ਸੁਤੰਤਰਤਾ ਦਿਵਸ ਸਮਾਗਮ ਵਿੱਚ ਉਦਯੋਗਪਤੀ ਅਸ਼ੋਕ ਗੁਪਤਾ ਨੂੰ ਸਰਵੋਤਮ ਸਿੱਖਿਆ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ

ਮੋਗਾ, 16 ਅਗਸਤ ( ਜਸ਼ਨ ): ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ, ਜਿਸ ਵਿੱਚ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਨੀ ਸਿੱਖਿਆ, ਉਦਯੋਗਿਕ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਰਾਸ਼ਟਰੀ ਤਿਰੰਗਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ । ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਸ਼ਹਿਰ ਦੇ ਪ੍ਰਮੁੱਖ ਉਦਯੋਗਪਤੀ ਅਸ਼ੋਕ ਗੁਪਤਾ ਨੂੰ 'ਸਰਬੋਤਮ ਉਦਯੋਗਪਤੀ ਐਵਾਰਡ' ਜਦ ਕਿ ਗੌਰਵ ਗੁਪਤਾ ਅਤੇ ਅਨੂਜ ਗੁਪਤਾ ਨੂੰ 'ਸਰਬੋਤਮ  ਸਿੱਖਿਆ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਐਸਐਸਪੀ ਅਜੇ ਗਾਂਧੀ ਅਤੇ ਸ਼ੇਅਹਾਰ ਦੇ ਪਤਵੰਤੇ ਹਾਜ਼ਰ ਸਨ ।