News

ਮੋਗਾ 19 ਜਨਵਰੀ: (ਜਸ਼ਨ)-ਲੋਕ ਅਦਾਲਤਾਂ ਰਾਹੀਂ ਸਸਤਾ, ਜਲਦੀ ਅਤੇ ਟਿਕਾਊ ਨਿਆਂ ਪ੍ਰਾਪਤ ਹੁੰਦਾ ਹੈ ਅਤੇ ਮੋਗਾ ਵਿਖੇ 10 ਫ਼ਰਵਰੀ ਨੂੰ ਹਰੇਕ ਤਰਾਂ ਦੇ ਝਗੜਿਆਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਨ ਲਈ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਵਿਨੀਤ ਕੁਮਾਰ ਨਾਰੰਗ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ...
ਚੰਡੀਗੜ, 19 ਜਨਵਰੀ(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਟਰਾਂਸਪੋਰਟ ਸੈਕਟਰ ਵਿੱਚ ਸਾਰੇ ਦਾਅਵੇਦਾਰਾਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਾਉਣ ਬਾਰੇ ਆਪਣੀ ਸਰਕਾਰ ਦੀ ਵਚਨਬੱਧਤਾ ਮੁੜ ਦੁਹਰਾਉਦਿਆਂ ਦੱਸਿਆ ਹੈ ਕਿ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਨੇ ਅਪ੍ਰੈਲ ਤੋਂ ਦਸੰਬਰ 2017 ਤੱਕ 9.21 ਕਰੋੜ ਰੁਪਏ ਦਾ ਲਾਭ ਕਮਾਇਆ ਹੈ। ਪੀ.ਆਰ.ਟੀ.ਸੀ. ਦੀਆਂ 25 ਨਵੀਆਂ ਬੱਸਾਂ ਨੂੰ ਝੰਡੀ ਵਿਖਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ...
ਮੋਗਾ,19 ਜਨਵਰੀ (ਜਸ਼ਨ)-ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਨਵੀਂ ਅਨਾਜ ਮੰਡੀ ਮੋਗਾ ਵਿਖੇ ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਵਿਖੇ ਮਨਾਇਆ ਜਾਵੇਗਾ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਅਜਾਇਬ ਸਿੰਘ ਭੱਟੀ ਇਸ ਮੌਕੇ ਕੌਮੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਸਹਾਇਕ ਕਮਿਸ਼ਨਰ ਸ. ਹਰਪ੍ਰੀਤ ਸਿੰਘ ਅਟਵਾਲ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਅਨਾਜ ਮੰਡੀ ਵਿਖੇ ਚੱਲ ਰਹੀਆਂ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਦੀਆਂ ਰੀਹਰਸਲਾਂ ਦਾ ਜਾਇਜ਼ਾ ਲੈਣ ਉਪਰੰਤ ਵੱਖ-...
ਮੋਗਾ,19 ਜਨਵਰੀ (ਜਸ਼ਨ)-ਗੁਰੂ ਨਾਨਕ ਕਾਲਜ ਦੇ ਸਾਬਕਾ ਪਿ੍ੰਸੀਪਲ ਸੁਰਜੀਤ ਸਿੰਘ ਗਿੱਲ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਅੱਜ ਸਰਕਾਰੀ ਹਾਈ ਸਕੂਲ ਬਹੋਨਾ ਦੇ 300 ਵਿਦਿਆਰਥੀਆਂ ਨੂੰ ਗਰਮ ਕੋਟੀਆਂ ਵੰਡੀਆਂ ਗਈਆਂ । ਇਸ ਸਬੰਧੀ ਸਕੂਲ ਵਿੱਚ ਇੱਕ ਸਾਦਾ ਸਮਾਗਮ ਕੀਤਾ ਗਿਆ, ਜਿਸ ਵਿੱਚ ਪਿ੍ਸੀਪਲ ਸੁਰਜੀਤ ਸਿੰਘ ਗਿੱਲ, ਸਰਪੰਚ ਹਰਭਜਨ ਸਿੰਘ ਬਹੋਨਾ ਅਤੇ ਮੁੱਖ ਅਧਿਕਾਪਕਾ ਹਰਜੀਤ ਕੌਰ ਵੱਲੋਂ ਵਿਦਿਆਰਥੀਆਂ ਅਤੇ ਸਕੂਲ ਦੇ ਮਿਡ ਡੇ ਮੀਲ ਵਰਕਰਾਂ ਨੂੰ ਕੋਟੀਆਂ ਤਕਸੀਮ ਕੀਤੀਆਂ। ਇਸ ਮੌਕੇ...
ਸਮਾਲਸਰ,19 ਜਨਵਰੀ(ਗਗਨਦੀਪ)-ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੂਬੇ ਵਿਚ ਖੋਲੇ ਸੇਵਾ ਕੇਂਦਰਾਂ ਦਾ ਮਕਸਦ ਆਮ ਜਨਤਾ ਨੂੰ ਖੱਜਲ ਖੁਆਰੀ ਤੋਂ ਬਚਾਅ ਕੇ ਉਹਨਾਂ ਨੂੰ ਇਕ ਜਗਹ ’ਤੇ ਇਕ ਤੋਂ ਵੱਧ ਸੇਵਾਵਾਂ ਮੁਹੱਈਆ ਕਰਵਾਉਣਾ ਸੀ ਪਰ ਇਹਨਾਂ ਸੇਵਾ ਕੇਂਦਰਾਂ ਵਿਚ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉ ਲਈ ਡਾਹਢੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਹਨਾਂ ਸੇਵਾ ਕੇਂਦਰਾਂ ’ਚ ਆਮ ਲੋਕ ਆਪਣੇ ਨਿੱਕੇ ਮੋਟੇ ਕੰਮ ਕਰਾਉਣ ਲਈ ਗੇੜੇ ਮਾਰਦੇ ਥੱਕ ਜਾਂਦੇ ਹਨ ਪਰ ਉਹਨਾਂ ਦੇ ਕੰਮ...
ਮੋਗਾ 18 ਜਨਵਰੀ: (ਜਸ਼ਨ) ਹਾਈ ਕੋਰਟ ਦੀ ਸਖਤੀ ਤੋਂ ਬਾਅਦ ਅੱਜ ਨਗਰ ਨਿਗਮ ਮੋਗਾ ਦੀ ਟੀਮ ਨੇ ਤਹਿਸੀਲਦਾਰ ਦੀ ਹਾਜ਼ਰੀ ’ਚ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਵਿਚ ਨਾਜਾਇਜ਼ ਕਬਜ਼ੇ ਵਾਲੇ ਖੋਖਿਆਂ ਨੂੰ ਚੁੱਕਵਾਉਣ ਦੀ ਮੁਹਿੰਮ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਅਤੇ ਨਜ਼ਾਇਜ਼ ਕਬਜ਼ਿਆਂ ਵਾਲੇ ਖੋਖਿਆਂ ’ਤੇ ਬੁਲਡੋਜ਼ਰ ਫੇਰਨਾ ਸ਼ੁਰੂ ਕਰ ਦਿੱਤਾ। ਨਜਾਇਜ਼ ਕਬਜਿਆਂ ਨੂੰ ਹਟਾਉਣ ਦੀ ਇਸ ਕਾਰਵਾਈ ਨਾਲ ਸ਼ਹਿਰ ਦੇ ਦੁਕਾਨਦਾਰਾਂ ’ਚ ਰੋਸ ਪਾਇਆ ਜਾ ਰਿਹਾ ਸੀ। ਸਥਿਤੀ ਤਨਾਅ ਪੂਰਨ ਬਣੀ ਰਹੀ । ਇਸ ਮੌਕੇ...
ਚੰਡੀਗੜ੍ਹ, 18 ਜਨਵਰੀ: (ਜਸ਼ਨ) ਹਾਈ ਕੋਰਟ ਵੱਲੋਂ ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰਨ ਦੇ ਮੱਦੇਨਜ਼ਰ ਮੰਤਰੀ ਮੰਡਲ ਵੱਲੋਂ ਲਏ ਗਏ ਸਾਰੇ ਫੈਸਲੇ ਮਨਸੂਖ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵੱਲੋਂ ਕੀਤੀ ਗਈ ਮੰਗ ਦੀ ਪੰਜਾਬ ਦੇ ਮੰਤਰੀਆਂ ਬ੍ਰਹਮ ਮੁਹਿੰਦਰਾ, ਤਿਪਤ ਰਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ ਅਤੇ ਸਾਧੂ ਸਿੰਘ ਧਰਮਸੋਤ ਨੇ ਤਿੱਖੀ ਆਲੋਚਨਾ ਕੀਤੀ ਹੈ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੰਤਰੀਆਂ ਨੇ ਕਿਹਾ ਕਿ ਚੀਮਾ ਦੀ ਬੇਤੁਕੀ ਮੰਗ ਨਾਲ...
ਨਵੀਂ ਦਿੱਲੀ, 18 ਜਨਵਰੀ(ਜਸ਼ਨ) ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੇਤੀਬਾੜੀ ਦੇ ਖੇਤਰ ਵਿੱਚ ਤਰਜੀਹਾਂ ਨਿਰਧਾਰਤ ਕਰਨ ਲਈ ਰਾਜਾਂ ਨੂੰ ਵਧੇਰੇ ਸੰਭਾਵਨਾਵਾਂ ਮੁਹੱਈਆ ਕਰਵਾਉਣ ਲਈ ਅੱਜ ਇਥੇ ਕੇਂਦਰ ਸਰਕਾਰ ਨੂੰ 90:10 ਫੰਡਿਗ ਦੇ ਅਨੁਪਾਤ ਵਾਲੀ ਰਾਸ਼ਟਰੀ ਖੇਤੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਨੂੰ ਮੁੜ ਬਹਾਲ ਕਰਨ ਦਾ ਸੱਦਾ ਦੇਣ ਮੌਕੇ ਪੰਜਾਬ ਦੀ ਤਰਜ਼ ’ਤੇ ਇੱਕ ਸਰਬ ਭਾਰਤੀ ਖੇਤੀ ਕਰਜ਼ਾ ਮੁਆਫੀ ਯੋਜਨਾ ਸ਼ੁਰੂ ਕਰਨ ਅਤੇ ਪੰਜਾਬ ਨੂੰ ਵਿਸ਼ੇਸ਼ ਵਰਗ ਦੇ ਅਧੀਨ...
ਮੋਗਾ,18 ਜਨਵਰੀ (ਜਸ਼ਨ)-ਲਾਇਨਜ਼ ਕਲੱਬ ਮੋਗਾ ਵਿਜ਼ਨ ਵੱਲੋਂ ਸਰਕਾਰੀ ਹਾਈ ਸਕੂਲ ਦੁੱਨੇਕੇ ਵਿਖੇ 14 ਬਾਥਰੂਮ ਤਿਆਰ ਕਰਵਾਏ ਗਏ। ਇਸ ਤੋਂ ਪਹਿਲਾਂ ਕਲੱਬ ਵੱਲੋਂ ਆਰ.ਓ. ਸਿਸਟਮ ਵੀ ਲਗਵਾਇਆ ਗਿਆ। ਨਵੇਂ ਬਣਾਏ ਗਏ ਬਾਥਰੂਮਾਂ ਦਾ ਉਦਘਾਟਨ ਕਰਨ ਪਹੰੁਚੇ ਏ.ਡੀ.ਸੀ. ਰਾਜੇਸ਼ ਤਿ੍ਰਪਾਠੀ ਨੇ ਕਲੱਬ ਵੱਲੋਂ ਕਰਵਾਏ ਇਸ ਕਾਰਜ ਦੀ ਖੂਬ ਸ਼ਲਾਘਾ ਕੀਤੀ। ਇਸ ਮੌਕੇ ਹੋਏ ਸਾਦਾ ਅਤੇ ਪ੍ਰਭਵਸ਼ਾਲੀ ਸਮਾਗਮ ਦੌਰਾਨ ਕਲੱਬ ਦੇ ਚਾਰਟਰਡ ਪ੍ਰਧਾਨ ਤੁਸ਼ਾਰ ਗੋਇਲ, ਪ੍ਰਧਾਨ ਵਿਕਾਸ ਗੁਪਤਾ, ਡਾ: ਸਿਧਾਰਥ...
ਮੋਗਾ,18 ਜਨਵਰੀ(ਜਸ਼ਨ)-ਮਾਘੀ ਤੋਂ ਬਾਅਦ ਬਸੰਤ ਰੁੱਤ ਦੀ ਸ਼ੁਰੂਆਤ ਹੁੰਦਿਆਂ ਹੀ ਚਾਇਨਾ ਡੋਰ ਦੀ ਵਿਕਰੀ ਧੜੱਲੇ ਨਾਲ ਸ਼ੁਰੂ ਹੋ ਗਈ ਹੈ ਅਤੇ ਸ਼ਹਿਰ ਅੰਦਰ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਵਲੋਂ ਹਾਈਕੋਰਟ ਦੇ ਆਦੇਸ਼ਾਂ ਨੂੰ ਨਕਾਰਦਿਆਂ ਚਾਇਨਾ ਡੋਰ ਦੀ ਵਿਕਰੀ ਕੀਤੀ ਜਾ ਰਹੀ ਹੈ। ਇਸ ਡੋਰ ਨਾਲ ਪਿਛਲੇ ਸਮੇਂ ਦਰਮਿਆਨ ਜਿੱਥੇ ਬੇਜ਼ੁਬਾਨ ਪੰਛੀਆਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ ਸੀ ਉੱਥੇ ਕਈ ਨਿੱਕੇ ਬੱਚੇ ਵੀ ਚਾਇਨਾ ਡੋਰ ਕਾਰਨ ਹਾਦਸਿਆਂ ਦੇ ਸ਼ਿਕਾਰ ਹੋਏ। ਜਦੋਂ...

Pages