ਔਰਤਾਂ ਨੂੰ ਸਮਾਜ ਅਤੇ ਰਾਜਨੀਤੀ ਵਿਚ ਅੱਗੇ ਲਿਆਉਣ ਵਾਲੀ ਕਾਂਗਰਸ ਦੀ ਸੋਚ ਮੁਤਾਬਿਕ ਦੇਵਾਂਗੇ ਸਤਿਕਾਰ : ਕਾਕਾ ਲੋਹਗੜ

ਮੋਗਾ,15 ਅਪ੍ਰੈਲ (ਜਸ਼ਨ) :
ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਉਣ ਵਾਲੀ ਸਰਕਾਰ ਕਾਂਗਰਸ ਦੀ ਬਣਨੀ ਤੈਅ ਹੈ। ਸਮਾਜ ਦੇ ਹਰ ਵਰਗ ਦੇ ਨਾਲ ਨਾਲ ਖਾਸ ਕਰਕੇ ਔਰਤਾਂ ਨੂੰ ਵਿਸ਼ੇਸ਼ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਔਰਤਾਂ ਦੇ ਸਸ਼ਕਤੀਕਰਨ ਦੀ ਮੁਦਈ ਰਹੀ ਹੈ। ਕਿਉਂਕਿ ਔਰਤਾਂ ਸਾਡੇ ਸਮਾਜ ਦੀ ਰੀੜ ਦੀ ਹੱਡੀ ਹਨ , ਜਦੋਂ ਤੱਕ ਔਰਤਾਂ ਨੂੰ ਸੱਤਾ ਰਾਜਨੀਤੀ ਵਿਚ ਪੂਰਾ ਹਿੱਸਾ ਨਹੀਂ ਮਿਲਦਾ, ਉਦੋਂ ਤੱਕ ਸਮਾਜ ਦਾ ਸੰਪੂਰਨ ਵਿਕਾਸ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸੋਚ ਸ਼ੁਰੂ ਤੋਂ ਹੀ ਔਰਤਾਂ ਨੂੰ ਸਮਾਜ ਅਤੇ ਰਾਜਨੀਤੀ ਵਿਚ ਅੱਗੇ ਲਿਆਉਣ ਵਾਲੀ ਰਹੀ ਹੈ , ਅਤੇ ਭਵਿੱਖ ਵਿਚ ਵੀ ਇਸ ਨੀਤੀ ਨੂੰ ਪੂਰੀ ਤਰ੍ਹਾਂ ਅਮਲ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਨੇ ਮੌਜੂਦਾ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੀਆਂ ਮਾਵਾਂ ਭੈਣਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ , ਜੋ ਕਿ ਪੂਰੀ ਤਰ੍ਹਾਂ ਫੇਲ ਸਾਬਿਤ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਇਹਨਾਂ ਝੂਠੇ ਵਾਅਦਿਆਂ ਵਿਚ ਨਹੀਂ ਆਉਣਗੇ। ਉਨ੍ਹਾਂ ਨੇ ਕਾਂਗਰਸ ਪਾਰਟੀ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਰੇਗਾ ਵਰਗੇ ਇਤਿਹਾਸਿਕ ਕਾਨੂੰਨ ਹੋਵੇ ਜਾਂ ਹੋਰ ਇਹ ਸਭ ਕਾਂਗਰਸ ਦੀ ਦੇਣ ਹਨ।


