ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਨਜ਼ੂਰ ਹੋਣ 'ਤੇ ਅਕਾਲੀ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਖੁਸ਼ੀ: ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ

ਮੋਗਾ ,6 ਫਰਵਰੀ ( ਜਸ਼ਨ ) : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜੀ ਮਾਣਯੋਗ ਸੁਪਰੀਮ ਕੋਰਟ ਵੱਲੋਂ ਮਨਜ਼ੂਰ ਕਰਨ ਉਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਮੋਗਾ ਦੇ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਆਖਿਆ ਕਿ ਬਿਕਰਮ ਮਜੀਠੀਆ ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ ਮਿਲੀ ਜ਼ਮਾਨਤ ਨੇ ਸੱਚਾਈ ਉੱਤੇ ਮੋਹਰ ਲਾਈ ਹੈ। ਉਨ੍ਹਾਂ ਆਖਿਆ ਕਿ ਇਹ ਗੱਲ ਜਗ ਜਾਹਰ ਹੈ ਕਿ ਮੌਕੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸਿਰਮੌਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜਾਣਬੁਝ ਕੇ ਨਸ਼ੇ ਦੇ ਝੂਠੇ ਕੇਸਾਂ ਵਿਚ ਫਸਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਖਿਲਾਫ ਜੋ ਆਮਦਨ ਤੋਂ ਵੱਧ ਜਾਇਦਾਦ ਸਬੰਧੀ ਕੇਸ ਦਾਇਰ ਕੀਤਾ ਗਿਆ ਸੀ ਸੂਬੇ ਦੀ ਆਪ ਸਰਕਾਰ ਸੁਪਰੀਮ ਕੋਰਟ ਵਿਚ ਉਸ ਸਬੰਧੀ ਕੋਈ ਵੀ ਜਵਾਬ ਦਾਇਰ ਨਹੀਂ ਕਰ ਸਕੀ ਅਤੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਨੂੰ ਮਨਜ਼ੂਰ ਕੀਤਾ ਗਿਆ ਹੈ, ਜਿਸ ਨਾਲ ਸਮੁੱਚੇ ਅਕਾਲੀ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅੰਦਰ ਲਗਾਤਾਰ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਵੱਡਾ ਉਤਸਾਹ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਪਸੰਦ ਕਰਦੇ, ਉਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਵਾਹੀ ਵਿਚ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡੱਟ ਕੇ ਮੁਕਾਬਲਾ ਕਰਨਗੇ। ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ ਸਾਬਿਤ ਹੋਈ ਹੈ। ਇਸ ਸਰਕਾਰ ਨੇ ਪੰਜਾਬ ਦੇ ਲੋਕਾਂ ਦੀ ਸਹੂਲਤ ਲਈ ਕੁਝ ਵੀ ਨਹੀਂ ਕੀਤਾ ਅਤੇ ਨਾ ਹੀ ਆਪਣੇ ਕੀਤੇ ਹੋਏ ਵਾਅਦੇ ਪੂਰੇ ਕੀਤੇ ਹਨ ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਰਾਜ ਵਿੱਚ ਪੰਜਾਬ ਦਾ ਮੁਲਾਜ਼ਮ ਵਰਗ ਵਪਾਰੀ ਵਰਗ ਮਜ਼ਦੂਰ ਵਰਗ ਸੰਘਰਸ਼ ਦੇ ਰਾਹ ਤੇ ਹੈ। ਅਤੇ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਖਹਿੜਾ ਛਡਾਉਣਾ ਚਾਹੁੰਦੇ ਹਨ ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਪੰਜਾਬ ਨੂੰ ਮੁੜ ਤਰੱਕੀ ਅਤੇ ਉਨਤੀ ਦੀਆਂ ਲੀਹਾਂ ਤੇ ਤੋਰਿਆ ਜਾਵੇਗਾ।


