News

ਮੋਗਾ, 12 ਜਨਵਰੀ (ਜਸ਼ਨ)-ਮਾਲਵੇ ਖੇਤਰ ਦੀ ਆਰ.ਆਈ.ਈ.ਸੀ. ਇਮੀਗਰੇਸ਼ਨ ਸੰਸਥਾ ਵਧੇਰੇ ਵਿਦਿਆਰਥੀਆਂ ਦੇ ਵੱਖਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨਾਂ ਦੇ ਸੁਪਨਿਆਂ ਨੂੰ ਵੀ ਪੂਰਾ ਕਰ ਰਹੀ ਹੈ। ਸੰਸਥਾ ਦੀ ਵੱਡੀ ਖਾਸੀਅਤ ਹੈ ਕਿ ਜੋ ਵਿਦਿਆਰਥੀ ਹੋਰਨਾਂ ਸੰਸਥਾਵਾਂ ਤੋਂ ਨਿਰਾਸ਼ ਹੋ ਕੇ ਆਉਂਦੇ ਹਨ, ਉਨਾਂ ਦਾ ਵੀ ਵੀਜ਼ਾ ਵਧੀਆ ਢੰਗ ਨਾਲ ਫ਼ਾਈਲ ਤਿਆਰ ਕਰਵਾ ਕੇ ਘੱਟ ਸਮੇਂ ਵਿਚ ਲਗਵਾਇਆ ਜਾਂਦਾ ਹੈ। ਸੰਸਥਾ ਦੇ ਡਾਇਰੈਕਟਰਜ਼ ਰੋਹਿਤ ਬਾਂਸਲ ਅਤੇ ਕੀਰਤੀ ਬਾਂਸਲ ਨੇ ਦੱਸਿਆ ਕਿ ਜੋ 12ਵੀਂ ਪਾਸ...
ਚੰਡੀਗੜ, 11 ਜਨਵਰੀ (ਪੱਤਰ ਪਰੇਰਕ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਅੱਜ ਕਾਂਗਰਸ ਸਰਕਾਰੀ ਦੀਆਂ 10 ਮਹੀਨੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਵਿਸਥਾਰਤ ਵੇਰਵਾ ਪੇਸ਼ ਕੀਤਾ ਗਿਆ। ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਭਵਿੱਖੀ ਯੋਜਨਾਵਾਂ ਦਾ ਖ਼ਾਕਾ (ਵਿਜ਼ਨ ਦਸਤਾਵੇਜ਼) ਵੀ ਪੇਸ਼ ਕੀਤਾ ਗਿਆ। ਇਥੇ ਪ੍ਰੈਸ ਕਾਨਫ਼ਰੰਸ ਦੌਰਾਨ ਵਿਸਥਾਰਤ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ...
ਫ਼ਿਰੋਜ਼ਪੁਰ ,11 ਜਨਵਰੀ (ਪੰਕਜ ਕੁਮਾਰ)- ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਅਗਵਾਈ ਹੇਠ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ ਦੇ ਸਹਿਯੋਗ ਨਾਲ ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਵੱਲੋਂ ਸਵਾਮੀ ਵਿਵੇਕਾਨੰਦ ਦੇ 155ਵੇਂ ਜਨਮ ਦਿਨ ਨੂੰ ਸਮਰਪਿਤ ਕੌਮੀ ਯੁਵਕ ਸਪਤਾਹ 2018 ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ੍ਰ. ਗੁਰਕਰਨ ਸਿੰਘ ਰਣੀਆ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਨੇ ਦਿੱਤੀ। ਉਨਾਂ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ...
ਫ਼ਿਰੋਜ਼ਪੁਰ,11 ਜਨਵਰੀ (ਪੰਕਜ ਕੁਮਾਰ) -ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲੇ ਦੇ 83 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 166 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ. ਰਾਮਵੀਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿੱਚ ਚੱਲ ਰਹੇ ਸੇਵਾ ਕੇਂਦਰ ਨਿਰਵਿਘਨ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨਾਂ ਕਿਹਾ ਕਿ...
ਮੋਗਾ,11 ਜਨਵਰੀ(ਜਸ਼ਨ)-ਸਹਾਇਕ ਕਮਿਸ਼ਨਰ ਸਟੇਟ ਟੈਕਸ ਮੋਗਾ ਜਗਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੀ.ਐਸ.ਟੀ ਤਹਿਤ 01 ਫ਼ਰਵਰੀ 2018 ਤੋਂ 50 ਹਜ਼ਾਰ ਰੁਪਏ ਤੋਂ ਵੱਧ ਅੰਤਰਰਾਜੀ ਖਰੀਦ/ਵਿਕਰੀ ‘ਤੇ ਲਾਗੂ ਹੋਣ ਜਾ ਰਹੇ ਈ.ਵੇਅ ਬਿੱਲ ਸਿਸਟਮ ਦੀ ਵਪਾਰੀਆਂ ਅਤੇ ਟਰਾਂਸਪੋਰਟਰਾਂ ਨੂੰ ਜਾਣਕਾਰੀ ਦੇਣ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਪਾਰੀਆਂ ਅਤੇ ਟਰਾਂਸਪੋਰਟਰਾਂ ਦਾ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਵੱਖ-ਵੱਖ ਕਿੱਤਿਆਂ ਨਾਲ ਸਬੰਧਤ ਤਕਰੀਨ 70 ਦੇ ਕਰੀਬ...
ਮੋਗਾ, 11 ਜਨਵਰੀ (ਜਸ਼ਨ)-ਬੀਤੇ ਦਿਨ ਸਾਇੰਸ ਓਲਪਿਆਂਡ ਫਾਉਡੇਸ਼ਨ ਵੱਲੋਂ ਮਾੳੂਂਟ ਲਿਟਰਾ ਜੀ ਸਕੂਲ ਵਿਚ ਜਨਰਲ ਨਾਲਜ ਦੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਸੀ, ਜਿਸਦਾ ਅੱਜ ਐਲਾਨ ਕੀਤੇ ਗਏ ਨਤੀਜੇ ਵਿਚ ਮਾਉਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰਦੇ ਹੋਏ ਇਕ ਗੋਲਡ ਮੈਡਲ, ਇਕ ਸਿਲਵਰ ਮੈਡਲ ਤੇ ਇਕ ਬ੍ਰਾਉਜ ਮੈਡਲ ਦਾ ਖਿਤਾਬ ਜਿੱਤਿਆ। ਇਸ ਸਬੰਧੀ ਜਾਣਕਾਰੀ ਦਿੰਦੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਸਾਲ 2017 ਵਿਚ ਸਕੂਲ ਵਿਚ...
ਮੋਗਾ, 11 ਜਨਵਰੀ (ਜਸ਼ਨ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ. ਐਸ.ਪੀ. ਸਿੰਘ ਉਬਰਾਏ ਜੀ ਦੀ ਅਗਵਾਈ ਹੇਠ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਥੋੜੀ ਹੈ ਕਿਉਂਕਿ ਸਰਬੱਤ ਦਾ ਭਲਾ ਟਰੱਸਟ ਆਪਣੇ ਨਾਮ ਦੇ ਅਨੁਰੂਪ ਜਾਤ ਪਾਤ ਅਤੇ ਦੇਸ਼ਾਂ ਦੀ ਸਰਹੱਦਾਂ ਤੋਂ ਉਪਰ ਉਠਕੇ ਸਮੁੱਚੀ ਲੋਕਾਈ ਦੇ ਭਲੇ ਲਈ ਕੰਮ ਕਰ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਗਟਾਵਾ ਏ.ਡੀ.ਸੀ. ਜਗਵਿੰਦਰ ਪਾਲ ਸਿੰਘ ਨੇ ਪਿੰਡ ਫਤਿਹਗੜ ਕੋਰੋਟਾਣਾ ਵਿਖੇ 254ਵੇਂ...
ਸੁਖਾਨੰਦ ,11 ਜਨਵਰੀ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਦੀ ਸੁਯੋਗ ਰਹਿਨੁਮਾਈ ਹੇਠ ਪ੍ਰਗਤੀਸ਼ੀਲ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ‘ਸਵੱਛ ਭਾਰਤ’ ਵਿਸ਼ੇ ਅਧੀਨ ਲਗਾਇਆ ਗਿਆ। ਸੱਤ ਰੋਜ਼ਾ ਕੈਂਪ ਦੇ ਕੋ-ਆਰਡੀਨੇਟਰ ਡਾ.ਸੁਖਵਿੰਦਰ ਕੌਰ (ਪਿੰ੍ਰਸੀਪਲ), ਸਹਾਇਕ ਕੋ-ਆਰਡੀਨੇਟਰ ਗੁਰਜੀਤ ਕੌਰ (ਉੱਪ ਪਿੰ੍ਰਸੀਪਲ), ਪ੍ਰੋਗਰਾਮ ਅਫ਼ਸਰ ਡਾ.ਬਲਜਿੰਦਰ ਕੌਰ (ਸਹਾਇਕ ਪ੍ਰੋ. ਪੰਜਾਬੀ ਵਿਭਾਗ) ਅਤੇ ਸ਼ੀਤਲ ਨਈਅਰ (...
ਮੋਗਾ,11 ਜਨਵਰੀ (ਜਸ਼ਨ)- ਇਲੈਟਰੋ ਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਵੱਲੋਂ ਅੱਜ ਮੋਗਾ ਵਿਖੇ ਇਲੈਟਰੋ-ਹੋਮਿਓਪੈਥੀ ਦੇ ਜਨਮਦਾਤਾ ਡਾ: ਕਾਊਂਟ ਸੀਜ਼ਰ ਮੈਟੀ ਦੇ 209ਵੇਂ ਜਨਮ ਦਿਨ ਮੌਕੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ+। ਇਸ ਮੌਕੇ ਜਯੋਤੀ ਪ੍ਰਚੰਡ ਕਰਨ ਉਪਰੰਤ ਵੱਖ ਵੱਖ ਸੂਬਿਆਂ ਤੋਂ ਪੰਹੁਚੇ ਡਾਕਰਟਰਾਂ ਨੇ ਡਾ: ਕਾੳੂਂਟ ਸੀਜ਼ਰ ਮੈਟੀ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਡਾ: ਜਗਤਾਰ ਸਿੰਘ ਸੇਖੋਂ ਨੇ ਵੱਖ ਵੱਖ ਰਾਜਾਂ ਤੋਂ ਪਹੰੁਚੇ ਹੋਏ...
ਜਗਰਾਓਂ ,11 ਜਨਵਰੀ (ਜਸ਼ਨ)- ਅੱਜ ਨਾਨਕਸਰ ਨੇੜੇ ਲੁਧਿਆਣਾ-ਫਿਰੋਜ਼ਪੁਰ ਕੌਮੀ ਸ਼ਾਹਮਾਰਗ ‘ਤੇ ਚੰਡੀਗੜ ਤੋਂ ਫਰੀਦਕੋਟ ਨੂੰ ਜਾ ਰਹੀ ਕਾਰ ਅਤੇ ਮੋਗਾ ਤੋਂ ਲੁਧਿਆਣਾ ਵੱਲ ਜਾ ਰਹੇ ਪੈਪਸੀ ਬੋਤਲਾਂ ਨਾਲ ਭਰੇ ਟਰੱਕ ਵਿਚਕਾਰ ਟੱਕਰ ਹੋ ਜਾਣ ਕਰਕੇ ਇਕੋਂ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਗੱਡੀ ‘ਚ ਪਤੀ-ਪਤਨੀ ਸਮੇਤ 5 ਜੀਅ ਸਵਾਰ ਸਨ। ਇਸ ਹਾਦਸੇ ‘ਚ ਪਤੀ-ਪਤਨੀ ਸਮੇਤ 4 ਸਾਲਾ ਬੱਚੇ ਦੀ ਮੌਤ ਹੋ ਗਈ ਜਦਕਿ 3 ਮਹੀਨਿਆਂ ਦੀ ਬੱਚੀ ਸਹੀ ਸਲਾਮਤ ਬੱਚ ਗਈ। ਇਹ ਹਾਦਸਾ ਗੁਰਦੁਆਰਾ...

Pages