ਗੁਰਦਾਸਪੁਰ ,7 ਜਨਵਰੀ (ਜਸ਼ਨ)- ਬੀ ਐੱਸ ਐੱਫ ਦੇ ਜਾਂਬਾਜ਼ ਜਵਾਨਾਂ ਨੇ ਅੱਜ ਹਿੰਦ ਪਾਕਿ ਸਰਹੱਦ ’ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ। ਬੀ ਐੱਸ ਐੱਫ 170 ਬਟਾਲੀਅਨ ਦੇ ਕਮਾਂਡਰ ਪੀ ਜੇ ਐੱਸ ਨਾਗਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਅੱਜ ਸਵੇਰੇ 7 ਵਜੇ ਦੇ ਕਰੀਬ ਬੀ ਓ ਪੀ ਪੋਸਟ ਪਿਲਰ 22-12 ਦੇ ਨਜ਼ਦੀਕ ਭਾਰਤੀ ਤਸਕਰਾਂ ਦੀ ਹਲਚਲ ਨੂੰ ਦੇਖਣ ’ਤੇ ਭਾਰਤੀ ਜਵਾਨਾਂ ਨੇ ਤਸਕਰਾਂ ਨੂੰ ਵੰਗਾਰਿਆ ਪਰ ਉਹਨਾਂ ਦੇ ਭੱਜ ਖਲੋਣ ਕਾਰਨ ਬੀ ਐੱਸ ਐੱਫ ਦੇ...
News
ਮੋਗਾ,6 ਜਨਵਰੀ (ਜਸ਼ਨ)- ਮੋਗਾ ਦੇ ਪਿੰਡ ਦੌਲਤਪੁਰਾ ਉੱਚਾ ਵਿਖੇ 7 ਜਨਵਰੀ ਨੂੰ ਸਿਹਤ ਸਬੰਧੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ । ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾ ਰਹੇ ਇਸ ਸੈਮੀਨਾਰ ਦੌਰਾਨ ਕਨੇਡਾ ਤੋਂ ਡਾ: ਸੁਖਵਿੰਦਰ ਸਿੰਘ ਬਰਾੜ ਪਿੰਡ ਵਾਸੀਆਂ ਨੂੰ ਬੀਮਾਰੀਆਂ ਦੇ ਬਚਾਅ ਲਈ ਹਰ ਰੋਜ਼ ਵਰਤੋਂ ਵਿਚ ਆਉਣ ਵਾਲੀਆਂ ਚੀਜਾਂ ਦੇ ਫਾਇਦੇ ਅਤੇ ਨੁਕਸਾਨਾਂ ਬਾਰੇ ਜਾਣਕਾਰੀ ਦੇਣਗੇ। ਸਿਹਤ ਸਬੰਧੀ ਹੋਣ ਵਾਲੇ ਸੈਮੀਨਾਰ ਸਬੰਧੀ ਜ਼ਿਲਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਦੋਲਤਪੁਰਾ ਨੇ...
ਸਮਾਲਸਰ, 6 ਜਨਵਰੀ (ਗਗਨਦੀਪ) :-ਪ੍ਰਵਾਸੀ ਭਾਰਤੀ ਅਮਰ ਸਿੰਘ ਸਰਾਂ ਦੇ ਸਪੁੱਤਰ ਹਰਜਿੰਦਰ ਸਿੰਘ ਅਤੇ ਮੋਹਣ ਸਿੰਘ ਆਸਟ੍ਰੇਲੀਆ ਨੇ ਆਪਣੀ ਬੇਟੀ ਮਨਜੋਤ ਕੌਰ ਅਤੇ ਲੜਕੇ ਸਮੀਤ ਸਿੰਘ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਲੰਡੇ ਮੋਗਾ ਵਿੱਚ ਪਹਿਲੀ ਕਲਾਸ ਤੋਂ ਪੰਜਵੀਂ ਕਲਾਸ ਤੱਕ ਸਕੂਲ ਦੇ ਸਾਰੇ ਡੇਢ ਸੌ ਤੋਂ ਵੱਧ ਵਿਦਿਆਰਥੀਆਂ ਨੂੰ ਕੜਾਕੇ ਦੀ ਪੈ ਰਹੀ ਸਰਦੀ ਤੋਂ ਬਚਣ ਲਈ ਬੂਟ ਅਤੇ ਜੁਰਾਬਾਂ ਵੰਡੀਆਂ ਗਈਆਂ ਅਤੇ ਸਕੂਲ ਵਿੱਚ ਲਿਆਂਦੇ ਜਾ ਰਹੇ ਨਵੇਂ...
ਸਮਾਲਸਰ,6 ਜਨਵਰੀ (ਗਗਨਦੀਪ)-ਪਿੰਡ ਡੇਮਰੂ ਕਲਾਂ ਦੇ ਘਰ ਅੰਦਰੋਂ 11 ਕੇ.ਵੀ. ਲਾਈਨ ਨਾ ਕੱਢਣ ਦੇ ਵਿਰੋਧ ਵਜੋਂ ਬੀ.ਕੇ.ਯੂ. (ਏਕਤਾ) ਉਗਰਾਹਾਂ ਵੱਲੋਂ ਸਬ ਡਵੀਜਨ ਸਮਾਲਸਰ ਵਿਖੇ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਵਿੱਚ ਧਰਨਾ ਪ੍ਰਦਰਸ਼ਨ ਕਰਕੇ ਬਿਜਲੀ ਬੋਰਡ ਖਿਲਾਫ ਨਾਅਰੇਬਾਜੀ ਵੀ ਕੀਤੀ ਗਈ। ਆਪਣੇ ਸੰਬੋਧਨ ਵਿੱਚ ਜੱਥੇਬੰਦੀ ਦੇ ਬੁਲਾਰਿਆਂ ਨੇ ਦੱਸਿਆ ਕਿ ਗੁਰਦੀਪ ਸਿੰਘ ਪੁੱਤਰ ਰਾਮ ਸਿੰਘ ਵਾਸੀ ਡੇਮਰੂ ਕਲਾਂ ਦੇ ਘਰ ਵਿੱਚੋਂ 11 ਕੇ.ਵੀ. ਲਾਈਨ ਬਾਹਰ ਕੱਢਣ ਲਈ ਕਿਤਾਬ ਨੰ...
ਚੰਡੀਗੜ, 6 ਜਨਵਰੀ: (ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਮਾਨਸਾ ਤੋਂ ਕਿਸਾਨ ਕਰਜ਼ਾ ਮੁਆਫੀ ਸਕੀਮ ਦੀ ਰਸਮੀ ਸ਼ੁਰੂਆਤ ਕਰਨਗੇ ਜਿਸ ਨਾਲ ਪਹਿਲੇ ਪੜਾਅ ਵਿੱਚ 5.63 ਲੱਖ ਕਿਸਾਨਾਂ ਨੂੰ ਲਾਭ ਪਹੁੰਚੇਗਾ। ਅੱਜ ਇੱਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵਧੀਕ ਮੁੱਖ ਸਕੱਤਰ (ਸਹਿਕਾਰਤਾ) ਡੀ.ਪੀ. ਰੈਡੀ ਅਤੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੇ ਦੱਸਿਆ ਕਿ 31 ਮਾਰਚ, 2017 ਤੱਕ ਸਹਿਕਾਰੀ ਸੰਸਥਾਵਾਂ ਤੋਂ ਲਗਪਗ 2700...
ਮੋਗਾ 6 ਜਨਵਰੀ(ਜਸ਼ਨ)-ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਮੋਗਾ ਦੀ ਰਹਿਨੁਮਾਈ ਹੇਠ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ ਵੱਲੋਂ ਜੁਵੇਨਾਈਲ ਜਸਟਿਸ ਐਕਟ 2015 ਵਿੱਚ ਹੋਈ ਸੋਧ ਸਬੰਧੀ ਸਪੈਸ਼ਲ ਜੁਵੇਨਾਈਲ ਪੁਲਿਸ ਯੂਨਿਟ ਦੇ ਮੈਂਬਰਾਂ ਨੂੰ ਸਿਵਲ ਲਾਈਨਜ਼ ਪੁਲਿਸ ਵਿਭਾਗ ਮੋਗਾ ਵਿਖੇ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਦੌਰਾਨ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ ਵੱਲੋਂ ਸਪੈਸ਼ਲ ਜੁਵੇਨਾਈਲ ਪੁਲਿਸ ਯੂਨਿਟ ਦੇ...
ਮੋਗਾ, 6 ਜਨਵਰੀ (ਜਸ਼ਨ)-ਅੱਜ ਮੋਗਾ ਜ਼ਿਲੇ ਦੇ ਪਿੰਡ ਜਵਾਹਰ ਸਿੰਘ ਵਾਲਾ ਦੇ ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਪੜਦੇ ਬਾਹਰਵੀਂ ਜਮਾਤ ਦੇ ਇਕ ਵਿਦਿਆਰਥੀ ਅਤੇ ਵਿਦਿਆਰਥਣ ਨੇ ਦੁਪਹਿਰ ਸਮੇਂ ਜ਼ਹਿਰ ਪੀ ਕੇ ਆਤਮ ਹੱਤਿਆ ਕਰ ਲਈ । ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪਹਿਲਾਂ ਲੜਕੇ ਅਤੇ ਲੜਕੀ ਨੂੰ ਨਿਹਾਲ ਸਿੰਘ ਵਾਲਾ ਦੇ ਦੀਪ ਹਸਪਤਾਲ ਵਿਚ ਇਲਾਜ ਲਈ ਲੈ ਜਾਇਆ ਗਿਆ ਪਰ ਡਾ: ਹਰਗੁਰਪ੍ਰਤਾਪ ਵੱਲੋਂ ਦੋਨਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਭੇਜਿਆ...
ਮੋਗਾ, 6 ਜਨਵਰੀ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੇ ਪ੍ਰਮੁੱਖ ਸਿੱਖਿਆ ਸੰਸਥਾ ਮਾੳੂਂਟ ਲਿਟਰਾ ਜ਼ੀ ਸਕੂਲ ਵਿਚ ਅੱਜ ਨਾਸਾ ਵੱਲੋਂ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਦਿੱਲੀ ਤੋਂ ਵਿਸ਼ੇਸ਼ ਤੌਰ ਤੇ ਪੁੱਜੇ ਨਾਸਾ ਦੇ ਮਾਹਿਰ ਪਰਨੀਤ ਸਿੰਘ ਨੇ ਸੈਮੀਨਾਰ ਦੀ ਸ਼ੁਰੂਆਤ ਰੀਬਨ ਕੱਟ ਕੇ ਕੀਤੀ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਨਿਰਮਲ ਧਾਰੀ ਅਤੇ ਸਟਾਫ ਨੇ ਫੁੱਲਾਂ ਦਾ ਗੁਲਦਸਤਾ...
ਫ਼ਤਿਹਗੜ ਪੰਜਤੂਰ,5 ਜਨਵਰੀ (ਜਸ਼ਨ)-ਧਰਮਕੋਟ ਹਲਕੇ ਦੀ ਨਗਰ ਪੰਚਾਇਤ ਫ਼ਤਿਹਗੜ ਪੰਜਤੂਰ ਵਿਖੇ ਨਗਰ ਕੌਂਸਲ ਦੀ ਪ੍ਰਧਾਨਗੀ ਲਈ ਗੁਰਵਿੰਦਰ ਸਿੰਘ ਜੌਹਲ ਚੋਣ ਅਧਿਕਾਰੀ ਦੀ ਦੇਖ ਰੇਖ ਹੇਠ ਹੋਈ। ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ ਦੀ ਅਗਵਾਈ ਹੇਠ ਸਮੂਹ ਕੌਂਸਲਰਾਂ ਨੇ ਅਮਨਦੀਪ ਸਿੰਘ ਗਿੱਲ ਪ੍ਰਧਾਨ ਯੂਥ ਕਾਂਗਰਸ ਹਲਕਾ ਧਰਮਕੋਟ ਦੀ ਪਤਨੀ ਕੌਂਸਲਰ ਰਮਨਦੀਪ ਕੌਰ ਗਿੱਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ। ਕੌਂਸਲਰਾਂ ਵਿਚ ਬੀਬੀ ਸ਼ੀਲਾ ਰਾਣੀ, ਨਰੇਸ਼ ਕੁਮਾਰ, ਜਸਵੰਤ ਸਿੰਘ...

