ਮੋਗਾ 'ਚ ਹਿੰਸਾ,ਦੋ ਦੀ ਮੌਤ,ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਅਕਾਲੀ ਸਮਰਥਕਾਂ ਦਰਮਿਆਨ ਹੋਇਆਂ ਝੜਪਾਂ ਚ ਬੁਝੇ ਦੋ ਘਰਾਂ ਦੇ ਚਿਰਾਗ

ਮੋਗਾ,9 ਫਰਵਰੀ (ਜਸ਼ਨ) ਮੋਗਾ ਦੇ ਵਾਰਡ ਨੰਬਰ 9 ‘ਚ ਅੱਜ ਦੇਰ ਸ਼ਾਮ ਕਾਂਗਰਸ ਅਤੇ ਅਕਾਲੀ ਸਮਰਥਕਾਂ ਦਰਮਿਆਨ ਹੋਈ ਹਿੰਸਾਂ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖਮੀਂ ਗਿਆ ਹੈ। ਮਿਰਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਵਾਰਡ ਦੀ ਮਹਿਲਾ ਕਾਂਗਰਸ ਉਮੀਦਵਾਰ ਦੇ ਪਤੀ ਅਤੇ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਸਿੱਧੂ , ਉਸ ਦੇ ਬੇਟੇ ਅਤੇ ਸਮਰਥਕਾਂ ਵਲੋਂ ਆਪਣੀ ਗੱਡੀ ਲਾਪਰਵਾਹੀ ਨਾਲ ਚਲਾਉਣ ਕਾਰਨ ਅਕਾਲੀ ਸਮਰਥਕਾਂ ਦੀ ਮੌਤ ਹੋਈ ਹੈ ।ਇਸ ਘਟਨਾ ਵਿਚ ਦੋਹਾਂ ਅਕਾਲੀ ਸਮਰਥਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਜਖਮੀਆਂ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਸੀ ਜਿੱਥੋਂ ਉਨ੍ਹਾਂ ਨੂੰ ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ ਸੀ ਪਰ ਦੇਰ ਰਾਤ ਡੀ ਐੱਮ ਸੀ ਲੁਧਿਆਣਾ ਵਿਖੇ ਭੋਲੇ ਤਾਰੇ ਵਾਲਾ ਦੀ ਮੌਤ ਹੋ ਗਈ । ਜ਼ਿਕਰਯੋਗ ਹੈ ਕਿ ਭੋਲਾ ਤਾਰੇਵਾਲਾ ਪਿੰਡ ਤਾਰੇਵਾਲਾ ਦਾ ਸਾਬਕਾ ਸਰਪੰਚ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਸਾਬਕਾ ਮੇਅਰ ਅਕਸ਼ਿਤ ਜੈਨ ਅਤੇ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਰਣੀਆ ਸਿਵਲ ਹਸਪਤਾਲ ਪੁੱਜੇ । ਘਟਨਾ ਦੀ ਸੂਚਨਾ ਮਿਲਦੇ ਹੀ ਡੀ ਐਸ ਪੀ ਸਿਟੀ ਬਲਜਿੰਦਰ ਸਿੰਘ ਭੁੱਲਰ ਸਮੇਤ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਅਕਾਲੀ ਦਲ ਦੀ ਵਾਰਡ ਨੰਬਰ 9 ਦੀ ਉਮੀਦਵਾਰ ਕੁਲਵਿੰਦਰ ਕੌਰ ਦੇ ਸਮਰਥਨ ਵਿਚ ਅਕਾਲੀ ਵਰਕਰ ਵੋਟਰਾਂ ਨੂੰ ਸਮਰਥਨ ਦੇਣ ਦੀ ਅਪੀਲ ਕਰ ਰਹੇ ਸਨ ਜਦਕਿ ਇਸੇ ਦੌਰਾਨ ਨਰਿੰਦਰਪਾਲ ਸਿੰਘ ਸਿੱਧੂ ਨੇ ਆ ਕੇ ਉਹਨਾਂ ਤੇ ਵੋਟਰਾਂ ਨੂੰ ਸ਼ਰਾਬ ਵੰਡਣ ਦੇ ਦੋਸ਼ ਲਗਾਏ । ਦੋਹਾਂ ਧਿਰਾਂ ਵਿਚ ਬਹਿਸ ਹੋਣ ਉਪਰੰਤ ਹੱਥੋਪਾਈ ਹੋਈ ਅਤੇ ਇਸੇ ਦੌਰਾਨ ਨਰਿੰਦਰਪਾਲ ਸਿੰਘ ਸਿੱਧੂ ਦੀ ਗੱਡੀ ਹੇਠ ਆਏ ਅਕਾਲੀ ਸਮਰਥਕਾਂ ਵਿਚੋਂ ਬੱਬੂ ਨਿਹੰਗ ਨਾਅ ਦੇ ਵਿਅਕਤੀ ਤੇ ਭੋਲੇ ਤਾਰੇ ਵਾਲਾ ਦੀ ਮੌਤ ਹੋ ਗਈ ਜਦਕਿ ਇਕ ਹੋਰ ਅਕਾਲੀ ਸਮਰਥਕ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਉਥੇ ਦੂਜੇ ਪਾਸੇ ਨਰਿੰਦਰਪਾਲ ਸਿੰਘ ਸਿੱਧੂ ਨੇ ਉਸ ਤੇ ਲੱਗੇ ਦੋਸ਼ਾਂ ਨੂੰ ਨਕਾਰਦੇ ਹੋਏ ਅਕਾਲੀ ਦਲ ਵਰਕਰਾਂ ਵੱਲੋਂ ਵੋਟਰ ਨੂੰ ਸ਼ਰਾਬ ਵੰਡਣ ਦੇ ਦੋਸ਼ ਲਗਾਏ ਹਨ।--- ਵੀਡੀਓ ਦੇਖਣ ਲਈ ਹੇਠ ਦਿੱਤਾ ਲਿੰਕ ਕਲਿੱਕ ਕਰੋ ਜੀ –


