ਸ਼ਾਹਕੋਟ ਜ਼ਿਮਨੀ ਚੋਣ: 13 ਉਮੀਦਵਾਰ ਚੋਣ ਮੈਦਾਨ ਵਿੱਚ

ਚੰਡੀਗੜ, 15 ਮਈ(ਜਸ਼ਨ): ਸ਼ਾਹਕੋਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਕਾਗਜ਼ ਵਾਪਸ ਲੈਣ ਦੇ ਸਮੇਂ ਤੋਂ ਬਾਅਦ 13 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 14 ਮਈ 2018 ਸੀ ।ਮੁੱਖ ਚੋਣ ਅਫ਼ਸਰ ਦੇ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਹਰਦੇਵ ਸਿੰਘ, ਸ਼੍ਰੋਮਣੀ ਅਕਾਲੀ ਦਲ ਦਲ ਦੇ ਨਾਇਬ ਸਿੰਘ, ਆਮ ਆਦਮੀ ਪਾਰਟੀ ਦੇ ਰਤਨ ਸਿੰਘ, ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਸਤਨਾਮ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ)ਸਿਮਰਨਜੀਤ ਸਿੰਘ ਮਾਨ ਦੇ ਸੁਲੱਖਣ ਸਿੰਘ, ਡੈਮੋਕਰੇਟਿਕ ਭਾਰਤੀ ਸਮਾਜ ਪਾਰਟੀ ਦੇ ਪਰਮਜੋਤ, ਸਤਪਾਲ ਸਿੰਘ, ਕਸ਼ਮੀਰ ਸਿੰਘ, ਗੁਰਮੀਤ ਸਿੰਘ, ਨਾਇਬ ਸਿੰਘ, ਮਨੋਹਰ ਲਾਲ, ਮਲਕੀਤ ਸਿੰਘ ਤੇ ਰਾਜੇਸ਼ ਕੁਮਾਰ ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ ।
ਬੁਲਾਰੇ ਨੇ ਕਿਹਾ ਕਿ ਇਨਾਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


