ਸ਼ਾਹਕੋਟ ਜ਼ਿਮਨੀ ਚੋਣ ਜਿੱਤ ਕੇ ਕਾਂਗਰਸ ਸਿਰਜੇਗੀ ਇਤਿਹਾਸ -ਦਵਿੰਦਰ ਸਿੰਘ ਧੂੜਕੋਟ

ਮੋਗਾ,12 ਮਈ (ਜਸ਼ਨ)- ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਵੱਡੀ ਲੀਡ ਨਾਲ ਜਿੱਤ ਦਰਜ ਕਰਕੇ ਇਤਿਹਾਸ ਸਿਰਜੇਗੀ ।  ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਦੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਧੂੜਕੋਟ ਨੇ ਅੱਜ ਮੋਗਾ ਵਿਖੇ ਚੋਂਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਆਖਿਆ ਕਿ ‘ਅਕਾਲੀਆਂ ਦਾ ਕਿਲਾ’ ਸਮਝੇ ਜਾਂਦੇ ਹਲਕਾ ਸ਼ਾਹਕੋਟ ਤੋਂ ਇਸ ਵਾਰ ਕਾਂਗਰਸ ਦੇ ਉਮੀਦਵਾਰ ਸ਼ੇਰੋਵਾਲੀਆ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ ਕਿਉਂਕਿ ਇਕ ਸਾਲ ਪਹਿਲਾਂ  ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੱਤਾ ਵਿਚ ਆਈ ਕਾਂਗਰਸ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰਸ਼ਾਸਨਿਕ ਸੁਧਾਰਾਂ ਸਦਕਾ ਸੂਬੇ ਵਿਚ ਮੁੜ ਤੋਂ ਵਿਕਾਸ ਦੀ ਆਮਦ ਹੋਈ ਹੈ ਜਿਸ ਕਰਕੇ ਆਮ ਲੋਕ ਬੇਹੱਦ ਸੂਬਾ ਸਰਕਾਰ ਤੋਂ ਪੂਰੀ ਤਰਾਂ ਸੰਤੁਸ਼ਟ ਹਨ। ਦਵਿੰਦਰ ਧੂੜਕੋਟ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾਂ ਦੀ ਤਰਾਂ ਇਸ ਵਾਰ ਵੀ ਲੋਕ ਭਲਾਈ ਨੀਤੀਆਂ ਨੂੰ ਦਿ੍ਰੜਤਾ ਨਾਲ ਲਾਗੂ ਕੀਤਾ ਹੈ ਅਤੇ ਸੂਬਾ ਸਰਕਾਰ ਚੋਣ ਮੈਨੀਫੈਸਟੋ ‘ਚ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਤਰਾਂ ਯਤਨਸ਼ੀਲ ਹੈ ਇਸੇ ਕਰਕੇ ਲੋਕ ਸ਼ਾਹਕੋਟ ਜ਼ਿਮਨੀ ਚੋਣ ਦੌਰਾਨ ਕਾਂਗਰਸ ਵਿਚ ਆਪਣਾ ਭਰੋਸਾ ਪ੍ਰਗਟਾਉਂਦੇ ਹੋਏ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਨੂੰ ਇਤਹਾਸਿਕ ਜਿੱਤ ਦਿਵਾਉਣਗੇ।