20 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਵਾਲਾ 'ਪੰਜਾਬ' ਦੇਸ਼ ਦਾ ਪਹਿਲਾ ਸੂਬਾ ਬਣਿਆ-ਅੰਮ੍ਰਿਤਪਾਲ ਸਿੰਘ ਖਾਲਸਾ

ਨਿਹਾਲ ਸਿੰਘ ਵਾਲਾ ,19 ਅਕਤੂਬਰ( ਜਸ਼ਨ )ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਜੀ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੀ ਕੈਬਿਨੇਟ ਮੀਟਿੰਗ ਤੋਂ ਹੀ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨੀ ਸ਼ੁਰੂ ਕਰ ਦਿੱਤੀ ਸੀ ਜੋ ਅੱਜ ਵੀ ਜਾਰੀ ਹੈ । ਜਿਸਦੀ ਜਿਉਂਦੀ ਜਾਗਦੀ ਮਿਸਾਲ ਪਿਛਲੇ ਦਿਨੀਂ ਪੰਜਾਬ ਦੇ ਕਿਸਾਨਾਂ ਉੱਤੇ ਆਈ ਕੁਦਰਤੀ ਆਫਤ ਕਾਰਨ ਜੋ ਝੋਨੇ ਦੀ ਫਸਲ ਦਾ ਨੁਕਸਾਨ ਹੋਇਆ ਸੀ ਉਸਦੀ ਭਰਪਾਈ ਲਈ ਅਤੇ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਫੇਰ ਤੋਂ ਆਰਥਿਕ ਪੱਖੋਂ ਖੜ੍ਹੇ ਕਰਨ ਲਈ ਪੰਜਾਬ ਸਰਕਾਰ ਵੱਲੋਂ 20 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਕੇ ਇੱਕ ਇਤਿਹਾਸ ਪੈਦਾ ਕੀਤਾ ਹੈ । 
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖਾਲਸਾ ਦੀਨਾ ਸਾਹਿਬ ਨੇ ਸਾਡੇ ਪ੍ਰਤੀਨਿਧੀ ਨਾਲ ਗੱਲਬਾਤ ਦੌਰਾਨ ਕੀਤਾ । ਖਾਲਸਾ ਜੀ ਹੋਰਾਂ ਦੱਸਿਆ ਕਿ ਜਿੱਥੇ ਹੜ੍ਹਾਂ ਦੌਰਾਨ ਸਰਕਾਰ ਦੇ ਮੰਤਰੀ, ਵਿਧਾਇਕ, ਚੇਅਰਮੈਨ ਅਤੇ ਪਾਰਟੀ ਦੇ ਸਾਰੇ ਅਹੁਦੇਦਾਰਾਂ ਨੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਆਪ ਪਾਣੀ ਦੇ ਵਿੱਚ ਜਾ ਕੇ ਸੇਵਾ ਕੀਤੀ ਉੱਥੇ ਹੀ ਹੁਣ ਪੰਜਾਬ ਸਰਕਾਰ ਹਰ ਪੱਖ ਤੋਂ ਹੜ੍ਹ ਪੀੜਤਾਂ ਦੀ ਬਾਂਹ ਫੜ ਰਹੀ ਹੈ ਫੇਰ ਭਾਵੇਂ ਉਹ ਫਸਲਾਂ ਦਾ ਮੁਆਵਜ਼ਾ ਹੋਵੇ ਜਾਂ ਕੱਚੇ-ਪੱਕੇ ਘਰਾਂ ਦੇ ਨੁਕਸਾਨ ਦਾ ਮੁਆਵਜ਼ਾ ਹੋਵੇ ਅਤੇ ਜਾਂ ਫੇਰ ਕਣਕ ਬੀਜਣ ਲਈ ਕਿਸਾਨ ਭਰਾਵਾਂ ਨੂੰ ਬੀਜ ਦੇਣ ਦੀ ਗੱਲ ਹੋਵੇ । ਦੇਸ਼ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਵੀ ਸਰਕਾਰ ਨੇ ਇੱਕ ਏਕੜ ਪ੍ਰਤੀ ਐਨਾ ਮੁਆਵਜ਼ਾ ਨਹੀਂ ਦਿੱਤਾ ਜੋ ਮਾਨ ਸਾਹਿਬ ਦੀ ਸਰਕਾਰ ਨੇ ਦਿੱਤਾ ਹੈ ਇਹ ਵੀ ਇੱਕ ਕਿਸਮ ਦਾ ਇਤਿਹਾਸ ਹੀ ਹੈ । 
ਖਾਲਸਾ ਜੀ ਹੋਰਾਂ ਅੱਗੇ ਦੱਸਿਆ ਕਿ ਜਿਸ ਦਿਨ ਤੋਂ ਮਾਨ ਸਾਹਿਬ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਉਸ ਦਿਨ ਤੋਂ ਲੈ ਕੇ ਅੱਜ ਤੱਕ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਐਨੇ ਕੰਮ ਕਰ ਦਿੱਤੇ ਹਨ ਜਿਨ੍ਹਾਂ ਤੱਕ ਪਹੁੰਚਣਾ ਵਿਰੋਧੀਆਂ ਦੇ ਵੱਸ ਦੀ ਗੱਲ ਨਹੀਂ ਕਿਉਂਕਿ ਮਾਨ ਸਾਹਿਬ ਨੇ ਸੱਤਾ ਸੰਭਾਲਦਿਆਂ ਹੀ ਹਰ ਘਰ ਨੂੰ 300 ਯੂਨਿਟ ਬਿਜਲੀ ਫਰੀ ਕੀਤੀ, ਉਸਤੋਂ ਬਾਅਦ ਫਰੀ ਅਤੇ ਵਧੀਆ ਇਲਾਜ ਵਾਸਤੇ 850 ਤੋਂ ਉੱਪਰ ਮੁਹੱਲਾ ਕਲੀਨਿਕ ਖੋਲ੍ਹੇ, ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜੋ ਅੱਜ ਵੀ ਜਾਰੀ ਹੈ,10 ਲੱਖ ਰੁਪਏ ਦੀ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ, ਬਿਨਾਂ ਪੈਸੇ ਅਤੇ ਸ਼ਿਫਾਰਸ਼ ਤੋਂ 55 ਹਜਾਰ ਤੋਂ ਉੱਪਰ ਨੌਕਰੀਆਂ ਦਿੱਤੀਆਂ, ਪੰਜਾਬ ਦੇ ਕਿਸਾਨਾਂ ਨੂੰ ਖੇਤਾਂ ਲਈ ਪੂਰੀ ਅਤੇ ਦਿਨ ਸਮੇਂ ਬਿਜਲੀ ਦਿੱਤੀ ਜਾ ਰਹੀ ਹੈ,ਪੰਜਾਬ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ,ਪੰਜਾਬ ਦੇ ਲੋਕਾਂ ਦੀਆਂ ਜੇਬਾਂ ਤੇ ਪੈਣ ਵਾਲਾ ਵਾਧੂ ਬੋਝ ਦਰਜਨ ਦੇ ਕਰੀਬ ਟੋਲ-ਪਲਾਜ਼ੇ ਬੰਦ ਕਰਵਾਏ,ਦੇਸ਼ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਸ਼ੁਰੂ ਕੀਤੀ 19 ਹਜਾਰ ਕਿਲੋਮੀਟਰ ਤੋਂ ਜਿਆਦਾ ਲਿੰਕ ਸੜਕਾਂ ਦੀ ਮੁਰੰਮਤ ਸ਼ੁਰੂ ਕਰਵਾਈ ਆਦਿ ਤੋਂ ਇਲਾਵਾ ਇੱਕ ਲੰਮੀ ਲਿਸਟ ਹੈ ਜੋ ਮਾਨ ਸਰਕਾਰ ਨੇ ਕੰਮ ਕੀਤੇ ਹਨ ਅਤੇ ਅੱਗੇ ਵੀ ਜਾਰੀ ਰਹਿਣਗੇ । ਖਾਲਸਾ ਜੀ ਹੋਰਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਪੰਜਾਬ ਪ੍ਰਤੀ ਮਤਰੇਈ ਮਾਂ ਵਾਲੇ ਵਤੀਰੇ ਅਤੇ ਰਵਾਇਤੀ ਪਾਰਟੀਆਂ ਵੱਲੋਂ ਬਿਨਾਂ ਸਿਰ-ਪੈਰ ਤੋਂ ਅਲੋਚਨਾ ਦੇ ਬਾਵਜੂਦ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਵਿਕਾਸ ਲਈ ਵੱਡੇ ਕਦਮ ਚੁੱਕੇ ਹਨ ਜਿਨ੍ਹਾਂ ਰਾਹੀਂ ਮਾਨ ਸਾਹਿਬ ਨੇ ਕਰਕੇ ਦਿਖਾਇਆ ਹੈ ਕਿ ਅਸੀਂ ਕੰਮ ਦੀ ਰਾਜਨੀਤੀ ਰਾਹੀਂ ਸੱਤਾ ਵਿੱਚ ਆਏ ਹਾਂ ਕੰਮ ਹੀ ਕਰ ਰਹੇ ਹਾਂ ਅਤੇ ਅੱਗੇ ਵੀ ਕਰਦੇ ਰਹਾਂਗੇ ।