ਭਾਰਤੀ ਫ਼ੌਜ ਵਿੱਚ ਭਰਤੀ ਸਬੰਧੀ ਨੌਜਵਾਨਾਂ ਦਾ ਟ੍ਰੇਨਿੰਗ ਕੈਪ 28 ਮਈ ਤੋਂ ਸ਼ੁਰੂ:- ਮੇਜਰ ਅਮਰਜੀਤ ਸਿੰਘ

ਫ਼ਿਰੋਜ਼ਪੁਰ 17 ਮਈ 2018 (ਪੰਕਜ ਕੁਮਾਰ ) ਪੰਜਾਬ ਦੇ ਨੌਜਵਾਨਾਂ ਦੇ ਸਿਖਲਾਈ ਤੇ ਰੋਜ਼ਗਾਰ ਕੇਂਦਰ (ਸੀ ਪਾਈਟ ਸੈਂਟਰ) ਪਿੰਡ ਹਕੂਮਤ ਸਿੰਘ ਵਾਲਾ ਫ਼ਿਰੋਜ਼ਪੁਰ ਵਿਖੇ ਅਗਸਤ ਮਹੀਨੇ ਵਿਚ ਹੋਣ ਵਾਲੀ ਭਾਰਤੀ ਫ਼ੌਜ ਵਿੱਚ ਭਰਤੀ ਲਈ ਨੌਜਵਾਨਾਂ ਨੂੰ ਫ਼ਰੀ ਟ੍ਰੇਨਿੰਗ 28 ਮਈ 2018 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ ਜ਼ਿਲ੍ਹੇ ਦੀ ਮੁਕਤਸਰ ਤਹਿਸੀਲ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੀ ਜਲਾਲਾਬਾਦ ਤਹਿਸੀਲ ਜ਼ਿਲ੍ਹਿਆਂ ਦੇ ਨਾਲ ਸਬੰਧਿਤ ਨੌਜਵਾਨਾਂ ਨੂੰ ਟਰੇਨਿੰਗ ਦਿੱਤੀ ਜਾਵੇਗੀ। ਇਹ ਜਾਣਕਾਰੀ (ਰਿਟਾ.) ਮੇਜਰ ਅਮਰਜੀਤ ਸਿੰਘ ਟ੍ਰੇਨਿੰਗ ਅਫ਼ਸਰ ਨੇ ਦਿੱਤੀ। ਮੇਜਰ ਅਮਰਜੀਤ ਸਿੰਘ ਨੇ ਦੱਸਿਆ ਕਿ ਚਾਹਵਾਨ ਨੌਜਵਾਨ ਆਪਣਾ ਦਸਵੀਂ ਦਾ ਅਸਲ ਸਰਟੀਫਿਕੇਟ, ਸਪੋਰਟਸ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫ਼ੋਟੋਆਂ ਨਾਲ ਲੈ ਕੇ ਟਰਾਇਲ ਦੇਣ ਲਈ ਸੀ-ਪਾਈਟ ਸੈਂਟਰ ਫ਼ਿਰੋਜ਼ਪੁਰ ਵਿਖੇ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨਾਂ ਦੇ ਟਰਾਇਲ ਅਪ੍ਰੈਲ 2018 ਦੇ ਅਖੀਰਲੇ ਹਫ਼ਤੇ ਤੋ ਰੋਜ਼ਾਨਾ (ਸੋਮਵਾਰ ਤੋ ਸ਼ੁੱਕਰਵਾਰ) ਤੱਕ ਚੱਲ ਰਹੇ ਹਨ। ਇੱਛੁਕ ਨੌਜਵਾਨ, ਜਿਨ੍ਹਾਂ ਨੇ ਭਾਰਤੀ ਫ਼ੌਜ ਵਿਚ ਭਰਤੀ ਹੋਣ ਲਈ ਆਨ-ਲਾਈਨ ਅਪਲਾਈ ਕੀਤਾ ਹੋਇਆ, ਉਹ ਆਪਣੇ ਅਸਲੀ ਸਰਟੀਫਿਕੇਟ ਲੈ ਕੇ ਉਕਤ ਮਿਤੀਆਂ ਨੂੰ ਸੀ-ਪਾਈਟ ਕੈਂਪ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਪਹੁੰਚਣ। ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਉਕਤ ਸ਼ਰਤਾਂ ਪੂਰੀਆਂ ਕਰਦਾ ਹੈ ਤਾਂ ਉਹ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਆ ਕੇ ਟ੍ਰੇਨਿੰਗ ਲੈ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਰਿਹਾਇਸ਼, ਖਾਣਾ ਅਤੇ ਟ੍ਰੇਨਿੰਗ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਜਾਵੇਗਾ। ਵਧੇਰੇ ਜਾਣਕਾਰੀ ਲੈਣ ਲਈ ਨੌਜਵਾਨ ਮੋਬਾਈਲ ਨੰ: 88728-02046, 78891-75575 ਜਾਂ 94639-03533 ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਫ਼ੌਜ ਵਿੱਚ ਭਰਤੀ ਹੋਣ ਲਈ ਆਨ ਲਾਈਨ ਵੈੱਬ ਸਾਈਟ www.joinindianarmy.nic.in ਤੇ ਅਪਲਾਈ ਕਰਨਾ ਲਾਜ਼ਮੀ ਹੈ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


