ਸੁਖਾਨੰਦ ਗਰਲਜ਼ ਕਾਲਜ ਦੇ ਸਾਇੰਸ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ,4 ਜੂਨ(ਜਸ਼ਨ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਦੇ ਬੀ.ਐੱਸ.ਸੀ.ਸਾਇੰਸ (ਸਮੈਸਟਰ ਪੰਜਵਾਂ) ਦਾ ਨਤੀਜਾ ਸੋ ਫ਼ੀਸਦੀ ਰਿਹਾ। ਬੀ.ਐੱਸ.ਸੀ.ਮੈਡੀਕਲ ਦੀ ਵਿਦਿਆਰਥਣ ਗਗਨਦੀਪ ਕੋਰ ਨੇ 84.68 ਫ਼ੀਸਦੀ ਅੰਕਾਂ ਨਾਲ ਪਹਿਲਾ, ਮਨਪ੍ਰੀਤ ਕੌਰ ਨੇ 84.25 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਅਮਨਦੀਪ ਕੌਰ ਨੇ 82.97 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਅਤੇ ਬੀ.ਐੱਸ.ਸੀ.ਨੱਾਨ-ਮੈਡੀਕਲ ਦੀ ਵਿਦਿਆਰਥਣ ਸੁਖਪ੍ਰੀਤ ਕੋਰ ਨੇ 88.88 ਫ਼ੀਸਦੀ ਅੰਕਾਂ ਨਾਲ ਪਹਿਲਾ, ਪੂਜਾ ਨੇ 86.50 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਗੁਰਪ੍ਰੀਤ ਨੇ 84.52 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਬੰਧਕੀ ਕਮੇਟੀ ਦੇ ੳੱੁਪ-ਚੇਅਰਮੈਨ ਸ. ਮੱਖਣ ਸਿੰਘ, ਪਿੰ੍ਰਸੀਪਲ ਡਾ. ਸੁਖਵਿੰਦਰ ਕੌਰ ਅਤੇ ਉੱਪ-ਪਿੰ੍ਰਸੀਪਲ ਗੁਰਜੀਤ ਕੌਰ ਨੇ ਇਸ ਸ਼ਾਨਦਾਰ ਪ੍ਰਾਪਤੀ ਤੇ ਵਿਦਿਆਰਥਣਾ, ਉਹਨਾਂ ਦੇ ਮਾਪਿਆਂ ਅਤੇ ਸਾਇੰਸ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਸਾਹਿਬਾਨਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਵਿਚ ਇਸ ਪ੍ਰਾਪਤੀ ਨੂੰ ਬਰਕਰਾਰ ਰੱਖਣ ਲਈ ਕਿਹਾ।