95 ਪ੍ਰਤੀਸ਼ਤ ਅੰਕ ਲੈ ਕੇ ਸੈਕਰਡ ਹਾਰਟ ਸਕੂਲ ਮੋਗਾ ਦਾ ਨਾਂਅ ਰੌਸ਼ਨ ਕਰਨ ਵਾਲੇ ਏਕਮਦੀਪ ਸਿੰਘ ਨੇ ਡਾਕਟਰ ਬਣਨ ਦਾ ਲਿਆ ਸੁਪਨਾ

ਮੋਗਾ, 8 ਮਈ (ਜਸ਼ਨ) : ਆਈ.ਸੀ.ਐੱਸ ਈ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਸੈਕਰਡ ਹਾਰਟ ਸਕੂਲ ਮੋਗਾ ਦੇ ਏਕਮਦੀਪ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨੇ 95 ਪ੍ਰਤੀਸਤ ਨੰਬਰ ਲੈ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਏਕਮਦੀਪ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਸਕੂਲ ਦੇ ਨਾਲ ਨਾਲ ਘਰ ‘ਚੋ ਮਿਲੇ ਸਿੱਖਿਆਦਾਇਕ ਮਾਹੌਲ ਨੂੰ ਦਿੱਤਾ। ਸਕੂਲ ਦੇ ਸਮੂਹ ਸਟਾਫ ਅਤੇ ਮਾਪਿਆਂ ਨੇ ਏਕਮਦੀਪ ਦੀ ਇਸ ਕਾਮਯਾਬੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਕੂਲ ਸਟਾਫ ਵੱਲੋਂ ਏਕਮਦੀਪ ਸਿੰਘ ਵੱਲੋਂ ਪ੍ਰਾਪਤ ਕੀਤੇ ਅੰਕਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਵਧੀਆ ਪੜ੍ਹਾਈ ਕਰਕੇ ਚੰਗੀ ਪੁਜੀਸ਼ਨ ਹਾਸਲ ਕਰਨ ਦੀਆਂ ਸੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਏਕਮਦੀਪ ਸਿੰਘ ਨੇ ਕਿਹਾ ਕਿ ਉਸਦੀ ਦਿਲੀ ਤਮੰਨਾ ਹੈ ਕਿ ਉਹ ਚੰਗੀ ਪੜ੍ਹਾਈ ਕਰਕੇ ਡਾਕਟਰ ਬਣੇ ਅਤੇ ਗਰੀਬਾਂ ਦੀ ਸੇਵਾ ਕਰੇ। ਏਕਮਦੀਪ ਨੇ ਕਿਹਾ ਕਿ ਉਸ ਦੀ ਕਾਮਯਾਬੀ ਪਿੱਛੇ ਉਸ ਦੇ ਅਧਿਆਪਕਾਂ ਅਤੇ ਉਸ ਦੇ ਮਾਤਾ ਪਿਤਾ ਦਾ ਵੱਡਾ ਯੋਗਦਾਨ ਹੈ।