ਸ਼ਾਹਕੋਟ ਜ਼ਿਮਨੀ ਚੋਣ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ-:ਇੰਦਰਜੀਤ ਸਿੰਘ ਤਲਵੰਡੀ

ਮੋਗਾ,12 ਮਈ (ਜਸ਼ਨ)- ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਦੀ ਜਿੱਤ ਨਿਸ਼ਚਿਤ ਹੈ ਅਤੇ ਲੋਕ ਕਾਂਗਰਸ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੇ ਮੋਹਰ ਲਗਾਉਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦਾ ਸੂਬਾ ਸਕੱਤਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕੀਤਾ।  ਭੰਗੇਰੀਆਂ ਨੇ ਆਖਿਆ ਕਿ ਕਾਂਗਰਸ ਸਰਕਾਰ ਜਿਨੀ ਵਾਰ ਸੱਤਾ ਵਿਚ ਆਈ ਉਸ  ਹਮੇਸ਼ਾ ਹੀ ਹਰ ਵਰਗ ਦੇ ਲੋਕਾਂ ਲਈ ਭਲਾਈ ਦੇ ਕੰਮ ਕੀਤੇ ਹਨ ਅਤੇ ਪੰਜਾਬ ਨੂੰ ਸੁਨਹਿਰਾ ਦੌਰਾ ਪ੍ਰਦਾਨ ਕੀਤਾ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਸ਼ਾਹਕੋਟ ਤੋਂ ਜਿਮਨੀ ਚੋਣ ਸ਼ਾਨ ਨਾਲ ਜਿੱਤੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਹਕੋਟ ਤੋਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਨੂੰ ਆਪਣਾ ਕੀਮਤੀ ਵੋਟ ਪਾ ਕੇ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਆਪਣਾ ਯੋਗਦਾਨ ਦੇਣ।