ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਲਾ ਕਲਾਂ੍ਹ ਵਿਖੇ 10 ਰੋਜ਼ਾ ਸਮਰ ਕੈਂਪ ਦੀ ਹੋਈ ਸ਼ੁਰੂਆਤ

ਨੱਥੂਵਾਲਾ ਗਰਬੀ , 2 ਜੂਨ (ਪੱਤਰ ਪਰੇਰਕ)-ਮੋਗਾ ਜ਼ਿਲ੍ਹੇ ਦੇ ਪਿੰਡ ਮਾਹਲਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ਰੰਸੀਪਲ ਸ਼੍ਰੀ ਸ਼ਤੀਸ਼ ਕੁਮਾਰ ਦੂਆ ਦੀ ਯੋਗ ਅਗਵਾਈ ਅਤੇ ਵਾਈਸ ਪਿ੍ਰੰਸੀਪਲ ਸ: ਫੱਗਣ ਸਿੰਘ ਦੇ ਯੋਗ ਪ੍ਰਬੰਧਾਂ ਹੇਠ 10 ਰੋਜ਼ਾ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦਾ ਉਦਘਾਟਨ ਪਿੰਡ ਦੇ ਸਰਪੰਚ ਗੁਰਮੇਲ ਸਿੰਘ ਨੇ ਆਪਣੇ ਕਰ ਕਮਲਾ ਨਾਲ ਕੀਤਾ। ਕੈਂਪ ਦੌਰਾਨ ਜਿਲਾ੍ਹ ਸਿੱਖਿਆ ਅਫਸਰ ਸ: ਗੁਰਦਰਸ਼ਨ ਸਿੰਘ ਬਰਾੜ ਦੀ ਤਰਫੋਂ ਮੁੱਖ ਮਹਿਮਾਨ ਦੇ ਤੌਰ ਤੇ ਸ: ਦਿਲਬਾਗ ਸਿੰਘ ਬਰਾੜ ਜਿਲਾ੍ਹ ਕੁਆਰਡੀਨੇਟਰ ਰਸਮਾ ਨੇ ਸ਼ਮੂਲੀਅਤ ਕੀਤੀ। ਕੈਂਪ ਦੀ ਸ਼ੁਰੂਆਤ ਸਕੂਲ ਦੀਆਂ ਬੱਚੀਆਂ ਵੱਲੋਂ ਜੀ ਆਇਆਂ ਸਕਿੱਟ ਪੇਸ਼ ਕਰਕੇ ਕੀਤੀ ਗਈ। ਉਪਰੰਤ ਸ: ਫੱਗਣ ਸਿੰਘ ਜੀ ਨੇ ਇਸ ਸਮਰ ਕੈਂਪ ਦਾ ਮਕਸਦ ਦੱਸਦੇ ਹੋਏ ਕਿਹਾ ਕਿ ਕੈਂਪ ਦੌਰਾਨ ਜਿੱਥੇ ਪੜਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ ਪੜਾਈ ਵਾਸਤੇ ਸ਼ਪੈਸ਼ਲ ਸਮਾਂ ਦਿੱਤਾ ਜਾਵੇਗਾ ਉੱਥੇ ਹੀ ਬਾਕੀ ਵਿਦਿਆਰਥੀਆਂ ਨੂੰ ਵੱਖ ਵੱਖ ਇੰਨਡੋਰ ਅਤੇ ਆਉਟਡੋਰ ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਡਰਾਇੰਗ, ਸੁੰਦਰ ਲਿਖਾਈ,ਘਰੇਲੂ ਕੰਮਕਾਜ ਦੀ ਨਿਪੁਨਤਾ ਹਾਸਲ ਕਰਨਾ,ਵੱਖ ਵੱਖ ਵਿਸ਼ਿਆਂ ਤੇ ਚਾਰਟ ਤਿਆਰ ਕਰਨੇ ਅਤੇ ਹੋਰ ਵੀ ਬਹੁਤ ਸਾਰੀਆਂ ਨਵੀਆਂ ਗੱਲਾਂ ਬਾਰੇ ਭਰਪੂਰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮਹਿਮਾਨ ਸ: ਦਿਲਬਾਗ ਸਿੰਘ ਨੇ ਸਕੂਲ ਪ੍ਰਬੰਧਕਾਂ ਵੱਲੋਂ ਲਗਾਏ ਜਾ ਰਹੇ ਸਮਰ ਕੈਂਪ ਦੀ ਪ੍ਰਸ਼ੰਸ਼ਾਂ ਕਰਦਿਆਂ ਕਿਹਾ ਕਿ ਉਹ ਵਿਭਾਗ ਵੱਲੋਂ , ਲਗਾਏ ਜਾ ਰਹੇ ਇਹਨਾਂ ਕੈਂਪਾਂ ਨੂੰ ਸਫਲ ਬਣਾਉਣ ਵਾਸਤੇ ਪੂਰਾ ਸਹਿਯੋਗ ਕਰਨਗੇ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਪ੍ਰੋਗਰਾਮ ਦੀ ਸਮਾਪਤੀ ਤੇ ਸਕੂਲ ਪਿ੍ਰੰਸੀਪਲ ਨੇ ਆਏ ਹੋਏ ਮਹਿਮਾਨਾਂ ਅਤੇ ਸਮੁੱਚੇ ਸਟਾਫ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ,ਪਿੰਡ ਦੇ ਪਤਵੰਤੇ,ਬੱਚਿਆ ਦੇ ਮਾਪੇ,ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।


