ਜ਼ਿਲ੍ਹਾ ਪ੍ਰਧਾਨ ਸ਼ਹਿਰੀ ਖਣਮੁੱਖ ਭਾਰਤੀ ਪੱਤੋ ਨੇ ਲਿਆਂਦੀ ਹਨ੍ਹੇਰੀ,ਪਿੰਡਾਂ ਦੇ ਲੋਕ ਅਕਾਲੀ ਦਲ ਨਾਲ ਜੁੜਨ ਲਗੇ

ਅਜੀਤਵਾਲ, 19 ਅਕਤੂਬਰ ( jashan )- ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਤੇ ਸੀਨੀਅਰ ਆਗੂ ਖਣਮੁੱਖ ਭਾਰਤੀ ਪੱਤੋ ਨੇ ਪਿੰਡ ਅਜੀਤਵਾਲ ਵਿਖੇ ਰੱਖੇ ਪਾਰਟੀ ਇਕੱਠ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਚੋਂ ਹਰ ਰੋਜ਼ ਲੋਕ ਆਪ ਮੁਹਾਰੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਤੇ ਅੱਜ ਪਿੰਡ ਅਜੀਤਵਾਲ ਤੋਂ   ਕਰੀਬ 25 ਪਰਿਵਾਰਾਂ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਕੇ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਕੀਤਾ ਹੈ। ਹਲਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਹਾਜ਼ਰੀ ਨਾਲ ਹੋਏ ਇਕੱਠ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਤੇ ਪੰਜਾਬ ਦਾ ਹਰ ਵਰਗ ਦੁਖੀ ਤੇ ਨਿਰਾਸ਼ ਹੈ, ਹੁਣ ਹਾਲਾਤ ਇਹ ਹਨ ਕਿ ਪੰਜਾਬ ਵਾਸੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਮੁੜ ਪੰਜਾਬ ਵਿਚ ਵੇਖਣ ਲਈ ਕਾਹਲੇ ਹਨ।ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਸਮੁੱਚੇ ਅਕਾਲੀ ਦਲ ਤੇ ਪੰਜਾਬ ਵਾਸੀਆਂ ਨਾਲ ਹੜਾਂ ਮਾਰੇ ਇਲਾਕੇ ਵਿੱਚ ਕੀਤੀ ਸੇਵਾ ਨੇ ਲੋਕਾਂ ਵਿੱਚ ਅਕਾਲੀ ਦਲ ਦੀ ਦਿੱਖ ਨੂੰ ਹੋਰ ਉੱਚਾ ਕੀਤਾ ਹੈ। ਇਸ ਮੌਕੇ ਸਰਕਲ ਪ੍ਰਧਾਨ ਸੁਰਜੀਤ ਸਿੰਘ ਝੰਡੇਆਣਾ, ਸਰਕਲ ਪ੍ਰਧਾਨ ਜਗਮੋਹਨ ਸਿੰਘ ਕੋਕਰੀ, ਸੀ.ਆਗੂ ਅਜੀਤਪਾਲ ਸਿੰਘ, ਗੁਰਬਖ਼ਸ਼ ਸਿੰਘ ਰਣੀਆਂ ਵੀ ਮੌਜੂਦ ਰਹੇ। ਆਪਣੇ ਸੰਬੋਧਨ ਦੌਰਾਨ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਪੂਰਨ ਪੱਤੋ ਦੀ ਸਲਾਘਾ ਕੀਤੀ ਜਿਨ੍ਹਾਂ ਦੀ ਪ੍ਰੇਰਨਾਂ ਨਾਲ ਸੁਖਜਿੰਦਰ ਸਿੰਘ ਉਦੈਮ ਤੇ ਇਹ ਪਰਿਵਾਰ ਅਕਾਲੀ ਦਲ ਨਾਲ ਜੁੜੇ ਹਨ। ਆਗੂਆਂ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਭਰੋਸਾ ਦਵਾਇਆ ਕਿ ਸਭ ਨੂੰ ਪਾਰਟੀ ਵਿਚ ਮਾਣ-ਸਨਮਾਨ ਅਤੇ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਡਾ. ਨਿਰਮਲ ਸਿੰਘ, ਪ੍ਰਧਾਨ ਪ੍ਰੀਤਮ ਸਿੰਘ, ਬਲਪ੍ਰੀਤ ਸਿੰਘ ਢੁੱਡੀਕੇ, ਕੁਲਦੀਪ ਸਿੰਘ ਮਧੇਕੇ, ਨੰਬਰਦਾਰ ਸਿਕੰਦਰ ਸਿੰਘ, ਨੰਬਰਦਾਰ ਪ੍ਰੀਤਮ ਸਿੰਘ, ਰੇਸ਼ਮ ਸਿੰਘ ਚੂਹੜਚੱਕ, ਅਤਿੰਦਰ ਸਿੰਘ (ਪੀ.ਏ), ਸਾਬਕਾ ਪੰਚ ਜੱਗਾ ਸਿੰਘ, ਤੇਜਾ ਸਿੰਘ, ਅਵਤਾਰ ਸਿੰਘ, ਦੂਧ ਨਾਥ, ਗੁਰਭਾਗ ਸਿੰਘ, ਸੌਦਾਗਰ ਸਿੰਘ, ਹਰਮੇਲ ਸਿੰਘ, ਹਰਚੰਦ ਸਿੰਘ, ਜਗਦੀਸ਼ ਸਿੰਘ, ਛਿੰਦਰਪਾਲ ਸਿੰਘ, ਮਹਿੰਦਰ ਸਿੰਘ  ਸਮੇਤ ਪਿੰਡ ਵਾਸੀ ਮੌਜੂਦ ਸਨ। ਇਸ ਦੌਰਾਨ ਪਾਰਟੀ ਆਗੂਆਂ ਵਲੋਂ ਅਕਾਲੀ ਦਲ 'ਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।