ਭਾਰਤ ਚੋਣ ਕਮਿਸ਼ਨ ਵੱਲੋਂ 01-01-2019 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ-ਜ਼ਿਲਾ ਚੋਣ ਅਫ਼ਸਰ

ਮੋਗਾ,11 ਮਈ (ਜਸ਼ਨ)-ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01-01-2019 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ 15 ਮਈ ਤੋ 20 ਜੂਨ 2018 ਤੱਕ ਜ਼ਿਲੇ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋ ਘਰ-ਘਰ ਜਾ ਕੇ ਵੈਰੀਫਿਕੇਸ਼ਨ ਕੀਤੀ ਜਾਵੇਗੀ ਅਤੇ 21 ਜੂਨ ਤੋ 31 ਜੁਲਾਈ 2018 ਤੱਕ ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਈਜੇਸ਼ਨ ਤੇ ਪੋਲਿੰਗ ਇਮਾਰਤਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇਗੀ। 1 ਅਗਸਤ ਤੋ 31 ਅਗਸਤ 2018 ਤੱਕ ਵੋਟਰ ਸੂਚੀ ਦਾ ਖਰੜਾ ਤਿਆਰ ਕੀਤਾ ਜਾਵੇਗਾ ਅਤੇ ਕੰਟਰੋਲ ਟੇਬਲਾਂ ਦੀ ਅਪਡੇਸ਼ਨ ਆਦਿ ਕੀਤੀ ਜਾਵੇਗੀ। ਉਨਾਂ ਦੱਸਿਆ ਕਿ 1 ਸਤੰਬਰ 2018 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ 1 ਸਤੰਬਰ ਤੋ 31 ਅਕਤੂਬਰ 2018 ਤੱਕ ਦਾਅਵੇ ਤੇ ਇਤਰਾਜ਼ (ਫ਼ਾਰਮ ਨੰਬਰ 6,7 ਅਤੇ 8 ਵਿੱਚ) ਪ੍ਰਾਪਤ ਕੀਤੇ ਜਾਣਗੇ। ਇਨਾਂ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 30 ਨਵੰਬਰ, 2018 ਤੋ ਪਹਿਲਾਂ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ, 2019 ਨੂੰ ਕੀਤੀ ਜਾਵੇਗੀ। ਜ਼ਿਲਾ ਚੋਣ ਅਫ਼ਸਰ ਸ. ਦਿਲਰਾਜ ਸਿੰਘ ਨੇ ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਭਾਰਤ ਚੋਣ ਕਮਿਸ਼ਨ ਦੇ ਉਕਤ ਸ਼ਡਿਊਲ ਅਨੁਸਾਰ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਿਲ ਕਰਨ, ਸੋਧ ਕਰਨ ਜਾਂ ਕਟਵਾਉਣ ਲਈ ਸਬੰਧਤ ਫ਼ਾਰਮ ਭਰ ਕੇ ਆਪਣੇ ਹਲਕੇ ਦੇ ਬੀ.ਐਲ.ਓਜ਼ ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਦਫ਼ਤਰ ਵਿਖੇ ਦਿੱਤੇ ਜਾਣ, ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਾਉਣ ਤੋ ਵਾਂਝਾ ਨਾ ਰਹਿ ਜਾਵੇ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾ ਸਕੇ।