ਮੋਗਾ ,20 ਅਗਸਤ (ਜਸ਼ਨ)-ਆਮ ਲੋਕਾਂ ਨੂੰ ਬਹੁਤ ਸਾਰੀਆਂ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਉਨਾਂ ਤੋਂ ਮਿਲਣ ਵਾਲੇ ਲਾਭਾਂ ਦਾ ਪਤਾ ਨਾ ਹੋਣ ਕਾਰਨ ਅਤੇ ਸਬੰਧਿਤ ਅਧਿਕਾਰੀਆਂ ਵੱਲੋਂ ਸਹੀ ਜਾਣਕਾਰੀ ਨਾ ਮੁਹੱਈਖਆ ਕਰਵਾਉਣ ਤੇ ਪੀੜਤ ਪਰਿਵਾਰ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ ਤੋਂ ਵਾਂਝੇ ਰਹਿ ਜਾਂਦੇ ਹਨ। ਜਿਸ ਕਾਰਨ ਸਰਕਾਰ ਵੱਲੋਂ ਜਾਰੀ ਕਰੋੜਾਂ ਰੁਪਏ ਦਆਂ ਗ੍ਰਾਂਟਾਂ ਵਾਪਸ ਹੋ ਜਾਂਦੀਆਂ ਹਨ, ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਸੰਸਥਾ ਮਿਸ਼ਨ ਵੈਲਫੇਅਰ ਸਸਾਇਟੀ ਦੇ ਆਗੂ...
News
ਸਮਾਲਸਰ,19 ਅਗਸਤ (ਜਸਵੰਤ ਗਿੱਲ)-ਕਸਬਾ ਸਮਾਲਸਰ ਦੀ ਜੰਮਪਲ ਤੇ ਕੋਟਸੁਖੀਆ ਪਿੰਡ ਦੀ ਨੂੰਹ ਅਤੇ ਸੰਤ ਮੋਹਨ ਦਾਸ ਸਕੂਲ ਦੀ ਪਿ੍ਰੰ: ਸਵਰਨਜੀਤ ਕੌਰ ਸਿੰਮੀ ਦੀ ਬੀਤੇ ਸਾਲ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ ਅਤੇ ਉਨਾਂ ਦੀ ਮੌਤ ਤੋਂ ਬਾਅਦ ਪੇਕੇ ਤੇ ਸਹੁਰੇ ਪਰਿਵਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਲਸਰ ਦੀ ਦਿੱਖ ਨੂੰ ਸਵਾਰਨ ਲਈ ਜਿੰਮੇਵਾਰੀ ਚੁੱਕੀ ਗਈ ਸੀ। ਪਿ੍ਰੰ.ਸਵਰਨਜੀਤ ਕੌਰ ਦੀ ਯਾਦ ਨੂੰ ਜਿਊਦਿਆਂ ਰੱਖਣ ਲਈ ਪਰਿਵਾਰ ਵਲੋਂ ਸਰਕਾਰੀ ਸਕੂਲ ਵਿੱਚ ਮੇਨ ਗੇਟ ਅਤੇ...
ਮੋਗਾ,19 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਚਲਾਏ ਜਾ ਰਹੇ ਮਾਉਟ ਲਿਟਰਾ ਜ਼ੀ ਸਕੂਲ ਵਿਖੇ ਕੈਰਮ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ,ਜਿਸਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਵੱਲੋਂ ਕੀਤੀ ਗਈ। ਇਸ ਮੌਕੇ ਅਨੁਜ ਗੁਪਤਾ ਨੇ ਦੱਸਿਆ ਕਿ ਇਸ ਪ੍ਰਤੀਯੋਗਿਤਾ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਉਹਨਾਂ ਦੱਸਿਆ ਕਿ ਇਸ...
ਮੋਗਾ, 18 ਅਗਸਤ (ਪੱਤਰ ਪਰੇਰਕ): ਮੋਗਾ ਜਿਲੇ ਦੇ ਪਿੰਡ ਮਹੇਸ਼ਰੀ ਵਿਖੇ ਪਿਛਲੇ 15 ਸਾਲਾਂ ਤੋਂ ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਵਿੱਚ ਸੈਟਰ ਹੈਡ ਟੀਚਰ ਦੀ ਪੋਸਟ ਖਾਲੀ ਸੀ, ਜਿੱਥੇ ਪੋਰਮਿਲਾ ਕੁਮਾਰੀ ਨੇ ਅਹੁਦਾ ਸੰਭਾਲਿਆ। ਪੋਰਮਿਲਾ ਕੁਮਾਰੀ ਦੇ ਸੈਂਟਰ ਹੈੱਡ ਟੀਚਰ ਵਜੋਂ ਅਹੁਦਾ ਸੰਭਾਲਣ ਮੌਕੇ ਸਕੂਲ ਦੇ ਸਾਬਕਾ ਚੈਅਰਮੈਨ ਸਤਨਾਮ ਸਿੰਘ ਮਹੇਸ਼ਰੀ, ਮਨਜੀਤ ਕੌਰ ਪੰਚ, ਮਨਪ੍ਰੀਤ ਕੌਰ ਪੰਚ, ਜਬਰਜੰਗ ਸਿੰਘ ਪੰਚ, ਨਿਰਮਲ ਸਿੰਘ, ਹਰਦਿਆਲ ਸਿੰਘ, ਬਾਜ ਸਿੰਘ ਆਦਿ ਨੇ ਉਹਨਾਂ ਨੂੰ...
ਮੋਗਾ, 19 ਅਗਸਤ (ਜਸ਼ਨ)-ਮੋਗਾ-ਬੁਘੀਪੁਰਾ ਚੌਕ ਕੇ ਓਜ਼ੋਨ ਕੌਟੀ ਵਿਖੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਚਲਾਏ ਜਾ ਰਹੇ ਲਿਟਲ ਮਿਲੇਨੀਅਮ ਸਕੂਲ ਵਿਖੇ ਪੇਂਟਿੰਗ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੇ ਹੱਥੀਂ ਸੁੰਦਰ-ਸੁੰਦਰ ਪੇਂਟਿੰਗ, ਗ੍ਰੀਟਿੰਗ ਕਾਰਡ ਤਿਆਰ ਕੀਤੇ, ਜਿਸਦਾ ਨਿਰੀਖਣ ਸਕੂਲ ਡਾਇਰੈਕਟਰ ਅਨੁਜ ਗੁਪਤਾ ਅਤੇ ਸਟਾਫ ਨੇ ਕੀਤਾ। ਇਸ ਮੌਕੇ ਡਾਇਰੈਕਟਰ ਅਨੁਜ ਗੁਪਤਾ ਨੇ...
ਚੰਡੀਗੜ, 19 ਅਗਸਤ(ਪੱਤਰ ਪਰੇਰਕ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਨੂੰ ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਨਾਂ ਦੇ ਚਾਰ ਜ਼ਿਲਿਆਂ ਦੇ ਹਰੇਕ ਪਿੰਡ ਵਿਚ ਚਿੱਟੀ ਮੱਖੀ ਨਾਲ ਨੁਕਸਾਨੀ ਗਈ ਨਰਮੇ ਦੀ ਫਸਲ ਦੇ ਪਲਾਟ ਅਪਨਾਉਣ ਲਈ ਆਖਿਆ ਹੈ। ਇਨਾਂ ਜ਼ਿਲਿਆਂ ਵਿਚ ਨਰਮੇ ਦੀ ਸਭ ਤੋਂ ਵੱਧ ਫਸਲ ਹੁੰਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇੱਕ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਇੱਕ ਸਰਕਾਰੀ...
ਮੋਗਾ, 19 ਅਗਸਤ (ਜਸ਼ਨ): ਕੇਂਦਰ ਦੀ ਭਾਜਪਾ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਨਾਲ ਮਤਰੇਆ ਸਲੂਕ ਕੀਤਾ ਹੈ ਅਤੇ ਪੰਜਾਬ ਨੂੰ ਆਰਥਿਕ ਪੱਖ ਤੋਂ ਕਮਜ਼ੋਰ ਕਰਨ ਦੀ ਕੇਂਦਰ ਸਰਕਾਰ ਦੀ ਨੀਤੀ ਦਾ ਪਰਦਾਫ਼ਾਸ ਹੋ ਗਿਆ ਹੈ। ਇਨਾਂ ਵਿਚਾਰਾ ਦਾ ਪ੍ਰਗਟਾਵਾ ਕਰਦੇ ਹੋਏ ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਨੇ ਕਿਹਾ ਕਿ ਪੰਜਾਬ ਤਾਂ ਪਹਿਲਾਂ ਹੀ ਇਨਕਮ ਦੇ ਸਰੋਤ ਵਧਾਉਣ ਲਈ, ਨਵੀਆਂ ਨੌਕਰੀਆਂ ਜਨਰੇਟ ਕਰਨ ਲਈ ਅਤੇ ਪੰਜਾਬ ਵਿੱਚ ਮਰ ਚੁੱਕੀ ਇੰਡਸਟਰੀ ਨੂੰ ਮੁੜ ਸੁਰਜੀਤ ਕਰਨ ਲਈ ਸੰਘਰਸ਼ ਕਰ ਰਿਹਾ...
ਸੁਖਾਨੰਦ,19 ਅਗਸਤ (ਜਸਵੰਤ ਗਿੱਲ/ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ। ਬੀ.ਐਸ.ਸੀ. ਭਾਗ ਦੂਜਾ (ਸਮੈਸਟਰ ਚੌਥਾ) ਦਾ ਨਤੀਜਾ 100 ਫੀਸਦੀ ਰਿਹਾ। ਬੀ.ਐਸ.ਸੀ. ਮੈਡੀਕਲ ਦੀ ਵਿਦਿਆਰਥਣ ਗਗਨਦੀਪ ਕੌਰ 88.57% ਅੰਕ ਹਾਸਿਲ ਕਰਕੇ ਪਹਿਲੇ ਸਥਾਨ ’ਤੇ ਰਹੀ। ਜਸਵੀਰ ਕੌਰ ਨੇ 88.09% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਅਮਨਦੀਪ...
ਧਰਮਕੋਟ,18 ਅਗਸਤ (ਜਸ਼ਨ)- ਸੰਸਦ ਮੈਂਬਰ ਪ੍ਰੋ: ਸਾਧੂ ਸਿੰਘ ਵੱਲੋਂ ਜਾਰੀ 6 ਲੱਖ ਦੀ ਗਰਾਂਟ ਨਾਲ ਅੱਜ ਹਲਕਾ ਧਰਮਕੋਟ ਦੇ ਪਿੰਡ ਕੰਨੀਆਂ ਕਲਾਂ ਦੇ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਕੰਮ ਸ਼ੁਰੂ ਕਰਵਾਉਣ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੀਵ ਕੌਛੜ ਵਿਸ਼ੇਸ਼ ਤੌਰ’ਤੇ ਹਾਜ਼ਰ ਹੋਏ। ਇਮਾਰਤ ਦਾ ਨੀਂਹ ਪੱਥਰ ਰੱਖਣ ਦਾ ਕਾਰਜ ਸਕੂਲ ਦੇ ਵਿਦਿਆਰਥੀਆਂ ਨੇ ਨਿਭਾਇਆ ਜੋ ਕਿ ਆਮ ਆਦਮੀ ਪਾਰਟੀ ਦੀ ਨਵੀਂ ਅਤੇ ਸੁਲਝੀ ਹੋਈ ਸੋਚ ਦਾ ਵਧੀਆ ਅਤੇ...
ਬਾਘਾਪੁਰਾਣਾ,18 ਅਗਸਤ (ਪੱਤਰ ਪਰੇਰਕ) -ਸੀ ਬੀ ਆਈ ਦੀ ਵਿਸ਼ੇਸ਼ ਅਦਾਲਤ ਪੰਚਕੂਲਾ (ਚੰਡੀਗੜ) ਵਿੱਚ ਚੱਲ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਸੰਤ ਗੁਰਮੀਤ ਰਾਮ ਰਹੀਮ ਸਿੰਘ ਦੇ ਕੇਸ ਦੀ ਸੁਣਵਾਈ ਅੰਤਮ ਛੂਹਾਂ ’ਤੇ ਹੋਣ ਕਰਕੇ ਪੂਰੇ ਪੰਜਾਬ ਦੇ ਨਾਲ-ਨਾਲ ਬਾਘਾ ਪੁਰਾਣਾ ਵਿਖੇ ਵੀ ਭਾਰੀ ਫੋਰਸ ਤਾਇਤਾਨ ਹੈ। ਕੇਸ ਦੀ ਸੁਵਾਈ 25 ਅਗਸਤ ਪੈ ਗਈ ਹੈ ਅਤੇ ਅਦਾਲਤ ਵੱਲੋਂ ਸੰਤ ਗੁਰਮੀਤ ਰਾਮ ਰਹੀਮ ਸਿੰਘ ਨੂੰ ਖੁਦ ਪੇਸ਼ ਹੋਣ ਲਈ ਕਿਹਾ ਗਿਆ ਹੈ। ਜੇਕਰ 25 ਅਗਸਤ ਵਾਲੇ ਦਿਨ ਅਦਾਲਤ ਵੱਲੋਂ ਸੰਤ...

