ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ- ਡਾ. ਹਰਜੋਤ ਕਮਲ

ਮੋਗਾ, 15 ਮਈ(ਜਸ਼ਨ):  ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਨਵਜੋਤ ਸਿੰਘ ਸਿੱਧੂ ਨੂੰ ਅਦਾਲਤ ਵਲੋਂ ਬਰੀ ਕੀਤੇ ਜਾਣ ਤੇ ਵਧਾਈ ਦਿੰਦੇ ਹੋਏ ਕਿਹਾ ਕਿ ਸੱਚ ਦੀ ਹਮੇਸ਼ਾ ਹੀ ਜਿੱਤ ਹੁੰਦੀ ਹੈ ਅਤੇ ਅਦਾਲਤ ਨੇ ਸੱਚ ਦੇ ਹੱਕ ਵਿੱਚ ਫੈਸਲਾ ਦਿੱਤਾ ਹੈ। ਡਾ. ਹਰਜੋਤ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਾਠ ਪੂਜਾ ਅਤੇ ਦਾਨ ਪੁੰਨ ਕਰਨ ਵਾਲੇ ਇਨਸਾਨ ਹਨ, ਅਤੇ ਅਜਿਹੇ ਸੱਚੇ ਅਤੇ ਸੁੱਚੇ ਇਨਸਾਨ ਤੇ ਪਰਮਾਤਮਾ ਹੱਥ ਰੱਖਦਾ ਹੈ।ਡਾ. ਹਰਜੋਤ ਨੇ ਕਿਹਾ ਕਿ ਅਦਾਲਤ ਵਲੋਂ ਸਿੱਧੂ ਸਾਹਿਬ ਨੂੰ ਬਰੀ ਕਰਨ ਨਾਲ ਵਿਰੋਧੀਆਂ ਦੇ ਨਾਪਾਕ ਮਨਸੂਬਿਆਂ ਦੇ ਵੀ ਪਾਣੀ ਫਿਰ ਗਿਆ ਹੈ।
  ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ