ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 16, ਜਗਦੇਵ ਸਿੰਘ ਗਿੱਲ ਨਗਰ ਵਿੱਚ 49 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਮੋਗਾ, 17 ਜਨਵਰੀ (JASHAN): ਅੱਜ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 16 ਵਿੱਚ 49 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਨਗਰ ਨਿਗਮ ਦੇ ਕਾਰਜਕਾਰੀ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਕੌਂਸਲਰ ਵਿਜੇ ਭੂਸ਼ਣ ਟੀਟੂ, 'ਆਪ' ਆਗੂ ਡਿੰਪੀ ਗਿੱਲ, ਸਾਬਕਾ ਕੌਂਸਲਰ ਰਾਕੇਸ਼ ਕਾਲਾ ਬਜਾਜ ,ਸਾਬਕਾ ਕੌਂਸਲਰ ਦਵਿੰਦਰ ਸਿੰਘ ਤਿਵਾੜੀ, ਕੌਂਸਲਰ ਜਗਦੀਪ ਸਿੰਘ, ਕੌਂਸਲਰ ਜਸਵਿੰਦਰ ਸਿੰਘ, ਬਲਾਕ ਪ੍ਰਧਾਨ ਰਾਕੇਸ਼ ਮਿੱਡਾ ਅਤੇ ਵੱਡੀ ਗਿਣਤੀ ਵਿੱਚ ਵਾਰਡ ਨਿਵਾਸੀ ਅਤੇ 'ਆਪ' ਵਲੰਟੀਅਰ ਮੌਜੂਦ ਸਨ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਮੋਗਾ ਸ਼ਹਿਰ ਦੇ ਵਾਰਡਾਂ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਅਤੇ ਹਰ ਪੱਖ ਤੋਂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨਗੇ। ਉਨ੍ਹਾਂ ਮੋਗਾ ਹਲਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ, ਜਿਸ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਇਸ ਮੌਕੇ ਵਾਰਡ ਕੌਂਸਲਰ ਵਿਜੇ ਭੂਸ਼ਣ ਟੀਟੂ ਅਤੇ ਵਾਰਡ ਵਾਸੀਆਂ ਨੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਵਾਰਡ ਵਿੱਚ ਵਿਕਾਸ ਕਾਰਜ ਸ਼ੁਰੂ ਕਰਨ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।