ਕਾਂਗਰਸ ਹਾਈਕਮਾਂਡ ਦੀਆਂ ਹਦਾਇਤਾਂ ਤੇ ਸਾਰੇ ਦੇਸ਼ ਵਿੱਚ ਜ਼ਿਲ੍ਹਾ ਪੱਧਰ ਤੇ ਕੇਂਦਰ ਸਰਕਾਰ ਖਿਲਾਫ ਰੋਹ ਭਰਪੂਰ ਧਰਨੇ 31ਮਈ ਨੂੰ --ਕਰਨਲ ਬਾਬੂ ਸਿੰਘ

ਮੋਗਾ,30ਮਈ (ਜਸ਼ਨ): ਕੇਂਦਰ ਦੀ ਮੋਦੀ ਸਰਕਾਰ ਖਿਲਾਫ 31ਮਈ ਨੂੰ ਜ਼ਿਲ੍ਹਾ ਕਾਂਗਰਸ ਹਾਈਕਮਾਂਡ ਦੀਆਂ ਹਦਾਇਤਾਂ ਤੇ ਸਾਰੇ ਦੇਸ਼ ਵਿੱਚ ਜ਼ਿਲ੍ਹਾ ਪੱਧਰ ਤੇ ਕੇਂਦਰ ਸਰਕਾਰ ਖਿਲਾਫ ਰੋਹ ਭਰਪੂਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ ਜਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਦੀ ਅਗਵਾਈ ਵਿੱਚ ਪੈਟਰੋਲ-ਡੀਜ਼ਲ, ਰਸੋਈ ਗੈਸ ਅਤੇ ਮਹਿੰਗਾਈ ਦੇ ਵਿਰੋਧ ਵਿੱਚ ਮਿਤੀ 31 ਮਈ ਨੂੰ ਸਵੇਰੇ 9-30 ਵਜੇ ਡੀ.ਸੀ. ਦਫ਼ਤਰ ਮੋਗਾ ਦੇ ਸਾਹਮਣੇ ਇਸੇ ਲੜੀ ਤਹਿਤ-ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਕਰਨਲ ਬਾਬੂ ਸਿੰਘ ਨੇ ਸਾਡਾ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਵੇਰੇ 9-30 ਵਜੇ ਪਹੁੰਚਣ ਤਾਂ ਕਿ ਗੂੰਗੀ ਬੋਲੀ ਮੋਦੀ ਸਰਕਾਰ ਦੇ ਕੰਨਾਂ ਤੱਕ ਆਮ ਜਨਤਾ ਦੇ ਦਰਦਾਂ ਦੀ ਦਾਸਤਾਨ ਪਹੁੰਚਾਈ ਜਾ ਸਕੇ ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


