ਕੁਆਰੀਆਂ ਲੜਕੀਆਂ ਤੋਂ ਇਲਾਵਾ ਵਿਧਵਾਵਾਂ ਜਾਂ ਤਲਾਕਸ਼ੁਦਾ ਲੜਕੀਆਂ ਦੇ ਵਿਆਹ ਸਮੇਂ 51 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ ਸੇਵਾ ਕੇਂਦਰਾਂ ਤੋਂ

****ਵਿਆਹ ਤੋਂ ਬਾਅਦ ਹੁਣ 60 ਦਿਨਾਂ ਅੰਦਰ ਕੀਤਾ ਜਾ ਸਕਦੈ ਅਪਲਾਈ***
ਮੋਗਾ, 8 ਫ਼ਰਵਰੀ ( ਜਸ਼ਨ ) ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ ਤੇ ਸੁਚਾਰੂ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਆਸ਼ੀਰਵਾਦ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਗਿਆ ਹੈ। ਹੁਣ ਇਸ ਸਕੀਮ ਦਾ ਲਾਭ ਲੈਣ ਲਈ ਅਰਜੀਆਂ ਸਿਰਫ ਸੇਵਾ ਕੇਂਦਰਾਂ ਰਾਹੀਂ ਹੀ ਦਾਖਲ ਕੀਤੀਆਂ ਜਾ ਸਕਣਗੀਆਂ ਜਿਸ ਨਾਲ ਸਕੀਮ ਦੀ ਕਾਰਗੁਜਾਰੀ ਹੋਰ ਪ੍ਰਭਾਵਸ਼ਾਲੀ ਬਣੇਗੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਹਰੇਕ ਜਾਤੀ ਦੀਆਂ ਲੜਕੀਆਂ ਨੂੰ 51 ਹਜਾਰ ਰੁਪਏ ਦੀ ਆਰਥਿਕ ਮੱਦਦ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਇਸ ਸਕੀਮ ਤਹਿਤ ਵਿਧਵਾ ਮਹਿਲਾਵਾਂ ਦੀਆਂ ਲੜਕੀਆਂ ਅਤੇ ਵਿਧਵਾਵਾਂ ਜਾਂ ਤਲਾਕਸ਼ੁਦਾ ਲੜਕੀਆਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇੱਕ ਪਰਿਵਾਰ ਦੀਆਂ ਦੋ ਲੜਕੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।
ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਹੁਣ ਵਿਆਹ ਤੋਂ 60 ਦਿਨਾਂ ਦੇ ਅੰਦਰ ਫਾਈਲ ਆਨਲਾਈਨ ਕਰਵਾਈ ਜਾ ਸਕਦੀ ਹੈ, ਪਹਿਲਾਂ ਇਹ 30 ਦਿਨਾਂ ਦੇ ਅੰਦਰ ਆਨਲਾਈਨ ਕਰਵਾਉਣੀ ਜਰੂਰੀ ਸੀ।


