ਸੁਖਾਨੰਦ ਗਰਲਜ਼ ਕਾਲਜ ਦਾ ਐਗਰੀਕਲਚਰ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

ਸੁਖਾਨੰਦ,1 ਜੂਨ (ਜਸ਼ਨ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਦੇ ਬੀ .ਐਸ. ਸੀ. ਐਗਰੀਕਲਚਰ (ਸਮੈਸਟਰ ਪਹਿਲਾ) ਦਾ ਨਤੀਜਾ ਸੋ ਫੀਸਦੀ ਰਿਹਾ। ਵਿਦਿਆਰਥਣ ਅਰਸ਼ਦੀਪ ਕੌਰ ਨੇ 82.50 ਫ਼ੀਸਦੀ ਅੰਕਾਂ ਨਾਲ ਪਹਿਲਾ, ਅਵਨੀਤ ਕੌਰ ਨੇ 77.83 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਹਰਪ੍ਰੀਤ ਕੌਰ ਨੇ 77.66 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ । ਕਾਲਜ ਪ੍ਰਬੰਧਕ ਕਮੇਟੀ ਦੇ ਉਪ-ਚੇਅਰਮੈਨ ਸ. ਮੱਖਣ ਸਿੰਘ, ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਅਤੇ ਉਪ-ਪਿੰ੍ਰਸੀਪਲ ਗੁਰਜੀਤ ਕੌਰ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਿਦਿਆਰਥਣਾਂ, ਉਹਨਾਂ ਦੇ ਮਾਪਿਆਂ ਅਤੇ ਐਗਰੀਕਲਚਰ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਸਾਹਿਬਾਨਾਂ ਨੂੰ ਮੁੁਬਾਰਕਬਾਦ ਦਿੰਦੇ ਹੋਏ ਭਵਿੱਖ ਵਿਚ ਇਸ ਪ੍ਰਾਪਤੀ ਨੂੰ ਬਰਕਰਾਰ ਰੱਖਣ ਲਈ ਕਿਹਾ।