ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਬਰੀ ਹੋਣ ‘ਤੇ ਕਾਂਗਰਸੀ ਖੇਮਿਆਂ ‘ਚ ਖੁਸ਼ੀ ਦੀ ਲਹਿਰ- ਵਿਨੋਦ ਬਾਂਸਲ

ਮੋਗਾ,15 ਮਈ  (ਜਸ਼ਨ): ਮੋਗਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਆਖਿਆ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਭਾਰਤ ਦੀ ਨਿਆਂ ਪਾਲਿਕਾ ਦਾ ਹਰ ਭਾਰਤੀ ਸਤਿਕਾਰ ਕਰਦਾ ਹੈ ਅਤੇ ਅੱਜ ਨਵਜੋਤ ਸਿੱਧੂ ਦੇ ‘ਰੋਡ ਰੇਜ ’ ਮਾਮਲੇ ’ਚ ਸੁਪਰੀਮ ਕੋਰਟ ਦੇ ਆਏ ਫੈਸਲੇ ਨਾਲ ਕਾਂਗਰਸੀ ਖੇਮਿਆਂ ਦੇ ਨਾਲ ਨਾਲ ਆਮ ਲੋਕਾਂ ਵਿਚ ਵੀ ਖੁਸ਼ੀ ਦੀ ਲਹਿਰ ਹੈ ਕਿਉਂਕਿ ਨਵਜੋਤ ਸਿੱਧੂ ਸਰਬ ਪ੍ਰਵਾਨਿਤ ਹਰਮਨ ਪਿਆਰੀ ਸ਼ਖਸੀਅਤ ਹਨ ਤੇ ਸਤਿਕਾਰਯੋਗ ਸੁਪਰੀਮ ਕੋਰਟ ਦੇ ਫੈਸਲੇ ਉਪਰੰਤ ਹਰ ਕਿਸੇ ਨੇ ਰਾਹਤ ਮਹਿਸੂਸ ਕੀਤੀ ਹੈ । ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸੁਪਰੀਮ ਕੋਰਟ ਨੇ ‘ਰੋਡ ਰੇਜ’ ਮਾਮਲੇ ‘ਚ ਨਵਜੋਤ ਸਿੱਧੂ ਨੂੰ ਵੱਡੀ ਰਾਹਤ ਦਿੰਦਿਆਂ 30 ਸਾਲਾਂ ਬਾਅਦ ਬਰੀ ਕਰ ਦਿੱਤਾ ਹੈ ਅਤੇ ਸਿੱਧੂ ਦੇ ਬਰੀ ਹੋਣ ਦੀ ਖ਼ਬਰ ਨਾਲ ਚਾਰੇ ਪਾਸੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਅਮਿ੍ਰਤਸਰ ਵਿਖੇ ਨਵਜੋਤ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਉਹਨਾਂ ਦੀ ਧਰਮਪਤਨੀ ਅਤੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਵਿਨੋਦ ਬਾਂਸਲ ਨੇ ਨਵਜੋਤ ਸਿੰਘ ਸਿੱਧੂ ਅਤੇ ਸਮੂਹ ਕਾਂਗਰਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਿੱਧੂ ਇੱਕ ਬੇਦਾਗ ਸਖ਼ਸੀਅਤ ਹਨ ਅੱਜ ਸੱਚ ਦੀ ਜਿੱਤ ਹੋਈ ਹੈ। 
 ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ