ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਆਮ ਆਦਮੀ ਪਾਰਟੀ ਵਲੋਂ ਧਰਨਾ 13 ਫਰਵਰੀ ਦਿਨ ਸ਼ੁੱਕਰਵਾਰ ਨੂੰ: ਜਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ

ਮੋਗਾ , 12 ਫਰਵਰੀ (ਜਸ਼ਨ ) ਆਮ ਆਦਮੀ ਪਾਰਟੀ ਮੋਗਾ ਦੇ ਜਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਵਲੋਂ ਜਾਰੀ ਪ੍ਰੈਸ ਨੋਟ ਮੁਤਾਬਿਕ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਜੀ ਦੇ ਪਿਤਾ  ਖਿਲਾਫ ਕਾਂਗਰਸ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀ ਗਈ ਭੱਦੀ ਟਿੱਪਣੀ ਦੇ ਵਿਰੋਧ ਵਿੱਚ ਮਿਤੀ 12/2/26 ਦਿਨ ਵੀਰਵਾਰ ਨੂੰ ਠੀਕ 11:00 ਵਜੇ ਮੇਨ ਚੌਕ ਮੋਗਾ ਵਿਖੇ ਇੱਕ ਧਰਨਾ ਦਿੱਤਾ ਜਾ ਰਿਹਾ ਸੀ ਪਰ ਕਿਸਾਨ ਜਥੇਬੰਦੀਆਂ ਵਲੋਂ ਦਿੱਤੀ ਬੰਦ ਦੀ ਕਾਲ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਸੀ  ।  
ਆਮ ਆਦਮੀ ਪਾਰਟੀ ਮੋਗਾ ਦੇ ਜਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ  ਨੇ ਦੱਸਿਆ ਕਿ ਹੁਣ ਇਹ ਧਰਨਾ  ਮਿਤੀ 13/2/26 ਦਿਨ ਸ਼ੁੱਕਰਵਾਰ ਨੂੰ ਠੀਕ 11:00 ਵਜੇ ਮੇਨ ਚੌਕ ਮੋਗਾ ਵਿਖੇ  ਦਿੱਤਾ ਜਾ ਰਿਹਾ ਹੈ ਜਿਸ ਵਿੱਚ ਸਾਰੇ ਹੀ ਆਮ ਆਦਮੀ ਪਾਰਟੀ ਦੇ ਆਗੂ ਸਾਹਿਬਾਨ, ਅਹੁਦੇਦਾਰ ਸਾਹਿਬਾਨ ਅਤੇ ਦਰਜਾ-ਬ-ਦਰਜਾ ਵਲੰਟੀਅਰ ਸਾਥੀਆਂ ਨੂੰ  ਪਹੁੰਚਣ ਦੀ ਬੇਨਤੀ ਕਰਦੇ ਹਾਂ।