ਨਵਯੁਗ ਪਬਲਿਕ ਸੀ: ਸੈ: ਸਕੂਲ ਵਿੱਚ ਵਿਦਾਇਗੀ ਪਾਰਟੀ ਦਿੱਤੀ ਗਈ

ਧਰਮਕੋਟ ,8 february (ਦਵਿੰਦਰ ਸਿੰਘ ਬਿੱਟੂ )
ਧਰਮਕੋਟ ਇਲਾਕੇ ਦੀ ਨਾਮਵਰ ਸੰਸਥਾ ਨਵਯੁਗ ਪਬਲਿਕ ਸੀ: ਸੈ: ਸਕੂਲ ਵਿੱਚ ਵਿਦਾਇਗੀ ਪਾਰਟੀ ਬੜੀ ਧੂਮ-ਧਾਮ ਨਾਲ ਮਨਾਈ ਗਈ। ਇਹ ਪਾਰਟੀ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ। ਸਮਾਰੋਹ ਦੀ ਸ਼ੁਰੂਆਤ ਪਰਮਾਤਮਾ ਨੂੰ ਯਾਦ ਕਰ ਕੇ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ। ਸਮਾਰੋਹ ਦੇ ਸ਼ੁਰੂ ਵਿਚ ਵਿਦਿਆਰਥੀਆਂ ਵੱਲੋਂ ਸਵਾਗਤੀ ਨਾਚ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਦੇ ਮਨੋਰੰਜਨ ਲਈ ਇਕ ਨਾਟਕ ਵੀ ਪੇਸ਼ ਕੀਤਾ। ਇਸ ਸਮਾਰੋਹ ਵਿੱਚ ਵਿਦਿਆਰਥੀਆਂ ਦੁਆਰਾ ਰੰਗਾ-ਰੰਗ ਪ੍ਰੋਗਰਾਮ ਜਿਵੇਂ ਕਿ ਗਿੱਧਾ, ਭੰਗੜਾ, ਕੋਰਿਉਗ੍ਰਾਫੀ ਆਦਿ ਪੇਸ਼ ਕੀਤੇ ਗਏ। ਇਸ ਸਮਾਰੋਹ ਵਿੱਚ ਮਹਿਮਾਨ ਦੇ ਤੌਰ ਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਸੰਜੇ ਗੁਪਤਾ, ਵਿਕਾਸ ਦੁਰੇਜਾ ਅਤੇ ਸੋਨੀਆ ਮਹਾਜਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸਮਾਰੋਹ ਵਿਚ ਆਏ ਹੋਏ ਮੁੱਖ ਮਹਿਮਾਨ ਵਿਕਾਸ ਦੁਰੇਜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਪਣੇ ਜੀਵਨ ਨੂੰ ਬਣਾਉਣ ਲਈ ਆਪਣੇ ਉੱਪਰ ਯਕੀਨ ਹੋਣਾ ਜ਼ਰੂਰੀ ਹੈ, ਜੇ ਤੁਹਾਡਾ ਆਪਣੇ ਤੇ ਯਕੀਨ ਬਣੇਗਾ ਤਾਂ ਹੀ ਤੁਸੀਂ ਇਕ ਚੰਗੇ ਇਨਸਾਨ ਬਣ ਸਕਦੇ ਹੋ ਅਤੇ ਸਮਾਜ ਨੂੰ ਵੀ ਆਪਣਾ ਚੰਗਾ ਯੋਗਦਾਨ ਦੇ ਸਕਦੇ ਹੋ। ਭਵਿੱਖ ਵਿਚ ਸਕੂਲ ਦੀ ਤਰੱਕੀ ਵਿੱਚ ਵਿਦਿਆਰਥੀਆਂ ਵੱਲੋਂ ਯੋਗਦਾਨ ਪਾਉਣ ਦੀ ਆਸ ਪ੍ਰਗਟਾਉਂਦਿਆਂ ਉਨ੍ਹਾਂ ਜ਼ਿੰਦਗੀ ਵਿੱਚ ਬੁਲੰਦੀਆਂ ਨੂੰ ਛੂਹ ਕੇ ਸਕੂਲ ਦਾ ਨਾਂ ਰੁਸ਼ਨਾਉਣ ਦੀ ਗੱਲ ਕਹੀ। ਇਸ ਮੌਕੇ ਸਕੂਲ ਪ੍ਰਿੰਸੀਪਲ ਅੰਸ਼ਲ ਰਾਂਟਾ ਵੱਲੋਂ ਬੱਚਿਆਂ ਨੂੰ ਵਧਾਈ ਦਿੱਤੀ ਗਈ ਅਤੇ ਜ਼ਿੰਦਗੀ ਵਿੱਚ ਅੱਗੇ ਹੋਰ ਸਖਤ ਮਿਹਨਤ ਕਰਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਜ਼ਿੰਦਗੀ ਦੇ ਮੁਕਾਮ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਪਾਰਟੀ ਵਿੱਚ ਸਕੂਲ ਮੈਨੇਜਮੈਂਟ, ਸਕੂਲ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।


