਧਾਨ, ਨਰੇਸ਼ ਚਾਵਲਾ ਜੁਆਇੰਟ ਸਕੱਤਰ, ਸੁਖਦੀਪ ਸਿੰਘ ਧਾਮੀ ਜੁਆਇੰਟ ਸਕੱਤਰ,...
ਮੋਗਾ, 21 ਜਨਵਰੀ (ਜਸ਼ਨ)-ਮਾਣਯੋਗ ਹਾਈ ਕੋਰਟ ਦੇ ਹੁਕਮਾਂ ’ਤੇ ਮੋਗਾ ਸ਼ਹਿਰ ਵਿਚੋਂ ਨਜਾਇਜ਼ ਕਬਜ਼ੇ ਹਟਾਉਣ ਦੀ ਪਰਿਕਿਰਿਆ ਉਪਰੰਤ ਮੋਗਾ ਜ਼ਿਲ੍ਹੇ ਵਿਚ ਸਿਆਸੀ ਬਿਆਨਬਾਜ਼ੀ ਪੂਰੇ ਜ਼ੋਰਾਂ ’ਤੇ ਹੈ ਅਤੇ ਸਿਆਸੀ ਆਗੂਆਂ ਨੇ ਮੇਅਰ ਅਕਸ਼ਿਤ ਜੈਨ ਅਤੇ ਵਿਧਾਇਕ ਡਾ: ਹਰਜੋਤ ਕਮਲ ਨੂੰ ਆਪਣੇ ਸਿਆਸੀ ਤੀਰਾਂ ਦੇ ਨਿਸ਼ਾਨੇ ’ਤੇ ਲੈਣ ਦੀ ਮੁਹਿੰਮ ਆਰੰਭੀ ਹੋਈ ਹੈ ਪਰ ਅੱਜ ਪਲਟਵਾਰ ਕਰਦਿਆਂ ਡਾ: ਹਰਜੋਤ ਕਮਲ ਨੇ ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਲੋਕਾਂ ਵਿਚ...

