ਮਾਤਾ ਚਿੰਤਪੁਰਨੀ ਦਰਬਾਰ ਤੇ ਆ ਕੇ ਮਨ ਨੂੰ ਬਹੁਤ ਸਕੂਨ ਮਿਲਦੈ : ਗੌਰਵ/ਸਾਹਿਲ/ਸੌਰਵ

ਮੋਗਾ, 28 ਅਪ੍ਰੈਲ (ਜਸ਼ਨ): - ਹਿਮਾਚਲ ਪ੍ਰਦੇਸ਼ ਵਿਚ ਸਥਿਤ ਮਾਤਾ ਚਿੰਤਪੁਰਨੀ ਮੰਦਿਰ ਜਿਥੇ ਰੋਜਾਨਾ ਵੱਡੀ ਗਿਣਤੀ ਵਿਚ ਲੋਕ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ ਆ ਕੇ ਮਨ ਨੂੰ ਬਹੁਤ ਹੀ ਸਕੂਨ ਮਿਲਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਤਾ ਚਿੰਤਪੁਰਨੀ ਮੰਦਿਰ ’ਚ ਨਤਮਸਤਕ ਹੋਣ ਸਮੇਂ ਗੌਰਵ ਸ਼ਰਮਾ, ਸੌਰਵ ਵਰਮਾ, ਸਾਹਿਲ ਹੰਸ ਅਤੇ ਬੰਟੀ ਕਪੂਰ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼ੁਭਮ ਵਰਮਾ ਮੋਗਾ ਵੀ ਹਾਜ਼ਰ ਰਹੇ। ਇਸ ਮੌਕੇ ਗੱਲਬਾਤ ਕਰਦਿਆਂ ਗੌਰਵ ਸ਼ਰਮਾ ਅਤੇ ਸੌਰਵ ਵਰਮਾ ਆਰਕੀਟੈਕਟ ਦਾ ਕਹਿਣਾ ਹੈ ਕਿ ਉਹ ਹਰ ਮਹੀਨੇ ਮਾਤਾ ਚਿੰਤਪੁਰਨੀ ਮੰਦਿਰ ’ਚ ਆਉਂਦੇ ਹਨ ਅਤੇ ਸਭ ਦੇ ਭਲੇ ਲਈ ਅਰਦਾਸ ਕਰਦੇ ਹਨ। ਉਨ੍ਹਾਂ ਆਖਿਆ ਕਿ ਪਿਛਲੇ ਲੰਬੇ ਅਰਸੇ ਤੋਂ ਉਹ ਮਾਤਾ ਚਿੰਤਪੁਰਨੀ ਦੇ ਦਰਬਾਰ ਤੇ ਆ ਰਹੇ ਹਨ। ਉਨ੍ਹਾਂ ਨੂੰ ਇੱਥੇ ਆ ਕੇ ਬਹੁਤ ਹੀ ਸਕੂਨ ਅਤੇ ਸ਼ਾਂਤਮਈ ਮਾਹੌਲ ਵਿਚ ਮਾਤਾ ਰਾਣੀ ਜੀ ਦੇ ਦਰਬਾਰ ’ਤੇ ਆ ਕੇ ਖੁਸ਼ੀ ਮਿਲਦੀ ਹੈ। ਉਨ੍ਹਾਂ ਆਖਿਆ ਕਿ ਮਾਤਾ ਚਿੰਤਪੁਰਨੀ ਜੀ ਦੀ ਅਪਾਰ ਕਿਰਪਾ ਨਾਲ ਲੋਕਾਂ ਦਾ ਭਲਾ ਹੋ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦਰਬਾਰ ਤੇ ਆ ਕੇ ਸਾਰਿਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਸਾਹਿਲ ਹੰਸ ਨੇ ਦੱਸਿਆ ਕਿ ਸ਼ਨੀਵਾਰ ਨੂੰ ਵੱਡੀ ਗਿਣਤੀ ਵਿਚ ਲੋਕ ਮਾਤਾ ਜੀ ਦੇ ਦਰਬਾਰ ਵਿਚ ਨਤਮਸਤਕ ਹੋਏ ਅਤੇ ਮਹਾਮਾਈ ਦਾ ਆਸ਼ੀਰਵਾਦ ਪ੍ਰਾਪਤ ਕੀਤਾ।