ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸ਼ਹਿਰ ਦੇ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਕੌਂਸਲਰਾਂ ਨਾਲ ਮੀਟਿੰਗ ਕੀਤੀ

ਮੋਗਾ, 16 ਜਨਵਰੀ ( jashan ): ਅੱਜ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਨਗਰ ਨਿਗਮ ਦੇ ਕੌਂਸਲਰਾਂ ਨਾਲ ਆਪਣੀ ਰਿਹਾਇਸ਼ 'ਤੇ ਸ਼ਹਿਰ ਦੇ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰ ਵਿੱਚ ਚਰਚਾ ਕਰਨ ਲਈ ਮੀਟਿੰਗ ਕੀਤੀ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਕੌਂਸਲਰਾਂ ਨੇ ਸ਼ਹਿਰ ਦੇ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਮੋਗਾ ਸ਼ਹਿਰ ਦੇ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਅਤੇ ਗੁਣਵੱਤਾ ਨਾਲ ਪੂਰਾ ਕਰਨ ਲਈ ਜ਼ਰੂਰੀ ਮਾਰਗਦਰਸ਼ਨ ਪ੍ਰਦਾਨ ਕੀਤਾ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੋਗਾ ਸ਼ਹਿਰ ਦੇ ਵਾਰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜਨਤਾ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਭਵਿੱਖ ਵਿੱਚ ਵੀ ਅਜਿਹੇ ਵਿਕਾਸ ਪ੍ਰੋਜੈਕਟ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਮੋਗਾ ਸ਼ਹਿਰ ਦੇ ਵਾਰਡਾਂ ਵਿੱਚ ਸਰਵਪੱਖੀ ਵਿਕਾਸ ਕਾਰਜ ਕਰਵਾਉਣਾ ਹੈ। ਉਨ੍ਹਾਂ ਮੋਗਾ ਸ਼ਹਿਰ ਦੇ ਵਸਨੀਕਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ, ਜਿਸਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਇਸ ਮੌਕੇ ਨਗਰ ਨਿਗਮ ਦੇ ਕਾਰਜਕਾਰੀ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਪੀਨਾ, ਡਿਪਟੀ ਮੇਅਰ ਅਸ਼ੋਕ ਧਮੀਜਾ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕੌਂਸਲਰ, ਆਮ ਆਦਮੀ ਪਾਰਟੀ ਦੇ ਵਰਕਰ, ਅਹੁਦੇਦਾਰ ਅਤੇ ਵਲੰਟੀਅਰ ਮੌਜੂਦ ਸਨ।