ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸੀ ਐਚ ਸੀ ਧਰਮਕੋਟ ਤੇ ਕੋਟ ਈਸੇ ਖਾਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੋ ਰਹੀ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ

ਧਰਮਕੋਟ /ਮੋਗਾ,2 ਫਰਵਰੀ (jashan) : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਸੀ ਐਚ ਸੀ ਧਰਮਕੋਟ ਅਤੇ ਕੋਟ ਈਸੇ ਖਾਂ ਵਿੱਚ ਲਾਭਪਾਤਰੀਆਂ ਦੀ ਚੱਲ ਰਹੀ ਰਜਿਸਟ੍ਰੇਸ਼ਨ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ, ਐਸ ਡੀ ਐਮ ਹਿਤੇਸ਼ ਵੀਰ ਗੁਪਤਾ ਵਿਸ਼ੇਸ ਤੌਰ ਤੇ ਹਾਜ਼ਰ ਸਨ।
ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।ਉਹਨਾਂ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਹਰੇਕ ਸੂਬਾ ਵਾਸੀ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਉਹਨਾਂ ਕਿਹਾ ਕਿ ਪਹਿਲਾਂ, ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਡਾਕਟਰਾਂ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ। ਕਈ ਵਾਰ ਕੋਈ ਬਿਮਾਰੀ ਇੰਨੀ ਗੰਭੀਰ ਹੋ ਜਾਂਦੀ ਹੈ ਕਿ ਕਿਸੇ ਨੂੰ ਪ੍ਰਾਈਵੇਟ ਹਸਪਤਾਲ ਜਾਣਾ ਪੈਂਦਾ ਹੈ। “ਬਹੁਤ ਸਾਰੇ ਲੋਕ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਚੋਣ ਕਰਦੇ ਹਨ। ਇਸ ਲਈ, ਅੱਜ ਅਜਿਹੀ ਯੋਜਨਾ ਲਾਗੂ ਕੀਤੀ ਗਈ ਹੈ ਜਿਸ ਦੇ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ, ਜਿੱਥੇ ਸਭ ਤੋਂ ਅਮੀਰ ਲੋਕ ਵੀ ਇਲਾਜ ਲਈ ਜਾਂਦੇ ਹਨ, ਹੁਣ ਸਭ ਤੋਂ ਗਰੀਬ ਕਿਸਾਨ, ਮਜ਼ਦੂਰ ਅਤੇ ਰਿਕਸ਼ਾ ਚਾਲਕ ਲਈ ਵੀ ਇਲਾਜ ਲਈ ਜਾ ਸਕਣਗੇ। ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ।”
ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਯੋਗ ਵਿਅਕਤੀ ਨੂੰ ਇਸ ਸਕੀਮ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਹਸਪਤਾਲ ਦੇ ਖਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਲ ਕੀਤਾ ਗਿਆ ਹੈ ਅਤੇ ਕਿਹਾ ਕਿ ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦਾ ਹੈ।


