ਮਾਉਟ ਲਿਟਰਾ ਜ਼ੀ ਸਕੂਲ ਵਿਚ ਮਨਾਇਆ ਵਿਸ਼ਵ ਤੰਬਾਕੂ ਵਿਰੋਧੀ ਦਿਵਸ

ਮੋਗਾ, 31 ਮਈ (ਜਸ਼ਨ )-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਚ ਚੇਅਰਮੈਨ ਅਨੁਜ ਗੁਪਤਾ ਦੀ ਅਗਵਾਈ ਹੇਠ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਪ੍ਰਾਥਨਾ ਸਭਾ ਆਯੋਜਿਤ ਕਰਕੇ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਤੰਬਾਕੂ ਦਾ ਸੇਵਨ ਨਾ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਪੂਰੇ ਵਿਸ਼ਵ ਵਿਚ ਤੰਬਾਕੂ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਤੰਬਾਕੂ ਖਾਣ ਨਾਲ ਹੋਣ ਵਾਲੀ ਘਾਤਕ ਬਿਮਾਰੀਆਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।