ਮੋਗਾ ਜ਼ਿਲੇ ਦੇ ਵਿਧਾਇਕਾਂ ਦੀ ਅਗਵਾਈ ’ਚ ਹਲਕਾ ਪੱਧਰੀ ਰੋਸ ਧਰਨੇ 7 ਜੂਨ ਨੂੰ

ਮੋਗਾ, 6 ਜੂਨ (ਜਸ਼ਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ ’ਤੇ 7 ਜੂਨ ਦਿਨ ਵੀਰਵਾਰ ਨੂੰ ਸਮੁੱਚੇ ਪੰਜਾਬ ਵਿਚ ਹਲਕਾ ਪੱਧਰੀ ਰੋਸ ਧਰਨੇ ਦਿੱਤੇ ਜਾ ਰਹੇ ਹਨ । ਕੇਂਦਰ ਸਰਕਾਰ ਵੱਲੋਂ ਤੇਲ ਕੀਮਤਾਂ ਵਿਚ ਕੀਤੇ ਬੇਤਹਾਸ਼ਾ ਵਾਧੇ ਅਤੇ ਲੱਕ ਤੋੜਵੀਂ ਮਹਿੰਗਾਈ ਖਿਲਾਫ਼ ਕਾਂਗਰਸ ਦੇ ਵਿਧਾਇਕਾਂ ਵੱਲੋਂ ਆਪੋ ਆਪਣੇ ਹਲਕਿਆਂ ਵਿਚ ਰੋਸ ਧਰਨਿਆਂ ਦੀ ਅਗਵਾਈ ਕੀਤੀ ਜਾਵੇਗੀ । ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਜ਼ਿਲੇ ਦੇ ਸਮੂਹ ਆਗੂਆਂ ਨੂੰ ਆਪੋ ਆਪਣੇ ਹਲਕਿਆਂ ਵਿਚ ਭਰਵੀਂ ਸ਼ਮੂਲੀਅਤ ਕਰਕੇ ਧਰਨਿਆਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। 
ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮੋਗਾ ਦੇ ਮੇਨ ਚੌਂਕ ਵਿਚ ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ਵਿਚ 7 ਜੂਨ ਨੂੰ ਸਵੇਰੇ 10 ਵਜੇ ਧਰਨਾ ਦਿੱਤਾ ਜਾਵੇਗਾ। 
ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਧਰਮਕੋਟ ਦੇ ਜਲੰਧਰ ਚੌਂਕ ਵਿਚ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਦੀ ਅਗਵਾਈ ਵਿਚ ਸਵੇਰੇ 9 ਵਜੇ ਰੋਸ ਧਰਨਾ ਦਿੱਤਾ ਜਾਵੇਗਾ। 
ਬਾਘਾਪੁਰਾਣਾ ਨਗਰ ਕੌਂਸਲ ਦੇ ਮੀਤ ਪ੍ਰਧਾਨ ਜਗਸੀਰ ਗਰਗ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਕਮਲਜੀਤ ਸਿੰਘ ਬਰਾੜ ਮੁੱਖ ਬੁਲਾਰਾ ਕਾਂਗਰਸ ਦੀ ਅਗਵਾਈ ਹੇਠ ਅੰਦਰਲੀ ਮੰਡੀ ਵਿਚ ਦਿੱਤਾ ਜਾਣ ਵਾਲਾ ਧਰਨਾ ਗਰਮੀ ਦੇ ਮੱਦੇਨਜ਼ਰ ਬਾਹਰਲੀ ਮੰਡੀ ਵਿਚ ਸ਼ੈੱਡਾਂ ਹੇਠ ਸਵੇਰੇ 10 ਵਜੇ ਦਿੱਤਾ ਜਾਵੇਗਾ। ਹਲਕਾ ਨਿਹਾਲ ਸਿੰਘ ਵਾਲਾ ਦੇ ਸਮੂਹ ਕਾਂਗਰਸ ਲੀਡਰਸ਼ਿਪ ਅਤੇ ਵਰਕਰ ਸਵੇਰੇ 9:00 ਵਜੇ ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਵਿਖੇ ਕੇਂਦਰ ਦੀ ਮੋਦੀ ਸਰਕਾਰ ਵੱਲੋ ਡੀਜ਼ਲ, ਪੈਟਰੋਲ ਦੀਆ ਕੀਮਤਾ ਵਿੱਚ ਕੀਤੇ ਵਾਧੇ ਦੇ ਖਿਲਾਫ ਰੋਸ ਧਰਨਾ ਦੇਣਗੇ । ਬੀਬੀ ਰਾਜਵਿੰਦਰ ਕੌਰ ਭਾਗੀਕੇ ਦੇ ਸਿਆਸੀ ਸਕੱਤਰ ਰੁਪਿੰਦਰ ਸਿੰਘ ਦੀਨਾਂ ਨੇ  ਸਮੂਹ ਵਰਕਰ ਸਾਹਿਬਾਨਾ ਨੂੰ ਸਮੇ ਸਿਰ ਪਹੁੰਚਣ ਦੀ ਅਪੀਲ ਕੀਤੀ  ਹੈ । ਉਹਨਾਂ ਸਮੂਹ ਕਾਂਗਰਸੀ ਵਰਕਰਾਂ ਨੂੰ ਹੁੰਮ ਹੰੁਮਾ ਕੇ ਮਹਿੰਗਾਈ ਖਿਲਾਫ਼ ਆਪਣੇ ਰੋਹ ਦਾ ਪ੍ਰਗਟਾਵਾ ਕਰਨ ਦੀ ਅਪੀਲ ਕੀਤੀ । 
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ