ਕਰੋਨਾ ਵਾਇਰਸ ਤੋਂ ਡਰਨ ਦੀ ਬਜਾਏ ਸਾਵਧਾਨੀ ਜ਼ਰੂਰੀ :ਚੇਅਰਮੈਨ ਦੇਵ ਪ੍ਰਿਆ ਤਿਆਗੀ

ਮੋਗਾ,16 ਮਾਰਚ (ਜਸ਼ਨ): ਕਰੋਨਾ ਵਾਇਰਸ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ ਤੇ ਨਾ ਹੀ ਕਰੋਨਾ ਵਾਇਰਸ ਤੋਂ ਡਰਨ ਦੀ ਲੋੜ ਹੈ ,ਸਿਰਫ਼ ਨਿੱਕੀਆਂ ਨਿੱਕੀਆਂ ਸਾਵਧਾਨੀਆਂ ਰੱਖਣ ਨਾਲ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਇਸਕਾਨ ਪ੍ਰਚਾਰ ਸੰਮਤੀ ਦੇ ਚੇਅਰਮੈਨ ਅਤੇ ਰਾਈਟਵੇਅ ਏਅਰਲਿੰਕ ਦੇ ਐੱਮ ਡੀ ਦੇਵ ਪ੍ਰਿਆ ਤਿਆਗੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ। ਸ਼੍ਰੀ ਤਿਆਗੀ ਨੇ ਆਖਿਆ ਕਿ ਲੋਕਾਂ ਨੂੰ ਇਸ ਵਾਇਰਸ ਤੋਂ ਬਚਣ ਲਈ ਆਪਣਾ ਖਿਆਲ ਖੁਦ ਰੱਖਣਾ ਚਾਹੀਦਾ ਹੈ ਤਾਂ ਕਿ ਉਹ ਇਸ ਬੀਮਾਰੀ ਤੋਂ ਬਚੇ ਰਹਿਣ। ਤਿਆਗੀ ਨੇ ਆਖਿਆ ਕਿ ਸਰਕਾਰ ਵੱਲੋਂ ਕੋਰੋਨਾ ਤੋਂ ਬਚਣ ਲਈ ਐਡਵਾੲਜ਼ਰੀ ਜਾਰੀ ਕਰਨ ਦੇ ਨਾਲ ਨਾਲ ਲੋਕਾਂ ਨੂੰ ਆਪਣੇ ਘਰਾਂ ਵਿਚ ਹੀ ਬਣੇ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ । ਉਹਨਾਂ ਕਿਹਾ ਕਿ ਜਦੋਂ ਅਸੀਂ ਜ਼ਿਆਦਾ ਲੋਕਾਂ ਨਾਲ ਮਿਲਦੇ ਹਾਂ ਤਾਂ ਇਸ ਵਾਇਰਸ ਦੇ ਫੈਲਣ ਦਾ ਖਤਰਾ ਵਧੇਰੇ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਹਾਲੇ ਤੱਕ ਕੋਵਿਡ 19 ਨੂੰ ਰੋਕਣ ਲਈ ਕਿਸੇ ਵੀ ਤਰਾਂ ਦਾ ਕੋਈ ਟੀਕਾ ਵਿਕਸਤ ਨਹੀਂ ਹੋਇਆ ਹੈ ਪਰ ਅਸੀਂ ਇਸ ਨੂੰ ਕੁਝ ਸਾਵਧਾਨੀਆਂ ਵਰਤ ਕੇ ਇਸ ਦੇ ਪ੍ਰਕੋਪ ਤੋਂ ਜ਼ਰੂਰ ਬਚਿਆ ਜਾ ਸਕਦਾ ਹੈ। ਉਹਨਾਂ ਲੋਕਾਂ ਨੂੰ ਸੁਚੇਤ ਕਰਦਿਆਂ ਆਖਿਆ ਕਿ ਉਹ ਵੱਧ ਤੋਂ ਵੱਧ ਸੈਨੀਟਾਈਜ਼ਰ ਦਾ ਇਸਤੇਮਾਲ ਕਰਨ ਦੇ ਨਾਲ ਨਾਲ ਸਾਬਣ ਅਤੇ ਪਾਣੀ ਨਾਲ ਆਪਣੇ ਹੱਥਾਂ ਨੂੰ ਵਾਰ ਵਾਰ ਸਾਫ਼ ਕਰਨ। ਉਹਨਾਂ ਕਿਹਾ ਕਿ ਖੰਘ ਅਤੇ ਛਿੱਕਾਂ ਦੌਰਾਨ ਟਿਸ਼ੂ ਪੇਪਰ ਜਾਂ ਫਿਰ ਆਪਣੀ ਕੂਹਣੀ ਮੋੜ ਕੇ ਆਪਣੇ ਨੱਕ ਅਤੇ ਮੂੰਹ ਨੂੰ ਢੱਕਣ । ਦੇਵ ਪ੍ਰਿਆ ਤਿਆਗੀ ਨੇ ਆਖਿਆ ਕਿ ਲੋਕ ਠੰਡ ਜਾਂ ਫਲੂ ਦੇ ਲਛਣਾਂ ਵਾਲੇ ਕਿਸੇ ਵੀ ਵਿਅਕਤੀ ਤੋਂ ਘੱਟੋ ਘੱਟ 1 ਮੀਟਰ ਜਾਂ ਤਿੰਨ ਫੁੱਟ ਦੀ ਦੂਰੀ ਬਣਾਈ ਰੱਖਣ। ਉਹਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਆਖਿਆ ਕਿ ਵਿਦੇਸ਼ਾਂ ਤੋਂ ਪਰਤ ਰਹੇ ਯਾਤਰੀਆਂ ਨੂੰ 14 ਦਿਨ ਤੱਕ ਖੁਦ ਬ ਖੁਦ ਆਈਸੋਲੇਸ਼ਨ ਵਿਚ ਰਹਿਣਾ ਚਾਹੀਦਾ ਹੈ ਅਤੇ ਪਰਿਵਾਰ ਅਤੇ ਬਾਹਰਲੇ ਲੋਕਾਂ ਨੂੰ ਮਿਲਣ ਤੋੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਏਅਰਪੋਰਟ ’ਤੇ ਚੈੱਕਅੱਪ ਹੋਣ ਤੋਂ ਬਾਅਦ ਵੀ ਇਹ ਵਿਸ਼ਾਣੂੰ ਐਕਟਿਵ ਹੋ ਸਕਦਾ ਹੈ।