ਹੇਮਕੁੰਟ ਸਕੂਲ ‘ਚ ਸਮਰ ਕੈਂਪ ਦੀ ਹੋਈ ਸ਼ੁਰੂਆਤ,ਬੱਚਿਆਂ ਅੰਦਰ ਛੁਪੀਆਂ ਵਿਲੱਖਣ ਕਲਾਵਾਂ ਨੂੰ ਉਜਾਗਰ ਕਰਨ ਲਈ ਅਜਿਹੇ ਕੈਂਪ ਬੇਹੱਦ ਜ਼ਰੂਰੀ-ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ

ਕੋਟ-ਈਸੇ-ਖਾਂ,3 ਜੂਨ (ਜਸ਼ਨ)-ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਵੱਖ-ਵੱਖ ਗਤੀਵਿਧੀਆਂ ਕਰਵਾਉਣ ਦੇ ਮੰਤਵ ਨਾਲ ਗਰਮੀ ਦੀਆਂ ਛੁੱਟੀਆਂ ਸ਼ੁਰੂ ਹੁੰਦਿਆਂ ਹੀ ਅੱਜ ਸਮਰ ਕੈਂਪ ਦੀ ਸ਼ਰੂਆਤ ਹੋਈ । ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਵੱਲੋਂ ਸਮਰ ਕੈਂਪ ਦਾ ਰਸਮੀਂ ਸ਼ੁਰੂਆਤ ਕਬੂਤਰ ਉਡਾ ਕੇ ਕੀਤੀ ਗਈ । ਕੈਂਪ ਦੌਰਾਨ ਬੱਚਿਆਂ ਨੇ ਸੰਗੀਤ,ਡਾਂਸ,ਪੇਟਿੰਗ ਦਾ ਆਨੰਦ ਲਿਆ। ਇਸ ਮੌਕੇ ਜਿੱਥੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਜੰਪਿੰਗ ਬਾਲ,ਬਾਸਕਟ ਬਾਲ,ਿਕਕਟ ‘ਚ ਹਿੱਸਾ ਲਿਆ ਉੱਥੇ ਯੋਗਾ ਨਾਲ ਸਬੰਧਿਤ ਜਾਣਕਾਰੀ ਵੀ ਪ੍ਰਾਪਤ ਕੀਤੀ ।
ਸਮਰ ਕੈਂਪ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਨ ਉਪਰੰਤ ‘ਸਾਡਾ ਮੋਗਾ ਡੌਟ ਕੌਮ ’ ਦੇ ਪ੍ਰਤੀਨਿੱਧ ਨਾਲ ਵਿਚਾਰ ਸਾਂਝੇ ਕਰਦਿਆਂ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਕਿਹਾ ਕਿ ਅਜਿਹੇ ਕੈਂਪਾਂ ਦੌਰਾਨ ਬੱਚਿਆਂ ਨੂੰ ਹਰ ਦਿਨ ਕੁਝ ਨਵਾਂ ਸਿੱਖਣ ਨੂੰ ਮਿਲਦਾ ਹੈ ਅਤੇ ਖੁਲ੍ਹੇ ਮਾਹੌਲ ਵਿਚ ਉਹਨਾਂ ਅੰਦਰ ਛੁਪੀਆਂ ਵਿਲੱਖਣ ਕਲਾਵਾਂ ਵੀ ਉਜਾਗਰ ਹੁੰਦੀਆਂ ਹਨ । ਉਹਨਾਂ ਆਖਿਆ ਕਿ ਸਮਰ ਕੈਂਪ ਬੱਚਿਆਂ ਅੰਦਰਲੀ ਕਲਾਂ ਨੂੰ ਉਜਾਗਰ ਕਰਨ ਵਿੱਚ ਬੇਹੱਦ ਸਹਾਈ ਹੁੰਦੇ ਹਨ। ਪਿ੍ਰੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ ਨੇ ਦੱਸਿਆਂ ਕਿ ਇਸ ਕੈਂਪ ਵਿੱਚ ਹਰ ਦਿਨ ਦਾ ਵੱਖਰਾ ਪ੍ਰੋਗਰਾਮ ਹੋਵੇਗਾ ਅਤੇ ਬੱਚਿਆਂ ਨੂੰ ਹਰ ਰੋਜ਼ ਨਵਾਂ ਸਿੱਖਣ ਲਈ ਮਿਲੇਗਾ। ਇਸ ਕੈਂਪ ਵਿੱਚੋਂ ਪ੍ਰਾਪਤ ਕੀਤੀ ਜਾਣਕਾਰੀ ਭਵਿੱਖ ਵਿੱਚ ਉਨ੍ਹਾਂ ਦੇ ਕੰਮ ਆਵੇਗੀ ।


