ਮਾੳੂਂਟ ਲਿਟਰਾ ਜ਼ੀ ਸਕੂਲ 'ਚ ਰੈੱਡਕਰਾਸ ਵੱਲੋਂ ਅੱਠ ਰੋਜ਼ਾ ਸਿਖਲਾਈ ਕੈਂਪ ਦਾ ਆਯੋਜਨ

ਮੋਗਾ, 26 ਮਈ (ਜਸ਼ਨ )-ਸ਼ਹਿਰ ਦੀ ਪ੍ਰਮੁੱਖ ਵਿਦਅਕ ਸੰਸਥਾ ਮਾੳੂਂਟ ਲਿਟਰਾ ਜ਼ੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਰੈਡਕਰਾਸ ਸੁਸਾਇਟੀ ਵੱਲੋਂ ਅੱਠ ਰੋਜ਼ਾ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮਾਹਿਰ ਦੀਪਕ ਮਿੱਤਲ ਨੇ ਵਿਦਿਆਰਥੀਆਂ ਨੂੰ ਮੁੱਢਲੇ ਇਲਾਜ ਦੀ ਤਕਨੀਕ ਸਬੰਧੀ ਜਾਣਕਾਰੀ ਦਿੱਤੀ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਆਖਿਆ ਕਿ ਅਜਿਹੇ ਸਿਖਲਾਈ ਕੈਂਪ ਵਿਦਿਆਰਥੀਆਂ ਨੂੰ ਕਿਸੇ ਵੀ ਸਮੇਂ ਦੂਜਿਆਂ ਦੇ ਜੀਵਨ ਨੂੰ ਬਚਾਉਣ ਵਿਚ ਵੀ ਮਦਦ ਕਰਨਗੇ। ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਸਕੂਲ ਪ੍ਰਬੰਧਕ ਕਮੇਟੀ ਹਮੇਸ਼ਾ ਵਿਦਿਆਰਥੀਆਂ ਲਈ ਅਜਿਹੇ ਸਮਾਗਮਾਂ ਦਾ ਆਯੋਜਨ ਕਰਦੀ ਰਹੇਗੀ। ਇਸ ਦੌਰਾਨ ਵਿਦਿਆਰਥੀਆਂ ਨੂੰ ਰਾਸ਼ਟਰੀ ਰੱੈਡਕਰਾਸ ਸੁਸਾਇਟੀ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।