ਸ੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨਾਲ ਮਿਲਣੀ ਦੌਰਾਨ ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ਨੂੰ ਕੀਤਾ ਅਣਡਿੱਠ -ਪਰਮਜੀਤ ਸਿੰਘ ਕੈਂਥ

ਚੰਡੀਗੜ, 9 ਜੂਨ(ਪੱਤਰ ਪਰੇਰਕ)- ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਤਹਿਤ ਵਫਦ ਨੇ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੰਜਾਬ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਉਦੋਂ ਉਹਨਾਂ ਅਨੁਸੂਚਿਤ ਜਾਤੀਆਂ ਦੇ ਗੰਭੀਰ ਮੁੱਦਿਆਂ ਨੂੰ ਅਣਡਿੱਠ ਕੀਤਾ। ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਲੜਾਈ ਲੜਨ ਵਾਲੀ ਇੱਕੋ ਇੱਕ ਸਮਾਜਿਕ-ਰਾਜਨੀਤਕ ਜੱਥੇਬੰਦੀ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦਾ ਅਨੁਸੂਚਿਤ ਜਾਤੀਆਂ ਪ੍ਰਤੀ ਝੂਠੀ ਹਮਦਰਦੀ ਵਾਲਾ ਚੇਹਰਾ ਨੰਗਾ ਹੋ ਗਿਆ ਹੈ। ਸ: ਕੈਂਥ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਵਰਗ ਬੜੀ ਗੰਭੀਰ ਸਮੱਸਿਆ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ,ਇਥੇ ਵਰਣਨਯੋਗ ਹੈ ਕਿ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਿੱਧੇ ਰੂਪ ਵਿੱਚ ਕੇਂਦਰ ਸਰਕਾਰ ਉਤੇ ਨਿਰਭਰ ਹੈ ਅਤੇ ਹੋਰਨਾਂ ਭਲਾਈ ਸਕੀਮਾਂ ’ਚ ਸੈਂਟਡ ਅਪ ਇੰਡੀਆ, ਅਨੁਸੂਚਿਤ ਜਾਤੀ ਸਬ ਪਲਾਨ ਆਦਿ ਸਕੀਮਾਂ ਪ੍ਰਤੀ ਵੀ ਮੋਦੀ ਸਰਕਾਰ ਦਾ ਨਜ਼ਰੀਆ ਨਿਰਾਸ਼ਾਜਨਕ ਨਜ਼ਰ ਆਉਂਦਾ ਹੈ ਪਰ ਵਫਦ ਵੱਲੋਂ ਅਜਿਹੇ ਕੋਈ ਵੀ ਸੰਵੇਦਨਸੀਲ ਮੁੱਦਿਆਂ ਬਾਰੇ ਜਾਣਕਾਰੀ ਦਾ ਜ਼ਿਕਰ ਨਹੀਂ ਕੀਤਾ ਗਿਆ ਜੋ ਸ੍ਰੋਮਣੀ ਅਕਾਲੀ ਦਲ ਬਾਦਲ ਦਾ ਅਨੁਸੂਚਿਤ ਜਾਤੀਆਂ ਪ੍ਰਤੀ ਵਿਰੋਧੀ ਮਾਨਸਿਕਤਾ ਵਾਲਾ ਰੱਵਈਆ ਜ਼ਾਹਰ ਕਰਦਾ ਹੈ। ਉਹਨਾਂ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਦੀਆਂ ਸਭ ਤੋਂ ਵੱਧ ਅਬਾਦੀ ਵਾਲਾ ਸੂਬਾ ਹੈ, ਲੱਖਾਂ ਵਿਦਿਆਰਥੀਆਂ ਦਾ ਵਜੀਫਾ ਪਿਛਲੇ ਕਈ ਸਾਲਾਂ ਤੋਂ ਰੁੱਕਿਆ ਪਿਆ ਹੈ ਭਲਾਈ ਸਕੀਮਾਂ ਨੂੰ ਨਜ਼ਰ ਅਦਾੰਜ ਕੀਤਾ ਜਾ ਰਿਹਾ ਹੈ। ਵਫਦ ਵਿੱਚ ਕੋਈ ਵੀ ਅਨੁਸੂਚਿਤ ਜਾਤੀਆਂ ਦਾ ਮੈਂਬਰ ਸ਼ਾਮਲ ਨਾ ਕਰਨਾ ਸੌੜੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਸ: ਕੈਂਥ ਨੇ ਕਿਹਾ ਕਿ ਦੋਆਬੇ ਦੇ ਤਿੰਨ ਅਕਾਲੀ ਦਲ ਦੇ ਵਿਧਾਇਕ ਆਦਮਪੁਰ, ਬੰਗਾ ਅਤੇ ਫਿਲੋਰ ਤੋਂ ਜੋ ਅਨੁਸੂਚਿਤ ਜਾਤੀਆਂ ਵਿਚੋਂ ਆਉਂਦੇ ਹਨ ਉਹਨਾਂ ਨੂੰ ਅਕਾਲੀ ਦਲ ਬਾਦਲ ਤੋਂ ਅਸਤੀਫਾ ਦੇਣਾ ਚਾਹੀਦਾ ਹੈ।


