News

ਚੰਡੀਗੜ, 3 ਜਨਵਰੀ(ਜਸ਼ਨ)-ਪੰਜਾਬ ਸਰਕਾਰ ਖਸਰਾ ਤੇ ਰੂਬੇਲਾ ਬਿਮਾਰੀ ਤੋਂ ਬਚਾਅ ਲਈ ਸੂਬੇ ਦੇ ਸਾਰੇ ਜਿਲਿਆਂ ਵਿਚ ਅਪ੍ਰੈਲ ਅਤੇ ਮਈ ਮਹੀਨੇ ਵਿਚ ਇਕ ਵਿਸ਼ੇਸ਼ ਮੁਹਿੰਮ ਚਲਾਉਣ ਜਾ ਰਹੀ ਹੈ ਜਿਸ ਅਧੀਨ 9 ਮਹੀਨੇ ਤੋਂ ਲੈਕੇ 15 ਸਾਲ ਦੇ ਬੱਚਿਆਂ ਦਾ ਟੀਕਾਕਰਣ ਕੀਤਾ ਜਾਵੇਗਾ ਤਾਂ ਜੋ ਇਨਾਂ ਬਿਮਾਰੀਆਂ ਤੋਂ ਬੱਚਿਆਂ ਦਾ ਬਚਾਅ ਕੀਤਾ ਜਾ ਸਕੇ। ਇਸ ਬਾਰੇ ਹੋਰ ਜਾਣਕਾਰੀਆਂ ਦਿੰਦਿਆਂ ਅੱਜ ਇਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਸਿਹਤ ਵਿਭਾਗ ਖਸਰਾ ਤੇ...
ਲੋਪੋਂ,3 ਜਨਵਰੀ (ਚਮਕੌਰ ਸਿੰਘ ਧਾਲੀਵਾਲ)- ਜਿਥੇ ਪੰਜਾਬ ਅੰਦਰ ਅਨੇਕਾਂ ਹੀ ਮਾਸੂਮ ਹਥਿਆਰਾਂ ਦੀ ਭੇਂਟ ਚੜ ਚੁੱਕੇ ਨੇ ਉਥੇ ਹਥਿਆਰਾਂ ਸਬੰਧੀ ਗੀਤ ਅਤੇ ਪੋਸਟਰ ਰੁਕਣ ਦਾ ਨਾਮ ਨਹੀ ਲੈ ਰਹੇ ਜਿਸ ਦੀ ਤਾਜਾ ਮਸਾਲ ਆਪਣੇ ਆਪ ਨੂੰ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਵਾਲੀ ਗਾਇਕਾ ਪ੍ਰੀਤ ਸਮਰਾ ਦੇ ਨਵੇਂ ਗੀਤ ਪਿਸਤੌਲ ਦਾ ਪੋਸਟ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਉਥੇ ਬੁੱਧੀਜੀਵੀ ਵਰਗ ਇਸ ਪੋਸਟਰ ਅਤੇ ਗੀਤ ’ਤੇ ਰੋਕ ਦੀ ਮੰਗ ਕਰ ਰਿਹਾ ਹੈ । ਵਿਵਾਦਾਂ ਵਿੱਚ ਘਿਰਿਆ ਇਹ ਪੋਸਟਰ ਯਾਰੀ...
ਮੋਗਾ 3 ਜਨਵਰੀ(ਜਸ਼ਨ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ. ਦਿਲਰਾਜ ਸਿੰਘ ਨੇ ਪੰਜਾਬ ਸਰਕਾਰ ਦੇ ਸਕੱਤਰ, ਸਕੂਲ ਸਿੱਖਿਆ ਵੱਲੋਂ ਜਾਰੀ ਪੱਤਰ ਦੇ ਆਦੇਸ਼ਾਂ ਤਹਿਤ ਬੇਮੌਸਮੀ ਧੁੰਦ ਦੇ ਜ਼ਿਆਦਾ ਵਧਣ ਨਾਲ ਆਮ ਜਨ ਜੀਵਨ ’ਤੇ ਪੈ ਰਹੇ ਅਸਰ ਅਤੇ ਬੱਚਿਆਂ ਨੂੰ ਸਕੂਲ ਜਾਣ ਵਿੱਚ ਆ ਰਹੀ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮੋਗਾ ਦੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਸਥਿਤ ਸਾਰੇ ਹੀ ਸਰਕਾਰੀ/...
ਬਰਗਾੜੀ 3 ਜਨਵਰੀ (ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ) ਨੇੜਲੇ ਪਿੰਡ ਮੱਲਕੇ ਵਿਖੇ ਮਰਹੂਮ ਪੰਜਾਬੀ ਲੋਕ ਗਾਇਕ ਰਾਜ ਬਰਾੜ ਦੀ ਯਾਦ ਨੂੰ ਤਾਜਾ ਕਰਦਿਆਂ ਐਨ.ਆਰ. ਆਈ. ਵੀਰਾਂ, ਨਗਰ ਨਿਵਾਸੀਆਂ ਅਤੇ ਉਹਨਾਂ ਨੂੰ ਚਾਹੁਣ ਵਾਲਿਆਂ ਵੱਲੋਂ ਜਗਦੰਬਾ ਅੱਖਾਂ ਦਾ ਹਸਪਤਾਲ ਬਾਘਾਪੁਰਾਣਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ ਗਿਆ। ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨੂੰ ਜਾਣਕਾਰੀ ਦਿੰਦਿਆਂ ਅੰਗਰੇਜ ਸਿੰਘ ਮੱਲਕੇ ਨੇ ਦੱਸਿਆ ਕਿ ਕੈਂਪ...
ਚੰਡੀਗੜ, 2 ਜਨਵਰੀ: (ਜਸ਼ਨ) ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ 69ਵੇਂ ਗਣਤੰਤਰ ਦਿਵਸ ਮੌਕੇ ਪਠਾਨਕੋਟ ਵਿਖੇ ਰਾਜ ਪੱਧਰੀ ਸਮਾਰੋਹ ਦੌਰਾਨ ਕੌਮੀ ਝੰਡਾ ਲਹਿਰਾਉਣਗੇ ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਉਣਗੇ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਗਣਤੰਤਰ ਦਿਵਸ ਮੌਕੇ ਵੱਖ-ਵੱਖ ਜ਼ਿਲਾ ਹੈਡਕੁਆਟਰਾਂ ’ਤੇ ਹੋਣ ਵਾਲੇ ਸਮਾਗਮਾਂ ਦੀ ਪ੍ਰਧਾਨਗੀ ਕਰਨ ਲਈ...
ਮੋਗਾ 2 ਜਨਵਰੀ: (ਜਸ਼ਨ) ‘‘ਪੰਜਾਬ ਵਿੱਚ ਸਿੱਖਿਆ ਦੇ ਢਾਂਚੇ ਦੀ ਨੁਹਾਰ ਬਦਲਣ ਲਈ ਸਿੱਖਿਆ ਵਿਭਾਗ ਵੱਲੋਂ ਉਚੇਚੇ ਯਤਨ ਕੀਤੇ ਗਏ ਹਨ ਅਤੇ ਅਗਾਂਹ ਵੀ ਇਨਾਂ ਨੂੰ ਪੇਸ਼ਕਦਮੀਆਂ ਨੂੰ ਅਜੋਕੇ ਸਮੇਂ ਦੀ ਮੰਗ ਅਨੁਸਾਰ ਜਾਰੀ ਰੱਖਣ ਲਈ ਵਿਭਾਗ ਪੂਰੀ ਤਰਾਂ ਵਚਨਬੱਧ ਹੈ।’’ ਇਹ ਗੱਲ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ ਵਿਭਾਗ ਦੀਆਂ ਪਿਛਲੇ ਨੌਂ ਮਹੀਨਿਆਂ ਦੀ ਪ੍ਰਾਪਤੀਆਂ ਦਾ ਖੁਲਾਸਾ ਕਰਦਿਆਂ ਕਹੀ। ਸ੍ਰੀਮਤੀ...
ਮੋਗਾ 2 ਜਨਵਰੀ: (ਜਸ਼ਨ) ਭਾਈ ਘਨਈਆ ਬਲੱਡ ਡੋਨਰ ਸੁਸਾਇਟੀ ਮੋਗਾ ਵੱਲੋਂ ਹਰ ਸਾਲ ਦੀ ਤਰਾਂ ਪਹਿਲੀ ਜਨਵਰੀ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਅਤੇ 21 ਖੂਨਦਾਨੀਆਂ ਨੇ ਖੂਨਦਾਨ ਕਰਕੇ ਦੋ ਨੇ ਅੱਖਾਂ ਦਾਨ ਕਰਨ ਦੇ ਫਾਰਮ ਭਰ ਕੇ ਨਵੇਂ ਸਾਲ ਨੂੰ ਜੀ ਆਇਆਂ ਕਿਹਾ । ਇਸ ਮੌਕੇ ਭਾਈ ਘਨਈਆ ਬਲੱਡ ਡੋਨਰ ਸੁਸਾਇਟੀ ਮੋਗਾ ਦੇ ਪ੍ਧਾਨ ਗੁਰਨਾਮ ਸਿੰਘ ਲਵਲੀ ਅਤੇ ਰੂਰਲ ਐਨ.ਜੀ.ਓ. ਮੋਗਾ ਦੇ ਚੇਅਰਮੈਨ ਮਹਿੰਦਰ ਪਾਲ ਲੂੰਬਾ ਨੇ ਖੂਨਦਾਨੀਆਂ ਅਤੇ ਨੇਤਰਦਾਨੀਆਂ ਦੇ...
ਮੋਗਾ,2 ਜਨਵਰੀ (ਜਸ਼ਨ)-ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਨਰੇਗਾ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਵਾਉਣ ਲਈ ਰੋਸ ਧਰਨਾ ਦਿੱਤਾ ਗਿਆ। ਜ਼ਿਲੇ ਦੇ ਵੱਖਵੱਖ ਪਿੰਡਾਂ ਵਿਚੋਂ ਇਕੱਤਰ ਹੋਏ ਕਾਮਿਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਮੁੱਖ ਸਲਾਹਕਾਰ ਕਾਮਰੇਡ ਜਗਰੂਪ ਸਿੰਘ ਨੇ ਆਖਿਆ ਕਿ ਸਰਕਾਰਾਂ ਵੱਲੋਂ ਨਰੇਗਾ ਹੱਕ ਨੂੰ ਰੋਲਣ ਦੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣ ਦੇਵਾਂਗੇ। ਨਰੇਗਾ ਹੱਕ ’ਤੇ ਪਹਿਰਾ ਦੇਣ ’ਤੇ ਇਸ...
ਮੋਗਾ 2 ਜਨਵਰੀ: (ਜਸ਼ਨ)-ਬਾਇਓ-ਗੈਸ ਪਲਾਂਟਾਂ ਸਦਕਾ ਜਿੱਥੇ ਲੋਕਾਂ ਨੂੰ ਘਰੇਲੂ ਰਸੋਈ ‘ਚ ਵਰਤੋਂ ਲਈ ਐਲ.ਪੀ.ਜੀ ਤੋਂ ਵੀ ਸਸਤੀ ਗੈਸ ਮਿਲੀ ਹੈ, ਉੱਥੇ ਬਾਇਓ-ਗੈਸ ਸੁਰੱਖਿਅਤ ਵੀ ਹੈ ਅਤੇ ਇਸ ਨੇ ਵਾਤਾਵਰਣ ਦੀ ਸ਼ੁੱਧਤਾ ‘ਚ ਵੀ ਆਪਣਾ ਅਹਿਮ ਯੋਗਦਾਨ ਪਾਇਆ ਹੈ। ਇਸ ਲਈ ਸਾਨੂੰ ਐਲ.ਪੀ.ਜੀ. ਗੈਸ ਦੀ ਥਾਂ ’ਤੇ ਬਾਇਓ-ਗੈਸ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ...
ਮੋਗਾ, 2 ਜਨਵਰੀ(ਜਸ਼ਨ) ਅੱਜ ਸਿਵਲ ਹਸਪਤਾਲ, ਮੋਗਾ ਵਿਖੇ ਸਮੂਹ ਡਾਕਟਰਾਂ ਵਲੋਂ ਪੀ.ਸੀ.ਐਮ.ਐਸ. ਪੰਜਾਬ ਦੀ ਅਗਵਾਈ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ ਨਾਲ ਇੱਕਮੁਠਤਾ ਜ਼ਾਹਿਰ ਕਰਦੇ ਹੋਏ ਰੋਸ ਪ੍ਰਗਟ ਕੀਤਾ ਗਿਆ। ਵਰਨਣਯੋਗ ਹੈ ਕਿ ਦੇਸ਼ ਭਰ ਦੇ ਸਮੂਹ ਡਾਕਟਰਾਂ ਵਿਚ ਨੈਸ਼ਨਲ ਮੈਡੀਕਲ ਕਮਿਸ਼ਨ ਦੇ ਗਠਨ ਵਿਰੁੱਧ ਰੋਸ ਹੈ ਤੇ ਅੱਜ ਭਾਰਤ ਸਰਕਾਰ ਵਲੋਂ ਪਾਰਲੀਮੈਟ ਵਿਚ ਨੈਸ਼ਨਲ ਮੈਡੀਕਲ ਕਮਿਸ਼ਨ ਸਬੰਧੀ ਬਿੱਲ ਪੇਸ਼ ਕੀਤਾ ਜਾ ਰਿਹਾ ਹੈ ਜੋ ਕਿ ਮੌਜੂਦਾ ਰੂਪ ਵਿਚ ਜਨ ਵਿਰੋਧੀ, ਗੈਰ...

Pages