ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 5 ਜਨਵਰੀ-(ਜਸ਼ਨ) ਸਭਿਆਚਾਰਕ ਮਾਮਲੇ, ਸੈਰ ਸਪਾਟਾ ਤੇ ਸਥਾਨਕ ਸਰਕਾਰਾਂ ਬਾਰੇ ਕੈਬਿਨਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਸਰਕਾਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ (23 ਮਾਰਚ) ਰਾਜ ਭਰ ਵਿੱਚ ‘ਯੁਵਾ ਸ਼ਕਤੀ ਦਿਵਸ’ ਵਜੋਂ ਮਨਾਏਗੀ। ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਮਿਊਜ਼ੀਅਮ ਦੇ ਵਿਸਤਾਰ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ, ਸ. ਸਿੱਧੂ ਨੇ ਆਖਿਆ ਕਿ ਉਹ...
News
ਮੋਗਾ 5 ਜਨਵਰੀ (ਜਸ਼ਨ)-ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ ਵਿਖੇ ਅਮਰ ਸਿੰਘ ਵੈਲਫੇਅਰ ਕਲੱਬ ਵਲੋਂ ਪਿੰਡ ਨੂੰ ਵਧੀਆ ਤੇ ਸੁੰਦਰ ਬਨਾੳੁਣ ਲੲੀ ਪਿੰਡ ਦੇ ਐਨ ਆਰ ਆੲੀ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 8 ਲੱਖ ਦੇ ਲਗਪਗ ਰੂਪਏ ਖਰਚ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਨੂੰ ਲਗਪਗ ਤਿਆਰ ਕਰ ਦਿੱਤਾ ਹੈ । ਇਸ ਪਾਰਕ ਵਿੱਚ ਸਟਰੀਟ ਲਾਈਟਾਂ ਵਧੀਆ ਕਿਸਮ ਦੇ ਫੁੱਲ ਬੂਟੇ ਲਗਾ ਕੇ ਤਿਆਰ ਕੀਤਾ ਗਿਆ ਹੈ ਜਿਸ ਨੂੰ ਅੱਜ ਸਰਬੰਸ ਦਾਨੀ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ...
ਚੰਡੀਗੜ, 5 ਜਨਵਰੀ (ਪੱਤਰ ਪਰੇਰਕ)-ਸੜਕੀ ਨੈੱਟਵਰਕ ਦੀ ਮਜ਼ਬੂਤੀ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਨੇ ਹਜ਼ਾਰ ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਨੌਂ ਹਜ਼ਾਰ ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਨੂੰ ਸਿਧਾਂਤਕ ਤੌਰ ’ਤੇ ਹਰੀ ਝੰਡੀ ਦਿਖਾ ਦਿੱਤੀ। ਨਵੀਂ ਦਿੱਲੀ ਤੋਂ ਕਟੜਾ ਵਾਇਆ ਅੰਮਿ੍ਰਤਸਰ ‘ਨਿੳੂ ਗਰੀਨ ਫੀਲਡ ਐਕਸਪ੍ਰੈੱਸਵੇਅ’ ਨੂੰ ਵੀ ਛੇਤੀ ਨੇਪਰੇ ਚਾੜਿਆ ਜਾਵੇਗਾ। ਇਸ ਦਾ ਨਿਰਮਾਣ ਕੌਮੀ ਹਾਈਵੇਅਜ਼ ਅਥਾਰਟੀ ਵੱਲੋਂ ਕਰਵਾਇਆ ਜਾਵੇਗਾ। ਇਸੇ ਤਰਾਂ ਪੰਜਾਬ...
ਮੋਗਾ 5 ਜਨਵਰੀ(ਜਸ਼ਨ)-ਇੰਚਾਰਜ ਵਰਿੰਦਰਜੀਤ ਕੌਰ ਸੋਢੀ ਦੀ ਅਗਵਾਈ ਹੇਠ ਡੀ.ਐਮ ਕਾਲਜੀਏਟ ਸਕੂਲ ਮੋਗਾ ਵਿਖੇ ਡਾਟ ਆਰਟੇਲਰੀ ਬਿ੍ਰਗੇਡ ਦੇ ਸਪਤ ਸਖ਼ਤੀ ਅਭਿਆਨ ਤਹਿਤ ਕੈਪਟਨ ਵਿਵੇਕ ਪਵਾਰ ਅਤੇ ਸੂਬੇਦਾਰ ਹਰੀ ਓਮ ਵੱਲੋਂ ਫੌਜ ਦੀ ਭਰਤੀ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਕੈਪਟਨ ਵਿਵੇਕ ਪਵਾਰ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫੌਜ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਫੌਜ ਵਿੱਚ ਭਰਤੀ ਹੋਣ ਸਬੰਧੀ ਜਾਣਕਾਰੀ ਹਾਸਿਲ...
ਚੰਡੀਗੜ, 5 ਜਨਵਰੀ(ਜਸ਼ਨ)-ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ: ਸਾਧੂ ਸਿੰਘ ਧਰਮਸੋਤ ਨੇ ਜ਼ਿਲਾ ਐਸ.ਬੀ.ਐਸ. ਨਗਰ ਜ਼ਿਲੇ ਅਧੀਨ ਪੈਂਦੇ ਦੇ ਹਲਕਾ ਬਲਾਚੌਰ ਦੇ ਬਲਾਕ ਸੜੋਆ ਦੇ ਪਿੰਡ ਚੰਦਿਆਣੀ ਕਲਾਂ, ਮੰਗੂਪੁਰ, ਮਾਹੀਪੁਰ, ਕੁੱਕੜਸੂਹਾ ਦੇ ਜੰਗਲੀ ਖੇਤਰਾਂ ਵਿੱਚੋਂ ਖੈਰ ਦੀ ਲੱਕੜ ਚੋਰੀ ਕੀਤੇ ਜਾਣ ਦੀਆਂ ਖ਼ਬਰਾਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਪ੍ਰਮੁੱਖ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ ਨੂੰ ਇਸ ਮਾਮਲੇ ਦੀ ਜਾਂਚ ਰਿਪੋਰਟ 5 ਦਿਨਾਂ ’ਚ ਪੇਸ਼ ਕਰਨ ਦੇ ਹੁਕਮ...
ਮੋਗਾ, 5 ਜਨਵਰੀ (ਜਸ਼ਨ )- ਮਾਊਂਟ ਲਿਟਰਾ ਜ਼ੀ ਸਕੂਲ ਵਿਚ ਅੱਜ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਮਨਾਇਆ ਗਿਆ। ਸਮਾਗਮ ਦੌਰਾਨ ਬੱਚੇ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪ੍ਰਿੰਸੀਪਲ ਨਿਰਮਲ ਧਾਰੀ ਤੇ ਅਧਿਆਪਕਾਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਡਾਇਰੈਕਟਰ ਅਨੁਜ ਗੁਪਤਾ ਤੇ ਪ੍ਰਿੰਸੀਪਲ ਨਿਰਮਲ ਧਾਰੀ ਨੇ ਸ਼੍ਰੀ...
ਕਰਜ਼ਾ ਮਾਫ਼ੀ ਸਕੀਮ ਦਾ ਵੱਧ ਤੋਂ ਵੱਧ ਕਿਸਾਨ ਲਾਭ ਲੈਣ: ਐਮ.ਐਲ.ਏ. ਡਾ. ਹਰਜੋਤ ਮੋਗਾ, 5 ਜਨਵਰੀ (ਜਸ਼ਨ): ਪੰਜਾਬ ਦੀ ਕੈਪਟਨ ਸਰਕਾਰ ਦੇ ਉੱਦਮਾਂ ਸਦਕਾ ਜਲਦ ਹੀ 2.5 ਏਕੜ ਤੱਕ ਦੀ ਜਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮਾਫੀ ਆਪਣੇ ਪਹਿਲੇ ਚਰਣ ਵਿੱਚ ਪ੍ਰਵੇਸ਼ ਕਰ ਚੁੱਕਾ ਹੈ ਜਿਸਦੇ ਤਹਿਤ ਮਾਨਸਾ ਵਿਖੇ ਕੈਪਟਨ ਅਮਰਿੰਦਰ ਸਿੰਘ ਵਲੋਂ ਕਰਜਾ ਮਾਫੀ ਦੀ ਪਹਿਲੀ ਕਿਸ਼ਤ 7 ਜਨਵਰੀ ਨੂੰ ਜਾਰੀ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਿਸਾਨਾਂ ਨੂੰ...
ਮੋਗਾ, 4 ਜਨਵਰੀ (ਜਸ਼ਨ)-ਟਰੱਕ ਯੂਨੀਅਨ ਮੋਗਾ ਵਿਖੇ ਸਮੁੱਚੇ ਟਰੱਕ ਅਪ੍ਰੇਟਰਾਂ ਵਲੋਂ ਨਵੇਂ ਸਾਲ ਦੀ ਆਮਦ ’ਤੇ ਯੂਨੀਅਨ ਦੀ ਚੜਦੀ ਕਲਾ ਲਈ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਧਾਰਮਿਕ ਸਮਾਗਮ ਦੌਰਾਨ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਵਲੋਂ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ ਗਈ। ਸਮਾਗਮ ਦੀ ਸਮਾਪਤੀ ਉਪਰੰਤ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਤੇ ਸਮੁੱਚੇ ਟਰੱਕ ਅਪ੍ਰੇਟਰਾਂ ਵਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜੱਥੇਦਾਰ ਦਵਿੰਦਰ ਸਿੰਘ ਰਣੀਆ ਦੀ...
ਧਰਮਕੋਟ ,4 ਜਨਵਰੀ (ਜਸ਼ਨ)-ਹਲਕਾ ਧਰਮਕੋਟ ਦੇ ਦਰਵੇਸ਼ ਸਿਆਸਤਦਾਨ ਸ ਸੁਖਜੀਤ ਸਿੰਘ ਕਾਕਾ ਲੋਹਗੜ ਦੀ ਅਗਵਾਈ ਹੇਠ ਧਰਮਕੋਟ ਨਗਰ ਕੌਂਸਲ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਨੂੰ ਨਿਯੁਕਤ ਕਰ ਦਿੱਤਾ ਗਿਆ ਜਦਕਿ ਸ੍ਰੀ ਮਤੀ ਦਲੀਪ ਕੌਰ ਕਲਸੀ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅੱਜ ਇਹਨਾਂ ਇਤਿਹਾਸਕ ਪਲਾਂ ਦੌਰਾਨ ਜਿਥੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕਾਕਾ ਲੋਹਗੜ ਨੂੰ ਮੁਬਾਰਕਾਂ ਦਿੱਤੀਆਂ ਉਥੇ ਨਵੇਂ ਨਿਯੁਕਤ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਨੂੰ ਫੁੱਲਾਂ ਦੇ...
ਚੰਡੀਗੜ 4 ਜਨਵਰੀ(ਜਸ਼ਨ)-ਵਧੀਕ ਰਜਿਸਟਰਾਰ ਨਿਸ਼ਾ ਰਾਣਾ ਦੀ ਪ੍ਰਧਾਨਗੀ ਹੇਠ ਅੱਜ ਇਥੇ ਨਾਰੀ ਸਸ਼ਕਤੀਕਰਨ ਵਿਸ਼ੇ ਤੇ ਸੇਵਾ ਭਾਰਤ ਅਤੇ ਗੁਜਰਾਤ ਸਟੇਟ ਵੁਮੈਨਜ਼ ਸੇਵਾ ਕੋਆਪ੍ਰੇਟਿਵ ਫੈਡਰੇਸ਼ਨ ਲਿਮ. ਦੇ ਨੁਮਾਇੰਦਿਆਂ ਅਤੇ ਵੱਖ ਵੱਖ ਜਿਲਿਆਂ ਤੋਂ ਉਪ ਰਜਿਸਟਰਾਰ, ਸਹਾਇਕ ਰਜਿਸਟਰਾਰ ਅਤੇ ਨਵ ਨਿਯੁਕਤ ਨਰੀਖਕਾਂ ਨਾਲ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸੇਵਾ ਭਾਰਤ ਵੱਲੋਂ ਸੁਨੰਦਾ ਦੀਕਸ਼ਿਤ ਅਤੇ ਹਰਸ਼ਰਨ ਕੌਰ ਅਤੇ ਗੁਜਰਾਤ ਸਟੇਟ ਵੂਮੈਨਜ਼ ਸੇਵਾ ਕੋਆਪ੍ਰੇਟਿਵ ਫੈਡਰੇਸ਼ਨ ਲਿਮ...

