ਮੋਗਾ ਵਿਖੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ‘ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੌਮੀ ਝੰਡਾ ਲਹਿਰਾਇਆ

ਮੋਗਾ 15 ਅਗਸਤ (ਜਸ਼ਨ): ਦੇਸ਼ ਵਿੱਚੋ ਅਨਪੜਤਾ , ਬੇਰੋਜ਼ਗਾਰੀ ਅਤੇ ਨਸ਼ਿਆਂ ਦੇ ਜੜ ਤੋ ਖਾਤਮੇ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਦੀ ਜ਼ਰੂਰਤ ਹੈ. ਇਹ ਪ੍ਰਗਟਾਵਾ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਦਾਣਾ ਮੰਡੀ ‘ਚ ਜ਼ਿਲਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨਾਂ ਵੱਲੋ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਤੋਂ ਸਲਾਮੀ ਲਈ ਅਤੇ ਨਿਰੀਖਣ ਦੌਰਾਨ ਉਨਾਂ ਨਾਲ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਅਤੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਅਮਰਜੀਤ ਸਿੰਘ ਬਾਜਵਾ ਵੀ ਮੌਜੂਦ ਸਨ।





ਸਮਾਗਮ ਦੀ ਚੌਥੀ ਝਾਕੀ ਵਿੱਚ ਪਾਣੀ ਬਚਾਓ ਪੈਸਾ ਕਮਾਓ ਸਕੀਮ ਬਾਰੇ ਦੱਸਿਆ ਗਿਆ ਜਿਸ ਤਹਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋ ਬਿਜਲੀ ਦੀ ਬੱਚਤ ਦੇ ਹਿਸਾਬ ਨਾਲ ਆਰਥਿਕ ਮੱਦਦ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਭਾਗ ਵੱਲੋ ਕੱਢੀ ਗਈ ਝਾਕੀ ਵਿੱਚ ਜ਼ਿਲੇ ਦੇ ਹਰ ਨਾਗਰਿਕ ਨੂੰ ਨਿਆਂ ਦਿਵਾਉਣ ਲਈ ਜ਼ਿਲੇ ਵਿੱਚ ਸਥਾਪਿਤ ਕੀਤੇ ਫਰੰਟ ਆਫਿਸ ਅਤੇ ਸਥਾਈ ਲੋਕ ਅਦਾਲਤਾਂ ਦਾ ਜਿਕਰ ਕੀਤਾ ਗਿਆ। ਝਾਕੀ ਵਿੱਚ ਦੱਸਿਆ ਗਿਆ ਕਿ ਇਨਾਂ ਫਰੰਟ ਆਫਿਸ ਅਤੇ ਸਥਾਈ ਲੋਕ ਅਦਾਲਤਾਂ ਦਾ ਮੁੱਖ ਮੰਤਵ ਆਰਥਿਕ, ਸਰੀਰਿਕ ਅਤੇ ਸਮਾਜਿਕ ਤੌਰ ਤੇ ਪਛੜੇ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਕੀਤਾ ਗਿਆ ਹੈ। ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਜਨਰੇਸ਼ਨ ਵਿਭਾਗ ਵੱਲੋ ਕੱਢੀ ਗਈ ਝਾਕੀ ਵਿੱਚ ਸਰਕਾਰ ਵੱਲੋ ਲਗਾਏ ਗਏ ਅਤੇ ਭਵਿੱਖ ਵਿੱਚ ਲਗਾਏ ਜਾਣ ਵਾਲੇ ਰੋਜ਼ਗਾਰ ਮੇਲਿਆਂ ਦਾ ਜਿਕਰ ਕੀਤਾ ਗਿਆ। ਇਸ ਵਿੱਚ ਦੱਸਿਆ ਗਿਆ ਕਿ ਪੰਜਾਬ ਸਰਕਾਰ ਪੜੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਫਿਕਰਮੰਦ ਹੈ। ਸਮਾਗਮ ਦੀ ਅਖੀਰਲੀ ਝਾਕੀ ਜੋ ਕਿ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਤੋ ਸੀ ਵਿੱਚ ਮਹਾਤਮਾਂ ਗਾਧੀ ਸਰਬੱਤ ਵਿਕਾਸ ਯੋਜਨਾ ਦਾ ਜਿਕਰ ਕੀਤਾ ਗਿਆ, ਜਿਸ ਤਹਿਤ ਸਰਕਾਰ ਦੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਨੂੰ ਂਜੋੜਿਆ ਗਿਆ ਹੈ ਤਾਂ ਕਿ ਕੋਈ ਵੀ ਯੋਗ ਲਾਭਪਾਤਰੀ ਸਰਕਾਰ ਦੀ ਕਿਸੇ ਵੀ ਲੋਕ ਭਲਾਈ ਸਕੀਮ ਤੋ ਵਾਝਾ ਨਾ ਰਹੇ। ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਦੇਣ ਦੀ ਨੀਤੀ ਤਹਿਤ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ। ਸਮਾਗਮ ਦੌਰਾਨ ਵਿੱਤ ਮੰਤਰੀ ਵੱਲੋ ਘਰ-ਘਰ ਰੋਜ਼ਗਾਰ ਸਕੀਮ ਤਹਿਤ 14 ਵਿਅਕਤੀਆਂ ਨੂੰ ਨਿਯੁੱਕਤੀ ਪੱਤਰ ਵੀ ਸੌਪੇ ਗਏ। 

ਬਾਅਦ ‘ਚ ਵਿੱਤ ਮੰਤਰੀ ਵੱਲੋਂ ਪਰੇਡ ਵਿੱਚ ਹਿੱਸਾ ਲੈਣ ਵਾਲੇ ਪਰੇਡ ਕਮਾਂਡਰਾਂ ਅਤੇ ਵੱਖ-ਵੱਖ ਆਈਟਮਾਂ ‘ਚ ਭਾਗ ਲੈਣ ਵਾਲੇ ਸਕੂਲ ਮੁਖੀਆਂ ਤੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਬੱਚਿਆਂ ਨੂੰ ਸਨਮਾਨਿਤ ਕਰਨ ਮੌਕੇ ਉਨਾਂ ਵੱਲੋ ਬੱਚਿਆਂ ਨਾਲ ਗੱਲ ਬਾਤ ਕੀਤੀ ਅਤੇ ਉਨਾਂ ਦੀ ਹੌਸਲਾ ਅਫਜਾਈ ਵੀ ਕੀਤੀ। ਇਸ ਮੌਕੇ ਡੀ.ਐਸ.ਪੀ. ਕੁਲਜਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ ਦੇ ਵਿਦਿਆਰਥੀਆਂ ਦੀਆਂ ਪਰੇਡ ਟੁਕੜੀਆਂ ਨੇ ਮਾਰਚ ਪਾਸਟ ‘ਚ ਹਿੱਸਾ ਲਿਆ ਅਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। 

ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ.ਟੀ.ਸ਼ੋਅ ਵੀ ਪੇਸ਼ ਕੀਤਾ ਗਿਆ। ਇਸ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ‘ਚ ਵੱਖ-ਵੱਖ ਸਕੂਲਾਂ ਅਤੇ ਡੀ.ਐਮ.ਕਾਲਜ ਮੋਗਾ ਦੇ 1500 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਤੋਂ ਇਲਾਵਾ ਜ਼ਿਲੇ ‘ਚ ਸਬ-ਡਵੀਜ਼ਨ ਪੱਧਰ ‘ਤੇ ਵੀ ਉਪ ਮੰਡਲ ਮੈਜਿਸਟ੍ਰੇਟ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਸਟੇਜ ਸੰਚਾਲਨ ਬਲਵਿੰਦਰ ਸਿੰਘ ਲੈਕ ਅਤੇ ਜਗਜੀਵਨ ਕੌਰ ਨੇ ਬਾਖੂਬਪ ਨਿਭਾਇਆ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ
