ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਅਤੇ ਡਾਕਟਰ ਬੀ. ਆਰ. ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ ਗਿਆ

ਮੋਗਾ , 13 ਅਪ੍ਰੈਲ( ਜਸ਼ਨ ) ਮੋਗਾ ਜਿਲੇ ਦੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਸਾਖੀ ਦਾ ਤਿਉਹਾਰ ਅਤੇ ਡਾਕਟਰ ਬੀ ਆਰ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ ਗਿਆ । ਇਸ ਮੌਕੇ ਨਰਸਰੀ ਤੋਂ ਲੈ ਕੇ ਛੇਵੀਂ ਜਮਾਤ ਦੇ ਬੱਚੇ ਰੰਗ ਬਰੰਗੇ ਪਹਿਰਾਵੇ ਵਿੱਚ ਸਕੂਲ ਆਏ। ਸਕੂਲ ਦੇ ਟੈਂਡਰ ਫੀਟ ਵਿਭਾਗ ਵਿੱਚ ਸਕੂਲ ਦੀਆਂ ਅਧਿਆਪਕ ਨੀਰੂ ਨੇ ਨੰਨੇ ਮੁੰਨੇ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੇ ਮਹੱਤਤਾ ਦੱਸੀ। ਤੀਸਰੀ ਤੋਂ ਛੇਵੀਂ ਜਮਾਤ ਦੇ ਬੱਚਿਆਂ ਨੇ ਪੰਜਾਬੀ ਪਹਿਰਾਵੇ ਵਿੱਚ ਭੰਗੜਾ ਤੇ ਗਿੱਧਾ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਪੰਜਾਬੀ ਵਿਭਾਗ ਦੇ ਮੁਖੀ ਸਰਬਜੀਤ ਕੌਰ ਨੇ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ, ਖਾਲਸਾ ਪ੍ਰਗਟਿਓ ਦਿਵਸ ਅਤੇ ਜਲਿਆਂ ਵਾਲਾ ਬਾਂਗ ਦੇ ਖੂਨੀ ਹੱਤਿਆਕਾਂਡ ਬਾਰੇ ਦੱਸਿਆ ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਹੀ ਸਮਾਜਿਕ ਵਿਸ਼ੇ ਦੇ ਅਧਿਆਪਕ ਸੁਮਨ ਰਾਣੀ ਨੇ ਡਾਕਟਰ ਬੀ ਆਰ ਅੰਬੇਦਕਰ ਦੇ ਜੀਵਨ ਅਤੇ ਸਾਡੇ ਦੇਸ਼ ਦੇ ਸੰਵਿਧਾਨ ਦੇ ਬਾਰੇ ਦੱਸਿਆ। ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ, ਜਨਰਲ ਸੈਕਟਰੀ ਪਰਮਜੀਤ ਕੌਰ, ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ, ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਵਾਈਸ ਪ੍ਰੈਜ਼ੀਡੈਂਟ ਡਾਕਟਰ ਇਕਬਾਲ ਸਿੰਘ ਅਤੇ ਸਮੁੱਚੀ ਮੈਨੇਜਮੈਂਟ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸਾਖੀ ਅਤੇ ਡਾਕਟਰ ਬੀ ਆਰ ਅੰਬੇਦਕਰ ਦੇ ਜਨਮ ਦਿਹਾੜੇ ਦੀ ਵਧਾਈ ਭੇਜੀ।



