ਸੂਬਾ ਸਕੱਤਰ ਰਵੀ ਗਰੇਵਾਲ ਅਤੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਦੀਆਂ ਤਕਰੀਰਾਂ ਨੇ ਲਾਡੀ ਦੀ ਜਿੱਤ ਬਣਾਈ ਯਕੀਨੀ

ਸ਼ਾਹਕੋਟ, 17 ਮਈ (ਜਸ਼ਨ)-ਸ਼ਾਹਕੋਟ ਜ਼ਿਮਨੀ ਚੋਣ ਜਿੱਥੇ ਕਾਂਗਰਸ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਮੁੱਛ ਦਾ ਸਵਾਲ ਬਣੀ ਹੋਈ ਹੈ, ਉੱਥੇ ਕਾਂਗਰਸ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਨੇ ਨੁੱਕੜ ਮੀਟਿੰਗਾਂ ਅਤੇ ਘਰ ਘਰ ਜਾ ਕੇ ਲੋਕਾਂ ਤੱਕ ਪਹੁੰਚ ਬਣਾਉਣ ਦੀ ਰਣਨੀਤੀ ਨੇ ਕਾਂਗਰਸ ਦੀ ਚੋਣ ਮੁਹਿੰਮ ਨੂੰ ਹਾਲ ਦੀ ਘੜੀ ਦੋ ਕਦਮ ਅੱਗੇ ਲੈ ਜਾਣ ਵਿਚ ਸਫਲਤਾ ਹਾਸਲ ਕੀਤੀ ਹੈ। ਮੋਗਾ ਹਲਕੇ ਤੋਂ ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸਿੰਘ ਰਵੀ ਗਰੇਵਾਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਤੇ ਸ਼ਹਿਰੀ ਪ੍ਰਧਾਨ ਕਾਂਗਰਸ ਵਿਨੋਦ ਬਾਂਸਲ ਦੀ ਅਗਵਾਈ ਵਿਚ ਕਾਫਲੇ ਦੇ ਰੂਪ ਵਿਚ ਕਾਂਗਰਸੀ ਆਗੂਆਂ ਨੇ ਕੀਤੀਆਂ ਚੋਣ ਮੀਟਿੰਗਾਂ ਦੌਰਾਨ ਆਪਣੀਆਂ ਪ੍ਰਭਾਵਸ਼ਾਲੀ ਤਕਰੀਰਾਂ ਸਦਕਾ ਲੋਕਾਂ ਨੂੰ ਬੇਹੱਦ ਪ੍ਰਭਾਵਿਤ ਕੀਤਾ ਹੈ। ਰਵੀ ਗਰੇਵਾਲ ਅਤੇ ਵਿਨੋਦ ਬਾਂਸਲ ‘ਸਾਡਾ ਮੋਗਾ ਡਾਟ ਕਾਮ’ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਵਿਧਾਨ ਸਭਾ ਚੋਣਾਂ ਉਪਰੰਤ ਕੈਪਟਨ ਸਰਕਾਰ ਵੱਲੋਂ 1 ਸਾਲ ਦੀ ਤਸੱਲੀਬਖ਼ਸ ਕਾਰਗੁਜ਼ਾਰੀ ਸਦਕਾ ਲੋਕ ਕਾਂਗਰਸ ਨੂੰ ਭਰਪੂਰ ਹੁੰਗਾਰਾ ਦੇ ਰਹੇ ਹਨ ਜਿਸ ਕਰਕੇ ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਦੀ ਜਿੱਤ ਯਕੀਨੀ ਹੋ ਗਈ।


