ਸਾਬਕਾ ਜ਼ਿਲਾ ਪ੍ਰਧਾਨ ਬੀਬੀ ਜਗਦਰਸ਼ਨ ਕੌਰ ਅਤੇ ਕਾਂਗਰਸ ਦੇ ਨਿੱਧੜਕ ਆਗੂ ਪਰਮਿੰਦਰ ਸਿੰਘ ਡਿੰਪਲ ਮੁੜ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ, ਬੀਬੀ ਦੀ ਘਰ ਵਾਪਸੀ ’ਤੇ ਕਾਂਗਰਸੀ ਖੇਮਿਆਂ ’ਚ ਖੁਸ਼ੀ ਦੀ ਲਹਿਰ

ਧਰਮਕੋਟ,26 ਮਈ (ਜਸ਼ਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਸ਼ੇਸ਼ ਸੱਦੇ ’ਤੇ ਕਾਂਗਰਸ ਦੀ ਸਾਬਕਾ ਜ਼ਿਲਾ ਪ੍ਰਧਾਨ ਬੀਬੀ ਜਗਦਰਸ਼ਨ ਕੌਰ ਅਤੇ ਕਾਂਗਰਸ ਦੇ ਨਿੱਧੜਕ ਆਗੂ ਪਰਮਿੰਦਰ ਸਿੰਘ ਡਿੰਪਲ ਮੁੜ ਆਪਣੀ ਮਾਂ ਪਾਰਟੀ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ । ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ਼੍ਰੀ ਸੁਨੀਲ ਕੁਮਾਰ ਜਾਖੜ ਵੱਲੋ ਬੀਬੀ ਜਗਦਰਸ਼ਨ ਕੌਰ ਅਤੇ ਪਰਮਿੰਦਰ ਡਿੰਪਲ ਨੂੰ ਆਦਰ ਸਤਿਕਾਰ ਨਾਲ ਪਾਰਟੀ ਵਿੱਚ ਮੁੜ ਸ਼ਾਮਲ ਕਰਨ ਨਾਲ ਕਾਂਗਰਸ ਪਾਰਟੀ ,ਮੋਗਾ ਜ਼ਿਲਾ ਅਤੇ ਫਰੀਦਕੋਟ ਲੋਕ ਸਭਾ ਹਲਕੇ ਵਿਚ ਹੋਰ ਵੀ ਮਜ਼ਬੂਤ ਹੋਵੇਗੀ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾ 2017 ਵਿਚ ਬੀਬੀ ਜਗਦਰਸ਼ਨ ਕੌਰ ਨਿਹਾਲ ਸਿੰਘ ਵਾਲਾ ਦੀ ਰਿਜ਼ਰਵ ਸੀਟ ਤੋਂ ਐੱਮ ਐੱਲ ਏ ਦੀ ਚੋਣ ਲੜਨ ਦੇ ਇਛੁੱਕ ਸਨ ਪਰ ਕਿਸੇ ਕਾਰਨ ਉਹਨਾਂ ਨੂੰ ਪਾਰਟੀ ਨੇ ਟਿਕਟ ਨਹੀਂ ਦਿੱਤੀ ਜਿਸ ਕਾਰਨ ਬੀਬੀ ਜਗਦਰਸ਼ਨ ਕੌਰ ਕਾਂਗਰਸ ਪਾਰਟੀ ਨਾਲ ਨਾਰਾਜ਼ ਚੱਲ ਰਹੇ ਸਨ ਅਤੇ ਉਹ ਇਸੇ ਨਰਾਜ਼ਗੀ ਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ ਪਰ ਦਿਲ ਤੋਂ ਹਮੇਸ਼ਾਂ ਕਾਂਗਰਸ ਪਾਰਟੀ ਨੂੰ ਹੀ ਚਾਹੰੁਦੇ ਸਨ । ’ਤੇ ਕੱਲ ਬੀਬੀ ਜਗਦਰਸ਼ਨ ਕੌਰ ’ਤੇ ਉਹਨਾਂ ਦੇ ਸਪੁੱਤਰ ਪਰਮਿੰਦਰ ਡਿੰਪਲ ਦੀਆਂ ਕਾਂਗਰਸ ਪ੍ਰਤੀ ਤਨਦੇਹੀ ਨਾਲ ਨਿਭਾਈਆਂ ਜ਼ਿੰਮੇਵਾਰੀਆਂ ਨੂੰ ਦੇਖਦਿਆਂ ਕਾਂਗਰਸ ਪਾਰਟੀ ਨੇ ਉਹਨਾਂ ਨੂੰ ਮੁੜ ਘਰ ਵਾਪਸ ਲੈ ਆਂਦਾ ਹੈ ।
ਕਾਂਗਰਸ ਪਾਰਟੀ ਵਿਚ ਮੁੜ ਸ਼ਾਮਲ ਹੋਣ ਉਪਰੰਤ ਬੀਬੀ ਜਗਦਰਸ਼ਨ ਕੌਰ ਅਤੇ ਪਰਮਿੰਦਰ ਡਿੰਪਲ ਨੇ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ,ਸ਼੍ਰੀ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁੱਖੀ ਰੰਧਾਵਾ ਅਤੇ ਵਿਧਾਇਕ ਕੁਲਬੀਰ ਸਿੰਘ ਜੀਰਾ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਪਹਿਲਾਂ ਦੀ ਤਰਾਂ ਪਾਰਟੀ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕਰਨਗੇ ਤਾਂ ਜੋ 2019 ਦੀਆਂ ਲੋਕ ਸਭਾ ਚੋਣਾਂ ’ਚ ਕਾਂਗਰਸ ਮਜਬੂਤੀ ਨਾਲ ਉੱਭਰ ਕੇ ਸਾਹਮਣੇ ਆਵੇ। ਜਿਵੇਂ ਜਿਵੇਂ ਸੋਸ਼ਲ ਮੀਡੀਆ ਰਾਹੀਂ ਬੀਬੀ ਦੇ ਮੁੜ ਕਾਂਗਰਸ ’ਚ ਸ਼ਾਮਲ ਹੋਣ ਬਾਰੇ ਪਤਾ ਲੱਗ ਰਿਹਾ ਹੈ ਉਵੇਂ ਉਵੇਂ ਉਹਨਾਂ ਦੇ ਚਾਹੁੰਣ ਵਾਲਿਆਂ ਵੱਲੋਂ ਸ਼ੁਭਇਛਾਵਾਂ ਦਿੱਤੀਆਂ ਜਾ ਰਹੀਆਂ ਹਨ। ਬੀਬੀ ਜਗਦਰਸ਼ਨ ਕੌਰ ਦੇ ਮੁੜ ਕਾਂਗਰਸ ਵਿਚ ਪਰਤਣ ਨਾਲ ਕਾਂਗਰਸੀ ਖੇਮਿਆਂ ਵਿਚ ਵੀ ਖੁਸ਼ੀ ਦੀ ਲਹਿਰ ਹੈ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


